15 ਅਕਤੂਬਰ ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਹੋਣਾ ਦਾ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ ।
ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ।
ਗਿਆਨੀ ਸੰਤ ਸਿੰਘ ਮਸਕੀਨ ਦਾ ਜਨਮ 15 ਅਕਤੂਬਰ 1934 ਈ. ਨੂੰ ਪਿਤਾ ਕਰਤਾਰ ਸਿੰਘ ਦੇ ਗ੍ਰਹਿ ਮਾਤਾ ਰਾਮ ਕੌਰ ਜੀ ਦੀ ਕੁੱਖੋਂ ਕਸਬਾ ਲੱਕ ਮਰਵਤ ਜ਼ਿਲ੍ਹਾ ਬੰਨੂ (ਪਾਕਿਸਤਾਨ) ਵਿਚ ਹੋਇਆ। ਉਹਨਾਂ ਨੇ ਮੁੱਢਲੀ ਵਿੱਦਿਆ ਖਾਲਸਾ ਸਕੂਲ ਪਾਕਿਸਤਾਨ ਤੋਂ ਪ੍ਰਾਪਤ ਕੀਤੀ। ਉਪਰੰਤ ਗੌਰਮਿੰਟ ਹਾਈ ਸਕੂਲ ਵਿਚ ਦਾਖਲ ਹੋ ਗਏ, ਪਰ 1947 ਵਿਚ ਦੇਸ਼ ਦੀ ਵੰਡ ਹੋਣ ਕਾਰਨ ਮੈਟ੍ਰਿਕ ਦਾ ਇਮਤਿਹਾਨ ਨਾ ਦੇ ਸਕੇ। ਦੇਸ਼ ਵੰਡ ਤੋਂ ਬਾਅਦ ਗਿਆਨੀ ਜੀ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਵਿਖੇ ਵੱਸ ਗਏ।
ਗਿਆਨੀ ਜੀ ਰੁਚੀਆਂ ਦੀ ਪ੍ਰਬਲਤਾ ਦੇ ਕਾਰਨ ਧਾਰਮਿਕ ਸੰਤ ਬਣ ਗਏ। ਬੈਜਨਾਥ ਧਾਮ ਤੇ ਕਟਕ ਆਦਿ ਥਾਵਾਂ ’ਤੇ ਸਾਧੂਆਂ ਨਾਲ ਵਿਚਰਦੇ ਰਹੇ। ਉਹਨਾਂ ਨਿਰਮਲੇ ਸੰਤ ਗਿਆਨੀ ਬਲਵੰਤ ਸਿੰਘ ਪਾਸੋਂ ਬ੍ਰਹਮ ਵਿੱਦਿਆ ਹਾਸਲ ਕੀਤੀ। ਸੰਤਾਂ ਦੀ ਸੰਗਤ ਸਦਕਾ ਕਥਾ ਕਰਨੀ ਆਰੰਭ ਕਰ ਦਿੱਤੀ। ਗੁਰਮਤਿ ਦੇ ਧਾਰਨੀ ਹੋਣ ਦੇ ਨਾਲ ਨਾਲ ਪੂਰਨ ਤਿਆਗੀ, ਸੰਜਮੀ, ਨਾਮਬਾਣੀ ਦੇ ਰਸੀਏ ਤੇ ਨਿਮਰਤਾ ਦੇ ਪੁੰਜ ਸਨ। ਉਹਨਾਂ ਦੀ ਕਥਾ ਵਿਚ ਇੰਨਾ ਰਸ ਸੀ ਕਿ ਦੂਰ-ਦੂਰ ਤੋਂ ਕਥਾ ਸੁਣਨ ਲਈ ਸੰਗਤਾਂ ਆਉਂਦੀਆਂ ਸਨ। ਮਸਕੀਨ ਜੀ ਦੇ ਕਥਾ ਕਰਨ ਦਾ ਢੰਗ ਆਮ ਕਥਾਕਾਰਾਂ ਨਾਲੋਂ ਨਿਵੇਕਲਾ ਸੀ। ਉਹ ਸੰਗਤਾਂ ਨੂੰ ਬਹੁਤ ਹੀ ਨਿਮਰਤਾ ਨਾਲ ਸਟੀਕ ਟਿੱਪਣੀਆਂ ਕਰਿਆ ਕਰਦੇ ਸਨ।
ਗਿਆਨੀ ਜੀ ਨੂੰ ‘ਮਸਕੀਨ’ ਲਕਬ ਬਾਬਾ ਬਲਵੰਤ ਸਿੰਘ ਜੀ ਨੇ ਆਪ ਦਿੱਤਾ। 1958 ਵਿਚ ਉਹਨਾਂ ਦਾ ਵਿਆਹ ਬੀਬੀ ਸੁੰਦਰ ਕੌਰ ਨਾਲ ਹੋਇਆ। ਉਹਨਾਂ ਗ੍ਰਹਿਸਥੀ ਜੀਵਨ ਦੇ ਨਾਲ ਨਾਲ ਪ੍ਰਚਾਰ ਕਰਨ ਦਾ ਕੰਮ ਵੀ ਜਾਰੀ ਰੱਖਿਆ। 1960 ਵਿਚ ਉਹਨਾਂ ਆਪਣੇ ਗ੍ਰਹਿ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ। ਅਲਵਰ ਵਿਖੇ ਗੁਰੂ ਨਾਨਕ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗਿਆਨੀ ਜੀ ਦੀ ਦੇਖ-ਰੇਖ ਵਿਚ ਚੱਲ ਰਹੇ ਸਨ। ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦਿੰਦੇ ਸਨ। ਇਨ੍ਹਾਂ ਸਕੂਲਾਂ ਦਾ ਖਰਚਾ ਵੀ ਜ਼ਿਆਦਾਤਰ ਗਿਆਨੀ ਜੀ ਆਪ ਕਰਦੇ ਸਨ। ਅਲਵਰ ਵਿਖੇ ਮਸਕੀਨ ਜੀ ਦੀ ਸਰਪ੍ਰਸਤੀ ਹੇਠ ਸਾਲਾਨਾ ਗੁਰਮਤਿ ਸਮਾਗਮ ਮਨਾਇਆ ਜਾਂਦਾ ਸੀ।
ਮਸਕੀਨ ਜੀ ਗਿਆਨ ਦੇ ਭੰਡਾਰ ਸਨ। ਉਹਨਾਂ ਨੂੰ ਅੰਗਰੇਜ਼ੀ, ਪੰਜਾਬੀ, ਹਿੰਦੀ, ਉਰਦੂ, ਅਰਬੀ, ਫਾਰਸੀ ਭਾਸ਼ਾਵਾਂ ਦਾ ਗੂੜ੍ਹਾ ਗਿਆਨ ਸੀ। ਮਸਕੀਨ ਜੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਇਤਿਹਾਸ ਅਤੇ ਸਿੱਖ ਧਰਮ ਨਾਲ ਸਬੰਧਤ ਪੁਰਾਤਨ ਤੇ ਵਰਤਮਾਨ ਗ੍ਰੰਥਾਂ ਦਾ ਡੂੰਘਾ ਗਿਆਨ ਸੀ। ਉਹ ਕਥਾ ਕਰਦੇ ਸਮੇਂ ਅਨੇਕਾਂ ਹੀ ਅਰਬੀ, ਫਾਰਸੀ ਦੇ ਸ਼ੇਅਰ ਪੇਸ਼ ਕਰਕੇ ਉਹਨਾਂ ਦੇ ਦ੍ਰਿਸ਼ਟਾਂਤ ਦੇ ਕੇ ਸਮਝਾਉਂਦੇ। ਉਹਨਾਂ ਨੇ ਦਸਮ ਗ੍ਰੰਥ, ਵੇਦ, ਉਪਨਿਸ਼ਦ ਅਤੇ ਹੋਰ ਸੰਸਕ੍ਰਿਤ ਸਾਹਿਤ ਦਾ ਮੁਤਾਲਿਆ ਕੀਤਾ ਹੋਇਆ ਸੀ। ਡਾ. ਅਲਾਮਾ ਇਕਬਾਲ, ਮਿਰਜ਼ਾ ਗ਼ਾਲਿਬ, ਮੀਰ ਤਕੀ ਮੀਰ ਵਰਗੇ ਉਸਤਾਦ ਸ਼ਾਇਰਾਂ ਦੇ ਕਲਾਮ ਉਹਨਾਂ ਨੂੰ ਜ਼ੁਬਾਨੀ ਯਾਦ ਸੀ। ਉਹ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ