ਮੈਂ ਅੱਜ ਸੰਗਰੂਰ, ਬਰਨਾਲਾ, ਮੋਗਾ, ਫਿਰੋਜ਼ਪੁਰ ਇਲਾਕੇ ਤੇ ਦੌਰੇ ਤੇ ਸਾਂ। ਤਾਪਮਾਨ 45 ਡਿਗਰੀ ਤੇ ਪਹੁੰਚਿਆ ਹੋਇਆ ਸੀ, ਕੋਈ ਚਿੜੀ ਜਨੌਰ ਵੀ ਬਾਹਰ ਨਹੀਂ ਸੀ ਦਿਸ ਰਿਹਾ,
ਪਰ ਹਲਾਂ ਨਾਲ ਵਾਹ ਕੇ ਪੂਰੀ ਤਰ੍ਹਾਂ ਪੋਲੇ ਕੀਤੇ ਖੇਤਾਂ ਵਿੱਚ ਹਜਾਰਾਂ ਟਿਊਬਵੈਲ ਪਾਣੀ ਭਰਨ ਲਈ ਸੂਰਜ ਨਾਲ ਹਠਧਰਮੀ ਜੰਗ ਲੜ ਰਹੇ ਸਨ। ਇਸ ਤਰਾਂ ਲੱਗ ਰਿਹਾ ਸੀ ਕਿ ਮਾਤਾ ਧਰਤ ਮਹੱਤ ਦਾ ਪਾਣੀ ਪਿਤਾ ਦੀ ਹਾਜਰੀ ਵਿੱਚ , ਉਸ ਦੇ ਪੁੱਤਰਾਂ ਵੱਲੋਂ ਬੇਸ਼ਰਮੀ ਨਾਲ ਬਲਾਤਕਾਰ ਕੀਤਾ ਜਾ ਰਿਹਾ ਹੋਵੇ।
ਕਈ ਦਿਨਾਂ ਤੋਂ ਜੀਰੀ ਲਗਾ ਰਹੇ ਕੁਝ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮਹਿਸੂਸ ਹੋਇਆ ਕਿ *ਬਸ ਹੁਣ ਕਹਾਣੀ ਖਤਮ ਸਮਝੋ ਕਿਉਂਕਿ ਮਸਲਾ ਤਰਕ , ਕਾਨੂੰਨ, ਧਰਮ, ਦੁਨੀਆਵੀ ਸਿਆਣਪ ਅਤੇ ਸਮਾਜੀ ਇਖਲਾਕ ਦੇ ਮਾਨਵੀ ਚੌਖਟੇ ਤੋਂ ਬਹੁਤ ਅੱਗੇ ਲੰਘ ਚੁੱਕਿਆ ਹੈ ।*
ਆਪੋ ਧਾਪੀ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ