More Punjabi Kahaniya  Posts
ਸਫਾਈ


ਇੱਕ ਵਾਰ ਇੱਕ ਸੂਝਵਾਨ ਅਧਿਆਪਕ ਨੇ ਬੜਾ ਸੋਹਣਾ ਤਜਰਬਾ ਕੀਤਾ।ਆਪਣੇ ਵਿਦਿਆਰਥੀਆ ਨੂੰ ਕਿਹਾ ਕਿ ਕੱਲ੍ਹ ਨੂੰ , ਹਰੇਕ ਵਿਦਿਆਰਥੀ ਇੱਕ ਇੱਕ ਟਮਾਟਰ ਲੈ ਕੇ ਆਓ ।ਸਭ ਵਿਦਿਆਰਥੀ ਟਮਾਟਰ ਲੈ ਕੇ ਆ ਗਏ । ਅਧਿਆਪਕ ਨੇ ਉਹਨਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਟਮਾਟਰ ਤੇ ਉਸ ਵਿਅਕਤੀ ਦਾ ਨਾਮ ਲਿਖਣ ਜਿਸਨੂੰ ਉਹ ਸਭ ਤੋ ਵੱਧ ਨਫ਼ਰਤ ਕਰਦੇ ਹਨ ।ਵਿਦਿਆਰਥੀਆਂ ਨੇ ਜਦ ਨਾਮ ਲਿਖ ਲਏ ਤਾਂ ਉਸਨੇ ਉਹਨਾਂ ਨੂੰ ਕਿਹਾ ਕਿ ਇਹ ਟਮਾਟਰ ਬਿਨਾ ਕਿਸੇ ਨੂੰ ਦਿਖਾਏ ਪੌਲੀਥੀਨ ਦੇ ਲਿਫ਼ਾਫ਼ਿਆਂ ਚ ਪਾ ਲਵੋ ਤੇ ਆਪਣੇ ਸਕੂਲ ਬੈਗ ਵਿੱਚ ਰੱਖ ਲਵੋ, ਪਰ ਯਾਦ ਰਹੇ, ਜਦ ਤੱਕ ਮੈ ਨਾ ਕਹਾਂ, ਸੁੱਟਣੇ ਨਹੀਂ।ਸਭ ਵਿਦਿਆਰਥੀਆਂ ਨੇ ਹੱਸਦੇ ਹੱਸਦੇ ਇਵੇਂ ਈ ਕੀਤਾ ਪਰ ਕਈ ਦਿਨ ਲੰਘਣ ਤੋ ਬਾਅਦ ਵੀ ਅਧਿਆਪਕ ਨੇ ਟਮਾਟਰ ਸੁੱਟਣ ਬਾਰੇ ਨਾ ਕਿਹਾ, ਨਤੀਜਾ ਕੀ ਹੋਇਆ ਕਿ ਟਮਾਟਰ ਗਲ਼ ਗਿਆ , ਪਾਣੀ ਬਣ ਗਿਆ ਤੇ ਬਦਬੂ ਦੇਣ ਲੱਗਾ , ਜਦ ਵਿਦਿਆਰਥੀ ਰੋਣ ਹਾਕੇ ਹੋ ਗਏ ਤਾਂ ਅਧਿਆਪਕ ਨੇ ਸਭ ਨੂੰ ਬੁਲਾਇਆ ਤੇ ਲਿਫ਼ਾਫ਼ੇ ਕੱਢਣ ਨੂੰ ਕਿਹਾ, ਜਦ ਲਿਫ਼ਾਫ਼ੇ ਖੋਲ੍ਹੇ ਤਾਂ ਸਭ ਪਾਸੇ ਸੜ੍ਹਾਂਦ ਫੈਲ ਗਈ , ਸਭ ਨੇ ਨੱਕ ਤੇ ਰੁਮਾਲ ਰੱਖ ਲਏ , ਜਦ ਦਮ ਘੱਟਣ ਲੱਗਾ ਤਾਂ ਅਧਿਆਪਕ ਨੇ ਸਭ ਨੂੰ ਉਹ ਗਲ਼ੇ ਹੋਏ ਟਮਾਟਰ ਕੂੜਾਦਾਨ ਚ ਸੁੱਟ ਦੇਣ ਲਈ ਕਿਹਾ ।ਹੱਥ ਸਾਫ ਕਰਨ ਤੋ ਬਾਅਦ ਅਧਿਆਪਕ ਨੇ ਸਵਾਲ ਕੀਤਾ ਕਿ ਕੀ ਤੁਸੀਂ ਟਮਾਟਰ ਈ ਸੁੱਟੇ ਨੇ ਜਾਂ ਉਸ ਇਨਸਾਨ ਪ੍ਰਤੀ ਆਪਣੀ ਨਫ਼ਰਤ ਵੀ ਸੁੱਟ ਦਿੱਤੀ ਏ , ਜਿਸਦਾ ਉਹਨਾਂ ਤੇ ਨਾਮ ਲਿਖਿਆ ਸੀ ? ਸਭ ਨੇ ਜਵਾਬ ਕਿ ਨਹੀਂ । ਇਸਤੇ ਅਧਿਆਪਕ ਨੇ ਸਮਝਾਇਆ ਕਿ ਜੇਕਰ...

...

ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)