25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹਾਦਤ ਦਿਹਾੜਾ ਆ ਰਿਹਾ ਹੈ ਆਉ ਅਜ ਤੋ ਉਹਨਾ ਦੇ ਇਤਿਹਾਸ ਤੇ ਸੰਖੇਪ ਜਿਹੀ ਝਾਤ ਮਾਰੀਏ।
ਭਾਗ ਪਹਿਲਾ
ਗੁਰੂ ਗੋਬਿੰਦ ਸਿੰਘ ਜੀ ਨੇ ਜਾਬਰ ਹੁਕਮਰਾਨਾਂ ਵਲੋਂ ਗਰੀਬਾਂ, ਨਿਤਾਣਿਆ, ਤੇ ਦਬੇ ਕੁਚਲੇ ਲੋਕਾਂ ਨੂੰ ਸਮਾਨਤਾ ਤੇ ਨਿਆਂ ਦੀਵਾਣ ਲਈ ਜਿਤਨੀਆ ਕੁਰਬਾਨੀਆ ਦਿਤੀਆ ਤੇ ਸੰਘਰਸ਼ ਕੀਤੇ ਉਸਦੀ ਮਿਸਾਲ ਦੁਨਿਆ ਦੇ ਕਿਸੇ ਇਤਿਹਾਸ ਵਿਚ ਨਹੀ ਮਿਲਦੀ। ਆਪਣੇ ਅੰਤਿਮ ਸਮੇ ਵਿਚ ਇਸ ਮਿਸ਼ਨ ਨੂੰ ਜਾਰੀ ਰਖਣ ਲਈ ਉਨਾ ਨੇ ਨੰਦੇੜ ਦੀ ਧਰਤੀ ਤੋਂ ਬਾਬਾ ਬੰਦਾ ਬਹਾਦਰ ਸਿੰਘ ਨੂੰ ਧਾਪੜਾ ਦੇਕੇ ਪੰਜਾਬ ਵਲ ਨੂੰ ਤੋਰਿਆ ਜਿਸਨੇ ਹਕੂਮਤ ਵਲੋਂ ਨਪੀੜੇ ਤੇ ਦੁਖੀ ਲੋਕਾਂ ਨੂੰ ਲਾਮਬੰਧ ਕਰਕੇ ਬੜੇ ਥੋੜੇ ਸਮੇ ਵਿਚ ਹੀ ਸਿਖ ਇਤਿਹਾਸ ਵਿਚ ਪਹਿਲੀ ਵਾਰੀ ਖਾਲਸਾ ਰਾਜ ਸਥਾਪਤ ਕੀਤਾ। ਗੁਰੂ ਗੋਬਿੰਦ ਸਿੰਘ ਵਲੋਂ ਦਬੀ ਕੁਚਲੀ, ਸਤਹੀਣ, ਨਿਰਾਸ਼ ਜਨਤਾ ਨੂੰ ਉਦਮ, ਆਤਮ ਸਨਮਾਨ, ਆਤਮ ਵਿਸ਼ਵਾਸ, ਜੂਝ ਮਰਨ ਤੇ ਫਤਹਿ ਦੀ ਚੜਦੀ ਕਲਾ ਦਾ ਮੁੜ ਸੁਨੇਹਾ ਦਿਤਾ ਉਦੋਂ ਜਦੋਂ ਕੌਮ ਨਿਰਾਸ਼ ਹੋ ਚੁਕੀ ਸੀ, ਥਕ ਚੁਕੀ ਸੀ ਤੇ ਲਗਪਗ ਖਤਮ ਹੋ ਚੁਕੀ ਸੀ।
ਇਹ ਇਤਿਹਾਸ ਵਿਚ ਇਕ ਨਾ ਭੁਲਣ ਵਾਲਾ ਓਹ ਮਹਾਨ ਜਰਨੈਲ ਸੀ ਜਿਸਨੇ ਜੋਰ ਜਬਰ ਤੇ ਜੁਲਮ ਦੇ ਖਿਲਾਫ਼ ਹਕੂਮਤ ਨਾਲ ਟਕਰ ਲੈਕੇ ਮੁਗਲ ਸਮਰਾਜ ਦੀਆਂ ਜੜਾ ਹਿਲਾ ਦਿਤੀਆਂ। ਜਿਸਨੇ ਪੰਜਾਬ ਦੀ ਧਰਤੀ ਤੇ ਤਕਰੀਬਨ 8 ਸਾਲ ਆਪਣੇ ਘੋੜਿਆਂ ਦੀਆਂ ਪੈੜਾਂ ਦੇ ਨਿਸ਼ਾਨ ਛਡੇ ਤੇ ਪੰਜਾਬ ਵਿਚ ਸਿਖ ਕੌਮ ਨੂੰ ਥੋੜੇ ਸਮੇ ਵਿਚ ਹੀ ਇਕ ਜਬਰਦਸਤ ਰਾਜਨੀਤਕ ਤਾਕਤ ਵਿਚ ਬਦਲ ਕੇ ਰਖ ਦਿਤਾ। ਆਰਥਿਕ ਤੇ ਸਮਾਜਿਕ ਸੁਧਾਰ ਕਰਕੇ ਪੰਜਾਬ ਨੂੰ ਇਤਨਾ ਮਜਬੂਤ ਕਰ ਦਿਤਾ ਕਿ ਫਿਰ ਲੰਬੇ ਸਮੇ ਤਕ ਕੋਈ ਵੈਰੀ ਹਿਲਾ ਨਹੀ ਸਕਿਆ। ਜਾਬਰ ਮੁਗਲ ਹਕੂਮਤ ਦੇ ਬਾਦਸ਼ਾਹ ਸਿਖਾਂ ਦਾ ਖ਼ੁਰਾ ਖੋਜ ਮਿਟਾਂਦੇ ਮਿਟਾਂਦੇ ਆਪ ਮਿਟ ਗਏ ਪਰ ਸਿਖੀ ਨਹੀਂ ਮਿਟਾ ਸਕੇ। ਬੰਦਾ ਬਹਾਦਰ ਦੀ 1709-1716, ਸਤ ਸਾਲ ਦੀ ਅਗਵਾਈ ਨੇ ਸਉਥ ਏਸ਼ੀਆ ਦੀ ਸਭ ਤੋਂ ਵਡੇ ਮੁਗਲ ਸਮਰਾਜ ਦੀਆ ਨੀਹਾਂ ਖੋਖਲੀਆਂ ਕਰ ਦਿਤੀਆਂ। ਅਖਿਰ ਜੁਲਮ ਤੇ ਅਨਿਆਂ ਦੇ ਖਿਲਾਫ਼ ਜੂਝਦਿਆਂ ਜੂਝਦਿਆਂ 25 ਜੂਨ 1716 ਵਿਚ ਆਪਣੇ 740 ਸਾਥੀਆਂ ਸਮੇਤ ਜਿਸ ਹੌਸਲੇ, ਚਾਅ,ਖੇੜੇ ਤੇ ਚੜਦੀ ਕਲਾ ਨਾਲ ਸ਼ਹਾਦਤ ਪਾਈ, ਓਹ ਵੀ ਦੁਨੀਆਂ ਦੀ ਇਕ ਵਿਲਖਣ ਸ਼ਹਾਦਤ ਦੀ ਮਿਸਾਲ ਹੈ ।
ਬਚਪਨ
ਬੰਦਾ ਬਹਾਦਰ ਦਾ ਜਿਸਦਾ ਅਸਲੀ ਨਾਮ ਸੀ ਲਛਮਣ ਦਾਸ, ਰਾਜਪੂਤ ਘਰਾਣੇ ਵਿਚ ਪੈਦਾ ਹੋਇਆ। ਮਾਂ- ਪਿਓ ਨੂੰ ਸ਼ੌਕ ਸੀ ਕਿ ਉਨ੍ਹਾ ਦਾ ਪੁਤਰ ਵੀ ਇਕ ਬਹਾਦਰ ਯੋਧਾ ਬਣੇ, ਇਸ ਲਈ ਸ਼ੁਰੂ ਤੋ ਹੀ ਉਸ ਦੇ ਅੰਦਰ ਅਸਤਰ ਸ਼ਸ਼ਤਰ ਦਾ ਗਿਆਨ ਤੇ ਸ਼ਿਕਾਰ ਖੇਡਣ ਦਾ ਸ਼ੌਕ ਪੈਦਾ ਕੀਤਾ। ਬਚਪਨ ਵਿਚ ਜਦ ਉਸਦੇ ਹਥੋ ਕਿਸੀ ਗਰਭਵਤੀ ਹਿਰਨੀ ਦਾ ਸ਼ਿਕਾਰ ਹੋ ਗਿਆ ਜੋ ਉਸਦੇ ਸਾਮਣੇ ਆਪਣੇ ਅਣਜੰਮੇ ਬਚਿਆਂ ਸਮੇਤ ਤੜਪ ਤੜਪ ਕੇ ਮਰ ਗਈ ਜਿਸਨੂੰ ਦੇਖ ਕੇ ਉਸਦੇ ਦਿਲ ਨੂੰ ਇਤਨੀ ਭਾਰੀ ਸਟ ਲਗੀ ਕਿ ਉਹ ਆਪਣਾ ਘਰ ਬਾਰ ਤਿਆਗ ਕੇ ਵੈਰਾਗੀ ਹੋ ਗਿਆ। ਸ਼ਾਂਤੀ ਦੀ ਭਾਲ ਵਿਚ ਉਸਨੂੰ ਇਕ ਸਾਧੂ ਜਾਨਕੀ ਦਾਸ ਮਿਲਿਆ, ਜਿਸਨੇ ਉਸਦਾ ਨਾਂ ਮਾਧੋ ਦਾਸ ਰਖ ਦਿਤਾ। ਫਿਰ ਉਸਦੀ ਮੁਲਾਕਾਤ ਸਾਧੂ ਰਾਮਦਾਸ ਨਾਲ ਹੋਈ, ਪਰ ਮਨ ਦੀ ਸ਼ਾਂਤੀ ਇਥੋਂ ਵੀ ਨਹੀ ਮਿਲੀ। ਦੇਸ਼ ਭ੍ਰਮਣ ਲਈ ਜਾ ਤੁਰਿਆ। ਨਾਸਕ ਪੰਚਵਟੀ ਦੇ ਸਥਾਨ ਤੇ ਉਸਦਾ ਮੇਲ ਇਕ ਜੋਗੀ ਅਓਗੜ ਨਾਥ ਨਾਲ ਹੋਇਆ, ਜਿਸਦੀ ਸੇਵਾ ਵਿਚ ਰਹਿੰਦੀਆਂ ਓਹ ਯੋਗ ਸਾਧਨਾ ਤੇ ਤਾਂਤਰਿਕ ਵਿਦਿਆ ਵਿਚ ਮਾਹਿਰ ਹੋ ਗਿਆ। ਤਿੰਨ ਸਾਲ ਅਓਗੜ ਨਾਥ ਦੀ ਸੇਵਾ ਵਿਚ ਰਹਿਣ ਤੋਂ ਬਾਦ ਉਸ ਨਾਥ ਦੀ ਮੌਤ ਹੋ ਗਈ। ਸਾਰੀਆਂ ਰਿਧੀਆਂ ਸਿਧੀਆਂ, ਜਾਦੂ ਟੂਣਿਆ, ਜੰਤਰ ਮੰਤਰ ਦੀ ਵਿਦਿਆ ਦੀਆਂ ਪੋਥੀਆਂ ਉਸਦੇ ਹੱਥ ਵਿਚ ਆ ਗਈਆਂ, ਤੇ ਉਸਨੇ ਬਹੁਤ ਜਲਦੀ ਇਸ ਤੇ ਮਹਾਰਥ ਹਾਸਲ ਕਰ ਲਈ। ਬਹੁਤ ਸਾਰੇ ਉਸਦੇ ਚੇਲੇ ਬਣ ਗਏ। ਮਨੋਕਾਮਨਾਵਾਂ ਪੂਰੀਆ ਕਰਾਉਣ ਲਈ ਉਸ ਕੋਲ ਭੀੜ ਲਗੀ ਰਹਿੰਦੀ, ਜਿਸ ਕਰਕੇ ਓਹ ਬਹੁਤ ਹੰਕਾਰੀ ਵੀ ਹੋ ਗਿਆ
ਗੁਰੂ ਗੋਬਿੰਦ ਸਿੰਘ ਜੀ ਨਾਲ ਮਿਲਾਪ
ਜਦੋਂ ਗੁਰੂ ਗੋਬਿੰਦ ਸਿੰਘ ਜੀ ਨੰਦੇੜ ਪੁਜੇ ਤਾਂ ਉਨ੍ਹਾ ਨੇ ਆਪਣਾ ਡੇਰਾ ਨਗੀਨਾ ਘਾਟ ਜਾ ਲਗਾਇਆ। ਆਓਖੜ ਦੀ ਮੌਤ ਤੋ ਬਾਅਦ ਬੰਦਾ ਵੀ ਭ੍ਰਮਣ ਕਰਦਾ ਕਰਦਾ ਨੰਦੇੜ ਆ ਪਹੁੰਚਿਆ ਤੇ ਗੋਦਾਵਰੀ ਦੇ ਕੰਢੇ ਆਪਣੇ ਕਰਿਸ਼ਮੇ ਦਿਖਾਣ ਲਗਾ। ਨਦੇੜ ਦੀਆਂ ਸੰਗਤਾ ਵਿਚੋ ਕਿਸੇ ਸਿਖ ਨੇ ਬੰਦਾ ਬਹਾਦਰ ਬਾਰੇ ਦਸਿਆ ਕੀ ਓਹ ਰਿਧੀਆਂ ਸਿਧੀਆਂ ਨਾਲ ਤਖਤ ਤੇ ਸੰਤਾ ਮਹਾਤਮਾ ਨੂੰ ਬਿਠਾਕੇ ਫਿਰ ਤਖਤ ਉਲਟਾਕੇ ਬੜਾ ਖੁਸ਼ ਹੁੰਦਾ ਹੈ। ਗੁਰੂ ਸਾਹਿਬ ਨੇ ਹਸ ਕੇ ਕਿਹਾ ਕੀ ਸਾਨੂੰ ਇਸ ਵੇਲੇ ਤਖਤ ਉਲਟਾਓਣ ਵਾਲਾ ਬੰਦਾ ਹੀ ਚਾਹੀਦਾ ਹੈ।
ਕੁਝ ਦਿਨ ਆਰਾਮ ਕਰਨ ਓਪਰੰਤ ਗੁਰੂ ਜੀ ਸਿੰਘਾ ਸਮੇਤ ਵੈਰਾਗੀ ਦੇ ਡੇਰੇ ਤੇ ਜਾ ਪੁਜੇ। ਗੁਰੂ ਸਾਹਿਬ ਉਸਦੇ ਪਲੰਗ ਤੇ ਜਾ ਬੈਠੇ ਜਿਸਤੇ ਕਿਸੇ ਨੂੰ ਬੈਠਣ ਦੀ ਇਜਾਜ਼ਤ ਨਹੀ ਸੀ। ਜਦ ਵੈਰਾਗੀ ਨੇ ਆਕੇ ਦੇਖਿਆ ਤਾਂ ਮਨ ਹੀ ਮਨ ਵਿਚ ਬੜਾ ਗੁਸਾ ਆਇਆ ਤੇ ਆਪਣੀਆਂ ਸ਼ਕਤੀਆਂ ਨਾਲ ਪਲੰਗ ਨੂੰ ਉਲਟਾਓਣ ਵਿਚ ਲਗ ਗਿਆ। ਜਦ ਉਸਦੀ ਕੋਈ ਸ਼ਕਤੀ ਕੰਮ ਨਾ ਆਈ ਤਾਂ ਓਹ ਸਮਝ ਗਿਆ ਕੀ ਇਹ ਕੋਈ ਸਧਾਰਨ ਹਸਤੀ ਨਹੀਂ ਹੈ। ਪੈਰੀ ਢਹਿ ਪਿਆ, ਮਾਫ਼ੀ ਮੰਗੀ ਤੇ ਹਰੀ ਚੰਦ ਦੱਖਣੀ ਨੂੰ ਆਪਣਾ ਉਤਰਾਧਿਕਾਰੀ ਸੌਪ ਕੇ ਗੁਰੂ ਸਾਹਿਬ ਦਾ ਮੁਰੀਦ ਬਣ ਗਿਆ। ਇਕ ਮਹੀਨਾ ਕੋਲ ਰਹਿੰਦਿਆ ਰਹਿੰਦਿਆ ਉਹ ਸਿਖ ਸਿਧਾਂਤਾ ਤੋਂ ਪੂਰੀ ਜਾਣੂ ਹੋ ਗਿਆ ਉਸ ਦੀ ਤੀਰ ਅੰਦਾਜੀ ਦੀ ਨਿਪੁਨਤਾ ਵੇਖ ਕੇ ਗੁਰੂ ਸਾਹਿਬ ਨੇ ਉਸ ਨੂੰ ਬਹਾਦਰ ਦੀ ਉਪਾਧੀ ਬਖਸ਼ੀ ਗੁਰੂ ਗੋਬਿੰਦ ਸਿੰਘ ਜੀ ਨੇ ਉਸ ਨੂੰ ਖੰਡੇ – ਬਾਟੇ ਦੀ ਪਹੁਲ ਦੇਕੇ ਬੰਦਾ ਬਹਾਦਰ ਦਾ ਨਾਮ ਗੁਰਬਖਸ਼ ਸਿੰਘ ਰੱਖ ਦਿਤਾ। ਇਸ ਦੌਰਾਨ ਜਦ ਉਸਨੇ ਗੁਰੂ ਸਾਹਿਬ ਨਾਲ ਹੋਈਆਂ ਘਟਨਾਵਾਂ ਦਾ ਸਿਖਾਂ ਕੋਲੋਂ ਹਾਲ ਸੁਣਿਆ ਤਾਂ ਉਸਦਾ ਖੂਨ ਖੋਲ ਓਠਿਆ ਤੇ ਗੁਰੂ ਸਾਹਿਬ ਕੋਲ ਜਾਲਮਾਂ ਨੂੰ ਸੋਧਣ ਦੀ ਸੇਵਾ ਮੰਗੀ।
26 ਨਵੰਬਰ 1708 ਗੁਰੂ ਸਾਹਿਬ ਨੇ ਬੰਦਾ ਸਿੰਘ ਬਹਾਦਰ ਨੂੰ ਆਪਣਾ ਆਸ਼ੀਰਵਾਦ ਦੇਕੇ , ਪੰਜ ਪਿਆਰਿਆਂ ਦੀ ਅਗਵਾਈ ਹੇਠ ਭਾਈ ਫਤਹਿ ਸਿੰਘ, ਭਾਈ ਵਿਨੋਦ ਸਿੰਘ, ਭਾਈ ਕਾਨ ਸਿੰਘ, ਭਾਈ ਰਣ ਸਿੰਘ, ਭਾਈ ਬਾਜ ਸਿੰਘ, ਆਪਣੇ ਭਥੇ ਵਿਚੋਂ ਪੰਜ ਤੀਰ, ਨਗਾਰਾ, ਨਿਸ਼ਾਨ ਸਾਹਿਬ, ਸਿਖਾਂ ਲਈ ਹੁਕਮਨਾਮੇ, ਤੇ 20 ਕੁ ਹੋਰ ਸਿੰਘ ਨਾਲ ਦੇਕੇ ਪੰਜਾਬ ਵਲ ਨੂੰ ਤੋਰ ਦਿਤਾ। ਵਜੀਰ ਖਾਨ ਜੋ ਗੁਰੂ ਸਾਹਿਬ ਨੂੰ ਆਪਣਾ ਸਭ ਤੋ ਵਡਾ ਦੁਸ਼ਮਨ ਸਮਝਦਾ ਸੀ, ਸਿਖਾਂ ਤੇ ਗੁਰੂ ਸਾਹਿਬ ਤੇ ਨਜਰ ਰਖਣ ਲਈ ਆਪਣੇ ਸੁਹੀਏ ਪਹਿਲੇ ਹੀ ਛਡੇ ਹੋਏ ਸੀ। ਉਸਦੇ ਹੁਕਮ ਨਾਲ ਨਦੇੜ ਦੇ ਹਾਕਮ ਨੇ ਸਿੰਘਾ ਦੇ ਪਿਛੇ ਆਪਣੇ ਆਦਮੀ ਭੇਜ ਦਿਤੇ। ਜਦੋਂ ਬੰਦਾ ਸਿੰਘ ਨੂੰ ਇਸ ਗਲ ਦਾ ਪਤਾ ਚਲਿਆ ਕੀ ਨਦੇੜ ਤੋਂ ਸ਼ਾਹੀ ਫੌਜ਼ ਉਨਾਂ ਦਾ ਪਿਛਾ ਕਰ ਰਹੀ ਹੈ ਤਾ ਉਨ੍ਹਾ ਨੂੰ ਗੁਮਰਾਹ ਕਰਨ ਲਈ ਚਾਰੋ ਪਾਸੇ ਪੰਜ ਪੰਜ ਸਿਖ ਭੇਜ ਕੇ ਆਪਣੇ ਘੋੜਿਆਂ ਦੀਆ ਟਾਪਾਂ ਦੇ ਨਿਸ਼ਾਨ ਛਡ ਦਿਤੇ ਅਤੇ ਉਥੋਂ 25 ਕੋਹ ਮੀਲ ਦੀ ਦੂਰੀ ਤੇ ਬਟੇਰੇ ਕਸਬਾ, ਅੰਬਾ ਦੇ ਬਾਗ ਵਿਚ ਇਕਠੇ ਹੋਣ ਦਾ ਹੁਕਮ ਦਿਤਾ।
ਰਾਹ ਵਿਚ ਬੰਦਾ ਸਿੰਘ ਜਿਥੇ ਕਿਤੇ ਜਬਰ ਜੁਲਮ, ਬੇਇਨਸਾਫੀ ਜਾਂ ਧ੍ਕੇਸ਼ਾਹੀ ਹੁੰਦੀ ਦੇਖਦਾ ਓਹ ਉਸਦਾ ਡਟ ਕੇ ਵਿਰੋਧ ਕਰਦਾ ਸਭ ਤੋ ਪਹਿਲਾਂ ਓਹ ਬਾਂਗਰ ਦੇ ਇਲਾਕੇ ਵਿਚ ਪਹੁੰਚਿਆ ਜਿਥੇ ਉਨ੍ਹਾ ਦਾ ਡੇਰਾ ਸੀ। ਉਥੇ ਧਾੜਵੀਆਂ ਚੋਰਾਂ, ਡਾਕੂਆਂ ਦਾ ਇਕ ਗਰੋਹ ਚੜੀ ਆ ਰਿਹਾ ਸੀ ਲੋਕ ਡਰਦੇ ਮਾਰੇ ਪਿੰਡ ਖਾਲੀ ਕਰਕੇ ਜੰਗਲਾ ਵਲ ਭਜੇ ਜਾ ਰਹੇ ਸੀ। ਬੰਦਾ ਬਹਾਦਰ ਨੇ ਸਿੰਘਾਂ ਨੂੰ ਲੈਕੇ ਅਗੇ ਹੋਕੇ ਟਾਕਰੇ ਲਈ ਤੁਰ ਪਿਆ। ਇਤਨਾ ਦਲੇਰ ਤੇ ਸਖਤ ਹਮਲਾ ਕੀਤਾ ਕਿ ਲੁਟੇਰੇ ਆਪਣਾ ਵੀ ਲੁਟਿਆ ਹੋਇਆ ਮਾਲ ਛਡ ਕੇ ਦੌੜ ਗਏ। ਗਰੀਬ ਲੋਕਾਂ ਦਾ ਲੁਟਿਆ ਮਾਲ ਵਾਪਸ ਕਰਵਾਇਆ ਤੇ ਅਗੋਂ ਵਾਸਤੇ ਰਾਖੀ ਦੀ ਜਿਮੇਦਾਰੀ ਆਪਣੇ ਸਿਰ ਲੈ ਲਈ। ਬੰਦੇ ਦਾ ਹਿੰਮਤ ਤੇ ਹੌਸਲਾ ਦੇਖ ਕੇ ਪਿੰਡ ਦੇ ਗਿਦੜ ਵੀ ਸ਼ੇਰ ਬਣ ਗਏ।
ਇਸ ਨਾਲ ਸਾਰੇ ਆਲੇ ਦੁਆਲੇ ਵਿਚ ਬੰਦਾ ਸਿੰਘ ਦੀ ਵਾਹ ਵਾਹ ਹੋਣ ਲਗ ਪਈ। ਜਿਥੇ ਕਿਥੇ ਵੀ ਕਿਸੇ ਪਿੰਡ ਨੂੰ ਧਾੜਵੀਆਂ ਤੇ ਲੁਟੇਰਿਆਂ ਤੋ ਬਚਾਵ ਦੀ ਲੋੜ ਹੁੰਦੀ ਬੰਦਾ ਸਿੰਘ ਕੋਲ ਫਰਿਆਦ ਲੈ ਕੇ ਆ ਜਾਂਦੇ। ਬੰਦਾ ਸਿੰਘ ਸੰਤ ਵੀ ਸੀ ਤੇ ਸਿਪਾਹੀ ਵੀ। ਉਸਨੇ ਦੁਖੀ ਤੇ ਨਿਤਾਣੀ ਜਨਤਾ, ਜੋ ਜੁਲਮਾਂ ਤੇ ਲੁਟ, ਖਸੁਟ ਦਾ ਸ਼ਿਕਾਰ ਹੋ ਰਹੀ ਸੀ ਰਖਿਆ ਦਾ ਜਿੰਮਾ ਆਪਣੇ ਸਿਰ ਲਿਆ ਤੇ ਐਲਾਨ ਕਰਵਾ ਦਿਤਾ ਕੀ ਕੋਈ ਵੀ ਸਰਕਾਰੀ ਮਾਮਲਾ ਨਾ ਦੇਵੇ। ਅਜ ਤੋ ਬਾਅਦ ਉਨ੍ਹਾ ਦੇ ਧੰਨ- ਸੰਪਤੀ, ਜਾਨ -ਮਾਲ ਦੀ ਰਖਿਆ ਦਾ ਜਿਮਾ ਅਸੀਂ ਲਵਾਂਗੇ ਜਿਸਦੇ ਬਦਲੇ ਉਨ੍ਹਾ ਨੂੰ ਕੁਝ ਨਹੀਂ ਚਾਹਿਦਾ ਸਿਰਫ ਫੌਜੀਆਂ ਲਈ ਖਾਣ ਪੀਣ ਦੀਆਂ ਵਸਤੂਆਂ ਜਿਵੇ ਦੁਧ, ਦਹੀ, ਘਿਓ ਬਸ। ਲੋਕਾਂ ਨੂੰ ਵੀ ਸਿੰਘ ਸਜਣ ਦਾ ਨਿਓਤਾ ਦਿਤਾ। ਇਹ ਗਲ ਪਿੰਡ ਦੇ ਚੌਧਰੀਆਂ ਨੂੰ ਕਿਵੈ ਭਾ ਸਕਦੀ ਹੈ। ਉਨ੍ਹਾ ਨੇ ਸਰਕਾਰੀ ਆਮਿਲਾਂ ਪਾਸ ਜਾ ਸ਼ਕਾਇਤ ਕੀਤੀ।
ਜਦੋਂ ਦੇਸ਼ ਵਿਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਮੁਗਲ ਕਰਮਚਾਰੀਆਂ ਨੂੰ ਲਗਾ ਤਾਂ ਉਨਾ ਨੇ ਚਾਰੋ ਤਰਫ਼...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
jaswinder singh
Waheguru ji