ਮਿਤੀ 19 ਅਕਤੂਬਰ, 2022 ਨੂੰ ਆ ਰਿਹਾ ਇਤਿਹਾਸਿਕ ਦਿਹਾੜਾ
ਗੁਰਿਆਈ ਦਿਵਸ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
ਮਾਤਾ ਜੀ: ਮਾਤਾ ਕ੍ਰਿਸ਼ਨ ਕੌਰ ਜੀ
ਪਿਤਾ ਜੀ: ਸ੍ਰੀ ਗੁਰੂ ਹਰਿਰਾਇ ਜੀ
ਪ੍ਰਕਾਸ਼ ਮਿਤੀ: 8 ਸਾਵਣ, ਸੰਮਤ 1713 ਬਿ. (7 ਜੁਲਾਈ, ਸੰਨ 1656 ਈ.)
ਪ੍ਰਕਾਸ਼ ਸਥਾਨ: ਕੀਰਤਪੁਰ ਸਾਹਿਬ, ਜ਼ਿਲ੍ਹਾ ਰੂਪਨਗਰ, ਪੰਜਾਬ
ਗੁਰਿਆਈ: 6 ਕੱਤਕ, ਸੰਮਤ 1718 ਬਿ. (7 ਅਕਤੂਬਰ, ਸੰਨ 1661 ਈ.)
ਜੋਤੀ-ਜੋਤ: 3 ਵੈਸਾਖ, ਸੰਮਤ 1721 ਬਿ. (30 ਮਾਰਚ, ਸੰਨ 1664 ਈ.)
ਜੋਤੀ-ਜੋਤ ਸਥਾਨ: ਦਿੱਲੀ
ਗੁਰੂ ਸਾਹਿਬ ਜੀ ਦਾ ਬਚਪਨ: ਆਪ ਜੀ ਦਾ ਚਿਹਰਾ ਮਨਮੋਹਣਾ ਅਤੇ ਹਿਰਦਾ ਕੋਮਲ ਸੀ।ਆਪ ਜੀ ਦਾ ਬਚਪਨ ਗੁਰੂ-ਪਿਤਾ ਸ੍ਰੀ ਗੁਰੂ ਹਰਿਰਾਇ ਜੀ ਦੀ ਨਿਗਰਾਨੀ ਹੇਠ ਬੀਤਿਆ ਜਿਸ ਕਾਰਨ ਗੁਰੂ ਸਾਹਿਬ ਜੀ ਦੀ ਰੱਬੀ ਸ਼ਖ਼ਸੀਅਤ ਵਾਲੇ ਗੁਣ ਆਪ ਜੀ ਦੇ ਜੀਵਨ ਦਾ ਹਿੱਸਾ ਬਣ ਗਏ।
ਸ੍ਰੀ ਗੁਰੂ ਹਰਿਰਾਇ ਜੀ ਦਾ ਵੱਡੇ ਪੁੱਤਰ ਵੱਲੋਂ ਮੁੱਖ ਮੋੜਨਾ: ਬਾਲ ਹਰਿਕ੍ਰਿਸ਼ਨ ਜੀ ਦੇ ਵੱਡੇ ਭਰਾ ਰਾਮ ਰਾਇ ਜੀ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ।ਜਦ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਰਾਇ ਜੀ ਨੂੰ ਦਿੱਲੀ ਬੁਲਾਇਆ ਤਾਂ ਗੁਰੂ ਜੀ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਦਿੱਲੀ ਭੇਜ ਦਿੱਤਾ।ਰਾਮ ਰਾਇ ਨੇ ਪਹਿਲਾਂ ਤਾਂ ਬਾਦਸ਼ਾਹ ਔਰੰਗਜ਼ੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਅਤੇ ਬਾਅਦ ਵਿੱਚ ਕਰਾਮਾਤਾਂ ਵੀ ਦਿਖਾਈਆਂ।ਅੰਤ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜ਼ੇਬ ਨੇ ਰਾਮ ਰਾਇ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ।ਬਾਦਸ਼ਾਹ ਉੱਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸ਼ੀ ਪ੍ਰਾਪਤ ਕਰਨ ਲਈ ਰਾਮ ਰਾਇ ਨੇ ਕਿਹਾ ਕਿ ਅਸਲ ਸ਼ਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ।ਇਸ ਘੋਰ ਅਵੱਗਿਆ ਕਾਰਨ ਸ੍ਰੀ ਗੁਰੂ ਹਰਿਰਾਇ ਜੀ ਨੇ ਉਸ ਨੂੰ ਗੁਰਿਆਈ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ।
ਗੁਰਿਆਈ ਦੀ ਬਖ਼ਸ਼ਸ਼: ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣੇ ਛੋਟੇ ਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਅਕਤੂਬਰ 1661 ਈਸਵੀ ਵਿੱਚ ਯੋਗਤਾ ਦੇ ਅਧਾਰ ‘ਤੇ ਗੁਰਿਆਈ ਬਖਸ਼ ਦਿੱਤੀ।ਇਸ ਕਰਕੇ ਰਾਮ ਰਾਇ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਿਆਈ ਦੀ ਬਖ਼ਸ਼ਸ਼ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ।ਦੂਰ-ਦੂਰ ਤੋਂ ਸੰਗਤਾਂ ਗੁਰੂ ਜੀ ਦੇ ਦਰਸ਼ਨ ਕਰਨ ਲਈ ਆਉਂਦੀਆਂ।ਗੁਰੂ ਜੀ ਨੇ ਉਨ੍ਹਾਂ ਨੂੰ ਨਾਮ ਸਿਮਰਨ ਦੀ ਦਾਤ ਦੇ ਕੇ ਸਿੱਧੇ ਰਸਤੇ ਪਾਇਆ।
ਰਾਮ ਰਾਇ ਵੱਲੋਂ ਔਰੰਗਜ਼ੇਬ ਪਾਸ ਸ਼ਿਕਾਇਤ: ਗੁਰੂ ਸਾਹਿਬ ਦੇ ਵੱਡੇ ਭਰਾ ਰਾਮ ਰਾਇ ਨੇ ਬਾਦਸ਼ਾਹ ਔਰੰਗਜ਼ੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਿਆਈ ਅਤੇ ਜਾਇਦਾਦ ਦੇ ਦਿੱਤੀ ਹੈ।ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ।ਇਹ ਸੁਣਕੇ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ।ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ।ਦੀਵਾਨ ਨੇ ਕੀਰਤਪੁਰ ਸਾਹਿਬ ਜਾ ਕੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ।ਗੁਰੂ ਸਾਹਿਬ ਨੇ ਉਸਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜ਼ੇਬ ਵਰਗੇ ਬਾਦਸ਼ਾਹ ਦਾ ਮੂੰਹ ਨਹੀਂ ਵੇਖਣਗੇ।ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਜੀ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫ਼ੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਭਾਰੀ ਗਿਣਤੀ ਵਿੱਚ ਕੀਰਤਪੁਰ ਸਾਹਿਬ ਪਹੁੰਚ ਗਈਆਂ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਅਤੇ ਦਿਲਾਸਾ ਦਿੱਤਾ। ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ।ਅੰਬਾਲੇ ਜ਼ਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉੱਘੇ ਸਿੱਖਾਂ ਤੋਂ ਬਿਨਾਂ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ।
ਲਾਲ ਚੰਦ ਬ੍ਰਾਹਮਣ ਦਾ ਹੰਕਾਰ ਤੋੜਨਾ: ਦਿੱਲੀ ਜਾਂਦੇ ਹੋਏ ਗੁਰੂ ਜੀ ਨੇ ਪਹਿਲੀ ਰਾਤ ਪੰਜੋਖਰੇ ਕੱਟੀ।ਉੱਥੋਂ ਦਾ ਇੱਕ ਹੰਕਾਰੀ ਪੰਡਿਤ ਲਾਲ ਚੰਦ ਗੁਰੂ ਜੀ ਨੂੰ ਮਿਲਿਆ ਅਤੇ ਕਿਹਾ ਕਿ ਸਿੱਖ ਤੁਹਾਨੂੰ ਗੁਰੂ ਹਰਿਕ੍ਰਿਸ਼ਨ ਕਹਿੰਦੇ ਹਨ।ਦੁਆਪਰ ਯੁੱਗ ਦੇ ਕ੍ਰਿਸ਼ਨ ਜੀ ਨੇ ਗੀਤਾ ਰਚੀ ਸੀ।ਤੁਸੀਂ ਉਸ ਦੇ ਅਰਥ ਕਰਕੇ ਵਿਖਾਓ।ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਨੇ ਕਿਹਾ ਕਿ ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ।ਕਲਾ ਅਕਾਲ ਪੁਰਖ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ