More Gurudwara Wiki  Posts
ਗਨਿਕਾ ਦੀ ਜੀਵਨੀ


ਗਨਿਕਾ ਦੋ ਹੋਈਆਂ ਦੋਹਾਂ ਦਾ ਜ਼ਿਕਰ ਗੁਰਬਾਣੀ ਅੰਦਰ ਆਉਂਦਾ ਹੈ ਸਰਵਨ ਕਰੋ ਦੋਵਾਂ ਦੀ ਜੀਵਨੀ।
ਗਨਕਾ : ਇਸ ਦਾ ਸ਼ਾਬਦਿਕ ਅਰਥ ਹੀ ਵੇਸਵਾ ਹੈ ਪਰ ਇਹ ਪੁਰਾਤਨ ਸਮੇਂ ਦੀ ਇਕ ਖਾਸ ਵੇਸਵਾ ਲਈ ਵਰਤਿਆ ਜਾਂਦਾ ਹੈ ।
ਇਸ ਦਾ ਅਰਥ ਵੇਸਵਾ ਜਾਂ ਕੰਚਨੀ ਹੈ । ਗੁਰਬਾਣੀ ਵਿਚ ਦੋ ਵੇਸਵਾ ਇਸਤਰੀਆਂ ਦਾ ਪ੍ਰਸੰਗ ਆਉਂਦਾ ਹੈ । ਇਕ ਵੇਸਵਾ ਦਾ ਨਾਂ ਪਿੰਗਲਾ ਸੀ ਜੋ ਰਾਜਾ ਜਨਕ ਦੀ ਪੁਰੀ ਵਿਚ ਰਹਿੰਦੀ ਸੀ । ਇਸ ਨੇ ਇਕ ਦਿਨ ਧਨੀ ਸੁੰਦਰ ਜਵਾਨ ਦੇਖਿਆ ਅਤੇ ਕਾਮ ਨਾਲ ਵਿਆਕੁਲ ਹੋ ਉਠੀ , ਪਰ ਉਹ ਇਸ ਪਾਸ ਨਾ ਆਇਆ ਜਿਸ ਕਰਕੇ ਸਾਰੀ ਰਾਤ ਬੇਚੈਨੀ ਵਿਚ ਬੀਤੀ । ਅੰਤ ਅੱਧੀ ਰਾਤ ਤੋ ਬਾਅਦ ਇਸ ਦੇ ਮਨ ਵੈਰਾਗ ਹੋਇਆ ਕਿ ਜੇ ਅਜਿਹਾ ਪ੍ਰੇਮ ਮੈਂ ਈਸ਼ਵਰ ਵਿਚ ਲਾਉਂਦੀ ਫਿਰ ਕਿਹੋ ਜਿਹਾ ਉੱਤਮ ਫ਼ਲ ਮੈਨੂੰ ਮਿਲਦਾ । ਉਸੇ ਵੇਲੇ ਸਭ ਕੁਕਰਮ ਛੱਡ ਕੇ ਪ੍ਰਭੂ ਦੀ ਹੋ ਗਈ ਅਤੇ ਪਵਿੱਤਰ ਜੀਵਨ ਬਿਤਾਇਆ । ਇਸੇ ਗਨਿਕਾ ਨੂੰ ਦਿੱਤਾ ਤ੍ਰਿਯ ਜੀ ਨੂੰ ਗੁਰੂ ਕਲਪਿਆ ਸੀ ।
ਇਸ ਬਾਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਵਿੱਚ ਜਿਹੜੇ ਸ਼ਬਦ ਦਰਜ਼ ਹਨ , ਉਹ ਹੇਠ ਲਿਖੇ ਹਨ । ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥ ( ਅੰਗ ੧੦੦੮ ) ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥ ( ਅੰਗ ੬੩੨ )
ਦੂਸਰੀ ਗਨਿਕਾ ਇਹ ਹੋਈ ।
ਦੂਜੀ ਗਨਿਕਾ ਦਾ ਨਾਮ ਚੰਦ੍ਰਮਣੀ ਸੀ ।
ਇਹ ਇਕ ਵੇਸਵਾ ਸੀ ਜਾ ਗਨਿਕਾ ਸੀ ਮਤਲਬ ਇਕ ਹੀ ਹੈ ਜਿਹੜੀ ਕਿ ਆਪਣੇ ਸਰੀਰ ਨੂੰ ਵੇਚ ਕੇ ਆਪਣਾ ਗੁਜ਼ਾਰਾ ਕਰਦੀ ਸੀ। ਸਾਰਾ ਜੀਵਣ ਪਾਪਾਂ ਨਾਲ ਭਰਿਆ ਹੋਇਆ ਸੀ। ਨਿੱਤ ਦਿਨ ਨਵੇਂ ਤੋਂ ਨਵਾਂ ਮਰਦ ਆਉਂਦਾ ਗਨਿਕਾ ਕੋਲ ਆਪਣੀ ਹਵਸ ਮਿਟਾਉਣ ਲਈ। ਗਨਿਕਾ ਦਾ ਮਨ ਤਾਂ ਇਸ ਕੰਮ ਤੋਂ ਅਕਿਆ ਹੋਇਆ ਸੀ। ਪਰ ਹੁਣ ਮਜ਼ਬੂਰੀ ਵੀ ਬਣ ਚੁੱਕੀ ਸੀ। ਜਿਸ ਨੂੰ ਆਪ ਛੱਡ ਦੇਣ ਤੋਂ ਉਹ ਅਸਮਰਥ ਸੀ।
ਪ੍ਰਭੂ ਦੀ ਨੇਤ ਅਜਿਹੀ ਹੋਈ ਕਿ ਇਕ ਦਿਨ ਚੰਗਾ ਮੌਹਲੇਧਾਰ ਮੀਂਹ ਪਿਆ। ਇਕ ਮਹਾਂਪੁਰਸ਼ ਜਿਹੜਾ ਕਿ ਰਾਸਤੇ ਚ ਜਾਂਦਾ ਮੀਂਹ ਵਿਚ ਘਿਰ ਗਿਆ ਸੀ। ਉਹ ਗਨਿਕਾ ਦੇ ਕੋਠੇ ਤੇ ਦੀਵਾ ਬਲਦਾ ਦੇਖ ਉਥੇ ਰੁਕ ਗਿਆ ਤੇ ਦਰਵਾਜ਼ਾ ਖਟਕਾਇਆ ਗਨਿਕਾ ਨੇ ਦਰਵਾਜ਼ੇ ਦੀ ਆਵਾਜ਼ ਸੁਣਕੇ ਮਨ ਚ ਸੋਚਿਆ ਤੇ ਖੁਸ਼ ਹੋਈ ਕਿ ਐਨੀ ਰਾਤ ਨੂੰ ਵੀ ਮੇਰੇ ਕੋਲ ਗਾਹਕ ਆਉਂਦੇ ਹਨ। ਜਾਕੇ ਦਰਵਾਜ਼ਾ ਖੋਲ੍ਹਿਆ ਤਾਂ ਅਗੋਂ ਆਵਾਜ਼ ਆਈ ਪੁੱਤਰੀ ਸਾਨੂੰ ਰਾਤ ਕਟ ਲੈਣਦੇ ਬਾਹਰ ਮੀਂਹ ਬਹੁਤ ਹੈ ਤੇ ਅੱਗੇ ਜਾਣਾ ਅਸੰਭਵ ਹੈ ।
ਇਹ ਪਹਿਲੀ ਦਫਾ ਸੀ ਕਿ ਗਨਿਕਾ ਨੂੰ ਕਿਸੇ ਨੇ ਪੁੱਤਰੀ ਸ਼ਬਦ ਨਾਲ ਸੰਬੋਧਨ ਕੀਤਾ ਸੀ। ਨਹੀਂ ਬਾਕੀ ਸਾਰੇ ਤਾਂ ਆਪਣੀ ਹਵਸ ਦੇ ਮਾਰੇ ਕਾਮੀ ਨਾਮਾਂ ਨਾਲ ਹੀ ਬੁਲਾਉਂਦੇ ਸਨ। ਸੋ ਗਨਿਕਾ ਨੇ ਮਹਾਂਪੁਰਸ਼ਾਂ ਨੂੰ ਅੰਦਰ ਬੁਲਾਇਆ ਤੇ ਚੰਗੀ ਆਓ ਭਗਤ ਕੀਤੀ। ਆਪਣੇ ਕੰਮ ਤੋਂ ਤਾਂ ਗਨਿਕਾ ਦਾ ਪਹਿਲਾਂ ਹੀ ਜੀਅ ਅਕ ਚੁੱਕਾ ਸੀ ਉਤੋਂ ਮਹਾਂਪੁਰਸ਼ ਦੀ ਸੰਗਤ ਦੇ ਪ੍ਰਭਾਵ ਨੇ ਗਨਿਕਾ ਦੇ ਹਿਰਦੇ ਨੂੰ ਹਲੂਣਾ ਮਾਰਿਆ ਉਸ ਨੂੰ ਆਪਣੇ ਪਾਪ ਅੱਜ ਪਾਪ ਨਜ਼ਰ ਆਉਣ ਲੱਗੇ ਤੇ ਮਨ ਵਿਚ ਪਛਤਾਵਾ। ਸਾਧੂ ਦਾ ਉੱਚਾ ਸੁੱਚਾ ਜੀਵਣ ਦੇਖ ਗਨਿਕਾ ਅੰਦਰ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)