24 ਜੁਲਾਈ ਨੂੰ ਮਹਾਨ ਹਸਤੀ ਬਾਬਾ ਗੁਰਦਿੱਤ ਸਿੰਘ ਜੀ ਕਾਮਾਗਾਟਾਮਾਰੂ ਨੇ ਅਕਾਲ ਚਲਾਣਾ ਕੀਤਾ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਤੋਂ ਪਹਿਲਾਂ ਅਜਿਹਾ ਹੀ ਇਕ ਹੋਰ ਖੂਨੀ ਸਾਕਾ ਹਿੰਦੁਸਤਾਨ ਦੀ ਧਰਤੀ ‘ਤੇ ਵਾਪਰਿਆ। ਇਸ ਸਾਕੇ ਨੂੰ ‘ਬਜਬਜ ਘਾਟ ਦੇ ਖੂਨੀ ਸਾਕੇ’ ਵਜੋਂ ਹਰ ਦੇਸ਼ ਵਾਸੀ ਯਾਦ ਕਰਦਾ ਹੈ। ਇਹ ਖੂਨੀ ਸਾਕਾ ਹੁਗਲੀ ਨਦੀ ਦੇ ਕਿਨਾਰੇ ਬਜਬਜ ਘਾਟ ਨਾਂਅ ਦੀ ਬੰਦਰਗਾਹ ‘ਤੇ 29 ਸਤੰਬਰ, 1914 ਨੂੰ ਵਾਪਰਿਆ। ਇਸ ਖੂਨੀ ਸਾਕੇ ਸਮੇਂ ਜਿਸ ਜੁਝਾਰੂ ਸਿੱਖ ਆਗੂ ਦੀ ਅਗਵਾਈ ਵਿਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਨਵੀਂ ਚੇਤਨਾ ਪੈਦਾ ਕਰਨ ਲਈ ਕੁਰਬਾਨੀਆਂ ਦਿੱਤੀਆਂ, ਉਸ ਮਹਾਨ ਸਿੱਖ ਆਗੂ ਨੂੰ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਦੇ ਨਾਂਅ ਨਾਲ ਹਰ ਸਾਲ ਯਾਦ ਕਰਦਾ ਹੈ। ਬਾਬਾ ਗੁਰਦਿੱਤ ਸਿੰਘ ਦਾ ਜਨਮ ਪਿੰਡ ਸਰਹਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ 1861 ਈ: ਨੂੰ ਸ: ਹੁਕਮ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਇਆ। ਮੁਢਲੀ ਸਿੱਖਿਆ ਤੋਂ ਪਿੱਛੋਂ ਪਿਤਾ-ਪੁਰਖੀ ਕਿੱਤਾ ਖੇਤੀਬਾੜੀ ਅਰੰਭ ਕੀਤਾ ਪਰ ਖੇਤੀਬਾੜੀ ਦਾ ਕਿੱਤਾ ਘਰ ਦੀ ਆਰਥਿਕ ਮੰਦਹਾਲੀ ਨੂੰ ਦੂਰ ਕਰਨ ਵਿਚ ਬਹੁਤਾ ਯੋਗਦਾਨ ਨਾ ਪਾ ਸਕਿਆ। ਬਾਬਾ ਗੁਰਦਿੱਤ ਸਿੰਘ ਦੇ ਮਨ ਵਿਚ ਵਪਾਰ ਕਰਨ ਦੀ ਲਗਨ ਸੀ। ਇਸੇ ਲਗਨ ਨੂੰ ਲੈ ਕੇ ਬਾਬਾ ਜੀ ਪਹਿਲਾਂ ਮਲਾਇਆ ਪਹੁੰਚੇ ਤੇ ਫਿਰ ਇਸ ਤੋਂ ਪਿੱਛੋਂ ਹਾਂਗਕਾਂਗ ਚਲੇ ਗਏ। ਬਾਬਾ ਜੀ ਨੇ ਵਪਾਰ ਕਰਨ ਦੇ ਆਸ਼ੇ ਨੂੰ ਮੁੱਖ ਰੱਖ ਕੇ ਕੁਝ ਸਮੇਂ ਲਈ ਠੇਕੇਦਾਰੀ ਦਾ ਕਿੱਤਾ ਕੀਤਾ। ਥੋੜ੍ਹਾ ਸਮਾਂ ਠੇਕੇਦਾਰੀ ਕਰਨ ਤੋਂ ਪਿੱਛੋਂ ਉਨ੍ਹਾਂ ਇਕ ਜਪਾਨੀ ਸਮੁੰਦਰੀ ਜਹਾਜ਼ ਕਾਮਾਗਾਟਾਮਾਰੂ ਕਿਰਾਏ ‘ਤੇ ਲੈ ਲਿਆ। ਉਨ੍ਹਾਂ ਸਾਂਝੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 376 ਮੁਸਾਫਰਾਂ ਸਮੇਤ ਇਸ ਜਹਾਜ਼ ਨੂੰ ਕੈਨੇਡਾ ਲਿਜਾਣ ਦਾ ਪ੍ਰੋਗਰਾਮ ਬਣਾਇਆ। ਇਨ੍ਹਾਂ ਪੰਜਾਬੀ ਮੁਸਾਫਰਾਂ ਵਿਚ ਕੇਵਲ 30 ਗ਼ੈਰ-ਸਿੱਖ ਯਾਤਰੂ ਸਨ, ਬਾਕੀ ਸਾਰੇ ਸਿੱਖ ਸਨ। ਉਨ੍ਹਾਂ ਇਸ ਜਹਾਜ਼ ਦਾ ਨਾਂਅ ਕਾਮਾਗਾਟਾਮਾਰੂ ਦੀ ਥਾਂ ‘ਤੇ ‘ਗੁਰੂ ਨਾਨਕ ਜਹਾਜ਼’ ਰੱਖਿਆ। ਇਹ ਜਹਾਜ਼ ਹਾਂਗਕਾਂਗ ਤੋਂ ਵੈਨਕੂਵਰ ਲਈ 4 ਅਪ੍ਰੈਲ, 1914 ਈ: ਨੂੰ ਰਵਾਨਾ ਹੋਇਆ। ਸਮੁੰਦਰੀ ਸਫਰ ਤੈਅ ਕਰਕੇ 22 ਮਈ, 1914 ਈ: ਨੂੰ ਇਹ ਜਹਾਜ਼ ਵੈਨਕੂਵਰ (ਕੈਨੇਡਾ) ਪਹੁੰਚਿਆ ਪਰ ਇਸ ਜਹਾਜ਼ ਨੂੰ ਬੰਦਰਗਾਹ ਤੋਂ ਪਿੱਛੇ ਹੀ ਰੋਕ ਲਿਆ ਗਿਆ। ਇਸ ਜਹਾਜ਼ ਵਿਚ ਸਫਰ ਕਰ ਰਹੇ ਮੁਸਾਫਰਾਂ ਵਿਚੋਂ ਕੇਵਲ ਉਨ੍ਹਾਂ ਨੂੰ ਹੀ ਉਤਰਨ ਦੀ ਆਗਿਆ ਦਿੱਤੀ ਗਈ, ਜਿਹੜੇ ਕੈਨੇਡਾ ਦੀ ਨਾਗਰਿਕਤਾ ਸਿੱਧ ਕਰ ਸਕੇ। ਬਾਕੀ ਸਾਰੇ ਮੁਸਾਫਿਰ ਲਗਭਗ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ