8 ਦਸੰਬਰ ਸ਼ਹਾਦਤ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਜੀ ਦੇ ਇਤਿਹਾਸ ਤੇ ਜੀ ।
ਮੈਂ ਹਾਂ ਤੇਗ ਤੇ ਕਢ ਲੈ ਤੇਗ ਤੂੰ ਵੀ,
ਇੱਕ ਦੋ ਨੀ ਪਰਖ ਲੈ ਸੌ ਤੇਗਾਂ,
ਮੈਨੂੰ ਲਕਵਾ ਹੈ ਤੇਗ ਬਹਾਦਰੀ ਦਾ,
ਮੇਰੇ ਸਾਂਹਵੇ ਨੀ ਸਕਦੀਆਂ ਖਲੋ ਤੇਗਾਂ,
ਮੈਂ ਤਾਂ ਜੰਮਦਿਆਂ ਤੇਗਾਂ ਦੀ ਛਾਂ ਮਾਣੀ,
ਵੇਖ ਪਿਤਾ ਦੀਆਂ ਪਹਿਨੀਆ ਦੋ ਤੇਗਾਂ,
ਮੇਰੇ ਪਿਤਾ ਦੀ ਅਣਖ ਬਹਾਦਰੀ ਤੇ ,
ਰਿਹਾ ਪਰਖਦਾ ਤੇਰਾ ਪਿਉ ਤੇਗਾਂ,
ਹੁਣ ਵੀ ਵੇਖੇਗਾਂ ਆਉਂਦੇ ਭਵਿਖ ਅੰਦਰ ,
ਮੇਰੇ ਪੁੱਤਰ ਨੇ ਵਹੁਣੀਆਂ ਓਹ ਤੇਗਾਂ,
ਉਹਦੀ ਤੇਗ ਵਿੱਚੋ ਜਿਹੜੀ ਤੇਗ ਨਿਕਲੂ ,
ਓਹ ਲੱਖਾਂ ਲਏਗੀ ਤੇਰੀਆਂ ਖੋਹ ਤੇਗਾਂ ।
ਗੁਰੂ ਤੇਗ਼ ਬਹਾਦਰ ਸਾਹਿਬ; ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ 1675 ਤੱਕ ਚੱਕ ਨਾਨਕੀ ਵਿੱਚ ਰਹੇ। ਓਨੀਂ ਦਿਨੀਂ ਔਰੰਗਜ਼ੇਬ ਤਲਵਾਰ ਦੇ ਜ਼ੋਰ ਨਾਲ਼ ਹਰੇਕ ਭਾਰਤੀ ਨੂੰ ਮੁਸਲਮਾਨ ਬਣਾ ਰਿਹਾ ਸੀ। ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚਾ ਕੀਤਾ। 25 ਮਈ 1675 ਈਸਵੀ ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਜੱਥਾ ਇੱਕ ਮੋਹਤਬਰ ਸਿੱਖ ਆਗੂ ਪੰਡਤ ਕਿਰਪਾ ਰਾਮ ਦੱਤ ਦੀ ਮਦਦ ਨਾਲ਼ ਚੱਕ ਨਾਨਕੀ ਵਿਖੇ ਆਇਆ ਅਤੇ ਗੁਰੂ ਸਾਹਿਬ ਦੇ ਦਰਬਾਰ ’ਚ ਉਨ੍ਹਾਂ ਫ਼ਰਿਆਦ ਕੀਤੀ ਕਿ ਅਸੀਂ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀਂ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤੱਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਆਪਣੀ ਬੇਵੱਸੀ ਜ਼ਾਹਰ ਕੀਤੀ ਹੈ। ਅਸੀਂ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਸ਼ੀ, ਮਥੁਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ, ਪਰ ਕਿਸੇ ਨੇ ਸਾਡੀ ਬਾਂਹ ਨਹੀਂ ਫੜੀ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦੇ ਦਰ ਤੋਂ ਹੀ ਬਚੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਉਨ੍ਹਾਂ ਨੂੰ ਕਿਹਾ ਕਿ ‘ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਓ, ਸੂਬੇਦਾਰ ਨੂੰ ਆਖ ਦਿਓ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।’
ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿੱਚ ਜਾਨ ਆ ਗਈ। ਆਪ ਜੀ ਦੇ ਵਚਨ ਸੁਣ ਕੇ ਪੂਰੇ ਦਰਬਾਰ ਵਿੱਚ ਸਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂ ਪੁਰਖ ਦੇ ਬਲੀਦਾਨ ਦੀ ਲੋੜ ਹੈ, ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂ ਪੁਰਖ ਕੌਣ ਹੋ ਸਕਦਾ ਹੈ ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਅਲੋਪ ਹੁੰਦੇ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਮੂੰਹੋਂ ਐਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਮ੍ਹਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਕਹਿ ਦਿਓ ਕਿ ਪਹਿਲਾਂ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲਵੇ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਵੀ ਖ਼ੁਸ਼ੀ-ਖ਼ੁਸ਼ੀ ਮੁਸਲਮਾਨ ਬਣ ਜਾਵਾਂਗੇ।
ਜਦੋਂ ਗੁਰੂ ਜੀ ਦਾ ਸੁਨੇਹਾ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਨੂੰ ਦਿੱਤਾ ਗਿਆ ਤਾਂ ਉਸ ਨੇ ਗੁਰੂ ਜੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਦੂਸਰੇ ਪਾਸੇ ਗੁਰੂ ਜੀ ਨੇ ਕੁਝ ਚੋਣਵੇਂ ਸਿੱਖ (ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿਕ) ਸਮੇਤ ਆਪ ਹੀ ਦਿੱਲੀ ਵੱਲ ਜਾਣ ਦੀ ਤਿਆਰੀ ਕਰ ਲਈ। ਕੁਝ ਇਤਿਹਾਸਕਾਰਾਂ ਦਾ ਮੰਨਣਾ ਹੈ ਕਿ ਗੁਰੂ ਜੀ ਦੇ ਦਿੱਲੀ ਵੱਲ ਜਾਣ ਤੋਂ ਪਹਿਲਾਂ ਬਾਲਕ ਗੋਬਿੰਦ ਰਾਇ ਜੀ ਨੂੰ 1675 ਨੂੰ ਗੁਰਿਆਈ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Gursharan Singh
ਕੀਰਤਪੁਰ ਸਹਿਬ ਦਾ ਇਤਹਾਸ?