More Gurudwara Wiki  Posts
8 ਅਗਸਤ ਦਾ ਇਤਿਹਾਸ – ਗੁਰੂ ਕੇ ਬਾਗ ਦਾ ਮੋਰਚਾ


8 ਅਗਸਤ ਨੂੰ 100 ਸਾਲ ਹੋ ਚਲੇ ਹਨ ਗੁਰੂ ਕੇ ਬਾਗ ਮੋਰਚੇ ਲਗੇ ਨੂੰ ਪਰ ਅੱਜ ਵੀ ਯਾਦ ਸਾਡੇ ਦਿਲਾ ਦੇ ਵਿੱਚ ਤਾਜਾ ਹੈ । ਸਰਦਾਰ ਪਿਆਰਾ ਸਿੰਘ ਪਦਮ ਜੀ ਦਸਦੇ ਹਨ ਕਿਵੇ ਸਾਡੇ ਵੱਡਿਆ ਨੇ ਸ਼ਾਂਤਮਈ ਤਰੀਕੇ ਨਾਲ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਗ੍ਰਿਫਤਾਰੀਆਂ ਦਿੱਤੀਆ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ ।
ਗੁਰੂ ਕੇ ਬਾਗ ਦੇ ਗੁਰਦੁਆਰੇ ਦਾ ਮਹੰਤ ਸੁੰਦਰ ਦਾਸ ਸੀ, ਜਿਸ ਨਾਲ ਇਕ ਸਾਲ ਪਹਿਲਾਂ ਸਿੱਖ ਕਮੇਟੀ ਦਾ ਸਮਝੌਤਾ ਹੋ ਗਿਆ ਸੀ ਤੇ ਮਹੰਤ ਨੇ ਅੰਮ੍ਰਿਤਪਾਨ ਕਰਕੇ ਕਮੇਟੀ ਅਧੀਨ ਸੇਵਾ ਕਰਨਾ ਪ੍ਰਵਾਨ ਕਰ ਲਿਆ ਸੀ। ਸਿੰਘਾਂ ਉੱਤੇ ਸਰਕਾਰੀ ਸਖ਼ਤੀ ਦਾ ਦੌਰ ਵੇਖ ਕੇ ਮਹੰਤ ਵੀ ਆਪਣੀ ਤੋਰ ਬਦਲ ਬੈਠਾ। ਉਸ ਨੇ ਸਮਝਿਆ ਕਿ ਹੁਣ ਮੁੜ ਜਾਇਦਾਦ ਆਪਣੇ ਕਬਜ਼ੇ ਕੀਤੀ ਜਾ ਸਕੇਗੀ। ਪਹਿਲਾਂ ਵਾਂਗ 8 ਅਗਸਤ ਨੂੰ ਪੰਜ ਸਿੰਘ ਗੁਰੂ ਕੇ ਬਾਗ ਦੀ ਜ਼ਮੀਨ ਵਿੱਚੋਂ, ਜੋ ਸਮਝੌਤੇ ਅਨੁਸਾਰ ਕਮੇਟੀ ਦੇ ਪ੍ਰਬੰਧ ਹੇਠ ਆ ਚੁੱਕੀ ਸੀ, ਲੱਕੜਾਂ ਲੈਣ ਗਏ, ਕਿਸੇ ਨੇ ਕੁਛ ਨਾ ਆਖਿਆ ਤੇ ਨਾ ਹੀ ਮਹੰਤ ਨੇ ਰਿਪੋਰਟ ਕੀਤੀ। ਹਾਂ, ਇਸ ਗੱਲ ਦੀ ਇਤਲਾਹ ਬੇਦੀ ਬ੍ਰਿਜ ਲਾਲ ਨੇ ਪੁਲਿਸ ਨੂੰ ਪਹੁੰਚਾਈ, ਜਿਸ ’ਤੇ 9 ਅਗਸਤ ਨੂੰ ਪੁਲਿਸ ਇਨ੍ਹਾਂ ਪੰਜਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ ਤੇ 10 ਅਗਸਤ ਨੂੰ ਛੇ ਛੇ ਮਹੀਨੇ ਦੀ ਸਜ਼ਾ ਸੁਣਾ ਦਿੱਤੀ। ਸਰਕਾਰ ਨੇ ਅਜਿਹਾ ਕਿਉਂ ਕੀਤਾ ਜਦੋਂ ਕਿ ਕਮੇਟੀ ਦੇ ਆਦਮੀ ਗੁਰਦੁਆਰੇ ਦੀ ਮਲਕੀਅਤ ਵਿੱਚੋਂ ਹੀ ਗੁਰੂ ਕੇ ਲੰਗਰ ਲਈ ਲੱਕੜਾਂ ਲਿਆਉਂਦੇ ਸਨ, ਇਸ ਦਾ ਸਰਕਾਰ ਨੂੰ ਵੀ ਕੋਈ ਗਿਆਨ ਨਹੀਂ ਸੀ, ਪਰ ਸਰਕਾਰ ਤਾਂ ਜਾਣ ਬੁੱਝ ਕੇ ਲੱਤ ਅੜਾ ਰਹੀ ਸੀ ਤਾਂ ਕਿ ਅਕਾਲੀਆਂ ਨੂੰ ਕਿਵੇਂ ਨਾ ਕਿਵੇਂ ਜੇਲ੍ਹੀਂ ਭੇਜਿਆ ਜਾ ਸਕੇ। ਜੇ ਇਹ ਬੇਕਾਨੂੰਨੀ ਕਰ ਰਹੇ ਸਨ ਤਾਂ ਮਹੰਤ ਸੁੰਦਰ ਦਾਸ ਦੀ ਰਿਪੋਰਟ ’ਤੇ ਹੀ ਪੁਲਿਸ ਨੂੰ ਉੱਥੇ ਪਹੁੰਚਣ ਦੀ ਲੋੜ ਸੀ, ਪਰ ਅਸਲੀਅਤ ਇਹ ਹੈ ਕਿ ਗੋਰੀ ਸਰਕਾਰ ਦਾ ਆਪਣਾ ਹੀ ਸੀਨਾ ਕਾਲ਼ਾ ਸੀ ਤੇ ਉਹ ਕਿਸੇ ਨਾ ਕਿਸੇ ਬਹਾਨੇ ਨਾਮਿਲਵਰਤਨੀਏ ਸਿੱਖਾਂ ਨੂੰ ਦਬਕਾਉਣ ਧਮਕਾਉਣ ਦੀਆਂ ਵਿਉਂਤਾਂ ਬਣਾ ਰਹੀ ਸੀ। ਅਗਲੀਆਂ ਘਟਨਾਵਾਂ ਇਸ ਗੱਲ ਨੂੰ ਹੋਰ ਸਾਫ਼ ਕਰਦੀਆਂ ਹਨ।
10 ਤੋਂ 22 ਅਗਸਤ ਤੱਕ ਪੁਲਿਸ ਚੁੱਪ ਕਰਕੇ ਬੈਠੀ ਰਹੀ ਪਰ ਗ੍ਰਿਫ਼ਤਾਰੀ ਕੋਈ ਨਾ ਹੋਈ। ਅਖੀਰ ਉਤਲੇ ਹੁਕਮ ਅਨੁਸਾਰ 22 ਤਰੀਕ ਤੋਂ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਮਿ: ਡੰਟ, ਡਿਪਟੀ ਕਮਿਸ਼ਨਰ ਅੰਮ੍ਰਿਤਸਰ 25 ਅਗਸਤ ਨੂੰ ਸ਼ਿਮਲੇ ਤੋਂ ਖ਼ਾਸ ਹਦਾਇਤਾਂ ਲੈ ਕੇ ਅੰਮ੍ਰਿਤਸਰ ਪਹੁੰਚ ਗਿਆ ਤੇ ਅੱਗੋਂ ਤੋਂ ਮਾਰ-ਕੁਟਾਈ ਦਾ ਕੰਮ ਵੀ ਸ਼ੁਰੂ ਹੋ ਗਿਆ। 26 ਅਗਸਤ 1922 ਨੂੰ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਕਰ ਰਹੇ ਅੰਤਰਿੰਗ ਮੈਂਬਰ ਸ. ਮਹਿਤਾਬ ਸਿੰਘ (ਪ੍ਰਧਾਨ), ਭਗਤ ਜਸਵੰਤ ਸਿੰਘ (ਜਨਰਲ ਸਕੱਤਰ), ਪ੍ਰੋ. ਸਾਹਿਬ ਸਿੰਘ (ਮੀਤ ਸਕੱਤਰ), ਸ. ਸਰਮੁਖ ਸਿੰਘ ਝਬਾਲ (ਪ੍ਰਧਾਨ ਅਕਾਲੀ ਦਲ), ਮਾਸਟਰ ਤਾਰਾ ਸਿੰਘ, ਬਾਬਾ ਕੇਹਰ ਸਿੰਘ ਪੱਟੀ, ਸ. ਰਵੇਲ ਸਿੰਘ ਵੀ ਫੜ ਲਏ ਗਏ। ਸਰਕਾਰ ਨੇ ਗੁਰੂ ਕੇ ਬਾਗ ਹੋਰ ਪੁਲਿਸ ਵਧਾ ਦਿੱਤੀ ਤੇ ਪਾੱਲਸੀ ਇਹ ਧਾਰਨ ਕੀਤੀ ਕਿ ਜੋ ਵੀ ਸਿੰਘ, ਲੱਕੜਾਂ ਲੈਣ ਜਾਂ ਵੈਸੇ ਆਏ, ਉਸ ਦੀ ਖ਼ੂਬ ਡਾਂਗਾਂ ਨਾਲ ਮਾਰ ਕੁਟਾਈ ਕੀਤੀ ਜਾਵੇ। ਸਿੰਘਾਂ ਨੇ ਅਕਾਲ ਤਖ਼ਤ ਸਾਮ੍ਹਣੇ ਭਰੇ ਦੀਵਾਨ ਵਿੱਚ ਐਲਾਨ ਕੀਤਾ ਕਿ ‘ਗੁਰੂ ਕਾ ਬਾਗ’ ਸਿੱਖ ਕੌਮ ਦੀ ਮਲਕੀਅਤ ਹੈ, ਜੇ ਸਰਕਾਰ ਨੇ ਆਪਣਾ ਦਖ਼ਲ ਨਾ ਛੱਡਿਆ ਤਾਂ ਇਸੇ ਤਰ੍ਹਾਂ ਸ਼ਾਂਤਮਈ ਸੱਤਿਆਗ੍ਰਹਿ ਦਾ ਅੰਦੋਲਨ ਜਾਰੀ ਰਹੇਗਾ।
ਇਸ ਸਮੇਂ ਸਿਵਲ ਨਾਫੁਰਮਾਨੀ ਦੀ ਲਹਿਰ ਸਰਕਾਰ ਨੇ ਦਬਾਅ ਛੱਡੀ ਸੀ, ਇਸ ਲਈ ਉਸ ਨੂੰ ਅਭਿਮਾਨ ਸੀ ਕਿ ਇਹ ਖਾਲਸਈ ਜੋਸ਼ ਵੀ ਮਾਰ-ਕੁਟਾਈ ਨਾਲ ਠੰਢਾ ਪਾ ਦਿੱਤਾ ਜਾਵੇਗਾ ਪਰ ਉਸ ਦਾ ਇਹ ਅਨੁਮਾਨ ਗ਼ਲਤ ਨਿਕਲਿਆ। 30 ਅਗਸਤ ਨੂੰ 60 ਕੁ ਸਿੱਖਾਂ ਦਾ ਜੱਥਾ ਗੁਰੂ ਕੇ ਬਾਗ ਵੱਲ ਰਵਾਨਾ ਹੋਇਆ, ਰਾਹ ਵਿੱਚ ਰਾਤ ਪੈ ਜਾਣ ’ਤੇ ਸਿੰਘ ਉੱਥੇ ਹੀ ਸੌਂ ਗਏ ਪਰੰਤੂ ਪੁਲਿਸ ਨੇ ਸੁੱਤੇ ਪਏ ਜੱਥੇ ਉੱਤੇ ਵੀ ਮਾਰ ਕੁਟਾਈ ਕੀਤੀ। 31 ਅਗਸਤ ਤੋਂ ਹਰ ਰੋਜ਼ ਸੌ ਸੌ ਸਿੰਘਾਂ ਦਾ ਜੱਥਾ ਅਕਾਲ ਤਖ਼ਤ ਤੋਂ ਅਰਦਾਸਾ ਸੋਧ ਕੇ ਜਾਣ ਲੱਗਾ। ਰਸਤੇ ਵਿੱਚ ਹੀ ਜੱਥੇ ਉੱਤੇ ਸਖ਼ਤ ਮਾਰ ਕੁਟਾਈ ਹੁੰਦੀ ਤੇ ਸਿੱਖਾਂ ਨੂੰ ਕੇਸਾਂ ਤੋਂ ਫੜ ਕੇ ਕੁੱਟ-ਕੁੱਟ ਬੇਹੋਸ਼ ਕਰ ਕੇ ਸੁੱਟ ਦਿੱਤਾ ਜਾਂਦਾ। ਬਾਅਦ ਵਿੱਚ ਕਮੇਟੀ ਵੱਲੋਂ ਮੋਟਰਾ ਕਾਰਾ ਜਾਂਦੀਆਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਲਿਆ ਕੇ ਉਨ੍ਹਾਂ ਦੀ ਸੇਵਾ-ਸੰਭਾਲ ਕੀਤੀ ਜਾਂਦੀ। ਇਸ ਸਮੇਂ ਤਿੰਨ ਹਸਪਤਾਲ ਕੰਮ ਕਰ ਰਹੇ ਸਨ, ਜਿਨ੍ਹਾਂ ਦਾ ਰੋਜ਼ਾਨਾ ਤਿੰਨ ਹਜ਼ਾਰ ਰੁਪਿਆ ਖ਼ਰਚ ਪੈਂਦਾ ਸੀ ਪਰ ਬਾਵਜੂਦ ਇੰਨੀ ਸਖ਼ਤੀ ਦੇ ਕਿਸੇ ਸਿੰਘ ਨੇ ਸ਼ਾਂਤਮਈ ਦੀ ਪ੍ਰਤਿੱਗਿਆ ਨਾ ਤੋੜੀ। 2 ਸਤੰਬਰ ਨੂੰ ਪੰਡਿਤ ਮਦਨ ਮੋਹਨ ਮਾਲਵੀ ਜੀ ਨੇ ਵੀ ਸਿੱਖਾਂ ਦੇ ਇਸ ਅਦੁੱਤੀ ਸੱਤਿਆਗ੍ਰਹਿ ਨੂੰ ਅੱਖੀਂ ਦੇਖ ਕੇ ਪ੍ਰਸੰਸਾ ਅਤੇ ਹਮਦਰਦੀ ਕੀਤੀ। 3 ਸਤੰਬਰ ਨੂੰ ਮੁਸਲਮਾਨਾਂ ਖ਼ੈਰ ਦੀਨ ਦੀ ਮਸਜਿਦ ਵਿੱਚ ਸੱਤਿਆਗ੍ਰਹੀ ਸਿੱਖਾਂ ਨਾਲ ਹਮਦਰਦੀ ਕਰਦਿਆਂ ਰੱਬ ਅੱਗੇ ਦੁਆ ਕੀਤੀ ਗਈ। 9 ਸਤੰਬਰ ਨੂੰ ਪੁਲਿਸ ਨੇ ਰਾਹ ਦੀ ਚੌਂਕੀ ਉੱਠਾ ਲਈ ਤੇ ਰਸਤੇ ਵਿੱਚ ਕੀਤੀ ਜਾਂਦੀ ਮਾਰ-ਕੁਟਾਈ ਬੰਦ ਕਰ ਦਿੱਤੀ ਤੇ ਜੱਥਾ ਸਿੱਧਾ ਗੁਰੂ ਕੇ ਬਾਗ ਵਿੱਚ ਪਹੁੰਚਿਆ। ਮਿਸਟਰ ਬੀ. ਟੀ. (ਡਿਪਟੀ ਸੁਪਰਡੰਟ ਪੁਲਿਸ) ਨੇ ਖ਼ੂਬ ਕੁਟਾਈ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)