ਅਜਿਹਾ ਗੋਰਾ, ਉੱਚਾ, ਜਵਾਨ ਮੁੰਡਾ; ਇੰਨਾ ਮੰਨ ਲਓ ੨੦-੨੫ ਲੋਕਾਂ ਦੇ ਕੋਲ ਖੜਾ ਹੋਵੇ ਤਾਂ ਵੱਖਰਾ ਹੀ ਨਜ਼ਰ ਆ ਜਾਵੇ। ਜਸਵੰਤ ਦਾ ਮਨ ਪੜ੍ਹਾਈ ਵਿੱਚ ਘੱਟ, ਉਸਦਾ ਤਾਂ ਧਿਆਨ ਸਿਰਫ ਫੁੱਟਬਾਲ ਖੇਡਣ ਵਿੱਚ ਹੀ ਲੱਗਦਾ ਸੀ ।ਉਸ ਦੇ ਪਿੰਡ ਵਿੱਚ ਲੋਕ ਫੁਟਬਾਲ ਨੂੰ ਹੀ ਪਹਿਲ ਦਿੰਦੇ ਸਨ । ਉਹ ਕਦੇ-ਕਦੇ ਕਾਲਜਾਂ ਦੇ ਵੱਲੋਂ ਸਟੇਟ ਲੈਵਲ ਉੱਤੇ ਖੇਡਣ ਜਾਂਦਾ।
ਉਸ ਨੂੰ ਸ਼ਹਿਰ ਵਿੱਚ ਹਰਦੀਪ ਨਾਂ ਦਾ ਇੱਕ ਵਿਅਕਤੀ ਮਿਲਿਆ । ਉਸ ਨੂੰ ਕਹਿਣ ਲਗਾ, “ਜਸਵੰਤ ਤੂੰ ਪੜ੍ਹ੍ਹਾਈ ਉੱਤੇ ਧਿਆਨ ਦਿੱਤੈ ਕਦੇ,” ਜਸਵੰਤ ਨੇ ਅੱਗੋਂ ਇੱਜਤ ਨਾਲ ਕਿਹਾ, “ਚਾਚਾ ਜੇਕਰ ਮੈ ਪੜ੍ਹਾਈ ਵਿੱਚ ਜ਼ਿਆਦਾ ਚੰਗਾ ਨਹੀਂ ਹਾਂ ਤਾਂ ਮੇਰੀ ਪੜ੍ਹਾਈ ਇੰਨੀ ਘੱਟ ਵੀ ਨਹੀਂ ਹੈ , ਤੁਸੀਂ ਮੇਰਾ ਕਦੇ ਫੁਟਬਾਲ ਦਾ ਮੈਚ ਵੇਖਿਆ ਨਹੀ ਹੋਵੇਗਾ ।” ਹਰਦੀਪ ਨੇ ਕਿਹਾ, “ਅਜਿਹੀ ਗੱਲ ਨਹੀਂ ਹੈ, ਅਸੀਂ ਕਈ ਵਾਰ ਤੇਰਾ ਮੈਚ ਵੇਖਿਆ ਹੈ, ਤੇਰੇ ਅੱਗੇ ਤਾਂ ਦਸ ਖਿਡਾਰੀ ਨਹੀਂ ਟਿਕਦੇ, ਤੂੰ ਤਾਂ ਮੈਦਾਨ ਵਿੱਚ ਦੂਸਰੀ ਟੀਮ ਦੇ ਛੱਕੇ ਛੁਡਾ ਦਿੰਦਾ ਏਂ, ਮੈਂ ਕਈ ਵਾਰ ਵੇਖਿਆ ਹੈ ।
ਹੁਣ ਜਸਵੰਤ ੧੨ਵੀਂ ਜਮਾਤ ਪਾਸ ਕਰ ਚੁੱਕਿਆ ਸੀ।ਸ਼ਹਿਰ ਦੇ ਕਾਲਜ ਵਿੱਚ ਦਾਖਲ ਹੋ ਚੁੱਕਿਆ ਸੀ।ਸ਼ਹਿਰ ਦੇ ਟੂਰਨਾਮੈਂਟ ਵਿੱਚ ਭਾਗ ਲੈਂਦਾ, ਉਨ੍ਹਾਂ ਦੀ ਟੀਮ ਪਹਿਲਾ ਸਥਾਨ ਹਾਸਲ ਕਰ ਲੈਂਦੀ।ਪਿਤਾ ਸਰਕਾਰੀ ਸਕੂਲ ਵਿੱਚ ਅਧਿਆਪਕ ਸੀ।ਇੱਕ ਦਿਨ ਅਚਾਨਕ ਉਸ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਹੁਣ ਜਸਬੰਤ ਅਤੇ ਉਸਦੀ ਮਾਂ ਇਕੱਲੇ ਰਹਿ ਗਏ।ਜਸਬੰਤ ਨੇ ਪੜ੍ਹਾਈ ਛੱਡ ਦਿੱਤੀ।ਉਹ ਘਰ ਰਹਿਣ ਲੱਗਾ ਅਤੇ ਆਪਣੇ ਖੇਤਾਂ ਦੀ ਦੇਖਭਾਲ ਕਰਨ ਲਗਾ।
ਮਹਿਕ ਨਾਂ ਦੀ ਕੁੜੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਜਾਂਦੀ ਸੀ।ਗੁਆਂਢੀ ਹੋਣ ਦੇ ਕਾਰਨ ਕਦੇ – ਕਦੇ ਥੋੜ੍ਹੀਆਂ ਬਹੁਤ ਚੀਜਾਂ ਮੰਗ ਕੇ ਲੈ ਜਾਂਦੀ।ਮਹਿਕ ਜਸਬੰਤ ਦੀ ਮਾਂ ਦੇ ਨਾਲ ਖੇਤੀ ਦਾ ਕੰਮ ਕਰਵਾ ਜਾਂਦੀ । ਉਨ੍ਹਾਂ ਦੇ ਖੇਤਾਂ ਵਿੱਚ ਅੰਬ ਦੇ ਲੱਗਭੱਗ ਦਸ ਦਰਖਤ ਖੜੇ ਸਨ।ਜਦੋਂ ਮੌਸਮ ਆਉਂਦਾ ਉਹ ਅੰਬ ਦੇ ਖੜੇ ਦਰੱਖਤਾਂ ਨੂੰ ਵਪਾਰੀ ਨੂੰ ਵੇਚ ਦਿੰਦੇ ।ਜਿਨ੍ਹਾਂ ਦੀ ਆਮਦਨੀ ਨਾਲ ਘਰ ਦਾ ਗੁਜਾਰਾ ਚੰਗਾ ਚੱਲਦਾ ।
ਇੱਕ ਦਿਨ ਜਸਬੰਤ ਕਿਸੇ ਮਿੱਤਰ ਦੇ ਵਿਆਹ ਵਿੱਚ ਗਿਆ ਸੀ।ਉਸਦੇ ਦੋਸਤਾਂ ਨੇ ਉਸ ਦੇ ਮਨ੍ਹਾ ਕਰਨ ਤੇ ਵੀ ਇੱਕ ਦੋ ਪੈਗ ਸ਼ਰਾਬ ਦੇ ਲਵਾ ਦਿੱਤੇ।ਜਸਬੰਤ ਨੇ ਉਸ ਦਿਨ ਪਹਿਲੀ ਵਾਰ ਸ਼ਰਾਬ ਪੀਤੀ ਸੀ।ਕੁੱਝ ਸਮਾਂ ਉੱਥੇ ਗੁਜਾਰਨ ਤੋ ਬਾਅਦ,ਉਹ ਰਾਤ ਹੁੰਦੇ ਹੀ ਘਰ ਵਾਪਸ ਪਰਤ ਆਇਆ ਅਤੇ ਜਦੋਂ ਉਹ ਸਵੇਰੇ ਉੱਠਿਆ, ਉਸਦਾ ਸਿਰ ਬਹੁਤ ਜ਼ਿਆਦਾ ਦਰਦ ਕਰਨ ਲਗਾ।ਉਸਨੇ ਆਪਣੇ ਆਪ ਨੂੰ ਕਿਹਾ, “ਸ਼ਰਾਬ ਕਿੰਨੀ ਬੁਰੀ ਚੀਜ ਹੈ, ਪੀ ਲਓ ਤਾਂ ਆਰਾਮ, ਜਦੋਂ ਉੱਤਰ ਜਾਵੇ ਤਾਂ ਆਦਮੀ ਬੇਚੈਨ ਕਰਦੀ ਹੈ ।”
ਮਹਿਕ ਨੇ ਬੀ.ਏ. ਪਾਸ ਕਰ ਲਈ। ਪਰ ਉਸ ਨੇ ਕੋਈ ਨੌਕਰੀ ਨਹੀਂ ਕੀਤੀ। ਜਸਬੰਤ ਦੇ ਪਿੰਡ ਮਹਿਕ ਦੀ ਰਿਸ਼ਤੇਦਾਰੀ ਹੋਣ ਕਰਕੇ ਛੁੱਟੀਆਂ ਦਾ ਜਿਆਦਾ ਸਮਾਂ ਜਸਬੰਤ ਦੇ ਪਿੰਡ ਗੁਜਾਰਦੀ।ਹੁਣ ਉਹ ਜਸਬੰਤ ਦੇ ਘਰ ਜ਼ਿਆਦਾ-ਆਉਣ ਜਾਣ ਲੱਗੀ।ਜਸਬੰਤ ਅਤੇ ਮਹਿਕ ਜਦੋਂ ਇੱਕ ਦੂਜੇ ਨੂੰ ਵੇਖਦੇ, ਉਨ੍ਹਾਂ ਵਿੱਚ ਪਿਆਰ ਕਰਨ ਦੀ ਇੱਛਾ ਜਾਗ ਪੈਂਦੀ ਅਤੇ ਮਹਿਕ ਕੁੱਝ ਕਹੇ ਬਿਨਾਂ ਹੀ ਆਪਣੇ ਘਰ ਮੁੜ ਆਉਂਦੀ।
ਇੱਕ ਦਿਨ ਜਸਬੰਤ ਦੀ ਮਾਂ ਗੁਆਂਢ ਘਰ ਵਿੱਚ ਗਈ ਹੋਈ ਸੀ।ਉਨ੍ਹਾਂ ਦੀ ਖੁਲ੍ਹਮ-ਖੁਲ੍ਹਾ ਮੁਲਾਕਾਤ ਹੋ ਗਈ । ਉਸ ਦਿਨ ਦੇ ਬਾਅਦ ਮਹਿਕ ਉਸ ਨੂੰ ਜਦੋ ਵੀ ਮਿਲਦੀ ਕਹਿੰਦੀ, “ਜਸਬੰਤ ਵਿਆਹ ਤਾਂ ਮੈ ਤੇਰੀ ਨਾਲ ਹੀ ਕਰਾਵਾਂਗੀ, ਮੈਂ ਬਹੁਤ ਜ਼ਿਆਦਾ ਪਿਆਰ ਕਰਦੀ ਹਾਂ ਤੈਨੂੰ ।” ਹੌਲੀ-ਹੌਲੀ ਉਨ੍ਹਾਂ ਦਾ ਪਿਆਰ ਸਾਰੀਆਂ ਹੱਦਾਂ ਪਾਰ ਕਰਨ ਲੱਗਾ। ਇੱਕ ਸਮਾਂ ਅਜਿਹਾ ਆਇਆ,ਉਨ੍ਹਾਂ ਦੇ ਪਿਆਰ ਦੀਆਂ ਗੱਲਾਂ ਪਿੰਡ ਦੇ ਲੋਕ ਕਰਨ ਲੱਗੇ।ਜਸਬੰਤ ਦੀ ਮਾਂ ਨੂੰ ਵੀ ਪਤਾ ਚੱਲ ਗਿਆ।ਉਸਦੀ ਮਾਂ ਨੇ ਜਸਬੰਤ ਨੂੰ ਕਿਹਾ, “ਪਿੰਡ ਵਿੱਚ ਤੇਰੇ ਪਿਤਾ ਦੀ ਕਿੰਨੀ ਇੱਜਤ ਹੈ, ਜੇਕਰ ਤੂੰ ਉਹ ਕੁੜੀ ਦੇ ਨਾਲ ਵਿਆਹ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ
Nima Singh
9198557289
Rekha Rani
bahut he sacha pyar. very nice story . good luck