More Gurudwara Wiki  Posts
ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ


ਬਾਬਾ ਨਾਨਕ ਅਤੇ ਰਾਇ ਬੁਲਾਰ ਖ਼ਾਨ ਸਾਹਿਬ …!
ਰਾਏ ਬੁਲਾਰ ਦੇ ਵਾਰਿਸਾਂ ਨੇ ਜਮੀਨ ਦੇ ਲਾਲਚ ਵਿਚ ਅਦਾਲਤ ਵਿਚ ਮੁਕੱਦਮਾ ਕਰ ਦਿਤਾ ਕਿ ਸਾਡੇ ਬਜੁਰਗ ਰਾਏ ਬੁਲਾਰ ਦਾ ਦਿਮਾਗ ਉਦੋਂ ਸਹੀ ਨਹੀ ਸੀ ਜਦ ਉਸਨੇ ਆਪਣੀ ਅੱਧੀ ਜਮੀਨ ਗੁਰੂ ਨਾਨਕ ਸਾਹਿਬ ਦੇ ਨਾਂ ਲਵਾਈ ਸੀ ਤੇ ਹੁਣ ਉਹ ਪੈਲੀ ਸਾਨੂੰ ਮਿਲਣੀ ਚਾਹੀਦੀ ਹੈ-ਇਸ ਮਗਰੋਂ ਜੋ ਕੁਝ ਹੋਇਆ,ਉਹ ਜਾਨਣ ਲਈ ਇਹ ਲੇਖ ਪੜੋ-ਕਮਾਲ -ਕਮਾਲ-ਵਿਸਮਾਦ…!
ਰਾਇ ਬੁਲਾਰ ਖ਼ਾਨ ਸਾਹਿਬ ਨਾਲ ਗੁਰੂ ਨਾਨਕ ਦੇਵ ਜੀ ਦੀ ਇੱਕ ਸਾਂਝ ਦਾ ਜ਼ਿਕਰ ਸਾਡੀਆਂ ਸਾਖੀਆਂ ਵਿੱਚ ਨਹੀਂ ਆਉਂਦਾ। ਵੱਡੀ ਘਟਨਾ ਵਾਪਰੀ ਪਰ ਸਾਖੀਆਂ ਵਿੱਚ ਦਰਜ ਨਹੀਂ ਕੀਤੀ ਗਈ। ਇਹ ਸਾਖੀ ਮੈਨੂੰ ਗੁਰੂ ਨਾਨਕ ਗੌਰਮਿੰਟ ਡਿਗਰੀ ਕਾਲਜ ਨਨਕਾਣਾ ਸਾਹਿਬ ਦੇ ਠੇਕੇਦਾਰ ਨੇ ਸੁਣਾਈ।
ਹੋਇਆ ਇੰਜ ਕਿ 10 ਅਪਰੈਲ 1993 ਨੂੰ ਨਨਕਾਣਾ ਸਾਹਿਬ ਮੱਥਾ ਟੇਕਿਆ, ਕੀਰਤਨ ਸੁਣਿਆ ਤੇ ਲੰਗਰ ਛਕਿਆ। ਸੋਚਿਆ ਕਿ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਮਿਲਾਂ, ਗੱਲਾਂ ਕਰਾਂ। ਕਾਲਜ ਤਾਂ ਹੋਣਾ ਨਹੀਂ ਇੱਥੇ, ਸਕੂਲ ਹੋਏਗਾ। ਕਿਸੇ ਮਾਸਟਰ ਨੂੰ ਮਿਲੀਏ। ਪੁਲੀਸ ਅਫ਼ਸਰ ਨੂੰ ਦੱਸਿਆ ਕਿ ਮੈਂ ਪ੍ਰੋਫੈਸਰ ਹਾਂ। ਕਿਸੇ ਪ੍ਰੋਫ਼ੈਸਰ ਜਾਂ ਮਾਸਟਰ ਨੂੰ ਮਿਲਣਾ ਚਾਹੁੰਦਾ ਹਾਂ। ਡੀ.ਐੱਸ.ਪੀ. ਨੇ ਦੱਸਿਆ, ‘‘ਅਹਿ ਇਧਰ ਦੋ ਕੁ ਫਰਲਾਂਗ ’ਤੇ ਕਾਲਜ ਹੈ, ਚਲੇ ਜਾਓ।’’ ਤੁਰਦਾ ਗਿਆ। ਅੱਗੇ ਗੇਟ ਆ ਗਿਆ। ਅੰਗਰੇਜ਼ੀ ਅਤੇ ਉਰਦੂ ਅੱਖਰਾਂ ਵਿੱਚ ਲਿਖਿਆ ਹੋਇਆ ਸੀ- ਗੁਰੂ ਨਾਨਕ ਗੌਰਮਿੰਟ ਡਿਗਰੀ ਕਾਲਜ ਨਨਕਾਣਾ ਸਾਹਿਬ। ਅੰਦਰ ਲੰਘਿਆ, ਕੋਈ ਦਿਸਿਆ ਨਹੀਂ। ਚੌਕੀਦਾਰ ਨੇ ਸਲਾਮਾਲੇਕਮ ਆਖਿਆ ਤੇ ਕਿਹਾ, ‘‘ਜੀ ਖਿਦਮਤ?’’ ਮੈਂ ਕਿਹਾ, ‘‘ਕੋਈ ਪ੍ਰੋਫ਼ੈਸਰ ਹੈ?’’ ਉਸ ਨੇ ਕਿਹਾ, ‘‘ਹਨ, ਇਮਤਿਹਾਨ ਹੋ ਰਹੇ ਹਨ। ਡਿਊਟੀਆਂ ’ਤੇ ਹਨ। ਕੰਮ ਹੈ ਤਾਂ ਜਿਸ ਨੂੰ ਕਹੋ ਬੁਲਾ ਲਿਆਉਂਦਾ ਹਾਂ।’’ ਮੈਂ ਕਿਹਾ, ‘‘ਕੰਮ ਤਾਂ ਕੋਈ ਨਹੀਂ। ਘੰਟੇ ਨੂੰ ਫੇਰ ਆ ਜਾਵਾਂਗਾ ਪੰਜ ਵਜੇ।’’ ਵਾਪਸ ਤੁਰ ਪਿਆ। ਸਾਢੇ ਛੇ ਫੁੱਟ ਲੰਮਾ 65-70 ਸਾਲ ਦਾ ਬਜ਼ੁਰਗ ਸਲਵਾਰ ਕਮੀਜ਼ ਦਸਤਾਰ ਪਹਿਨੀ ਮੇਰੇ ਵੱਲ ਤੇਜ਼ੀ ਨਾਲ ਆਇਆ, ‘‘ਸਰਦਾਰ ਜੀ ਸਤਿ ਸ੍ਰੀ ਅਕਾਲ। ਪਰਤ ਕਿਉਂ ਚਲੇ? ਮੈਂ ਤੁਹਾਨੂੰ ਦੇਖਿਆ ਤਾਂ ਲੇਬਰ ਨੂੰ ਛੁੱਟੀ ਦੇ ਦਿੱਤੀ। ਮੈਂ ਠੇਕੇਦਾਰ ਹਾਂ। ਮੁੰਡਿਆਂ ਲਈ ਹੋਸਟਲ ਬਣਾ ਰਿਹਾ ਹਾਂ। ਆਉ ਇਧਰ ਬੈਠੀਏ। ਗੱਲਾਂ ਕਰਾਂਗੇ।’’ ਦੋ-ਤਿੰਨ ਕੁਰਸੀਆਂ ਮੰਗਵਾ ਲਈਆਂ। ਕੋਈ ਮਜ਼ਦੂਰ ਛੁੱਟੀ ਕਰਕੇ ਘਰ ਨਹੀਂ ਗਿਆ, ਸਾਰੇ ਸਾਡੇ ਇਰਦ-ਗਿਰਦ ਜ਼ਮੀਨ ਉਪਰ ਬੈਠ ਗਏ। ਗੱਲਾਂ ਦੌਰਾਨ ਮੈਂ ਪੁੱਛਿਆ, ‘‘ਗੁਰਦੁਆਰਾ ਸਾਹਿਬ ਦੇ ਨਾਮ ਕਿੰਨੀ ਜ਼ਮੀਨ ਹੈ ਇੱਥੇ?’’ ਉਸ ਨੇ ਕਿਹਾ, ‘‘ਜੀ ਕਿਉਂ ਪੁੱਛੀ ਇਹ ਗੱਲ? ਰਹਿਣ-ਸਹਿਣ ਖਾਣ-ਪੀਣ ਵਿੱਚ ਕੋਈ ਦਿੱਕਤ ਆਈ?’’ ਮੈਂ ਕਿਹਾ, ‘‘ਨਹੀਂ। ਕੋਈ ਕਮੀ ਨਹੀਂ ਰਹੀ। ਇਹ ਮੇਰੇ ਬਾਬੇ ਦਾ ਜਨਮ ਸਥਾਨ ਹੈ ਨਾ। ਇਸ ਵਾਸਤੇ ਕੀ ਮੇਰਾ ਫ਼ਿਕਰਮੰਦ ਹੋਣ ਦਾ ਹੱਕ ਨਹੀਂ?’’ ਉਸ ਨੇ ਕਿਹਾ, ‘‘ਬਿਲਕੁਲ ਨਹੀਂ। ਫ਼ਿਕਰ ਕਰਨ ਦਾ ਹੱਕ ਵੱਡਿਆਂ ਦਾ ਹੈ। ਸਾਡਾ ਤੁਹਾਡਾ ਹੱਕ ਬੰਦਗੀ ਕਰਨ ਦਾ ਹੈ। ਹਜ਼ਰਤ ਬਾਬਾ ਨਾਨਕ ਅਲਹਿ ਸਲਾਮ ਸਾਡਾ ਫ਼ਿਕਰ ਕਰਦਾ ਹੈ।’’
ਮੈਂ ਕਿਹਾ, ‘‘ਦਰੁਸਤ। ਅੱਛਾ ਇਹ ਦੱਸੋ ਕਿ ਜਾਣਨ ਦਾ ਹੱਕ ਤਾਂ ਹੈ?’’ ਉਸ ਨੇ ਕਿਹਾ, ‘‘ਹਾਂ, ਜਾਣਨ ਦਾ ਹੱਕ ਹੈ। ਸਾਢੇ ਸੱਤ ਸੌ ਮੁਰੱਬਾ ਜ਼ਮੀਨ ਗੁਰਦੁਆਰੇ ਦੇ ਨਾਮ ਹੈ।’’ ਫਿਰ ਪੁੱਛਿਆ, ‘‘ਕੀ ਮਹਾਰਾਜਾ ਰਣਜੀਤ ਸਿੰਘ ਨੇ ਲੁਆਈ ਸੀ ਇਹ ਜ਼ਮੀਨ?’’ ਠੇਕੇਦਾਰ ਨੇ ਕਿਹਾ, ‘‘ਬਿਲਕੁਲ ਨਹੀਂ। ਇੰਨੀ ਜ਼ਮੀਨ ਕਿਸੇ ਗੁਰਦੁਆਰੇ ਦੇ ਨਾਮ ਮਹਾਰਾਜੇ ਨੇ ਨਹੀਂ ਲੁਆਈ। ਇਹ ਸਾਡੇ ਭੱਟੀਆਂ ਦੇ ਸਰਦਾਰ ਨੇ ਲੁਆਈ ਸੀ।’’ ਮੈਂ ਫਿਰ ਪੁੱਛਿਆ, ‘‘ਭੱਟੀਆਂ ਦਾ ਸਰਦਾਰ ਕੌਣ?’’ ਉਸ ਨੇ ਕਿਹਾ, ‘‘ਭੱਟੀਆਂ ਦੇ ਸਰਦਾਰ ਨੂੰ ਨਹੀਂ ਜਾਣਦੇ? ਇੱਥੇ ਪੰਜਾਹ ਪਿੰਡਾਂ ਵਿੱਚ ਬੱਚੇ-ਬੱਚੇ ਨੂੰ ਉਸ ਦਾ ਤੇ ਬਾਬੇ ਦੇ ਨਾਮ ਦਾ ਪਤਾ ਹੈ। ਉਸ ਦਾ ਨਾਮ ਸੀ ਰਾਇ ਬੁਲਾਰ ਖ਼ਾਨ ਸਾਹਿਬ। ਇੱਥੇ ਬੜੇ ਪਿੰਡ ਹਨ ਜੀ ਭੱਟੀਆਂ ਦੇ। ਤੁਸਾਂ ਨਹੀਂ ਸਰਦਾਰ ਦਾ ਨਾਮ ਸੁਣਿਆ?’’ ਮੈਂ ਕਿਹਾ, ‘‘ਇਸ ਸਰਦਾਰ ਦਾ ਨਾਮ ਤਾਂ ਸਾਡੇ ਕਣ-ਕਣ ਵਿੱਚ ਰਸਿਆ ਹੋਇਆ ਹੈ ਭਰਾ ਪਰ ਮੈਨੂੰ ਇਹ ਨਹੀਂ ਸੀ ਪਤਾ ਕਿ ਰਾਇ ਸਾਹਿਬ ਭੱਟੀ ਸਨ।’’
ਠੇਕੇਦਾਰ ਨੇ ਕਿਹਾ, ‘‘ਜੀ ਅਸੀਂ ਭੱਟੀ, ਆਮ ਨਹੀਂ ਹਾਂ। ਮੈਂ ਵੀ ਭੱਟੀ ਹਾਂ। ਸਾਰਿਆਂ ਜਹਾਨਾਂ ਦੇ ਮਾਲਕ ਗੁਰੂ ਬਾਬੇ ਨੂੰ ਸਭ ਤੋਂ ਪਹਿਲਾਂ ਸਾਡੇ ਸਰਦਾਰ ਨੇ ਪਛਾਣਿਆ ਸੀ। ਇੱਕ ਕੋਹਿਨੂਰ ਦੀ ਸ਼ਨਾਖਤ ਕਰ ਲਈ ਸੀ….!
ਭੱਟੀ ਸਰਦਾਰ ਨੇ ਉਦੋਂ ਹੀ, ਜਦੋਂ ਉਹ ਬਚਪਨ ਵਿੱਚ ਸੀ। ਹੁਣ ਸੁਣੋ ਜ਼ਮੀਨ ਦੇਣ ਦੀ ਗੱਲ। ਰਾਇ ਬੁਲਾਰ ਖ਼ਾਨ ਪੰਦਰਾਂ ਸੌ ਮੁਰੱਬਿਆਂ ਦਾ ਤਕੜਾ ਰਈਸ ਅਤੇ ਖ਼ੁਦਦਾਰ ਇਨਸਾਨ ਸੀ ਪਰ ਸੀ ਨੇਕੀ ਦਾ ਮੁਜੱਸਮਾ। ਬਾਬਾ ਜੀ ਦਾ ਕਦਰਦਾਨ ਸੀ ਪੂਰਾ। ਉਸ ਦੀ ਉਮਰ ਚਾਲੀਆਂ ਤੋਂ ਟੱਪ ਚੱਲੀ ਪਰ ਔਲਾਦ ਨਹੀਂ ਸੀ। ਘੋੜੇ ’ਤੇ ਸਵਾਰ ਹੋ ਕੇ ਮੁਰੱਬਿਆਂ ਦਾ ਦੌਰਾ ਕਰਨ ਗਿਆ। ਗੁਰੂ ਬਾਬੇ ਦੀ ਉਮਰ 12-13 ਸਾਲ ਸੀ। ਬਾਬਾ ਮੱਝਾਂ ਚਾਰ ਰਿਹਾ ਸੀ। ਰਾਇ ਸਾਹਿਬ ਘੋੜੇ ਤੋਂ ਉਤਰੇ। ਜੋੜੇ ਉਤਾਰੇ। ਬਾਬਾ ਜੀ ਦੇ ਨਜ਼ਦੀਕ ਹੱਥ ਜੋੜ ਕੇ ਖਲੋ ਗਏ ਤੇ ਕਿਹਾ- ਬਾਬਾ ਮੇਰੀ ਮੁਰਾਦ ਪੂਰੀ ਕਰ।
ਜੀ ਕਦੀ ਬਾਲ ਘਰ ਵਿੱਚ ਖੇਡੇ, ਇਹ ਮੁਰਾਦ ਮਨ ਵਿੱਚ ਲੈ ਕੇ ਅਰਜ਼ ਗੁਜ਼ਾਰਨ ਗਏ ਸਨ। ਬਾਬਾ ਜੀ ਨੇ ਅਸੀਸਾਂ ਦਿੱਤੀਆਂ ਅਤੇ ਕਿਹਾ- ਰਾਇ ਤੁਸਾਂ ਦੀ ਮੁਰਾਦ ਪੂਰੀ ਹੋਈ, ਸ਼ੱਕ ਨਾ ਕਰਨਾ।
ਸਾਲ ਬਾਅਦ ਰਾਇ ਸਾਹਿਬ ਦੇ ਘਰ ਬੇਟੇ ਦਾ ਜਨਮ ਹੋਇਆ। ਸਰਦਾਰ ਏਨਾ ਖ਼ੁਸ਼ ਕਿ ਬੜੀ ਵੱਡੀ ਦਾਅਵਤ ਦਿੱਤੀ। ਜੀ ਨਵਾਬ ਦੌਲਤ ਖ਼ਾਨ ਸਾਹਿਬ ਖ਼ੁਦ ਆਏ ਸਨ ਇਸ ਜਸ਼ਨ ਵਿੱਚ ਸ਼ਿਰਕਤ ਕਰਨ। ਪਿੰਡਾਂ ਦੇ ਪਿੰਡ ਆਣ ਉਤਰੇ ਸਨ। ਇਸ ਭਾਰੀ ਇਕੱਠ ਵਿੱਚ ਸ਼ੁਕਰਾਨਾ ਕਰਨ ਮਗਰੋਂ ਰਾਇ ਸਾਹਿਬ ਨੇ ਆਪਣੀ ਅੱਧੀ ਜ਼ਮੀਨ ਹਜ਼ਰਤ ਬਾਬਾ ਨਾਨਕ ਦੇ ਨਾਮ ਇੰਤਕਾਲ ਤਬਦੀਲ ਕਰ ਦੇਣ ਦਾ ਐਲਾਨ ਕੀਤਾ। ਸੋ ਉਦੋਂ ਸਾਢੇ ਸੱਤ ਸੌ ਮੁਰੱਬੇ ਬਾਬਾ ਜੀ ਦੇ ਨਾਮ ਹੋਏ ਜੋ ਹੁਣ ਤਕ ਤੁਰੇ ਆਂਵਦੇ ਹਨ। ਸਾਡੇ ਖਿਆਲ ਵਿੱਚ ਇਹ ਗੱਲ ਆਈ ਪਈ ਮਾਲਕ ਅਸੀਂ, ਕਾਬਜ਼ ਅਸੀਂ, ਕਾਸ਼ਤਕਾਰ ਅਸੀਂ ਪਰ ਨਾਮ ਸਾਡਾ ਮਾਲ ਰਿਕਾਰਡ ਵਿੱਚ ਬੋਲਦਾ ਨਹੀਂ। ਅਸੀਂ ਇਸ ਜ਼ਮੀਨ ਉਪਰ ਕਬਜ਼ੇ ਪੁਸ਼ਤਾਂ ਤੋਂ ਕੀਤੇ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)