10 ਫਰਵਰੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ ਹੋਈ ਆਉ ਝਾਤ ਮਾਰੀਏ ਇਤਿਹਾਸ ਤੇ ਜੀ ।
ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ ਸੰਮਤ ਨਾਨਕਸ਼ਾਹੀ 316 (1785 ਈ.) ਨੂੰ ਭਾਈ ਕਾਹਨ ਚੰਦ ਪੁੱਤਰ ਮੋਰ ਸਿੰਘ ਦੇ ਪੋਤਰੇ ਸ. ਨਿਹਾਲ ਸਿੰਘ ਦੇ ਘਰ ਮਾਤਾ ਸ਼ਮਸ਼ੇਰ ਕੌਰ ਦੀ ਕੁੱਖੋਂ ਹੋਇਆ। ਸ਼ਾਮ ਸਿੰਘ ਅਟਾਰੀ ਦੇ ਵੱਡ-ਵਡੇਰਿਆਂ ਦਾ ਪਿੱਛਾ ਜੈਸਲਮੇਰ ਸੀ। ਇਹ ਪਹਿਲਾਂ ਫੂਲ ਮਹਿਰਾਜ ਦੇ ਪਿੰਡਾਂ ਵਿੱਚ ਆਬਾਦ ਹੋਏ, ਫਿਰ 1735 ਈ. ਨੂੰ ਜਗਰਾਉਂ ਦੇ ਇਲਾਕੇ ਵਿੱਚ ਕਾਉਂਕੇ ਵਿੱਚ ਜਾ ਵੱਸੇ। ਕਾਉਂਕੇ ਤੋਂ ਬਾਅਦ ਇਨ੍ਹਾਂ ਇੱਕ ਉਦਾਸੀ ਸੰਤ ਮੂਲ ਦਾਸ ਤੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੋੜ੍ਹੀ ਰਖਵਾਈ ਅਤੇ ਉਂਚੀ ਜਗ੍ਹਾ ’ਤੇ ਤਿੰਨ-ਮੰਜ਼ਲਾ ਮਕਾਨ ਉਸਾਰ ਕੇ ਇਸ ਦਾ ਨਾਂ ‘ਅਟਾਰੀ’ ਰੱਖਿਆ। ਆਪ ਜੀ ਦੇ ਪਿਤਾ ਸ. ਨਿਹਾਲ ਸਿੰਘ ਦਾ ਮਹਾਰਾਜਾ ਰਣਜੀਤ ਸਿੰਘ ਨਾਲ ਬਹੁਤ ਪਿਆਰ ਸੀ।
ਸ਼ਾਮ ਸਿੰਘ ਅਟਾਰੀ ਵੀ ਚੰਗੇ ਘੋੜ-ਸਵਾਰ, ਤੀਰ-ਅੰਦਾਜ਼ ਤੇ ਤਲਵਾਰਬਾਜ਼ ਸਨ। ਆਪ ਇਮਾਨਦਾਰ, ਨੇਕ, ਸੱਚੇ-ਸੁੱਚੇ, ਪਰਉਪਕਾਰੀ ਅਤੇ ਦਲੇਰ ਆਦਮੀ ਸਨ। ਸ਼ਾਮ ਸਿੰਘ ਅਟਾਰੀ ਵੀ ਸ. ਨਿਹਾਲ ਸਿੰਘ ਦੇ ਜਿਉਂਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿੱਚ ਭਰਤੀ ਹੋ ਚੁੱਕਾ ਸੀ।
ਸ਼ਾਮ ਸਿੰਘ ਅਟਾਰੀ ਨੇ ਮੁਲਤਾਨ ਦੀ ਲੜਾਈ ਅਤੇ ਕਸ਼ਮੀਰ ਦੀ ਲੜਾਈ ਵਿੱਚ ਬਹੁਤ ਬਹਾਦਰੀ ਵਿਖਾਈ। ਮਹਾਰਾਜਾ ਸਾਹਿਬ ਨੇ ਖੁਸ਼ ਹੋ ਕੇ ਆਪ ਨੂੰ ਇੱਕ ਹੀਰਿਆਂ ਜੜੀ ਕਲਗੀ ਇਨਾਮ ਵਜੋਂ ਦਿੱਤੀ। ਇਸ ਤੋਂ ਬਾਅਦ ਸ. ਸ਼ਾਮ ਸਿੰਘ ਅਟਾਰੀ ਵਾਲੇ ਦੀ ਪੁੱਤਰੀ ਨਾਨਕੀ ਦੀ ਸ਼ਾਦੀ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਨਾਲ ਹੋਈ। ਆਪ ਦੀ ਲਾਹੌਰ ਦਰਬਾਰ ਨਾਲ ਸਾਂਝ ਪੈਣ ਕਰਕੇ ਹੋਰ ਸ਼ਾਨੋ-ਸ਼ੌਕਤ ਵਧ ਗਈ। ਆਪ ਫੌਜਾਂ ਦੇ ਕਮਾਂਡਰ ਬਣੇ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਖਾਲਸਾ ਫੌਜ ਵਿੱਚ ਵਾਪਰ ਰਹੀਆਂ ਕੁਝ ਗਲਤ ਘਟਨਾਵਾਂ ਨੂੰ ਵੇਖ ਕੇ ਆਪ ਨੌਕਰੀ ਛੱਡ ਕੇ ਅਟਾਰੀ ਆ ਗਏ।
ਦੂਸਰੇ ਪਾਸੇ ਖਾਲਸਾ ਰਾਜ ਦੇ ਨਮਕ-ਹਰਾਮੀ ਵਜ਼ੀਰ ਧਿਆਨ ਸਿੰਹੁ ਡੋਗਰੇ ਦੀ ਮਾੜੀ ਨੀਤੀ ਸਿੱਖ ਰਾਜ ਦੀ ਪਿੱਠ ਵਿੱਚ ਗ਼ਦਾਰੀ ਦਾ ਛੁਰਾ ਮਾਰ ਰਹੀ ਸੀ। ਸਿੱਖਾਂ ਦੀਆਂ ਅੰਗਰੇਜ਼ਾਂ ਨਾਲ ਹੋਈਆਂ ਲੜਾਈਆਂ, ਮੁੱਦਕੀ ਦੀ ਲੜਾਈ, ਫੇਰੂਮਾਨ ਦੀ ਲੜਾਈ, ਬੱਦੋਵਾਲ ਦੀ ਲੜਾਈ ਅਤੇ ਆਲੀਵਾਲ ਦੀਆਂ ਲੜਾਈਆਂ ਵਿੱਚ ਸਵਾਰਥੀ ਡੋਗਰਿਆਂ ਦੀ ਗ਼ਦਾਰੀ ਕਾਰਨ ਸਿੱਖਾਂ ਦੀ ਹਾਰ ਹੋਈ। ਅਖੀਰ ਵਿੱਚ ਸਿੱਖ ਫੌਜਾਂ ਦੀ ਵਾਗਡੋਰ ਸਾਂਭਣ ਵਾਲਾ ਜਦੋਂ ਕੋਈ ਨਾ ਰਿਹਾ ਤਾਂ ਇਸ ਸੰਕਟ ਨਾਲ ਨਿਪਟਣ ਲਈ ਆਖਰੀ ਸਮੇਂ ਆਪਣੀ ਪੇਸ਼ ਨਾ ਜਾਂਦੀ ਦੇਖ ਕੇ ਮਹਾਰਾਣੀ ਜਿੰਦ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਪੁਰਾਣੇ ਮਿੱਤਰ, ਰਿਸ਼ਤੇਦਾਰ ਤੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਨੂੰ ਇਕ ਦਰਦ ਭਰੀ ਚਿੱਠੀ ਲਿਖ ਕੇ ਬੜੇ ਹੀ ਸਹਿਜ ਤੇ ਖਾਨਦਾਨੀ ਗੌਰਵ ਨਾਲ ਵੰਗਾਰਿਆ ਤੇ ਸਨਿਮਰ ਬੇਨਤੀ ਕੀਤੀ ਕਿ ਉਹੋ ਹੀ ਸਿੱਖ ਰਾਜ ਨੂੰ ਇਸ ਅਤਿ ਮੁਸ਼ਕਲ ਦੀ ਘੜੀ ਸਮੇਂ ਸੰਕਟ ਚੋਂ ਬਾਹਰ ਕੱਢ ਸਕਦੇ ਹਨ । ਸ਼ਾਮ ਸਿੰਘ ਅਟਾਰੀਵਾਲਾ ਰਣਜੀਤ ਸਿੰਘ ਦੀ ਫੌਜ਼ ਵਿਚ ਭਰਤੀ ਸੀ ਓਹ ਇਕ ਚੰਗਾ ਘੋੜ ਸਵਾਰ . ਤੀਰ ਅੰਦਾਜ਼ ਤੇ ਤਲਵਾਰ-ਬਾਜ ਹੋਣ ਦੇ ਨਾਲ ਨਾਲ ਇਕ ਇਮਾਨਦਾਰ , ਨੇਕ , ਸਚਾ-ਸੁਚਾ ,ਪਰਉਪਕਾਰੀ ਤੇ ਦਲੇਰ ਆਦਮੀ ਸੀ ।
ਜਦ ਦਸ ਘੋੜ ਸਵਾਰ ਮਹਾਰਾਨੀ ਜਿੰਦਾ ਦੀ ਚਿਠੀ ਲੈਕੇ ਸ਼ਾਮ ਸਿੰਘ ਅਟਾਰੀ ਕੋਲ ਪੁਜੇ ਤਾਂ ਮਹਾਰਾਨੀ ਜਿੰਦਾ ਦੀ ਦਰਦਭਰੀ ਚਿਠੀ ਦਾ ਸ਼ਾਮ ਸਿੰਘ ਤੇ ਡਾਢਾ ਅਸਰ ਹੋਇਆ ,ਜਿਸਦੇ ਮਜਬੂਨ ਨੂੰ ਸੋਹਣ ਸਿੰਘ ਸ਼ੀਤਲ ਕਵਿਤਾ ਦੇ ਰੂਪ ਵਿਚ ਇਉਂ ਪੇਸ਼ ਕਰਦੇ ਹਨ ।
ਚਿਠੀ ਲਿਖੀ ਮਹਾਰਾਨੀ ਨੇ ਸ਼ਾਮ ਸਿੰਘ ਨੂੰ
ਬੈਠ ਰਿਹਾ ਕੀ ਚਿਤ ਵਿਚ ਧਾਰ ਸਿੰਘਾ
ਦੋਵੀਂ ਜੰਗ ਮੁਦਕੀ-ਫੇਰੂ ਸ਼ਹਿਰ ਵਾਲੇ
ਸਿੰਘ ਆਏ ਅੰਗਰੇਜਾਂ ਤੋ ਹਾਰ ਸਿੰਘਾ
ਕਾਹਨੂੰ ਹਾਰਦੇ ਕਿਓਂ ਮਿਹਣੇ ਜੱਗ ਦਿੰਦਾ
ਜਿਓੰਦੀ ਹੁੰਦੀ ਜੇ ਅਜ ਸਰਕਾਰ ਸਿੰਘਾ
ਤੇਗ ਸਿੰਘਾਂ ਦੀ ਤਾਂ ਖੂੰਡੀ ਨਹੀ ਹੋਈ
ਐਪਰ ਆਪਣੇ ਹੀ ਹੋ ਗਏ ਗਦਾਰ ਸਿੰਘਾ
ਹੁਣ ਵੀ ਚਮਕੀ ਨਾ ਸਿੰਘਾ ਤੇਗ ਤੇਰੀ
ਤਾਂ ਫਿਰ ਸਭ ਨਿਸ਼ਾਨ ਮਿਟਾਏ ਜਾਸਨ
ਤੇਰੇ ਲਾਡਲੇ ਕੌਮ ਦੀ ਹਿਕ ਉਤੇ
ਕਲ ਨੂੰ ਗੈਰਾਂ ਦੇ ਝੰਡੇ ਝੁਲਾਏ ਜਾਸਨ
ਬਦਲੀ ਜਿਹਨੇ ਤਕ਼ਦੀਰ ਪੰਜਾਬ ਦੀ ਸੀ
ਉਹਦੀ ਆਤਮਾ ਨੂੰ ਤੀਰ ਲਾਏ ਜਾਸਨ
ਅਜੇ ਸਮਾਂ ਈ ਵਕਤ ਸੰਭਾਲ ਸਿੰਘਾ
ਰੁੜੀ ਜਾਂਦੀ ਪੰਜਾਬ ਦੀ ਸ਼ਾਨ ਰਖ ਲੈ
ਲਹਿੰਦੀ ਦਿਸੇ ਰਣਜੀਤ ਦੀ ਪਗ ਮੈਨੂੰ
ਮੋਏ ਮਿਤਰ ਦੀ ਯੋਧਿਆ ਆਨ ਰਖ ਲੈ
ਚਿਠੀ ਪੜਕੇ ਚਿੱਟੇ ਨੂਰਾਨੀ ਦਾੜ੍ਹੇ ਵਾਲੇ ਸੂਰਬੀਰ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਨੂੰ ਕੌਮੀ ਜੋਸ਼ ਚੜ੍ਹਿਆ, ਸਿਰ ‘ਤੇ ਕੱਫਣ ਬੰਨ੍ਹਿਆਂ, ਸਰਬੱਤ ਦੇ ਭਲੇ ਲਈ ਕਿਰਪਾਨ ਧੂ ਲਈ, ਮਿਆਨ ਕਿੱਲੀ ਨਾਲ ਟੰਗਿਆ ਤੇ ਪਰਿਵਾਰ ਨੂੰ ਫ਼ਤਹਿ ਬੁਲਾ ਕੇ ਘੋੜੇ ਦੀਆਂ ਵਾਗਾਂ ਖਿੱਚੀਆਂ ਅਤੇ ਸਭਰਾਵਾਂ ਦੇ ਨਜ਼ਦੀਕ ਮੈਦਾਨੇ ਜੰਗ ਵਿੱਚ ਪਹੁੰਚ ਗਿਆ । ਜਦ ਉਨ੍ਹਾ ਨੇ ਦੇਖਿਆ ਕਿ ਡੋਗਰਾ ਤੇਜ਼ ਸਿੰਘ ਤੇ ਲਾਲ ਸਿੰਘ ਨੇ ਜੰਗ ਦੀ ਰਣਨੀਤੀ ਇਹੋ ਜਹੇ ਸ਼ਰਮਨਾਕ ਤਰੀਕੇ ਨਾਲ ਬਣਾਈ ਹੋਈ ਹੈ ਕਿ ਜਿਤ ਦੀ ਕੋਈ ਆਸ ਨਹੀਂ ਉਨ੍ਹਾ ਨੇ ਆਪਣੇ ਦਸਤਿਆਂ ਦੀ ਫੌਜ਼ ਜਿਨ੍ਹਾ ਨੇ ਅੰਗ੍ਰੇਜ਼ੀ ਫੌਜ਼ ਨੂੰ ਘੇਰਾ ਪਾਉਣਾ ਸੀ ਪਹਿਲੇ ਹੀ ਖਿੰਡਾ -ਪੁੰਡਾ ਦਿਤੀ ਸੀ । ਜਿਸ ਨਾਲ ਸਿਖ ਫੌਜ਼ ਦੀ ਹਾਰ ਹੋਣ ਤੇ ਗਦਾਰਾਂ ਦੇ ਮਕਸਦ ਤੇ ਅੰਗਰੇਜਾਂ ਵਲੋ ਦਿਤੇ ਲਾਲਚ ਪੂਰੇ ਹੋ ਸਕਣ ਪਹਿਲਾਂ ਤਾਂ ਉਹ ਫੌਜ਼ ਦੀ ਕਮਾਨ ਸੰਭਾਲਣ ਤੋਂ ਹਿਚਕਚਾਏ ਪਰ ਪੰਜਾਬ ਦੀ ਅਤ ਨਾਜ਼ਕ ਰਾਜਨੀਤਕ ਹਾਲਤ ਵਿਚ ਜੋ ਇਸ ਵੇਲੇ ਬਹੁਤ ਵਡੀ ਕੁਰਬਾਨੀ ਮੰਗਦੀ ਸੀ , ਸ਼ਾਮ ਸਿੰਘ ਕੋਲ ਲੜਾਈ ਦੀ ਜਿਮੇਦਾਰੀ ਸੰਭਾਲਣ ਤੋ ਇਲਾਵਾ ਹੋਰ ਕੋਈ ਰਾਹ ਨਾ ਰਿਹਾ ਉਨ੍ਹਾ ਨੇ ਆਪਣੀ ਲੜਾਈ ਦੀ ਆਖਰੀ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ, ਜਿੱਥੇ ਕਿ ਖ਼ਾਲਸਾ ਤੇ ਫਿਰੰਗੀ ਫੌਜਾਂ ਨੇ ਜੰਗ ਵਿੱਚ ਮਰ ਮਿਟਣ ਦੀ ਤਿਆਰੀ ਕਰ ਰੱਖੀ ਸੀ।
ਰਾਜਾ ਗੁਲਾਬ ਸਿੰਘ ਦੇ ਰਾਜਨੀਤਕ ਜੋੜ ਤੋੜ ਰਣ-ਭੂਮੀ ਵਿਚ ਤੇਜ਼ ਸਿੰਘ ਤੇ ਲਾਲ ਸਿੰਘ ਦੀ ਗਦਾਰੀ ਨਾਲੋਂ ਵਧੇਰੇ ਖਤਰਨਾਕ ਸੀ । ਲਾਹੌਰ ਦਰਬਾਰ ਦੇ ਮੁਖਤਿਆਰ ਦੀ ਹੈਸੀਅਤ ਵਿਚ ਉਹ ਆਪਣਾ ਸੁਆਰਥ ਸਿਧ ਕਰਨ ਲਈ ਅੰਗਰੇਜ਼ ਗਵਰਨਰ ਜਨਰਲ ਨਾਲ ਗਲ-ਬਾਤ ਚਲਾ ਰਿਹਾ ਸੀ ਤੇ ਆਪਣੇ ਜਾਤੀ ਲਾਭ ਲਈ ਦੇਸ਼ ਨੂੰ ਵੇਚਣ ਵਾਸਤੇ ਵੀ ਤਿਆਰ ਹੋ ਚੁਕਾ ਸੀ । ਪਰ ਰੁਕਾਵਟ ਇਕੋ ਸੀ ਕੀ ਸਿਖਾਂ ਵਰਗੇ ਸੂਰਬੀਰ ਜਵਾਨਾਂ ਦੀ ਸਖਸ਼ੀਅਤ ਤੇ ਦੇਸ਼ ਤੇ ਮਰ ਮਿਟਣ ਵਾਲੀ ਫੌਜ਼ ਇਕ ਹਾਰ ਨਾਲ ਖਿੰਡਾਈ ਪੁੰਡਾਈ ਨਹੀਂ ਜਾ ਸਕਦੀ । ਖਾਸ ਕਰਕੇ ਜਿਥੇ ਸ਼ਾਮ ਸਿੰਘ ਵਰਗੇ ਸਿਰਲਥ ਸੂਰਮੇ ਜਥੇਦਾਰ ਹੋਣ ਤੇਜਾ ਸਿੰਘ ਗਦਾਰ ਨੇ 9 ਫਰਵਰੀ ਦੀ ਰਾਤ ਨੂੰ ਲੜਾਈ ਲਗਣ ਤੋਂ ਕੁਝ ਘੰਟੇ ਪਹਿਲੇ ਸਰਦਾਰ ਸ਼ਾਮ ਸਿੰਘ ਨਾਲ ਮੀਟਿੰਗ ਵੇਲੇ ਬਥੇਰੀ ਕੋਸ਼ਿਸ਼ ਕੀਤੀ ਕਿ ਉਹ ਅੰਗਰੇਜਾਂ ਵਿਰੁਧ ਜੰਗ ਕਰਕੇ ਮੌਤ ਨੂੰ ਨਾ ਸਹੇੜੇ , ਅੰਗਰੇਜ਼ਾ ਦੀ ਬਹੁਤ ਭਾਰੀ ਤਿਆਰੀ ਹੈ , ਉਹ ਲੜਾਈ ਕਰਨ ਦੀ ਥਾਂ ਭਜ ਜਾਏ ਪਰ ਸ਼ਾਮ ਸਿੰਘ ਦੇਸ਼ ਨਾਲ ਅਜਿਹਾ ਥ੍ਰੋਹ ਕਰਨ ਦੀ ਸੋਚ ਵੀ ਨਹੀਂ ਸਕਦੇ ਸਨ , ਉਨ੍ਹਾ ਨੇ ਨਫਰਤ ਨਾਲ ਉਸਦੀ ਦਿਤੀ ਤਜਵੀਜ਼ ਨੂੰ ਠੁਕਰਾ ਦਿਤਾ ਤੇ ਦੇਸ਼ ਲਈ ਜੀਣ-ਮਰਣ ਦਾ ਫ਼ੈਸਲਾ ਕਰ ਲਿਆ ।
ਸਵੇਰ ਹੁੰਦੇ ਹੀ ਸ਼ਾਮ ਸਿੰਘ ਮੈਦਾਨ ਵਿਚ ਆ ਨਿਤਰੇ ਤੇ ਐਲਾਨ ਕੀਤਾ ਕੀ ਉਹ ਅੰਗਰੇਜਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਤੇ ਆਪਣੀ ਪੰਜ ਦਰਿਆ ਦੀ ਧਰਤੀ ਤੇ ਅੰਗਰੇਜਾਂ ਨੂੰ ਪੈਰ ਨਹੀਂ ਰਖਣ ਦੇਣਗੇ । ਸਰਦੀ ਦਾ ਮੌਸਮ ਸੀ। 10 ਫਰਵਰੀ, 1846 ਵਾਲੇ ਦਿਨ ਦੀ ਤੜਕਸਾਰ ਸ਼ੁਰੂ ਹੋ ਚੁੱਕੀ ਸੀ। ਸਰਦਾਰ ਸ਼ਾਮ ਸਿੰਘ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ-ਬੇਨਤੀ ਕੀਤੀ। ਖ਼ਾਲਸਾ ਫੌਜ ਨੂੰ ਸੰਬੋਧਨ ਕਰਦਿਆਂ ਆਪਣੇ ਗੁਰੂਆਂ, ਕੌਮੀ ਸ਼ਹੀਦਾਂ, ਮੁਰੀਦਾਂ ਤੇ ਪੁਰਖਾਂ ਦੀਆਂ ਕੁਰਬਾਨੀਆਂ ਤੇ ਕਾਰਨਾਮਿਆਂ ਦੀ ਯਾਦ ਤਾਜ਼ਾ ਕਰਵਾਈ। ਤੇ ਵਾਸਤਾ ਪਾਇਆ ਕੀ ਉਹ ਆਪਣੀ ਜਨਮ-ਭੂਮੀ ਦੇ ਸਚੇ ਸਪੂਤ ਬਣਕੇ ਦੁਸ਼ਮਨ ਨੂੰ ਪਿਠ ਦਿਖਾਣ ਦੇ ਬਦਲੇ ਕੱਟ ਮਰਨ
ਸਰਦਾਰ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ