3 ਜੂਨ ਦਾ ਇਤਿਹਾਸ
ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ
ਅੱਜ ਦੇ ਦਿੱਨ 1606 ਈ: ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ ਜੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟ ਕੋਟ ਪ੍ਨਾਮ।
ਸ਼ਾਤੀ ਦੇ ਪੁੰਜ, ਧੀਰਜ ਅਤੇ ਨਿਮਰਤਾ, ਉਪਕਾਰ ਦੀ ਮੂਰਤ,ਪੰਜਵੇਂ ਗੁਰੂ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਗੁਜਰਿਆਂ ਅੱਜ 416 ਸਾਲ ਸੰਪੂਰਨ ਹੋ ਚੁੱਕੇ ਹਨ, ਪਰ ਸਿਖ ਪੰਥ ਵਿਚ ਗੁਰੂ ਜੀ ਦੀ ਸ਼ਹਾਦਤ ਤੋਂ ਪ੍ਰਰੇਣਾ ਦਾ ਜਜਬਾ ਅੱਜ ਵੀ ਉਸੇ ਤਰਾਂ ਬਰਕਰਾਰ ਹੈ।
ਗੁਰੂ ਅਰਜਨ ਦੇਵ ਜੀ ਚੌਥੇ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ, ਆਪ ਜੀ ਦਾ ਪ੍ਰਕਾਸ਼ 15 ਅਪ੍ਰੈਲ, 1563 ਈਸਵੀ, ਵਿਚ ਮਾਤਾ ਭਾਨੀ ਜੀ ਦੀ ਕੁਖੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗ੍ਰਹਿ ਗੋਇੰਦਵਾਲ ਵਿਖੇ ਹੋਇਆ।
ਗੁਰੂ ਅਰਜਨ ਸਾਹਿਬ ਦਾ ਬਚਪਨ, ਗੁਰੂ ਅਤੇ ਸੰਗਤਾਂ ਵਿਚ ਵਿਚਰਿਆ। ਜਿਸ ਸਦਕਾ ਸੇਵਾ, ਸਿਮਰਨ, ਸਿਆਣਪ, ਸਤਿਕਾਰ, ਨੇਮ ਅਤੇ ਪ੍ਰੇਮ, ਉਪਕਾਰਤਾ, ਨਿਮਰਤਾ, ਸ਼ਾਤ ਸੁਭਾਉ ਵਰਗੇ ਸ਼ੁਭ ਗੁਣ ਵਿਰਸੇ ਵਿਚ ਹੀ ਪ੍ਰਾਪਤ ਹੋਏ। ਗੁਰਬਾਣੀ ਦੀ ਡੂੰਘਾਈ ਨੂੰ ਅਤੇ ਕਾਵਿ ਸੈਲੀ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਗੁਰੂ ਅਮਰਦਾਸ ਪਾਤਿਸ਼ਾਹ ਨੇ ਕਿਹਾ ” ਦੋਹਿਤਾ ਬਾਣੀ ਕਾ ਬੋਹਿਥਾ ” ਉਥੇ ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ
“ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ”
ਭਾਵ ਕਿ ਹੇ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।ਪੰਜਵੇਂ ਪਾਤਸ਼ਾਹ ਜੀ ਨੇ ਜਿੱਥੇ ਲਾਹੌਰ ਦੇ ਵਿਚ ਪਏ ਕਾਲ ਸਮੇਂ ਲੋੜਵੰਦਾਂ ਦੀ ਬਿਨਾਂ ਵਿਤਕਰੇ ਸੇਵਾ ਕਰਕੇ ਆਪਾ ਪਰਕਾ ਦੀ ਭਾਵਨਾਂ ਨੂੰ ਦੂਰ ਕੀਤਾ, ਉਥੇ ਆਦਿ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾਂ ਕਰਕੇ ਊਚ ਨੀਚ ਦੀ ਭਾਵਨਾਂ ਅਤੇ ਧਰਮ ਨਿਰਪੱਖ ਦੇ ਦ੍ਰਿਸ਼ਟਾਂਤ ਨੂੰ ਸਾਕਾਰ ਕੀਤਾ, ਕਈ ਖੂਹਾਂ ਬਾਉਲੀਂਆਂ ਦਾ ਵੀ ਨਿਰਮਾਣ ਕਰਵਾਇਆ। ਸਿੱਖ ਧਰਮ ਵਿਚ ਗੁਰੂ ਜੀ ਨੇ ਸਿੱਖਾਂ ਨੂੰ ਨਿਰਡਰਤਾ,ਹੱਕ ਸੱਚ ਲਈ ਮਰਮਿਟਣ ਅਤੇ ਸਖੀ ਸਰਵਰ ਤੇ ਬੁੱਤ ਪੂਜਾ ਤੋਂ ਪੂਰਨ ਰੂਪ ਵਿਚ ਰੋਕਿਆ। ਧਰਮ ਦੇ ਪ੍ਰਚਾਰ ਲਈ ਦੂਰ ਦਰਾਡੇ ਪ੍ਰਚਾਰ ਸੈਂਟਰ ਖੋਲੇ ਗਏ। ਸਿੱਖੀ ਦਾ ਵੱਧਦਾ ਪ੍ਰਚਾਰ ਪ੍ਰਸਾਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੀ ਅਸਲ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਦੋ ਮੁੱਖ ਕਾਰਣ ਹਨ ,ਕਿਉਂਕਿ ਉਸ ਸਮੇਂ ਦਾ ਹਾਕਮ , ਜਹਾਂਗੀਰ ਕੱਟੜ ਮੁਸਲਮਾਨ ਬਾਦਸ਼ਾਹ ਸੀ, ਜਿਸ ਦੇ ਇਰਦ ਗਿਰਦ ਫਿਰਕੂ ਮੌਲਾਣਿਆਂ ਦਾ ਬੜਾ ਦਬਦਬਾ ਸੀ ਜੋ ਸਿੱਖ ਧਰਮ ਤੋਂ ਈਰਖਾ ਕਰਦੇ ਸਨ, ਅਤੇ ਗੁਰੂ ਸਾਹਿਬ ਨੂੰ ਰਸਤੇ ਤੋਂ ਪਰਾ ਹਟਾਉਣਾਂ ਚਾਹੁੰਦੇ ਸਨ। ਜਹਾਂਗੀਰ ਕਿਸੇ ਮੌਕੇ ਦੀ ਤਲਾਸ਼ ਵਿਚ ਸੀ, ਇਨੀ ਦਿਨੀ ਜਹਾਂਗੀਰ ਦੇ ਪੁੱਤਰ ਖ਼ੁਸ਼ਰੋ ਨੇ ਬਗਾਵਤ ਕੀਤੀ ਅਤੇ ਉਹ ਲਾਹੌਰ ਵੱਲ ਨੂੰ ਆਪਣੀਆਂ ਫੌਜਾਂ ਲੈ ਕੇ ਰਵਾਨਾ ਹੋਇਆ, ਬਿਆਸ ਤੋਂ ਲੰਘਦਿਆਂ, ਸੰਭਵ ਹੈ ਕਿ ਉਹ ਗੁਰੂ ਅਰਜਨ ਦੇਵ ਜੀ ਮਿਲਣ ਵਾਸਤੇ ਗੋਇੰਦਵਾਲ ਗਿਆ ਹੋਵੇ। ਪਿਛੋਂ ਜਦ ਜਹਾਂਗੀਰ ਨੇ ਖ਼ੁਸ਼ਰੋ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਉਸ ਹਰ ਸ਼ਖਸ਼, ਜਿਸ ਨੁੰ ਖ਼ੁਸ਼ਰੋ ਨਾਲ ਮਿਲ ਵਰਤੋਂ ਕੀਤੀ ਸੀ, ਨੂੰ ਗ੍ਰਿਫ਼ਤਾਰ ਕਰਨ ਦੇ ਹੁੱਕਮ ਜਾਰੀ ਕੀਤੇ।ਇਸੇ ਹੁੱਕਮ ਤਹਿਤ ਗੁਰੂ ਅਰਜਨ ਦੇਵ ਜੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਚੰਦੂ ਵਰਗੇ ਚੁਗਲਖੋਰਾ ਅਤੇ ਬ੍ਰਹਾਮਣਾਂ ਨੇ ਜੋ ਗੁਰੂ ਜੀ ਨਾਲ ਈਰਖਾ ਕਰਦੇ ਸਨ, ਝੂਠੇ ਇਲਜਾਮ ਲਗਾ ਕੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
charandeep Singh
ਇਹ ਬਿਲਕੁਲ ਗਲਤ ਲਿਖਿਆ ਗਿਆ ਹੈ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਰੀਰ ਨੂੰ ਪੱਥਰ ਬੰਨ੍ਹ ਕੇ ਰਾਵੀ ਦਰਿਆ ਵਿਚ ਰੋੜ੍ਹ ਦਿੱਤਾ ਗਿਆ ਜਦ ਕਿ ਗ੍ਰੰਥਾਂ ਵਿੱਚ ਲਿਖਿਆ ਹੈ ਕਿ ਉਹਨਾਂ ਨੇ ਘੋਰ ਤਸੀਹੇ ਝੱਲਣ ਤੋਂ ਬਾਅਦ ਵਿੱਚ ਰਾਵੀ ਦਰਿਆ ਵਿੱਚ ਇਸ਼ਨਾਨ ਕੀਤਾ ਤੇ ਫਿਰ ਨਾਲ ਦੇ ਪੰਜ ਸਿੰਘਾਂ ਨੂੰ ਉਪਦੇਸ਼ ਦੇਣ ਤੋਂ ਬਾਅਦ ਆਪਣਾ ਸ਼ਰੀਰ ਤਿਆਗ ਦਿੱਤਾ ਤੇ ਸੋਹਣੇ ਬਿਬਾਣ ਵਿਚ ਬੈਠ ਕੇ ਪਰਲੋਕ ਚਲੇ ਗਏ ।