25 ਦਸੰਬਰ ਸਾਹਿਬਜ਼ਾਦਿਆਂ ਨੂੰ ਸੂਬੇ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਜਿਸ ਕੁਲ ਜਾਤੀ ਦੇਸ਼ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ।
ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥
ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ-
ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)
ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥
ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਵਹੀਰ ਤੋਂ ਵੱਖ ਹੋ ਗਏ
ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ)
ਮਾਤਾ ਗੁਜਰ ਕੌਰ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ