(ਅੱਜ ਭਗਤ ਪੂਰਨ ਸਿੰਘ ਜੀ ਦੇ ਜਨਮਦਿਨ ਹੈ ਜਿੰਨ੍ਹਾਂ ਨੇ ਮਨੁੱਖਤਾ ਦੀ ਸੇਵਾ ਕਰਦੇ ਹੋਈ ਪੂਰੀ ਉਮਰ ਗੁਜਾਰੀ, ਜਦ ਉਹਨਾਂ ਨੂੰ ਦੇਸ਼ ਨੇ ਪਦਮ ਸ਼੍ਰੀ ਇਨਾਮ ਦੇਣਾ ਚਾਹਿਆ ਤਾਂ ਉਹਨਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਹਮਲੇ ਕਾਰਣ ਇਸਨੂੰ ਵਾਪਸ ਕਰ ਦਿੱਤਾ ਅਤੇ ਇੱਕ ਚਿੱਠੀ ਲਿਖੀ ਜੋ ਇਸ ਤਰ੍ਹਾਂ ਸੀ)
ਸੇਵਾ ਵਿਖੇ
ਰਾਸ਼ਟਰਪਤੀ ਭਾਰਤ,
ਰਾਸ਼ਟਰਪਤੀ ਭਵਨ,
ਦਿੱਲੀ।
ਵਿਸ਼ਾ: ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ’ਤੇ ਹੋਈ ਇਨਸਾਨੀਅਤ ਤੋਂ ਗਿਰੀ ਫੌਜੀ ਕਾਰਵਾਈ ਵਿਰੁਧ ਰੋਸ ਵਜੋਂ “ਪਦਮ ਸ਼੍ਰੀ” ਐਵਾਰਡ ਦਾ ਮੋੜਿਆ ਜਾਣਾ।
ਸ੍ਰੀ ਮਾਨ ਜੀ,
ਬੇਨਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਫੌਜ ਨੂੰ ਕਾਰਵਾਈ ਲਈ ਭੇਜਿਆ ਜਾਣਾ ਕਿੰਨੇ ਹੀ ਦੁਖਦਾਈ ਨਤੀਜੇ ਪੈਦਾ ਕਰ ਚੁੱਕਾ ਹੈ। ਉਸ ਫੌਜੀ ਕਾਰਵਾਈ ਦੇ ਨਤੀਜਿਆਂ ਤੋਂ ਸਿੱਖ ਜਗਤ ਤੜਫ ਉਠਿਆ ਹੈ। ਇਸ ਘਟਨਾ ਦਾ ਜੋ ਦੁਖਦਾਈ ਅਸਰ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਇਮਾਰਤ ’ਤੇ ਪਿਆ ਹੈ ਉਹ ਆਪ ਨੇ ਦੇਖ ਹੀ ਲਿਆ ਹੈ। ਫੌਜੀਆਂ ਹੱਥੋਂ ਬਹੁਤ ਘਟਨਾਵਾਂ ਅਜਿਹੀਆਂ ਵਾਪਰੀਆਂ ਹਨ ਜਿਨ੍ਹਾਂ ਦਾ ਆਪ ਜੀ ਨੂੰ ਪਤਾ ਨਹੀਂ ਹੋ ਸਕਦਾ ਜੋ ਮੈਨੂੰ ਲੋਕਾਂ ਨੇ ਸੁਣਾਈਆਂ ਹਨ ਤੇ ਮੈਂ ਉਹਨਾਂ ਦੀ ਪੜਤਾਲ ਮਿਤੀ 9-9-84 ਤਕ ਕਰਦਾ ਰਿਹਾ ਹਾਂ। ਮੈਂ ਜਲਦੀ ਨਹੀਂ ਕੀਤੀ ਅਤੇ ਬੜੇ ਧੀਰਜ ਤੋਂ ਕੰਮ ਲਿਆ ਹੈ। ਉਹਨਾਂ ਵਿਚੋਂ ਮੈਂ ਕੁਝ ਘਟਨਾਵਾਂ ਬਿਆਨ ਕਰਦਾ ਹਾਂ:
1. ਸ੍ਰੀ ਦਰਬਾਰ ਸਾਹਿਬ ਦੇ ਇਕ ਗ੍ਰੰਥੀ ਨੂੰ ਫੌਜੀ ਸਿਪਾਹੀ ਪਰਿਵਾਰ ਸਮੇਤ ਗ੍ਰਿਫਤਾਰ ਕਰਕੇ ਲੈ ਗਏ ਅਤੇ ਉਸ ਪਰਿਵਾਰ ਨੂੰ ਉਹਨਾਂ ਨੇ ਸਾਰਾ ਦਿਨ ਭੁੱਖਾ ਪਿਆਸਾ ਰੱਖਿਆ। ਗ੍ਰੰਥੀ ਸਿੰਘ ਦੇ ਹੱਥਾਂ ’ਤੇ ਬੰਦੂਕ ਦੇ ਬੱਟ ਮਾਰ ਕੇ ਫੌਜੀਆਂ ਨੇ ਉਸ ਦੀ ਮਾਰ-ਕੁਟਾਈ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਇਕ ਹੋਰ ਗ੍ਰੰਥੀ ਦੇ ਬੱਟ ਮਾਰੇ ਅਤੇ ਉਸ ਦੇ ਹੱਥਾਂ ਨੂੰ ਸੋਜਾਂ ਚਾੜ੍ਹੀਆਂ।
2. ਦਰਬਾਰ ਸਾਹਿਬ ਸਮੂਹ ਵਿਚ ਆਈਆਂ ਸੰਗਤਾਂ, ਇਸਤਰੀਆਂ ਮਰਦਾਂ ਤੇ ਬੱਚਿਆਂ ’ਤੇ ਇਸ ਤਰ੍ਹਾਂ ਗੋਲੀ ਚਲਾਈ ਜਾਂਦੀ ਰਹੀ ਹੈ ਜਿਸ ਤਰ੍ਹਾਂ ਜ਼ਹਰਿਲੀ ਦਵਾਈ ਦੀ ਪਿਚਕਾਰੀ ਨਾਲ ਮੱਛਰ ਮਾਰੀਦਾ ਹੈ।
3. ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੰਗਲਵਾਰ ਨੂੰ 12 ਵਜੇ ਕੈਦ ਕੀਤੇ ਗਏ ਸਨ, ਉਹਨਾਂ ਨੂੰ ਪਾਣੀ ਨਾ ਦਿੱਤਾ ਗਿਆ, ਉਹਨਾਂ ਨੂੰ ਬੁੱਧਵਾਰ 30 ਘੰਟਿਆਂ ਪਿਛੋਂ ਸਿੱਖ ਫੌਜੀਆਂ ਨੇ ਪਾਣੀ ਦਿੱਤਾ। ਬੱਚਿਆਂ ਦੀਆਂ ਪਿਆਸ ਨਾਲ ਅੱਖਾਂ ਬਾਹਰ ਨਿਕਲ ਰਹੀਆਂ ਸਨ। ਬੀਬੀਆਂ ਨੇ ਪਸੀਨੇ ਪੂੰਝ ਕੇ ਬੱਚੀਆਂ ਦੇ ਮੂੰਹ ਗਿੱਲੇ ਕੀਤੇ। ਜੇ ਬੀਬੀਆਂ ਬੱਚਿਆਂ ਲਈ ਪਾਣੀ ਮੰਗਦੀਆਂ ਸਨ ਤਾਂ ਫੌਜੀ ਕਹਿੰਦੇ ਸਨ ਕਿ ਇਹ ਵੱਡੇ ਹੋ ਕੇ ਸਾਨੂੰ ਜਾਨੋਂ ਮਾਰਨਗੇ, ਇਸ ਲਈ ਅਸੀਂ ਇਹਨਾਂ ਨੂੰ ਪਾਣੀ ਕਿਉਂ ਦੇਈਏ। ਮੰਗਲਵਾਰ ਵਾਲੇ ਦਿਨ ਬੱਚਿਆਂ ਨੂੰ ਵੀ ਜਿਹੜਾ ਥੋੜ੍ਹਾ ਜਿਹਾ ਪਾਣੀ ਫੌਜੀਆਂ ਨੇ ਦਿੱਤਾ ਸੀ ਉਸ ਵਿਚ ਉਹਨਾਂ ਨੇ ਸਿਗਰਟਾਂ ਦਾ ਪਾਣੀ ਘੋਲ ਕੇ ਕਿਹਾ ਕਿ ਇਹ ਤੁਹਾਡੇ ਗੁਰੂ ਦਾ ਪ੍ਰਸ਼ਾਦ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਫੌਜੀਆਂ ਨੇ ਸਿਗਰਟਾਂ ਪੀਤੀਆਂ ਅਤੇ ਸਿਗਰਟਾਂ ਦਾ ਧੂੰਆਂ ਸਿੱਖਾਂ ਵੱਲ ਛੱਡਦੇ ਰਹੇ। ਜਿਹੜਾ ਸਲੂਕ ਫੌਜੀ ਕਾਰਵਾਈ ਦੇ ਨਾਮ ’ਤੇ ਸਿੱਖਾਂ ਨਾਲ ਹੋਇਆ ਉਸ ਨੇ ਸਿੱਖ ਜਗਤ ਦੇ ਹਿਰਦਿਆਂ ’ਤੇ ਭਾਰੀ ਸੱਟ ਮਾਰੀ ਹੈ। ਦਰਬਾਰ ਸਾਹਿਬ ਵਿਚੋਂ ਫੜੇ ਯਾਤਰੂ ਜਵਾਨ ਮੁੰਡਿਆਂ ਦੇ ਹੱਥ ਉਹਨਾਂ ਦੀਆਂ ਪੱਗਾਂ ਨਾਲ ਬੰਨ੍ਹੇ ਗਏ ਅਤੇ ਉਹਨਾਂ ਦੇ ਕੇਸ ਖੋਲ੍ਹ ਕੇ ਉਹਨਾਂ ਦੀਆਂ ਅੱਖਾਂ ਦਵਾਲੇ ਲਪੇਟ ਕੇ ਉਹਨਾਂ ਨੂੰ ਗਰਮ ਫਰਸ਼ ਤੇ ਗੋਡਿਆਂ ਭਾਰ ਚੱਲਣ ਲਈ ਮਜਬੂਰ ਕਤਿਾ ਗਿਆ। ਮੁੰਡਿਆਂ ਨੂੰ ਪਿਛੋਂ ਬੰਨ੍ਹ ਕੇ ਮੱਥੇ ਵਿਚ ਗੋਲੀਆਂ ਮਾਰ ਕੇ ਮਾਰਿਆ ਗਿਆ।
4. ਪਹਿਲੀ ਜੂਨ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
ਗੁਰਮੀਤ ਕੋ਼ਰ
🙏🙏🙏🙏🙏🙏🙏🙏🙏🙏