ਪਿੰਡ ਜਲੂਪੁਰ ਖੇੜਾ ਜਿਹੜਾ ਕਿ ਰਈਏ ਤੋਂ ਚਾਰ ਕੁ ਮੀਲ ਤੇ ਸਥਿਤ ਹੈ । ਇਥੇ ਸੋਢੀ ਬੰਸ ‘ ਚੋਂ ਭਾਈ ਲਛਮਣ ਦਾਸ ਦੇ ਘਰ 1660 ਦੇ ਲਗਭਗ ਬੀਬੀ ਅਨੂਪ ਕੌਰ ਨੇ ਜਨਮ ਲਿਆ । ਬਾਬਾ ਬਕਾਲਾ ਵਿਚ ਜਦੋਂ ਬਾਈ ਮੰਜੀਆਂ ਡੱਠ ਗਈਆਂ , ਧੀਰ ਮਲ ਨੇ ਸ਼ੀਹੇਂ ਮਸੰਦ ਰਾਹੀਂ ਗੁਰੂ ਤੇਗ ਬਹਾਦਰ ਉਪਰ ਗੋਲੀ ਚਲਾਈ , ਸਭ ਕੁਝ ਲੁੱਟ ਕੇ ( ਚੜਾਵਾ ) ਲੈ ਗਿਆ ਪਰ ਮਖਣ ਸ਼ਾਹ ਲੁਭਾਣੇ ਨੇ ਸਭ ਕੁਝ ਖੋਹ ਲਿਆਂਦਾ । ਪਰ ਗੁਰੂ ਜੀ ਇਹ ਸਮਾਨ ਵਾਪਸ ਕਰਨ ਲਈ ਕਹਿ ਆਪ ਨੇ ਅਨੰਦਪੁਰ ਜਾ ਵਸਾਇਆ । ਭਾਈ ਲਛਮਣ ਦਾਸ ਵੀ ਗੁਰੂ ਜੀ ਦੇ ਨਾਲ ਉਥੇ ਜਾ ਵਸਿਆ । ( ਯਾਦ ਆ ਗਿਆ ਸੋਢੀ ਤੇਜਾ ਸਿੰਘ ਇਤਿਹਾਸਕਾਰ ਸੋਢੀ ਚਮਤਕਾਰ ਦਾ ਕਰਤਾ ਵੀ ਜਲੂਪੁਰ ਦਾ ਵਾਸੀ ਸੀ , ਪਿਛੋਂ ਅੰਮ੍ਰਿਤਸਰ ਰਹਿਣ ਲਗ ਪਿਆ ਸੀ । ਭਾਈ ਲਛਮਣ ਦਾਸ ਗੁਰੂ ਤੇਗ ਬਹਾਦਰ ਜੀ ਦੇ ਧਰਮ ਪ੍ਰਚਾਰ ਦੌਰੇ ਵੇਲੇ ਵੀ ਨਾਲ ਹੀ ਰਿਹਾ ਸੀ । ਜਦੋਂ ਬਾਲ ਗੋਬਿੰਦ ਜੀ ਅਨੰਦਪੁਰ ਪੁਜੇ ਤੇ ਬੀਬੀ ਅਨੂਪ ਕੌਰ ਇਨ੍ਹਾਂ ਨੂੰ ਬੜੀਆਂ ਲੋਰੀਆਂ ਦੇਂਦੀ , ਖਿਡਾਉਂਦੀ , ਭਰਾਵਾਂ ਵਾਂਗ ਪਿਆਰ ਕਰਦੀ । ਬਾਲ ਗੋਬਿੰਦ ਜੀ ਵੀ ਸਕੀ ਭੈਣਾਂ ਵਾਂਗ ਸਮਝਦੇ ਤੇ ਭੈਣ ਜੀ ਕਰਕੇ ਬੁਲਾਉਂਦੇ । ਜੁਆਨ ਹੋ ਕੇ ਲੰਗਰ ਵਿਚ ਬੜੀ ਲਗਨ ਨਾਲ ਕੰਮ ਕਰਦੀ ਗੁਰਮੁਖੀ ਪੜ ਬਾਣੀ ਵੀ ਕੰਠ ਕਰ ਲਈ । ਬੜੀ ਧੀਰੀ , ਨਿਮਰਤਾ ਤੇ ਸੰਤੋਖੀ ਸੁਭਾਅ ਵਾਲੀ ਸੀ ਆਪਣੇ ਮਿਠੇ ਬੋਲਾਂ ਨਾਲ ਹਰਮਨ ਪਿਆਰੀ ਹੋ ਗਈ । ਪੰਜ ਗ੍ਰੰਥੀ ਕੰਠ ਕਰ ਲਈ ਸਵੇਰੇ ਜਪੁ ਜੀ ਤੇ ਸ਼ਾਮ ਨੂੰ ਸੋਦਰੁ ਦਾ ਪਾਠ ਕਰਦੀ । ਬਾਲ ਗੁਰੂ ਦੇ ਸਾਥੀਆਂ ਨੂੰ ਵੀ ਬੜਾ ਪਿਆਰ ਕਰਦੀ ਉਨ੍ਹਾਂ ਨੂੰ ਚੰਗਾ ਚੋਖਾ ਖਾਣ ਲਈ ਦੇਂਦੀ । ਜਦੋਂ ਬਾਲ ਗੋਬਿੰਦ ਆਪਣੇ ਹਾਣੀਆਂ ਨਾਲ ਨਕਲੀ ਲੜਾਈਆਂ ਕਰਦਾ ਤੇ ਇਸ ਨੇ ਵੀ ਆਪਣੀਆਂ ਸਹੇਲੀਆਂ ਨੂੰ ਲੈ ਕੇ ਉਨ੍ਹਾਂ ਵਾਂਗ ਲੜਾਈ ਕਰਨੀ । ਗਲ ਕੀ ਹਰ ਸ਼ਸ਼ਤਰ ਚਲਾਉਣ ਦੀ ਸਿੱਖਿਆ ਤੇ ਘੋੜ ਸੁਆਰੀ ਦੀ ਸਿੱਖਿਆ ਪ੍ਰਾਪਤ ਕਰ ਲਈ । ਬੀਬੀ ਨੇ ਭੰਗਾਨੀ ਦੇ ਯੁੱਧ ਵਿਚ ਭਾਗ ਲਿਆ । 1699 ਦੀ ਵਿਸਾਖੀ ਤੇ ਆਪਣੇ ਮਾਪਿਆਂ ਨਾਲ ਅੰਮ੍ਰਿਤ ਛਕ ਸਿੰਘਣੀ ਸਜ਼ ਗਈ । ਯਾਦ ਰਹੇ ਗੁਰੂ ਜੀ ਵੇਲੇ ਜਿਹੜੀ ਬੀਬੀ ਅੰਮ੍ਰਿਤ ਛਕ ਲੈਂਦੀ ਉਹ ਸਿੰਘਾਂ ਵਾਲਾ ਬਾਣਾ ਧਾਰਨ ਲਗ ਪੈਂਦੀ । ਇਸ ਦੀਆਂ ਸਹੇਲੀਆਂ ਨੇ ਵੀ ਅੰਮ੍ਰਿਤ ਛਕ ਲਿਆ । ਗਲ ਕੀ ਬੀਬੀ ਅਨੂਪ ਕੌਰ ਨੇ ਬੀਬੀਆਂ ਦਾ ਵੀ ਇਕ ਸੈਨਿਕ ਜਥਾ ਤਿਆਰ ਕਰ ਲਿਆ । ਉਨ੍ਹਾਂ ਨੂੰ ਬਕਾਇਦਾ ਸ਼ਸ਼ਤਰ ਵਿਦਿਆ ਤੇ ਘੋੜ ਸੁਆਰੀ ਦੀ ਸਿੱਖਿਆ ਦਿੱਤੀ ਗਈ । ਜਦੋਂ ਪਹਾੜੀ ਰਾਜਿਆਂ ਗੁਰੂ ਜੀ ਤੇ ਚੜ੍ਹਾਈ ਕੀਤੀ ਤਾਂ ਬੀਬੀ ਨੇ ਆਪਣੇ ਜਥੇ ਨਾਲ ਵੈਰੀਆਂ ਦੇ ਆਹੂ ਲਾਏ । ਰਾਜਿਆਂ ਨੂੰ ਚਨੇ ਚਬਾਏ । ਪਹਾੜੀ ਰਾਜਿਆਂ ਹਾਰ ਖਾ ਕੇ ਔਰੰਗਜ਼ੇਬ ਦੇ ਕੰਨ ਭਰੇ ਗੁਰੂ ਜੀ ਵਿਰੁੱਧ ਭੜਕਾਇਆ । ਔਰੰਗਜ਼ੇਬ ਦੇ ਕਹੇ ਤੇ ਸੂਬਾ ਲਾਹੌਰ ਦਿਲਾਵਰ ਖਾਂ , ਕਸ਼ਮੀਰ ਦਾ ਸੂਬਾ ਜ਼ਬਰਦਸਤ ਖਾਂ , ਸਰਹੰਦ ਦਾ ਵਜ਼ੀਰ ਖਾਂ ਹੋਰ ਮੁਲਖਈਆ ਕਹਿਲੂਰ , ਕਾਂਗੜਾ , ਜਸਵਾਲ , ਨਾਲਾਗੜ੍ਹ , ਕੁਲੂ , ਕੈਂਥਲ , ਮੰਡੀ , ਜੰਮੂ , ਚੰਬਾ , ਗੜਵਾਲ , ਬਿਜੜ ਵਾਲ , ਡਡਵਾਲ , ਗੁਜਰਾਂ ਦੇ ਰਾਜੇ , ਰੋਪੜ ਦਾ ਰੰਗੜ – ਦੋ ਲੱਖ ਤੋਂ ਉਪਰ ਵਰਦੀ ਵਾਲੇ ਸਿਪਾਹੀਆਂ ਨੇ ਅਨੰਦਪੁਰ ਨੂੰ ਘੇਰਾ ਪਾ ਲਿਆ । ਅੱਠ ਮਹੀਨੇ ਘੇਰਾ ਪਾਈ ਰਖਿਆ ਅੰਦਰੋਂ ਸਭ ਰਸਦਾਂ ਖਤਮ ਹੋ ਗਈਆਂ । ਸ਼ੇਰਨੀ ਅਨੂਪ ਕੌਰ ਨੇ ਆਪਣੇ ਜਥੇ ਦੀਆਂ ਸਿੰਘਣੀਆਂ ਨੂੰ ਅੱਧੀ ਰਾਤ ਬਾਹਰ ਲਿਜਾ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ