18 ਦਸੰਬਰ ਦਾ ਇਤਿਹਾਸ
ਮੁਦਕੀ ਦੀ ਲੜਾਈ ਈਸਟ ਇੰਡੀਆ ਕੰਪਨੀ ਅਤੇ ਸਿੱਖ ਸਲਤਨਤ ਵਿਚਕਾਰ 18 ਦਸੰਬਰ 1845 ਈ. ਵਿੱਚ ਹੋਈ ਸੀ। ਬ੍ਰਿਟਿਸ਼ ਫੌਜ ਨੂੰ ਇਸ ਲੜਾਈ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਸੀ ।
ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਗਵਾਂਢੀ ਰਾਜਾਂ ਨਾਲ ਮਿੱਤਰਤਾ ਦੀ ਨੀਤੀ ਅਪਣਾਈ। ਉਹਨਾਂ ਨੇ ਅੰਗਰੇਜਾਂ ਨਾਲ ਵੀ ਇਸੇ ਤਰ੍ਹਾਂ ਕੀਤਾ ਅਤੇ ਉਹਨਾਂ ਨਾਲ ਅੰਮ੍ਰਿਤਸਰ ਦੀ ਸੰਧੀ ਕੀਤੀ ਅਤੇ ਦੂਜੇ ਪਾਸੇ ਆਪਣੇ ਰਾਜ ਨੂੰ ਵਧਾਉਂਦੇ ਰਹੇ। 1839 ਈ. ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਸਲਤਨਤ ਵਿੱਚ ਬਹੁਤ ਗੜਬੜ ਅਤੇ ਕਤਲੋਗਾਰਤ ਸ਼ੁਰੂ ਹੋ ਗਈ। ਇਸ ਦੇ ਮੁੱਖ ਲੀਡਰ ਆਪ ਸੱਤਾ ਪ੍ਰਾਪਤ ਕਰਨਾ ਚਾਹੁੰਦੇ ਸਨ ਅਤੇ ਖਾਲਸਾ ਫੌਜ ਨੂੰ ਕਮਜੋਰ ਕਰਨ ਲਈ ਉਹਨਾਂ ਨੇ ਫੌਜ ਨੂੰ ਅੰਗਰੇਜਾਂ ਨਾਲ ਜੰਗ ਸ਼ੁਰੂ ਕਰ ਦਿੱਤੀ।
ਅੰਗਰੇਜਾਂ ਨੇ ਵੀ ਮਹਾਰਾਜੇ ਦੇ ਮੌਤ ਤੋਂ ਬਾਅਦ ਆਪਣੀ ਸੀਮਾ ਨੇੜੇ ਫੌਜ ਦੀ ਗਿਣਤੀ ਵਧਾਉਣੀ ਸ਼ੁਰੂ ਕਰ ਦਿੱਤੀ ਸੀ। ਉਹ ਆਪਣੀ ਕੂਟਨੀਤੀ ਅਨੁਸਾਰ ਬਾਰ ਬਾਰ ਸਿੱਖਾਂ ਦੇ ਮਾਮਲਿਆਂ ਵਿੱਚ ਦਖ਼ਲ ਵੀ ਦੇਣ ਲੱਗੇ। ਇੱਧਰ ਧਿਆਨ ਸਿੰਘ ਡੋਗਰੇ ਨੇ ਵੀ ਖਾਲਸਾ ਫੌਜ ਨੂੰ ਇਹ ਕਹਿ ਕੇ ਭੜਕਾਇਆ ਕਿ ਉਹਨਾਂ ਦੇ ਸ਼ਾਸ਼ਕ ਅੰਗਰੇਜਾਂ ਨਾਲ ਮਿਲੇ ਹੋਏ ਹਨ ਅਤੇ ਉਹ ਪੰਜਾਬ ਨੂੰ ਅੰਗਰੇਜਾਂ ਹੱਥੀ ਵੇਚਣ ਲਈ ਤਿਆਰ ਹਨ। ਉਹਨਾਂ ਨੇ ਮਹਾਰਾਜਾ ਖੜਕ ਸਿੰਘ ਤੇ ਇਹ ਇਲਜ਼ਾਮ ਲਾਇਆ ਅਤੇ ਖਾਲਸਾ ਫੌਜ ਨੂੰ ਅੰਗਰੇਜਾਂ ਖਿਲਾਫ਼ ਭੜਕਾਇਆ। ਇਸ ਤਰ੍ਹਾਂ ਉਹਨਾਂ ਨੇ ਵੀ ਇਸ ਲੜਾਈ ਲਈ ਰਸਤਾ ਤਿਆਰ ਕੀਤਾ।
1845 ਦੇ ਸ਼ੁਰੂ ਵਿਚ ਲਾਰਡ ਹਾਰਡਿੰਗ ਅਤੇ ਜਨਰਲ ਗਫ਼ ਨੇ ਦਰਿਆ ਸਤਲੁਜ ‘ਤੇ ਪੁਲ ਬਣਾਉਣ ਦੀ ਨੀਅਤ ਨਾਲ ਨਵੀਆਂ ਬੇੜੀਆਂ ਬਣਵਾਉਣੀਆਂ ਸ਼ੁਰੂ ਕਰ ਦਿਤੀਆਂ ਸਨ। ਅੰਗਰੇਜ਼ਾਂ ਨੇ ਅਪਣੇ ਏਜੰਟ ਜਰਨੈਲ ਤੇਜਾ ਸਿੰਘ ਰਾਹੀਂ ਸਿੱਖ ਫ਼ੌਜਾਂ ਨੂੰ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ। ਉਹਨਾਂ ਨੇ ਲਾਹੌਰ ਵਿਚ ਇਹ ਪ੍ਰਾਪੇਗੰਡਾ ਸ਼ੁਰੂ ਕਰ ਦਿਤਾ ਕਿ ਅੰਗਰੇਜ਼, ਲਾਹੌਰ ਉਤੇ ਕਬਜਾ ਕਰਨ ਦੀਆਂ ਤਿਆਰੀਆਂ ਕਰੀ ਬੈਠੇ ਹਨ ਅਤੇ ਉਹਨਾਂ ਦੇ ਹਮਲੇ ਤੋਂ ਪਹਿਲਾਂ ਹੀ ਸਾਨੂੰ ਹਮਲਾ ਕਰ ਦੇਣਾ ਚਾਹੀਦਾ ਹੈ। ਨਵੰਬਰ 1845 ਵਿਚ ਸਿੱਖ ਫ਼ੌਜ ਦੇ ਮੁਖੀ ਆਗੂ ਰਣਜੀਤ ਸਿੰਘ ਦੀ ਸਮਾਧ ‘ਤੇ ਇਕੱਠੇ ਹੋਏ। ਇਸ ਮੀਟਿੰਗ ਵਿਚ ਜੰਗ ਬਾਰੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਰਾਣੀ ਜਿੰਦਾਂ ਅਤੇ ਸ਼ਾਮ ਸਿੰਘ ਅਟਾਰੀਵਾਲਾ ਨੇ ਅੰਗਰੇਜ਼ਾਂ ਨਾਲ ਲੜਾਈ ਨਾ ਕਰਨ ਦੀ ਸਲਾਹ ਦਿਤੀ। ਪਰ ਦੂਜੇ ਪਾਸੇ ਸਾਜ਼ਸ਼ੀ ਬ੍ਰਾਹਮਣ ਅਤੇ ਡੋਗਰੇ ਹਮਲੇ ਦੇ ਹੱਕ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
ਇੰਦਰਜੀਤ ਸਿੰਘ ਅਕਾਲੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ