15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ਜੀ ।
ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤੂ ਜੀ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ ਬਾਲਕ ਦਾ ਨਾਮ ਦੀਪਾ ਰੱਖਿਆ ਗਿਆ।ਜਦ ਆਪ 18 ਸਾਲ ਦੇ ਹੋਏ, ਉਧਰ ਹੋਲੇ-ਮਹੱਲੇ ਦਾ ਸਮਾਂ ਨਜ਼ਦੀਕ ਆ ਚੁੱਕਾ ਸੀ। ਮਾਤਾ ਪਿਤਾ ਗੁਰੂ ਘਰ ਦੇ ਅਨਿੰਨ ਸੇਵਕ ਸਨ। ਮਾਝੇ ਦੀਆਂ ਸੰਗਤਾਂ ਨੇ ਐਂਤਕੀ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਉਣ ਦਾ ਫੈਸਲਾ ਕੀਤਾ। ਦੀਪਾ ਜੀ ਵੀ ਆਪਣੇ ਮਾਤਾ ਪਿਤਾ ਨਾਲ ਗੁਰੂ ਦਰਸ਼ਨਾਂ ਨੂੰ ਤਿਆਰ ਹੋ ਗਏ। ਕਈ ਦਿਨ ਪੈਦਲ ਯਾਤਰਾ ਕਰਕੇ ਜਥਾ ਸ੍ਰੀ ਆਨੰਦਪੁਰ ਸਾਹਿਬ ਪੁੱਜਾ। ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਨਿਹਾਲ ਹੋਈਆਂ ਤੇ ਗੁਰੂ ਜੀ ਦੀ ਪ੍ਰੇਰਨਾ ਸਦਕਾ ਸਭ ਨੇ ਕਲਗੀਧਰ ਪਾਤਸ਼ਾਹ ਜੀ ਕੋਲੋਂ ਪਵਿੱਤਰ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ਦੀਪ ਸਿੰਘ’ ਰੱਖਿਆ ਗਿਆ। ਕੁੱਝ ਮਹੀਨੇ ਸੇਵਾ ਕਰਕੇ ਜਦੋਂ ਸੰਗਤਾਂ ਵਾਪਸ ਮੁੜਨ ਲੱਗੀਆਂ ਤੇ ਪਾਤਸ਼ਾਹ ਜੀ ਨੇ ਭਾਈ ਦੀਪ ਸਿੰਘ ਨੂੰ ਆਪਣੇ ਕੋਲ ਹੀ ਰੱਖ ਲਿਆ। ਅਨੰਦਪੁਰ ਸਾਹਿਬ ਰਹਿ ਕੇ ਭਾਈ ਦੀਪ ਸਿੰਘ ਨੇ ਗੁਰਮੁੱਖੀ, ਫਾਰਸੀ ਤੇ ਅਰਬੀ ਲਿਪੀ ਵਿੱਚ ਨਿਪੁੰਨਤਾ ਹਾਸਲ ਕੀਤੀ ਤੇ ਇੱਥੇ ਹੀ ਆਪ ਨੇ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ਦੀ ਮੁਹਾਰਤ ਹਾਸਲ ਕੀਤੀ। ਜਦੋਂ ਕਲਗੀਧਰ ਪਾਤਸ਼ਾਹ ਸ਼ਿਕਾਰ ਖੇਡਣ ਜਾਂਦੇ ਤਾਂ ਭਾਈ ਦੀਪ ਸਿੰਘ ਜੀ ਵੀ ਨਾਲ ਹੀ ਜਾਂਦੇ ਸਨ । ਆਪ ਜੀ ਨੇ ਇਥੇ ਰਹਿੰਦੀਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਅਨ ਕੀਤਾ। । ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ ਇਰਾਦੇ , ਭਜਨ ਬੰਦਗੀ ਕਰਨ ਵਾਲੇ ,ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ ਤੇ ਹਮੇਸ਼ਾਂ ਭਜਨ ਬੰਦਗੀ ਵਿਚ ਮਸਤ ਰਹਿੰਦੇ ਸਨ।
ਜਦੋਂ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਤਾਂ ਆਪਣੇ ਮਹਿਲ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀ ਸੇਵਾ ਸੰਭਾਲ ਅਤੇ ਦੇਖ-ਰੇਖ ਲਈ ਭਾਈ ਮਨੀ ਸਿੰਘ, ਭਾਈ ਧੰਨਾ ਸਿੰਘ ਅਤੇ ਭਾਈ ਜਵਾਹਰ ਸਿੰਘ ਜੀ ਨੂੰ ਮੁੱਖੀਆ ਬਣਾ ਕੇ ਦੋ ਦਾਸੀਆਂ ਬੀਬੀ ਭਾਗ ਕੌਰ ਤੇ ਬੀਬੀ ਹਰਦਾਸ ਕੌਰ ਦੇ ਕੇ ਦਿੱਲੀ ਭੇਜ ਦਿੱਤਾ। ਉਸ ਸਮੇਂ ਭਾਈ ਦੀਪ ਸਿੰਘ ਕੁਝ ਸਮਾਂ ਭਾਈ ਜਵਾਹਰ ਸਿੰਘ ਦੇ ਘਰ ਰਹਿ ਕੇ ਮਾਤਾ ਜੀ ਦੀ ਖੁਸ਼ੀ ਅਤੇ ਆਗਿਆ ਲੈ ਕੇ ਆਪਣੇ ਪਿੰਡ ਪਹੂਵਿੰਡ ਆ ਕੇ ਸਿੱਖੀ ਦਾ ਪ੍ਰਚਾਰ ਕਰਨ ਵਿੱਚ ਜੁੱਟ ਗਏ।
ਜਦ ਗੁਰੂ ਸਾਹਿਬ ਖਿਦਰਾਣੇ ਦੀ ਜੰਗ ਤੋ ਬਾਅਦ ਦਮਦਮਾ ਸਾਹਿਬ ਪੁਜੇ ਤਾ ਬਾਬਾ ਦੀਪ ਸਿੰਘ ਤੇ ਜਥੇਦਾਰ ਬੁੱਢਾ ਸਿੰਘ ਜੀ ਨੂੰ ਇਥੇ ਠਹਿਰ ਕੇ ਸੇਵਾ ਕਰਨ ਦਾ ਹੁਕਮ ਦਿਤਾ । ਜਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਤੇ ਬਾਬਾ ਬੁਢਾ ਸਿੰਘ ਨੂੰ ‘ਗੁਰੂ ਕੀ ਕਾਂਸ਼ੀ ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਦਮਦਮਾ ਸਾਹਿਬ ਵਿਖੇ ਸੇਵਾ-ਸੰਭਾਲ ਕਰਦਿਆਂ ਬਾਬਾ ਦੀਪ ਸਿੰਘ ਜੀ ਨੇ ਇਕ ਖੂਹ ਲਗਵਾਇਆ ਜੋ ਤਖ਼ਤ ਸਾਹਿਬ ਦੀ ਪਰਕਰਮਾ ਵਿਚ ਹੈ, ਜੋ ਸ਼ਹੀਦਾਂ ਦੇ ਖੂਹ ਨਾਲ ਜਾਣਿਆ ਜਾਂਦਾ ਹੈ। ਜਥੇਦਾਰ ਬੁੱਢਾ ਸਿੰਘ ਜੀ ਨੇ ਬੇਰੀਆਂ ਦੇ ਦਰੱਖ਼ਤ ਲਗਵਾਏ।
ਬਾਬਾ ਦੀਪ ਸਿੰਘ ਜੀ ਨੇ ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਸੇਵਾ ਕੀਤੀ ਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਰਹੇ । ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਇਹ ਆਪਣੇ ਸਮੇ ਦੇ ਸਭ ਤੋਂ ਉਚੇ ਸਿਖ ਵਿਦਵਾਨਾਂ ਵਿਚੋਂ ਇਕ ਸਨ । ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਨੇ ਸਿਖੀ ਵਿਦਵਤਾ ਨੂੰ ਸਿਖਰਾਂ ਤੇ ਪਹੁੰਚਾਇਆ ।
ਨੰਦੇੜ ਵਿਚ ਜਦੋਂ ਗੁਰੂ ਗੋਬਿੰਦ ਜੀ ਨੇ ਮਾਧੋ ਦਾਸ ਨੂੰ ਬੰਦਾ ਬਹਾਦੁਰ ਦਾ ਖਿਤਾਬ ਬਖਸ਼ ਕੇ 1708 ਈ:ਵਿਚ ਪੰਜਾਬ ਭੇਜਿਆ ਤਾਂ ਸਿੱਖੀ ਦੀ ਸ਼ਾਨ ਹੋਰ ਵਧਾਉਣ ਲਈ ਆਪ ਬਾਬਾ ਦੀਪ ਸਿੰਘ ਜੀ ਮੈਦਾਨ ਵਿੱਚ ਕੁੱਦ ਪਏ ਤੇ ਬਾਬਾ ਬੰਦਾ ਬਹਾਦਰ ਦੇ ਮੁਗਲ ਹਕੂਮਤ ਖਿਲਾਫ਼ ਹਰ ਯੁੱਧ ਵਿੱਚ ਸਾਥ ਦਿਤਾ । ਇਹ ਮੈਦਾਨ-ਏ-ਜੰਗ ਵਿਚ ਸਭ ਤੋਂ ਅੱਗੇ ਹੋ ਕੇ ਲੜਦੇ ਜਿਸ ਨਾਲ ਵਿਰੋਧੀਆਂ ਵਿਚ ਬਾਬਾ ਜੀ ਦਾ ਇਤਨਾ ਦਬਦਬਾ ਬੈਠ ਗਿਆ ਕਿ ਬਾਬਾ ਦੀਪ ਸਿੰਘ ਜੀ ਦਾ ਨਾਂ ਸੁਣ ਕੇ ਹੀ ਮੈਦਾਨ ਵਿੱਚੋਂ ਫੌਜ਼ ਤਿੱਤਰ-ਬਿੱਤਰ ਹੋ ਜਾਇਆ ਕਰਦੀ ਇਨ੍ਹਾਂ ਦੇ ਜਥੇ ਦਾ ਨਾਂ ਸ਼ਹੀਦੀ ਜਥਾ ਪ੍ਰਸਿੱਧ ਹੋ ਗਿਆ ਸੀ। ਅਖੀਰ ਸਰਹੰਦ ਨੂੰ ਫਤਹਿ ਕਰਕੇ ਜਿੱਤ ਦਾ ਪਰਚਮ ਸਰਹੰਦ ਦੇ ਕਿਲੇ ਤੇ ਜਾ ਲਹਿਰਾਇਆ।
ਉਨ੍ਹਾ ਨੇ ਆਪਣੇ ਹਥਾਂ ਨਾਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਚਾਰ ਬੀੜਾਂ ਲਿਖਣ ਦੀ ਸੇਵਾ ਕੀਤੀ ਜੋ ਮਗਰੋਂ ਚਾਰੇ ਤਖਤਾਂ ਤੇ ਪ੍ਰਕਾਸ਼ ਕਰਨ ਲਈ ਭੇਜ ਦਿਤੀਆਂ ਗਈਆਂ । ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਜਦ ਬਾਬਾ ਜੀ ਨੇ ਗੁਰੂ ਗਰੰਥ ਸਾਹਿਬ ਦੀ ਲਿਖਾਈ ਸ਼ੁਰੂ ਕੀਤੀ ਤਾਂ ਪਹਿਲੇ ਕਲਮਾਂ ਘੜ ਘੜ ਕੇ ਕੋਠਾ ਭਰ ਲਿਆ । ਜਦ ਲਿਖਦਿਆਂ ਲਿਖਦਿਆਂ ਕਲਮ ਘਿਸ ਕੇ ਮੋਟੀ ਹੋ ਜਾਂਦੀ ਤਾਂ ਉਹ ਕਲਮ ਸਰੋਵਰ ਵਿਚ ਪਾਕੇ ਦੂਸਰੀ ਲੈ ਲੈਂਦੇ ਇਕ ਸਿਖ ਜੋ ਕੋਲ ਬੈਠਾ ਸੀ ਕਿਹਾ ,” ਬਾਬਾ ਜੀ ਕਲਮ ਤਾਂ ਅਜੇ ਚੰਗੀ ਭਲੀ ਹੈ ਜੋ ਤੁਸੀਂ ਸੁਟ ਦਿੰਦੇ ਹੋ ਥੋੜਾ ਚਾਕੂ ਨਾਲ ਛਿਲ ਕੇ ਇਸ ਨਾਲ ਕਿਤਨਾ ਕੁਝ ਹੋਰ ਲਿਖਿਆ ਜਾ ਸਕਦਾ ਹੈ । ਤਾਂ ਬਾਬਾ ਜੀ ਨੇ ਜਵਾਬ ਦਿਤਾ ,” ਸਿੰਘੋ ਤੁਸੀਂ ਮੇਰੇ ਭਾਵ ਨੂੰ ਨਹੀਂ ਸਮਝ ਰਹੇ ,ਜਿਹੜੀ ਕਲਮ ਮਹਾਰਾਜ ਦੀ ਪਵਿਤਰ ਬਾਣੀ ਨੂੰ ਲਿਖਦੀ ਹੈ , ਉਸ ਕਲਮ ਦੇ ਮੂੰਹ ਨੂੰ ਚਾਕੂ ਨਾਲ ਛਿਲਾਂ ?...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ