More Gurudwara Wiki  Posts
30 ਅਕਤੂਬਰ ਦਾ ਇਤਿਹਾਸ – ਸਾਕਾ ਪੰਜਾ ਸਾਹਿਬ ਜੀ


30 ਅਕਤੂਬਰ 1922 ਨੂੰ ਪੰਜਾ ਸਾਹਿਬ ਜੀ ਦਾ ਸਾਕਾ ਵਾਪਰਿਆ, ਆਉ ਸੰਖੇਪ ਝਾਤ ਮਾਰੀਏ।
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁਰਦੁਆਰਿਆਂ ਵਿਚ ਮਸੰਦਾਂ ਨੇ ਪੈਰ ਜਮਾਉਣੇ ਸ਼ੁਰੂ ਕਰ ਦਿੱਤੇ। ਧਿਆਨ ਸਿੰਘ ਡੋਗਰਾ ਅਤੇ ਉਸ ਦੇ ਭੇਖਧਾਰੀ ਸਿੱਖ ਭਰਾਵਾਂ ਨੇ ਜੰਮੂ ਤੋਂ ਡੋਗਰੇ ਲਿਆ ਕੇ ਉਨ੍ਹਾਂ ਨੂੰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਲਈ ਗੁਰਦੁਆਰਿਆਂ ਵਿਚ ਬਿਠਾ ਦਿੱਤਾ। ਉਨ੍ਹਾਂ ਬੰਦਿਆਂ ਨੂੰ ਹੀ ਪੁਜਾਰੀ ਜਾਂ ਮਸੰਦਾਂ ਦਾ ਨਾਂ ਦਿੱਤਾ ਗਿਆ। ਇਨ੍ਹਾਂ ਨੇ ਗੁਰਦੁਆਰਿਆਂ ਦਾ ਪੂਜਾ ਧਾਨ ਖਾਣਾ ਤੇ ਗੁਰਦੁਆਰਿਆਂ ਦੀ ਬੇਅਦਬੀ ਕਰਨੀ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਤੋਂ 13 ਕਿਲੋਮੀਟਰ ਦੀ ਦੂਰੀ ’ਤੇ ਘੁੱਕੇਵਾਲੀ ਵਿਚ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਥਾਪਿਤ ਹੈ। ਇਸ ਗੁਰਦੁਆਰੇ ਨੂੰ ਕਾਫੀ ਜ਼ਮੀਨ ਮਿਲੀ ਹੋਈ ਹੈ, ਜੋ ‘ਗੁਰੂ ਕਾ ਬਾਗ਼’ ਅਖਵਾਉਂਂਦੀ ਹੈ।
‘ਗੁਰੂ ਕਾ ਬਾਗ਼’ ਦਾ ਪ੍ਰਬੰਧ ਮਹੰਤ ਸੁੰਦਰ ਦਾਸ ਦੇ ਕਬਜ਼ੇ ਵਿਚ ਸੀ, ਜਿਸ ਨੇ ਉਥੇ ਬਿਨਾਂ ਵਿਆਹ ਤੋਂ ਇੱਕ ਔਰਤ ਰੱਖੀ ਹੋਈ ਸੀ ਅਤੇ ਗੁਰਦੁਆਰੇ ਦੀ ਮਰਿਆਦਾ ਨੂੰ ਵੀ ਸਹੀ ਢੰਗ ਨਾਲ ਨਹੀਂ ਨਿਭਾਅ ਰਿਹਾ ਸੀ। ਇਹ ਸਭ ਕੁਝ ਇਲਾਕੇ ਦੀ ਸੰਗਤ ਨੂੰ ਮਨਜ਼ੂਰ ਨਹੀਂ ਸੀ। ਇਹ ਗੱਲ ਉਨ੍ਹਾਂ ਸ਼੍ਰੋਮਣੀ ਕਮੇਟੀ ਕੋਲ ਕੀਤੀ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਦਾਨ ਸਿੰਘ ਵਿਛੋਆ ਦੀ ਡਿਊਟੀ ਲਾ ਦਿੱਤੀ। ਦਾਨ ਸਿੰਘ ਵਿਛੋਆ ਦੇ ਕਹਿਣ ’ਤੇ ਮਹੰਤ ਸੁੰਦਰ ਦਾਸ ਨੇ ਈਸ਼ਰੀ ਨਾਂ ਦੀ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤ ਛਕ ਕੇ ਗੁਰਦੁਆਰੇ ਦੀ ਮਰਿਆਦਾ ਨੂੰ ਠੀਕ ਢੰਗ ਨਾਲ ਚਲਾਉਣ ਲੱਗ ਪਿਆ।
21 ਫ਼ਰਵਰੀ 1921 ਈਃ ਨੂੰ ਸਿੱਖਾਂ ਨੇ ਸ਼ਹੀਦੀਆਂ ਪ੍ਰਾਪਤ ਕਰਕੇ ਨਨਕਾਣਾ ਸਾਹਿਬ ਦਾ ਕਬਜ਼ਾ ਲੈ ਲਿਆ ਸੀ। ਉਸ ਵੇਲੇ ਮਹੰਤ ਸੁੰਦਰ ਦਾਸ ਨੂੰ ਵੀ ਆਪਣਾ ਫਿਕਰ ਪੈ ਗਿਆ। ਉਸ ਨੇ ਸ਼੍ਰੋਮਣੀ ਕਮੇਟੀ ਨਾਲ ਸਮਝੌਤਾ ਕਰ ਲਿਆ। ਕਮੇਟੀ ਨੇ ਮਹੰਤ ਸੁੰਦਰ ਦਾਸ ਨੂੰ 120 ਰੁਪਏ ਮਹੀਨਾ ਦੇਣਾ ਮੰਨ ਲਿਆ ਅਤੇ ਅੰਮ੍ਰਿਤਸਰ ਵਿਚ ਰਹਿਣ ਲਈ ਇੱਕ ਮਕਾਨ ਮੁੱਲ ਲੈ ਕੇ ਦੇ ਦਿੱਤਾ। ਗੁਰਦੁਆਰੇ ਦਾ ਪ੍ਰਬੰਧ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਪਰ ਅੰਗਰੇਜ਼ ਸਰਕਾਰ ਦੀ ਸ਼ਹਿ ’ਤੇ ਮਹੰਤ ਨੇ ਫਿਰ ਗੁਰਦੁਆਰੇ ਦਾ ਪ੍ਰਬੰਧ ਆਪਣੇ ਕਬਜ਼ੇ ਵਿਚ ਲੈਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ।
8 ਅਗਸਤ, 1922 ਨੂੰ 5 ਸਿੰਘਾਂ ਦਾ ਜਥਾ ਲੰਗਰ ਲਈ ਲੱਕੜਾਂ ਕੱਟਣ ਲਈ ਗੁਰੂ ਕਾ ਬਾਗ਼ ਚਲਾ ਗਿਆ। ਮਹੰਤ ਸੁੰਦਰ ਦਾਸ ਨੇ ਇਹ ਖ਼ਬਰ ਪੁਲੀਸ ਨੂੰ ਦੇ ਦਿੱਤੀ। ਉਨ੍ਹਾਂ ਨੇ 9 ਅਗਸਤ ਨੂੰ ਪੰਜੇ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ। 10 ਤਾਰੀਖ ਨੂੰ ਸਿੰਘਾਂ ਨੂੰ ਛੇ-ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਸੁਣਾ ਦਿੱਤਾ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮਿਸਟਰ ਡੰਟ ਨੇ ਸਰਕਾਰੀ ਹਦਾਇਤਾਂ ਅਨੁਸਾਰ 22 ਅਗਸਤ ਤੋਂ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ। 25 ਅਗਸਤ ਤੋਂ ਸਿੱਖਾਂ ’ਤੇ ਤਸ਼ੱਦਦ ਢਾਹੁਣਾ ਸ਼ੁਰੂ ਕਰ ਦਿੱਤਾ ਗਿਆ।
26 ਅਗਸਤ 1922 ਨੂੰ ਅਕਾਲ ਤਖ਼ਤ ਸਾਹਿਬ ’ਤੇ ਮੀਟਿੰਗ ਕਰ ਰਹੀ ਅੰਤਰਿੰਗ ਕਮੇਟੀ ਦੇ ਆਗੂ ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਮਹਿਤਾਬ ਸਿੰਘ (ਪ੍ਰਧਾਨ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸਰਮੁਖ ਸਿੰਘ ਝਬਾਲ (ਪ੍ਰਧਾਨ, ਅਕਾਲੀ ਦਲ), ਬਾਬਾ ਕੇਹਰ ਸਿੰਘ ਪੱਟੀ, ਮਾਸਟਰ ਤਾਰਾ ਸਿੰਘ ਤੇ ਰਵੇਲ ਸਿੰਘ ਨੂੰ ਡੀਸੀ ਨੇ ਵਾਰੰਟ ਜਾਰੀ ਕਰ ਕੇ ਸਾਰੇ ਗ੍ਰਿਫ਼ਤਾਰ ਕਰ ਲਏ। ਸਰਕਾਰ ਨਨਕਾਣਾ ਸਾਹਿਬ ਦੇ ਸਾਕੇ ਵੇਲੇ ਸਿੱਖਾਂ ਦੇ ਦਲੇਰੀ ਭਰੇ ਕਾਰਨਾਮੇ ਦੇਖ ਚੁੱਕੀ ਸੀ, ਹੁਣ ਉਹ ਸਿੱਖਾਂ ਦੀ ਲਹਿਰ ਨੂੰ ਸਖ਼ਤੀ ਨਾਲ ਦਬਾਉਣਾ ਚਾਹੁੰਦੀ ਸੀ ਪਰ ਸਰਕਾਰ ਦੀ ਸਖਤੀ ਦਾ ਸਿੱਖਾਂ ’ਤੇ ਕੋਈ ਅਸਰ ਨਾ ਪਿਆ।
30 ਅਗਸਤ ਨੂੰ 60 ਕੁ ਸਿੰੰਘਾਂ ਦਾ ਜਥਾ ‘ਗੁਰੂ ਕਾ ਬਾਗ਼’ ਨੂੰ ਰਵਾਨਾ ਹੋਇਆ। ਜਥੇ ਨੂੰ ਰਸਤੇ ਵਿਚ ਹੀ ਰਾਤ ਕੱਟਣੀ ਪਈ ਪਰ ਪੁਲੀਸ ਨੇ ਸੁੱਤੇ ਪਏ ਜਥੇ ’ਤੇ ਡਾਂਗਾਂ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਫਿਰ ਇਹ ਮੋਰਚਾ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕਰ ਦਿੱਤਾ ਗਿਆ। 31 ਅਗਸਤ ਤੋਂ ਹਰ ਰੋਜ਼ 100 ਸਿੰਘਾਂ ਦਾ ਜਥਾ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਤੁਰਦਾ। ਜਥੇ ਨੂੰ ਤੁਰਨ ਵੇਲੇ ਇਹ ਕਿਹਾ ਜਾਂਦਾ ਕਿ ਭਾਵੇਂ ਸਰਕਾਰ ਵੱਲੋਂ ਤਸ਼ੱਦਦ ਢਾਹੇ ਜਾਣ, ਪਰ ਉਹ ਸ਼ਾਂਤ ਹੀ ਰਹਿਣਗੇ।
30 ਅਕਤੂਬਰ 1922 ਨੂੰ ਸਰਕਾਰ ਨੇ ਇੱਕ ਕੈਦੀ ਜਥੇ ਨੂੰ ਰੇਲ ਗੱਡੀ ਰਾਹੀਂ ਅਟਕ ਜ੍ਹੇਲ ਭੇਜਣ ਦੀ ਤਿਆਰੀ ਕਰ ਲਈ। ਜਦ ਹਸਨ ਅਬਦਾਲ ਵਿਚ ਸਿੱਖਾਂ ਨੂੰ ਪਤਾ ਲੱਗਾ ਕਿ ਸਿੱਖ ਕੈਦੀ ਜਥੇ ਦੀ ਭਰੀ ਗੱਡੀ ਆ ਰਹੀ ਹੈ ਅਤੇ ਉਸ ਨੇ ਗੁਰਦੁਆਰਾ ਪੰਜਾ ਸਾਹਿਬ ਕੋਲੋਂ ਲੰਘ ਕੇ ਅਟਕ ਜ੍ਹੇਲ ਜਾਣਾ ਹੈ ਤਾਂ ਉਨ੍ਹਾਂ ਨੇ ਲੰਗਰ-ਪਾਣੀ ਦਾ ਪ੍ਬੰਧ ਸ਼ਟੇਸ਼ਨ ਤੇ ਕਰਨ ਦਾ ਮਤਾ ਪਾਸ ਕੀਤਾ ।
ਸਿੱਖਾਂ ਦੀ ਸਹਿਨਸ਼ੀਲਤਾ , ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦਾ ਇਕ ਉਦਾਹਰਨ ਸੀ ਜੋ ਮਿਤੀ 30 ਅਕਤੂਬਰ 1922 ਦੀ ਸਵੇਰ 10 ਵਜੇ ਨੂੰ ਪੰਜਾ ਸਾਹਿਬ ਦੇ ਨੇੜੇ ਹਸਨ ਅਬਦਾਲ ( ਪਾਕਿਸਤਾਨ ) ਰੇਲਵੇ ਸਟੇਸ਼ਨ ਤੇ ਸਿੱਖਾਂ ਵੱਲੋਂ ਦੁਨੀਆਂ ਅੱਗੇ ਪੇਸ਼ ਕੀਤਾ ਗਿਆ । ਸਿੱਖਾਂ ਦੀ ਸੂਰਬੀਰਤਾ ਅਤੇ ਸੰਕਲਪ ਦ੍ਰਿੜਤਾ ਦੀ ਇਹ ਮਿਸਾਲ ਸੁਤੇ-ਸਿੱਧ ਹੀ ਇਕ ਲੋਕ ਗਾਥਾ ਦਾ ਰੂਪ ਧਾਰਨ ਕਰ ਗਈ । ਜ਼ਿਲਾ ਅੰਮ੍ਰਿਤਸਰ ਵਿਚ ਗੁਰਦੁਆਰਾ ਗੁਰੂ ਕਾ ਬਾਗ , ਆਪਸੀ ਸਮਝੌਤੇ ਮਗਰੋਂ , ਪੁਜਾਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਬਜ਼ੇ ਵਿਚ ਆ ਗਿਆ ਸੀ । ਇਸ ਗੁਰਦੁਆਰੇ ਦੇ ਨਾਂ ਲਗੀ ਜ਼ਮੀਨ ਤੋਂ ‘ ਗੁਰੂ ਕਾ ਲੰਗਰ` ਲਈ ਲੱਕੜ ਲਿਆਉਣ ਵਾਸਤੇ ਦਰਖ਼ਤ ਕੱਟਣ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)