ਮਨੀਲਾ – ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰੀਗੋ ਦੁਤਰੇਤੇ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ। ਇੱਥੋਂ ਤੱਕ ਕਿ ਉਹਨਾਂ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਅਪਮਾਨਜਨਕ ਸ਼ਬਦ ਕਹੇ ਸਨ। ਹੁਣ ਦੁਤਰੇਤੇ ਨੇ ਕੋਰੋਨਾ ਵੈਕਸੀਨ ਨੂੰ ਲੈਕੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਉਹਨਾਂ ਨੇ ਜਨਤਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਫਿਲੀਪੀਨਜ਼ ਦੇ ਜਿਹੜੇ ਲੋਕ ਵੈਕਸੀਨ ਨਹੀਂ ਲਗਵਾਉਣਾ ਚਾਹੁੰਦੇ ਉਹ ਦੇਸ਼ ਛੱਡ ਦੇਣ। ਜੇਕਰ ਤੁਸੀਂ ਚਾਹੁੰਦੇ ਹੋਂ ਤਾਂ ਭਾਰਤ ਚਲੇ ਜਾਓ ਜਾਂ ਫਿਰ ਅਮਰੀਕਾ ਜਾਂ ਕਿਤੇ ਹੋਰ। ਇਸ ਸੰਬੋਧਨ ਦੌਰਾਨ ਉਹਨਾਂ ਨੇ ਕੋਰੋਨਾ ਵੈਕਸੀਨ ਲਗਵਾਉਣ ਤੋਂ ਇਨਕਾਰ ਕਰਨ ਵਾਲੇ ਲੋਕਾਂ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ ਸੀ।
ਵੈਕਸੀਨ ਲਗਵਾਓ ਜਾਂ ਜੇਲ੍ਹ ਜਾਓ
ਦੁਤਰੇਤੇ ਦੇ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਫਿਲੀਪੀਨਜ਼ ਵਿਚ ਕੋਰੋਨਾ ਵਾਇਰਸ ਦਾ ਡੈਲਟਾ ਵੈਰੀਐਂਟ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਕਾਰਨ ਫਿਲੀਪੀਨਜ ਦੀਆਂ ਸਰਹੱਦਾਂ ਨੂੰ ਸਰਬਉੱਚ ਪੱਧਰ ਦੇ ਐਲਰਟ ‘ਤੇ ਕਰ ਦਿੱਤਾ ਗਿਆ ਹੈ। ਦੁਤਰੇਤੇ ਨੇ ਸੋਮਵਾਰ ਰਾਤ ਆਪਣੇ ਸੰਦੇਸ਼...
...
Access our app on your mobile device for a better experience!