ਅੱਜ ਦੇ ਦਿਨ (ਮਿਤੀ 8 ਦਸੰਬਰ, 2021) ਦਾ ਇਤਿਹਾਸ
🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹
ਮਾਤਾ ਜੀ: ਮਾਤਾ ਨਾਨਕੀ ਜੀ
ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.)
ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ)
ਮਹਿਲ: ਮਾਤਾ ਗੁਜਰ ਕੌਰ ਜੀ
ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਸ਼ਹੀਦੀ ਦਿਨ: 11 ਮੱਘਰ, ਸੰਮਤ 1732 ਬਿ. (11 ਨਵੰਬਰ, 1675 ਈ.)
ਸ਼ਹੀਦੀ ਸਥਾਨ: ਚਾਂਦਨੀ ਚੌਂਕ, ਦਿੱਲੀ
🔸 ਮੁੱਢਲਾ ਜੀਵਨ: ਬਚਪਨ ਤੋਂ ਹੀ ਆਪ ਜੀ ਦਲੇਰ, ਤਿਆਗੀ, ਪਰਉਪਕਾਰੀ ਅਤੇ ਸਾਧੂ ਸੁਭਾਅ ਦੇ ਮਾਲਕ ਸਨ।ਗੁਰਮਤਿ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪ ਜੀ ਨੇ ਯੁੱਧ ਕਲਾ ਵੀ ਸਿੱਖੀ।ਆਪ ਜੀ ਨੇ ਕਰਤਾਰਪੁਰ ਦੀ ਜੰਗ ਵਿੱਚ ਤੇਗ ਦੇ ਉਹ ਜੌਹਰ ਦਿਖਾਏ ਕਿ ਆਪ ਜੀ ਦੇ ਪਿਤਾ ਜੀ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਜੀ ਤੇ ਪ੍ਰਸੰਨ ਹੋ ਕੇ ਆਪ ਜੀ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ ਬਹਾਦਰ ਰੱਖ ਦਿੱਤਾ।
🔸 ਗੁਰੂ ਜੀ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਸਾਉਣਾ: ਗੁਰੂ ਜੀ ਨੇ ਕਹਿਲੂਰ ਦੇ ਰਾਜੇ ਦੀਪ ਚੰਦ ਪਾਸੋਂ ਮਾਖੋਵਾਲ ਪਿੰਡ ਦੀ ਜ਼ਮੀਨ ਮੁੱਲ ਲੈ ਕੇ ਅਕਤੂਬਰ 1665 ਈ. ਵਿੱਚ ਅਨੰਦਪੁਰ ਸਾਹਿਬ ਦੀ ਨੀਂਹ ਰੱਖੀ।ਇਸ ਨਗਰ ਦਾ ਪਹਿਲਾ ਨਾਂ ਚੱਕ ਨਾਨਕੀ ਸਤਿਗੁਰਾਂ ਨੇ ਆਪਣੀ ਮਾਤਾ ਜੀ ਦੇ ਨਾਮ ਤੇ ਰੱਖਿਆ ਸੀ, ਜੋ ਬਾਅਦ ਵਿੱਚ ਅਨੰਦਪੁਰ ਸਾਹਿਬ (ਅਨੰਦਾਂ ਦੀ ਪੁਰੀ) ਦੇ ਨਾਂ ਨਾਲ ਪ੍ਰਸਿੱਧ ਹੋਇਆ।
🔸 ਪ੍ਰਚਾਰ ਦੌਰੇ: ਆਪਣੇ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਪੰਜਾਬ ਦੇ ਪਿੰਡਾਂ ਤੋਂ ਇਲਾਵਾ ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਮਥੁਰਾ, ਆਗਰਾ, ਕਾਨਪੁਰ, ਇਲਾਹਾਬਾਦ, ਬਨਾਰਸ, ਗਯਾ, ਢਾਕਾ ਅਤੇ ਆਸਾਮ ਆਦਿ ਦੇ ਇਲਾਕਿਆਂ ਵਿੱਚ ਗਏ।ਗੁਰੂ ਜੀ ਨੇ ਧੂਬੜੀ (ਅਸਾਮ) ਵਿਖੇ ਰਾਜਾ ਰਾਮ ਸਿੰਘ ਅਤੇ ਹੋਮੀ ਕਬੀਲੇ ਦੇ ਸਰਦਾਰ ਚੱਕਰਧਵੱਜ ਵਿੱਚ ਸੁਲ੍ਹਾ ਕਰਵਾਈ।ਗੁਰੂ ਸਾਹਿਬ ਦੇ ਉਪਦੇਸ਼ਾਂ ਨੇ ਦੋਹਾਂ ਧਿਰਾਂ ਦੇ ਮਨਾਂ ਵਿੱਚੋਂ ਵੈਰ ਭਾਵਨਾ ਨੂੰ ਖ਼ਤਮ ਕਰ ਦਿੱਤਾ। ਇਨ੍ਹਾਂ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਨੇ ਮੁੱਖ ਤੌਰ ਤੇ ਲੋਕਾਂ ਨੂੰ ਨਾ ਕਿਸੇ ਤੋਂ ਡਰਨ ਅਤੇ ਨਾ ਹੀ ਕਿਸੇ ਨੂੰ ਡਰਾਉਣ ਦੀ ਪ੍ਰੇਰਨਾ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਭਰਿਆ।
🔸 ਔਰੰਗਜ਼ੇਬ ਦੇ ਅੱਤਿਆਚਾਰ: ਮੁਗਲ ਬਾਦਸ਼ਾਹ ਔਰੰਗਜ਼ੇਬ ਨੇ 1658 ਈ. ਤੋਂ 1707 ਈ. ਤੱਕ ਦੇ ਆਪਣੇ ਰਾਜ ਦੇ ਸਮੇਂ ਦੌਰਾਨ ਭਾਰਤ ਵਿੱਚ ਹਰ ਪਾਸੇ ਬਹੁਤ ਜ਼ੁਲਮ ਕੀਤੇ।ਉਸ ਦੇ ਹੁਕਮ ਨਾਲ ਦੇਸ਼ ਅੰਦਰ ਧਾਰਮਿਕ ਕੱਟੜਤਾ ਦੀ ਲਹਿਰ ਚਲਾਈ ਗਈ, ਜਿਸ ਤਹਿਤ ਹਿੰਦੂ ਲੋਕਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੱਢਿਆ ਜਾਣ ਲੱਗਿਆ।ਔਰੰਗਜ਼ੇਬ ਨੇ 1674 ਈ. ਵਿੱਚ ਫ਼ੈਸਲਾ ਕੀਤਾ ਕਿ ਗੈਰ-ਮੁਸਲਮਾਨਾਂ ਨੂੰ ਮੁਸਲਮਾਨ ਬਣਾਇਆ ਜਾਵੇ।ਉਸ ਨੇ ਇਸ ਲਈ ਸਭ ਤੋਂ ਪਹਿਲਾਂ ਕਸ਼ਮੀਰ ਨੂੰ ਚੁਣਿਆ ਕਿਉਂਕਿ ਉਹ ਸੋਚਦਾ ਸੀ ਕਿ ਕਸ਼ਮੀਰ ਦੇ ਪੰਡਿਤ ਬਹੁਤ ਵਿਦਵਾਨ ਹਨ।ਇਸ ਲਈ ਜੇਕਰ ਉਹ ਇਸਲਾਮ ਧਰਮ ਅਪਣਾ ਲੈਣਗੇ ਤਾਂ ਬਾਕੀ ਦੇ ਆਮ ਲੋਕ ਵੀ ਉਨ੍ਹਾਂ ਵੱਲ ਵੇਖ ਕੇ ਅਸਾਨੀ ਨਾਲ ਆਪਣਾ ਧਰਮ ਬਦਲ ਲੈਣਗੇ।
🔸 ਕਸ਼ਮੀਰੀ ਪੰਡਿਤਾਂ ਦੀ ਪੁਕਾਰ: ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਬਚਾਉਣ ਦੀ ਫਰਿਆਦ ਲੈ ਕੇ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ, ਕੁੱਝ ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਪੁੱਜਾ।25 ਮਈ, 1675 ਈ. ਨੂੰ ਉਨ੍ਹਾਂ ਦੀ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਹੋਈ।ਸਤਿਗੁਰਾਂ ਨੇ ਕਸ਼ਮੀਰੀ ਪੰਡਿਤਾਂ ਦੇ ਦੁੱਖ ਨੂੰ ਬਹੁਤ ਹਮਦਰਦੀ ਨਾਲ ਸੁਣਿਆ। ਗੁਰੂ ਜੀ ਨੇ ਸੋਚ ਵਿਚਾਰ ਕਰਨ ਉਪਰੰਤ ਇਹ ਬਚਨ ਕੀਤਾ ਕਿ ਇਹ ਸੰਕਟ ਤਾਂ ਟਲ ਸਕਦਾ ਹੈ, ਜੇਕਰ ਕੋਈ ਮਹਾਨ ਵਿਅਕਤੀ ਆਪਣਾ ਬਲੀਦਾਨ ਦੇਵੇ।ਇਹ ਸੁਣ ਕੇ ਪਾਸ ਬੈਠੇ ਬਾਲ ਸ੍ਰੀ ਗੋਬਿੰਦ ਰਾਇ ਜੀ ਨੇ ਕਿਹਾ ਕਿ ਪਿਤਾ ਜੀ! ਤੁਹਾਡੇ ਤੋਂ ਮਹਾਨ ਵਿਅਕਤੀ ਹੋਰ ਕੌਣ ਹੋ ਸਕਦਾ ਹੈ? ਇਹ ਸੁਣ ਕੇ ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਬਾਦਸ਼ਾਹ ਨੂੰ ਲਿਖ ਭੇਜੋ ਕਿ ਗੁਰੂ ਤੇਗ ਬਹਾਦਰ ਸਾਡੇ ਧਾਰਮਿਕ ਰਹਿਬਰ ਹਨ।ਜੇਕਰ ਉਹ ਇਸਲਾਮ ਕਬੂਲ ਕਰ ਲੈਣ ਤਾਂ ਅਸੀਂ ਸਾਰੇ ਹੀ ਇਸਲਾਮ ਕਬੂਲ ਕਰ ਲਵਾਂਗੇ।ਇਸ ਤਰ੍ਹਾਂ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮ ਨੂੰ ਵੰਗਾਰਿਆ।
🔸 ਗੁਰੂ ਸਾਹਿਬ ਜੀ ਦੀ ਸ਼ਹੀਦੀ: ਗੁਰੂ ਸਾਹਿਬ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲਣ ਵੇਲੇ ਸੰਗਤਾਂ ਨੂੰ ਬਚਨ ਕੀਤਾ ਕਿ ਸਾਡੇ ਤੋਂ ਬਾਅਦ ਗੁਰਿਆਈ ਦੀ ਜ਼ੁੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ।ਮਿਤੀ 11 ਜੁਲਾਈ, 1675 ਈ. ਨੂੰ ਗੁਰੂ ਜੀ ਪੰਜ ਸਿੱਖਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏ।ਉਸ ਸਮੇਂ ਭਾਵੇਂ ਔਰੰਗਜ਼ੇਬ ਦਿੱਲੀ ਵਿੱਚ ਨਹੀਂ ਸੀ, ਪਰ ਉਸ ਦੇ ਹੁਕਮ ਨਾਲ ਹੀ ਸਭ ਕੁਝ ਹੋ ਰਿਹਾ ਸੀ।ਔਰੰਗਜ਼ੇਬ ਦੇ ਭੇਜੇ ਹੁਕਮ ਅਨੁਸਾਰ ਸਥਾਨਕ ਹਾਕਮਾਂ ਨੇ ਗੁਰੂ ਜੀ ਅੱਗੇ ਤਿੰਨ ਸ਼ਰਤਾਂ ਰੱਖੀਆਂ, ‘ਇਸਲਾਮ ਕਬੂਲ ਕਰੋ, ਕਰਾਮਾਤ ਵਿਖਾਓ ਜਾਂ ਮੌਤ ਕਬੂਲ ਕਰੋ।’ ਗੁਰੂ ਜੀ ਨੇ ਉੱਤਰ ਦਿੱਤਾ ਕਿ ਸਾਡੇ ਲਈ ਆਪਣਾ ਧਰਮ ਪਿਆਰਾ ਹੈ; ਕਰਾਮਾਤ ਕਹਿਰ ਦਾ ਨਾਂ ਹੈ, ਇਹ ਅਸਾਂ ਦਿਖਾਉਣੀ ਨਹੀਂ, ਕਿਉਂਕਿ ਇਹ ਗੁਰੂ ਆਸ਼ੇ ਦੇ ਉਲਟ ਹੈ।ਤੀਸਰੀ ਰਹੀ ਮੌਤ ਦੀ ਗੱਲ, ਇਸ ਨੂੰ ਅਸੀਂ ਪ੍ਰਵਾਨ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ