ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਗਾਏ ਜਾਣ ਲਈ ਲੋਕਾਂ ਨੂੰ ਭੜਕਾਉਣ ਦੇ ਦੋਸ਼ੀ ਠਹਿਰਾਏ ਜਾ ਰਹੇ ਪੰਜਾਬੀ ਸਿੰਗਰ ਦੀਪ ਸਿੱਧੂ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ। ਉਸਨੇ ਬੁੱਧਵਾਰ ਦੇਰ ਰਾਤ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਆ ਕੇ ਕਿਸਾਨ ਨੇਤਾਵਾਂ ਨੂੰ ਧਮਕੀ ਦਿੰਦਿਆਂ ਕਿਹਾ- ਤੁਸੀਂ ਮੈਨੂੰ ਗੱਦਾਰ ਦਾ ਸਰਟੀਫਿਕੇਟ ਦਿੱਤਾ ਹੈ, ਜੇ ਮੈਂ ਤੁਹਾਡੀਆਂ ਪਰਤਾਂ ਖੋਲ੍ਹਣਾ ਸ਼ੁਰੂ ਕਰਾਂਗਾ ਤਾਂ ਤੁਹਾਨੂੰ ਦਿੱਲੀ ਤੋਂ ਭੱਜਣ ਦਾ ਰਸਤਾ ਨਹੀਂ ਮਿਲੇਗਾ। ਸਿੱਧੂ ਨੇ ਇਸ ਤੋਂ ਅੱਗੇ ਕਿਹਾ ਕਿ ਮੈਨੂੰ ਇਸ ਲਈ ਲਾਈਵ ਆਉਣਾ ਪਿਆ ਕਿਉਂਕਿ ਮੇਰੇ ਖਿਲਾਫ ਨਫ਼ਰਤ ਫੈਲਾਈ ਜਾ ਰਹੀ ਹੈ । ਬਹੁਤ ਕੁਝ ਝੂਠ ਫੈਲਾਇਆ ਜਾ ਰਿਹਾ ਹੈ। ਮੈਂ ਬਹੁਤ ਸਾਰੇ ਦਿਨਾਂ ਤੋਂ ਇਹ ਸਭ ਪੀ ਰਿਹਾ ਸੀ, ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਸਾਡੇ ਸਾਂਝੇ ਸੰਘਰਸ਼ ਨੂੰ ਠੇਸ ਪਹੁੰਚੇ, ਪਰ ਤੁਸੀ ਜਿਸ ਪੜਾਅ ‘ਤੇ ਆ ਗਏ ਹੋ ਉਥੇ ਕੁਝ ਗੱਲਾਂ ਕਰਨੀਆਂ ਬਹੁਤ ਜਰੂਰੀ ਹੋ ਗਈਆਂ ਹਨ।
ਸਿੱਧੂ ਨੇ ਵੀਡੀਓ ਵਿੱਚ ਕਿਹਾ ਕਿ ਉਸ ਦੌਰਾਨ ਸਟੇਜ ‘ਤੇ ਸਥਿਤੀ ਅਜਿਹੀ ਹੋ ਗਈ ਸੀ ਕਿ ਉਸ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਉਥੋਂ ਚਲੇ ਗਏ। ਇਸ ਤੋਂ ਬਾਅਦ ਨਿਹੰਗਾਂ ਦੀਆਂ ਜੱਥੇਬੰਦੀਆਂ ਨੇ ਹਾਲਾਤ ਖਰਾਬ ਹੋਣ ਦਾ ਕਹਿੰਦੇ ਹੋਏ ਮੈਨੂੰ ਉੱਥੇ ਬੁਲਾਇਆ। ਮੈਂ ਉੱਥੇ ਸਟੇਜ ‘ਤੇ ਜਾ ਕੇ ਕਿਸਾਨ ਆਗੂਆਂ ਦਾ ਸਮਰਥਨ ਕੀਤਾ। ਦਿੱਲੀ ਹਿੰਸਾ ਬਾਰੇ ਬੋਲਦਿਆਂ ਦੀਪ ਸਿੱਧੂ ਨੇ ਕਿਹਾ ਕਿ ਜਦੋਂ ਮੈਂ ਲਾਲ ਕਿਲ੍ਹੇ ‘ਤੇ ਪਹੁੰਚਿਆ ਤਾਂ ਗੇਟ ਟੁੱਟ ਚੁੱਕਿਆ ਸੀ। ਹਜ਼ਾਰਾਂ ਦੀ ਭੀੜ ਉਸ ਵਿੱਚ ਖੜ੍ਹੀ ਸੀ। ਮੈਂ ਬਾਅਦ ਵਿੱਚ ਉਸ ਸੜਕ ‘ਤੇ ਪਹੁੰਚਿਆ...
...
Access our app on your mobile device for a better experience!