ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਇਤਿਹਾਸ ਦਾ ਅੱਜ ਆਖਰੀ ਭਾਗ ਪੜੀਏ ਜੀ ।
ਭਾਗ ਪੰਜਵਾਂ
ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ
ਬੰਦਾ ਬਹਾਦਰ ਨੂੰ ਸੰਗਲਾਂ ਵਿਚ ਜਕੜ ਕੇ ਲੋਹੇ ਦੇ ਪਿੰਜਰੇ ਵਿਚ ਰਖਕੇ, ਉਤੇ ਨੰਗੀਆਂ ਤਲਵਾਰਾ ਵਾਲਾ ਪਹਿਰੇਦਾਰ, ਤਕਰੀਬਨ 200 ਸਿਖਾਂ ਦੇ ਸਿਰ ਨੇਜਿਆਂ ਤੇ ਟੰਗ ਕੇ ਲਾਹੌਰ ਲਿਜਾਏ ਗਏ। , ਜਕਰੀਆ ਖਾਨ ਦਾ ਹੁਕਮ ਹੋਇਆ ਕੀ ਇਨਾ ਸਿਖਾਂ ਦੀ ਦਿੱਲੀ ਸ਼ਹਿਰਾਂ ਤੇ ਬਾਜ਼ਾਰਾਂ ਵਿਚ ਨੁਮਾਈਸ਼ ਲਗਾਈ ਜਾਏ। ਜਕਰੀਆ ਖਾਨ ਦਿਲੀ ਦੀ ਨੁਮਾਇਸ਼ ਵਾਸਤੇ ਇਹ 200 ਸਿਰ ਬਹੁਤ ਥੋੜੇ ਲਗੇ। ਕਤਲੇਆਮ ਦਾ ਦੌਰ ਫਿਰ ਸ਼ੁਰੂ ਹੋਇਆ। ਇਸ ਲਈ ਹੋਰ ਹਜਾਰਾਂ ਬੇਗੁਨਾਹ ਸਿਖਾਂ ਨੂੰ ਫੜ ਕੇ ਕਤਲ ਕੀਤਾ ਗਿਆ। ਵਢੇ ਹੋਏ ਸਿਰਾਂ ਨੂੰ ਗਡਿਆ ਵਿਚ ਭਰ ਕੇ ਜਕਰੀਆ ਖਾਨ ਤੇ ਕਮਰੂਦੀਨ ਦੀ ਅਗਵਾਈ ਹੇਠ ਦਿਲੀ ਨੂੰ ਤੁਰ ਪਏ।
27 ਫਰਵਰੀ 1716 ਨੂੰ 740 ਅਨੁਆਈ, 26 ਨਿਕਟਵਰਤੀ ਸਿਖ ਤੇ 3000 ਸ਼ਹੀਦ ਸਿਖ ਦਿੱਲੀ ਪਹੁੰਚੇ। ਦਿੱਲੀ ਤੋ ਬਾਹਰ ਅਗਰਾਬਾਦ ਤੋ ਸ਼ਾਹੀ ਮਹਲ ਤਕ ਜਲੂਸ ਦੀ ਸ਼ਕਲ ਵਿਚ ਲਿਆਂਦਾ ਗਿਆ ਜਿਸਦੀ ਜਿਮੇਵਾਰੀ ਇਤਮਾਦੂ-ਦੋਲਾ-ਮੁਹੰਮਦ ਅਮੀਨ ਖਾਨ ਨੂੰ ਦਿਤੀ ਗਈ। ਇਸਨੇ ਬੜੇ ਬੇਹੁਦਾ ਢੰਗ ਨਾਲ ਬਾਬਾ ਬੰਦਾ ਤੇ ਉਸਦੇ ਸਾਥਿਆ ਨੂੰ ਦਿਲੀ ਸ਼ਾਹੀ ਮਹਲ ਤਕ ਜਲੂਸ ਦੀ ਸ਼ਕਲ ਵਿਚ ਲਿਆਂਦਾ। ਸਭ ਤੋ ਅਗੇ 3000 ਸਿਖਾਂ ਦੇ ਸਿਰ ਜਿਨਾ ਦੇ ਕੇਸ ਹਵਾ ਵਿਚ ਲਹਿਰਾ ਰਹੇ ਸੀ, ਨੇਜਿਆਂ ਤੇ ਟੰਗੇ ਹੋਏ ਸੀ ਤੇ ਇਕ ਮਰੀ ਹੋਈ ਬਿਲੀ ਬਾਂਸ ਤੇ। ਇਸਦੇ ਪਿਛੇ ਬੰਦਾ ਬਹਾਦਰ ਇਕ ਲੋਹੇ ਦੇ ਪਿੰਜਰੇ ਵਿਚ ਡਕ ਕੇ ਹਾਥੀ ਤੇ ਬਿਠਾਇਆ ਹੋਇਆ ਸੀ। ਮਹੌਲ ਨੂੰ ਹਾਸੋ ਹੀਣਾ ਕਰਨ ਲਈ ਉਸਦੇ ਦੇ ਸਿਰ ਤੇ ਸੁਨਹਿਰੀ ਤਾਜ ਵਾਲੀ ਤਿਲੇ ਨਾਲ ਮੜੀ ਹੋਈ ਪਗ ਪਵਾਈ ਹੋਈ ਸੀ। , ਪਿਛੇ ਮੁਹੰਮਦ ਖਾਨ ਦਾ ਇਕ ਤੁਰਕੀ ਅਫਸਰ ਸੰਜੋਆ ਪਾਕੇ ਨੰਗੀ ਤਲਵਾਰ ਪਕੜ ਕੇ ਖੜਾ ਸੀ। ਪਿਛੇ ਸਾਰੇ ਸਿਖ ਦੋ ਦੋ ਇਕੱਠੇ ਜਕੜ ਇਕ ਦੂਜੇ ਵਲ ਪਿਠ ਕਰਕੇ ਊਠਾਂ ਤੇ ਲਦੇ ਹੋਏ ਸੀ। ਉਨਾਂ ਉਤੇ ਵੀ ਬੜੀਆਂ ਅਨੋਖੀਆਂ ਪੱਗਾ ਪੁਆਈਆਂ ਹੋਈਆਂ ਸੀ। ਸੜਕਾਂ ਦੇ ਦੋਹੀਂ ਤਰਫ਼ ਮੁਗਲ ਸਿਪਾਹੀ ਤੇ ਦਿਲੀ ਨਿਵਾਸੀ ਖੜੇ ਹੋਏ ਸਨ। ਕੋਈ ਹਸਦਾ, ਕੋਈ ਮਖੌਲ ਕਰਦਾ ਤੇ ਕੋਈ ਪਥਰ ਵੀ ਮਾਰਦਾ ਪਰ ਸਿਖ ਅਡੋਲ ਤੇ ਸ਼ਾਂਤ ਸਨ। ਇਕ ਮੁਗਲ ਸਰਦਾਰ ਬੰਦਾ ਸਿੰਘ ਦੇ ਮੂੰਹ ਦਾ ਜਲਾਲ ਦੇਖਕੇ ਇਹ ਕਹਿਣੋ ਰਹਿ ਨਾ ਸਕਿਆ, ‘ ਸੁਭਾਨ ਅੱਲਾ। ਕੈਸਾ ਦੀਦਾਰ ਔਰ ਇਤਨੇ ਅਤਿਆਚਾਰ : ਬੰਦੇ ਨੇ ਸੁਣਿਆ ਤੇ ਬੜੇ ਠਰੰਮੇ ਨਾਲ ਉੱਤਰ ਦਿਤਾ, ” ਜਦੋਂ ਜੁਲਮਾਂ ਤੇ ਸਿਤੰਮਾਂ ਦੀ ਅਤ ਹੋ ਜਾਏ, ਹਾਕਮ ਬਘਿਆੜ ਬਣ ਜਾਣ ਤਾਂ ਰਬ ਮੇਰੇ ਜਿਹਾਂ ਨੂ ਜਾਲਮਾਂ ਦੀਆ ਜੜਾ ਪੁਟਣ ਨੂੰ ਭੇਜਦਾ ਹੈ। ਤੇ ਜੱਦੋਂ ਕੰਮ ਪੂਰਾ ਹੋ ਜਾਏ ਤਾ ਓਹ ਤੁਹਾਡੇ ਜਿਹਾਂ ਨੂੰ ਭੇਜਦਾ ਹੈ ਜਾਮ-ਏ- ਸ਼ਹਾਦਤ ਪਿਲਾਣ ਲਈ। ਤਾਕਿ ਸ਼ਹੀਦ ਦਾ ਨਾਮ ਰਹਿੰਦੀ ਦੁਨਿਆ ਤਕ ਕਾਇਮ ਰਹੇ।
ਦਿੱਲੀ ਦੇ ਮੁਸਲਮਾਨਾ ਵਾਸਤੇ ਇਹ ਬੜਾ ਮਨੋਰੰਜਕ ਨਜ਼ਾਰਾ ਸੀ। ਦਿੱਲੀ ਦੀਆਂ ਗਲੀਆਂ ਬਾਜ਼ਾਰਾਂ ਵਿਚ ਇਤਨਾ ਵਡਾ ਜਲੂਸ ਕਦੀ ਕਿਸੀ ਨੇ ਨਹੀ ਦੇਖਿਆ। ਸਿਖ ਵੀ ਚੜਦੀ ਕਲਾ ਵਿਚ ਸਨ। ਉਨਾਂ ਦੇ ਚੇਹਰਿਆਂ ਤੇ ਦੀਨਤਾ, ਉਦਾਸੀ, ਜਾ ਸ਼ਰਮਿੰਦਗੀ ਦਾ ਨਾਮੋ ਨਿਸ਼ਾਨ ਤਕ ਨਹੀ ਸੀ। ਸ਼ਾਂਤ ਤੇ ਅਡੋਲ ਵਾਹਿਗੁਰੂ ਦਾ ਜਾਪ ਕਰਦੇ ਜਾ ਰਹੇ ਸਨ। ਬੰਦਾ ਬਹਾਦਰ ਤੇ ਉਸਦੇ 27 ਨਿਕਟਵਰਤੀਆਂ ਨੂੰ ਮੀਰ-ਅਓਸ਼ -ਇਬਰਾਹਿਮ -ਓ -ਦੀਨ ਖਾਨ ਦੇ ਹਵਾਲੇ ਕਰ ਦਿਤਾ। ਬਾਕੀ ਦੇ ਸਿਖ ਕਤਲ ਕਰਨ ਲਈ ਦਿਲੀ ਦੇ ਕੋਤਵਾਲ ਸਰਬਰਾ ਖਾਨ ਦੇ ਹਵਾਲੇ ਕਰ ਦਿਤੇ ਗਏ। ਬੰਦੀ ਬਣਾਏ ਸਿਖਾਂ ਤੇ ਅਕਿਹ ਤੇ ਅਸਹਿ ਜ਼ੁਲਮ ਕੀਤੇ ਗਏ, ਉਨਾਂ ਨੂੰ ਲਗਾ ਸ਼ਾਇਦ ਇਤਨੇ ਤਸੀਹੇ ਦੇਖ ਕੇ ਓਹ ਕੰਬ ਜਾਣ, ਈਨ ਮਨ ਲੈਣ, ਆਪਣਾ ਧਰਮ ਬਦਲ ਲੈਣ, ਪਰ ਓਹ ਸਫਲ ਨਾ ਹੋ ਸਕੇ। ਬੰਦਾ ਬਹਾਦੁਰ ਤੇ ਹੋਰ ਮੁਖੀ ਸਰਦਾਰਾਂ ਨੂੰ ਉਸਨੇ ਤਿੰਨ ਮਹੀਨੇ ਕੈਦ ਵਿਚ ਰਖਿਆ। ਕੇਹੜਾ ਜੁਲਮ ਉਨ੍ਹਾ ਤੇ ਨਹੀਂ ਕੀਤਾ ਹੋਵੇਗਾ। ਸੁਸ਼ੀਲ ਕੌਰ ਜੋ ਕੀ ਬਹੁਤ ਖੂਬਸੂਰਤ ਸੀ, ਬਾਦਸ਼ਾਹ ਦੀ ਉਸਤੇ ਨਜਰ ਸੀ ਜਿਸ ਲਈ ਉਸ ਨੂੰ ਹੈਰਮ ਦੀ ਸ਼ਾਨੋ ਸ਼ੌਕਤ ਮਾਹੋਲ ਵਿਚ ਰਖਿਆ ਗਿਆ। ਸੁਸ਼ੀਲ ਕੌਰ ਨੂੰ ਹਰ ਤਰਹ ਦੇ ਲਾਲਚ ਦਿਤੇ ਗਏ ਕਈ ਪੈਂਤਰੇ ਬਦਲੇ ਪਰ ਕੋਈ ਕੰਮ ਨਹੀਂ ਆਇਆ।
ਇਸਦੇ ਨਾਲ ਨਾਲ ਸਿਖਾਂ ਦਾ ਕਤਲੇਆਮ ਵੀ ਸ਼ੁਰੂ ਹੋ ਗਿਆ। 1716 ਤੋਂ 7 ਦਿਨ ਰੋਜ਼ 100 -100 ਸਿੰਘਾ ਨੂੰ ਲਾਲਚ ਦੇਣ ਤੋ ਬਾਅਦ ਸ਼ਹੀਦ ਕੀਤਾ ਜਾਂਦਾ ਅੰਗਰੇਜ਼ ਸਰਕਾਰ ਦੇ ਰਿਕਾਰਡ ਵਿਚ ਮਿਸਟਰ ਸਰਮਨ ਲਿਖਦੇ ਹਨ ਕੀ ਹਰ ਸਿਖ ਨੂੰ ਕਤਲ ਕਰਨ ਲਈ ਕੋਤਵਾਲੀ ਦੇ ਚਬੂਤਰੇ ਵਿਚ ਲਿਆਣ ਤੋਂ ਪਹਿਲੇ ਪੇਸ਼ਕਸ ਕੀਤੀ ਜਾਂਦੀ, ਜਾਨ ਬਖਸ਼ੀ, ਦੋਲਤ ਤੇ ਅਹੁਦਿਆਂ ਦੀ, ਪਰ ਇਕ ਸਿਖ ਵੀ ਲਾਲਚ ਵਿਚ ਨਹੀ ਆਇਆ। ਹਰ ਸਿਖ ਇਕ ਦੂਜੇ ਤੋਂ ਪਹਿਲੇ ਸ਼ਹੀਦ ਹੋਣ ਲਈ ਆਪਸ ਵਿਚ ਲੜਦੇ ।
ਇਕ ਬਜੁਰਗ ਮਾਂ ਆਪਣੇ ਬਚੇ ਲਈ ਫਰਿਆਦ ਕਰਣ ਆਈ ਕਿ ਇਹ ਸਿਖ ਨਹੀਂ ਹੈ ਗਲਤੀ ਨਾਲ ਪਕੜਿਆ ਗਿਆ ਹੈ ਇਸਦੀ ਜਾਨ ਬਖਸ਼ ਦਿਓ। ਬਾਦਸ਼ਾਹ ਨੇ ਬਚੇ ਨੂੰ ਛਡਣ ਦਾ ਪਰਵਾਨਾ ਲਿਖ ਦਿਤਾ। ਮਾਂ ਖੁਸ਼ੀ ਖੁਸ਼ੀ ਪਰਵਾਨਾ ਲੈਕੇ ਕੋਤਵਾਲੀ ਪਹੁੰਚੀ ਤੇ ਸਰਬਰਾ ਖਾਨ ਨੂੰ ਬਾਦਸ਼ਾਹ ਦਾ ਲਿਖਿਆ ਪਰਵਾਨਾ ਵਿਖਾਇਆ ਉਸ ਵਕਤ ਬਚੇ ਦੀ ਵਾਰੀ ਸੀ ਕਤਲ ਹੋਣ ਦੀ, ਓਹ ਕੋਤਵਾਲੀ ਦੇ ਚਬੂਤਰੇ ਤੇ ਖੜਾ ਸੀ, ਜਲਾਦ ਉਸਦਾ ਸਿਰ ਕਲਮ ਕਰਨ ਲਈ ਤਿਆਰ ਸੀ, ਸਰਬਰਾ ਖਾਨ ਨੇ ਇਕਦਮ ਜਲਾਦ ਨੂੰ ਰੋਕਿਆ ਤੇ ਕਹਿਣ ਲਗਾ ਕਿ ਇਸ ਬਚੇ ਨੂੰ ਕਤਲ ਨਾ ਕਰੋ ਇਹ ਸਿਖ ਨਹੀ ਹੈ। ਬਚਾ ਥਲੇ ਉਤਰਿਆ ਮਾਂ ਨੂੰ ਦੇਖਿਆ ਤੇ ਦੌੜ ਕੇ ਵਾਪਸ ਕੋਤਵਾਲੀ ਦੀ ਛਤ ਤੇ ਚੜ ਗਿਆ ਕੀ ਮੇਰੀ ਮਾਂ ਝੂਠ ਬੋਲਦੀ ਹੈ। ਮੈਂ ਗੁਰੂ ਗੋਬਿੰਦ ਸਿੰਘ ਦਾ ਸਿਖ ਹਾਂ ਪਰ ਇਹ ਮੇਰੀ ਮਾਂ ਨਹੀਂ ਹੋ ਸਕਦੀ। ਇਕ ਸਿਖ ਵੀ ਆਪਣੇ ਧਰਮ ਤੋਂ ਡੋਲਿਆ ਨਹੀਂ।
ਤੀਸਰੇ ਦਿਨ ਫ੍ਰ੍ਕ੍ਸੀਅਰ ਨੇ ਪੁਛਿਆ ਕੀ ਕਿਤਨੇ ਸਿਖ ਕਤਲ ਕੀਤੇ ਜਾ ਚੁਕੇ ਹਨ ਤਾਂ ਸਰਬਰਾ ਖਾਨ ਨੇ ਕਿਹਾ ਕੀ 300 ਫਰਖਸੀਅਰ ਨੇ ਕਿਹਾ ਕੀ ਕਿਤਨਿਆਂ ਨੇ ਇਸਲਾਮ ਕਬੂਲ ਕੀਤਾ ਹੈ ਤਾਂ ਉਸਨੇ ਜਵਾਬ ਦਿਤਾ ਕਿਸੇ ਇਕ ਨੇ ਵੀ ਨਹੀਂ। ਬੜਾ ਹੈਰਾਨ ਹੋਇਆ ਕਹਿਣ ਲਗਾ ਕਿ ਮੇਰਾ ਮਕਸਦ ਉਨ੍ਹਾ ਨੂੰ ਕਤਲ ਕਰਨਾ ਨਹੀਂ ਝੁਕਾਣਾ ਹੈ। ਇਨਾ ਦੀ ਰੋਟੀ ਬੰਦ ਕਰ ਦਿਓ। ਤਿਨ ਦਿਨ ਭੁਖਿਆਂ ਰਖ ਕੇ ਚੌਥੇ ਦਿਨ ਜਕਰੀਆਂ ਖਾਨ ਆਪ ਤ੍ਰਿਪੋਲੀਆ ਦੀ ਜੈਲ ਵਿਚ ਗਿਆ ਰੋਟੀਆਂ ਲੈਕੇ। ਪਹਿਲਾ ਇਕ ਬਜੂਰਗ ਦੇ ਹਥ ਵਿਚ ਰੋਟੀ ਦਿਤੀ। ਬਜੁਰਗ ਨੇ ਰੋਟੀ ਵਲ ਦੇਖ਼ਿਆ ਨਾਲ ਨੌਜਵਾਨ ਬੈਠਾ ਸੀ ਉਸਨੂੰ ਕਹਿਣ ਲਗਾ ਇਹ ਰੋਟੀ ਤੂੰ ਖਾ ਲੈ, ਮੇਰੀ ਤਾਂ ਉਮਰ ਹੋ ਚੁਕੀ ਹੈ। ਜਵਾਨ ਦੇ ਨਾਲ ਇਕ ਛੋਟੀ ਉਮਰ ਦਾ ਬਚਾ ਬੈਠਾ ਸੀ ਉਸਨੂੰ ਕਹਿਣ ਲਗਾ ਕੀ ਮੈਂ ਤਾਂ ਜਵਾਨ ਹਾਂ ਇਕ ਦੋ ਦਿਨ ਹੋਰ ਭੁਖਾ ਰਹਿ ਸਕਦਾ ਹਾਂ ਇਹ ਰੋਟੀ ਤੂੰ ਖਾ ਲੈ। ਇਸਤਰਾਂ ਇਹ ਰੋਟੀ ਘੁਮਦੀ ਘੁਮਾਦੀ ਓਸੇ ਬਜੂਰਗ ਕੋਲ ਵਾਪਸ ਆ ਗਈ। ਉਸਨੇ ਜਕਰੀਆਂ ਖਾਨ ਦੇ ਸਾਮਣੇ ਰੋਟੀ ਵਗਾਹ ਮਾਰੀ, ’ਫੜ ਆਪਣੀ ਰੋਟੀ ਜਿਸ ਗੁਰੂ ਨੇ ਆਪਣੇ ਬਚੇ ਕਟਵਾਕੇ ਸਿਖ ਪੰਥ ਦੀ ਝੋਲੀ ਵਿਚ ਪਾਏ ਹਨ ਓਹ ਕੌਮ ਤੇਰੀ ਰੋਟੀ ਅਗੇ ਝੁਕ ਜਾਏਗੀ ? ਫਰਖਸਿਅਰ ਨੇ ਜਮੀਨ ਤੇ ਹਥ ਲਗਾ ਕੇ ਕੰਨਾ ਨੂੰ ਹਥ ਲਗਾਇਆ। ਬਾਕੀ ਦੇ ਚਾਰ ਸੋ ਸਿਖ ਚਾਰ ਦਿਨਾਂ ਵਿਚ ਕਤਲ ਕਰ ਦਿਤੇ ਗਏ। ਇਕ ਅੰਗਰੇਜ਼ ਲ੍ਹਿਖਾਰੀ ਲਾਵਰੇਨ੍ਸ ਹੇਨਰੀ ਲਿਖਦਾ ਹੈ ਜੋ ਉਸ ਵਕਤ ਮੌਕੇ ਵਾਰਦਾਤ ਤੇ ਸੀ ਕੀ ਇੰਜ ਲਗ ਰਿਹਾ ਹੈ ਜਿਵੈਂ ਹਰ ਕਰਾਈਸਟ ਆਪਣੇ ਧਰਮ ਦੀ ਖਤਿਰ ਸੂਲੀ ਤੇ ਚੜ ਰਿਹਾ ਹੋਵੇ”।
25 ਜੂਨ 1716 ਨੂੰ ਬਾਬਾ ਬੰਦਾ ਸਿੰਘ ਬਹਾਦਰ ਤੇ ਉਸਦੇ ਮੁਖੀਆਂ ਦੀ ਵਾਰੀ ਆਈ। ਇਨਾਂ ਨੂੰ ਕੁਤੁਬ ਮੀਨਾਰ ਦੇ ਨੇੜੇ ਕੁਤਬੂਦੀਨ ਬ੍ਖਤੀਆਰ ਕਾਕੀ ਦੀ ਦਰਗਾਹ ਵਿਚ ਲਿਆਂਦਾ ਗਿਆ। ਬੰਦਾ ਸਿੰਘ ਨੂੰ ਕੋਤਵਾਲੀ ਕਿਓਂ ਨਹੀ ਕਤਲ ਕੀਤਾ, ਬ੍ਖਤੀਅਰ ਕਾਕੀ ਦੀ ਦਰਗਾਹ ਹੀ ਕਿਓਂ ਚੁਣੀ ਗਈ, ਇਸਦਾ ਵੀ ਇਕ ਕਾਰਨ ਸੀ। ਦਰਬਾਰੇ ਕਾਜੀ, ਦਾ ਮਾਨਨਾ ਸੀ ਕੀ ਬਹਾਦਰ ਸ਼ਾਹ ਦੀ ਮੌਤ ਕਿਓਂਕਿ ਬੰਦਾ ਬਹਾਦਰ ਦੇ ਡਰ ਤੇ ਸਹਿਮ ਤੋਂ ਹੋਈ ਹੈ, ਇਸਦੀ ਰੂਹ ਨੂੰ ਤਾ ਹੀ ਸਕੂਨ ਮਿਲ ਸਕਦਾ ਹੈ ਜੇਕਰ ਬੰਦਾ ਬਹਾਦਰ ਨੂੰ ਇਸਦੀ ਕਬਰ ਦੇ ਸਾਮਣੇ ਕਤਲ ਕੀਤਾ ਜਾਏ।
ਕਾਕੀ ਬ੍ਖਤੀਅਰ ਦੀ ਦਰਗਾਹ ਵਿਚ ਸਾਰੇ ਕੈਦੀਆਂ ਨੂੰ ਬਿਠਾਇਆ ਗਿਆ, ਬੰਦਾ ਬਹਾਦੁਰ ਵਿਚਕਾਰ ਬੈਠਾ ਸੀ ਸਾਮਣੇ ਬਾਦਸ਼ਾਹ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Pargat Singh sahi
ਸਫੀਦੋ