ਬੀਜੀ ਦੀ ਇੱਕ ਅਜੀਬ ਆਦਤ ਹੋਇਆ ਕਰਦੀ ਸੀ..
ਘਰੇ ਜੋ ਮਰਜੀ ਪਾ ਕੇ ਤੁਰੀ ਫਿਰਦੀ ਰਹਾਂ..ਕੁਝ ਨਾ ਆਖਦੀ..ਪਰ ਕਿਸੇ ਵਿਆਹ ਸ਼ਾਦੀ ਤੇ ਗਈ ਦਾ ਸਾਰਾ ਧਿਆਨ ਬੱਸ ਮੇਰੇ ਵੱਲ ਹੀ ਲੱਗਾ ਰਹਿੰਦਾ..!
ਕੋਲੋਂ ਲੰਘਦੀ ਨੂੰ ਸੈਨਤ ਮਾਰ ਕੋਲ ਸੱਦ ਲੈਂਦੀ..ਆਖਦੀ ਆਵਦੀ ਚੁੰਨੀ ਸਹੀ ਕਰ..ਕਦੀ ਆਖਦੀ..ਜੇ ਅੱਜ ਫਲਾਣੇ ਸੂਟ ਨਾਲ ਫਲਾਣੀ ਚੁੰਨੀ ਲਈ ਹੁੰਦੀ ਤਾਂ ਬੜੀ ਵਧੀਆ ਲੱਗਣੀ ਸੀ..!
ਕਿਸੇ ਹੋਰ ਵੱਲ ਇਸ਼ਾਰਾ ਕਰ ਆਖਣ ਲੱਗਦੀ “ਵੇਖ ਬੋਲੀ ਪਾਉਂਦੀ ਕਿੱਡੀ ਸੋਹਣੀ ਲੱਗਦੀ ਏ..ਸੂਟ ਤੇ ਕਢਾਈ ਵੇਖ..ਜੁੱਤੀ ਵੇਖ..ਮੂੰਹ ਤੇ ਮੇਕਅਪ..ਜੂੜਾ ਵੇਖ..ਵਗੈਰਾ ਵਗੈਰਾ!
ਮੈਨੂੰ ਗੁੱਸਾ ਚੜ ਜਾਂਦਾ..ਪਰ ਕੋਲ ਬੈਠੀ ਰਿਸ਼ਤੇਦਾਰੀ ਵੱਲ ਵੇਖ ਪੀ ਜਾਇਆ ਕਰਦੀ..ਫੇਰ ਵੀ ਜਾਂਦਿਆਂ ਜਾਂਦਿਆਂ ਏਨਾ ਜਰੂਰ ਆਖ ਦਿੰਦੀ ਕੇ “ਬੀਜੀ ਤੈਨੂੰ ਤੇ ਆਪਣੀ ਕੁੜੀ ਕਦੀ ਵੀ ਚੰਗੀ ਨਾ ਲੱਗੀ”!
ਉਸਨੂੰ ਪਤਾ ਲੱਗ ਜਾਇਆ ਕਰਦਾ ਕੇ ਗੁੱਸਾ ਕੀਤਾ..ਹੁਣ ਘਰੇ ਜਾ ਕੇ ਪੱਕਾ ਲੜੂ..!
ਘਰੇ ਮੁੜਦੀ ਟਾਂਗੇ ਤੇ ਬੈਠੀ ਮੈਂ ਜਾਣ ਬੁੱਝ ਕੇ ਆਪਣਾ ਧਿਆਨ ਦੂਜੇ ਪਾਸੇ ਕਰ ਲੈਂਦੀ..ਉਹ ਬਹਾਨੇ-ਬਹਾਨੇ ਨਾਲ ਬੁਲਾਉਣ ਦੀ ਕੋਸ਼ਿਸ਼ ਕਰਦੀ..!
ਮੈਂ ਨਜਰਅੰਦਾਜ ਕਰਦੀ ਤਾਂ ਮੇਰਾ ਸਿਰ ਆਪਣੀ ਬੁੱਕਲ ਵਿਚ ਲੈ ਕੇ ਪਲੋਸਣ ਲੱਗਦੀ..ਲਾਡ ਲਡਾਉਂਦੀ ਆਖਦੀ ਮੇਰੀ ਧੀ ਦੇ ਵਾਲ ਕਿੰਨੇ ਸੋਹਣੇ..ਹੱਥ ਕਿੰਨੇ ਗੋਰੇ..ਅੱਖਾਂ ਕਿੰਨੀਆਂ ਮੋਟੀਆਂ..!
ਮੈਂ ਗੁੱਸੇ ਨਾਲ ਜੁਆਬ ਦਿੰਦੀ..ਓਥੇ ਤੇ ਇਸ ਧੀ ਵਿਚ ਬੜੇ ਨੁਕਸ ਵਿਖ ਰਹੇ ਸਨ..!
ਏਨੇ ਨੂੰ ਸਾਡਾ ਘਰ ਆ ਜਾਂਦਾ..ਘੋੜੀ ਆਪਣੇ ਆਪ ਖਲੋ ਜਾਇਆ ਕਰਦੀ..ਸ਼ਾਇਦ ਉਹ ਵੀ ਮੈਥੋਂ ਡਰੀ ਹੁੰਦੀ..!
ਮਾਂ ਪੈਸੇ ਦੇਣ ਵਿਚ ਰੁੱਝ ਜਾਇਆ ਕਰਦੀ ਤੇ ਮੈਂ ਭਰੀ ਪੀਤੀ ਕਾਹਲੇ ਕਦਮੀਂ ਉਸਤੋਂ ਕਿੰਨੀਂ ਵਿਥ ਪਾ ਜਾਇਆ ਕਰਦੀ..!
ਉਹ ਪਿੱਛੋਂ ਟਾਹਰਾਂ ਦਿੰਦੀ ਰਹਿੰਦੀ..ਬੂੰਦੀ,ਸ਼ੱਕਰ ਪਾਰਿਆਂ ਦੇ ਵੱਡੇ ਵੱਡੇ ਝੋਲੇ ਚੁੱਕ ਉਸ ਕੋਲੋਂ ਤੁਰਿਆ ਨਾ ਜਾਂਦਾ..ਫੇਰ ਵੀ ਆਪਣੇ ਆਪ ਨੂੰ ਹੌਲੀ ਹੌਲੀ ਧੂੰਹਦੀ ਤੁਰੀ ਆਉਂਦੀ!
ਮੈਂ ਬਹਾਨੇ ਜਿਹੇ ਨਾਲ ਮਗਰ ਵੇਖਦੀ..
ਕਾਲਜੇ ਨੂੰ ਸੇਕ ਲੱਗਦਾ..ਓਸੇ ਵੇਲੇ ਪਿਛਾਂਹ ਪਰਤ ਉਸਦੇ ਹੱਥੋਂ ਝੋਲੇ ਫੜ ਲਿਆ ਕਰਦੀ ਤੇ ਬਿਨਾ ਕੁਝ ਆਖਿਆ ਤੁਰ ਪੈਂਦੀ..!
ਘਰੇ ਅੱਪੜ ਉਹ ਆਪਣੇ ਕੱਪੜੇ ਬਦਲ ਲੈਂਦੀ ਪਰ ਮੈਂ ਓਹੋ ਪਾਈ ਰੱਖਦੀ..ਉਹ ਮਿੱਠੀ ਜਿਹੀ ਝਿੜਕ ਮਾਰਦੀ “ਜਿਉਣ ਜੋਗੀਏ ਬਦਲ ਲੈ..ਅੱਗੋਂ ਤੇਰੇ ਭੂਆ ਦੇ ਪੁੱਤ ਦਾ ਵਿਆਹ ਆਉਣ ਵਾਲਾ..ਓਦੂੰ ਕੀ ਪਾਵੇਂਗੀ?
ਮੈਂ ਗੁੱਸੇ ਵਿਚ ਆਖਦੀ “ਓਹੀ ਕਿਨਾਰੀ ਵਾਲਾ ਜਿਹੜਾ ਉਸ ਕੁੜੀ ਨੇ ਪਾਇਆ ਸੀ..ਉਹ ਅੱਗੋਂ ਚੁੱਪ ਜਿਹੀ ਕਰ ਜਾਂਦੀ..ਸ਼ਾਇਦ ਉਸਨੂੰ ਤੁਰ ਗਏ ਭਾਪਾ ਜੀ ਚੇਤੇ ਆ ਜਾਇਆ ਕਰਦਾ..!
ਉਸਨੂੰ ਇੰਝ ਚੁੱਪ ਵੇਖ ਮੈਨੂੰ ਤਰਸ ਜਿਹਾ ਆ ਜਾਂਦਾ..ਫੇਰ ਰੋਟੀ ਟੁੱਕ ਕਰਦੀ ਹੋਈ ਨੂੰ ਆਣ ਪਿੱਛੋਂ ਜੱਫੀ ਪਾ ਲਿਆ ਕਰਦੀ..ਕੀ ਵੇਖਦੀ ਉਸਦੀਆਂ ਅੱਖਾਂ ਵਿਚ ਪਾਣੀ ਹੁੰਦਾ..!
ਪਤਾ ਨੀ ਚੁੱਲੇ ਦੀ ਅੱਗ ਪ੍ਰੇਸ਼ਾਨ ਕਰ ਰਹੀ ਹੁੰਦੀ ਕੇ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ