ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਦੀਆਂ ਖੋਜਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਹਿੰਦ ਧਰਮ ਨੂੰ ਬਚਾਉਣ ਲਈ ਜਦੋਂ ਨਾਨਕੀ (ਹੁਣ ਅਨੰਦਪੁਰ ਸਾਹਿਬ) ਤੋਂ ਦਿੱਲੀ ਵੱਲ ਨੂੰ ਰਵਾਨਾ ਹੋਏ ਸਨ ਤਾਂ ਰਸਤੇ ‘ਚ ਰੋਪੜ ਪੁਲਿਸ ਚੌਕੀ ਦੇ ਦਰੋਗੇ ਨੂਰ ਮੁਹੰਮਦ ਖਾਂ ਮਿਰਜ਼ਾ ਨੇ ਪਿੰਡ ਮਲਿਕਪੁਰ ਰੰਘੜਾ ਦੇ ਰੰਘੜਾ ਵਲੋਂ ਕੀਤੀ ਮੁਖ਼ਬਰੀ ਦੇ ਆਧਾਰ ‘ਤੇ ਗੁਰੂ ਸਾਹਿਬ ਨੂੰ ਪਰਗਨਾ ਘਨੌਲਾ ਤੋਂ 12 ਜੁਲਾਈ 1675 ਈਸਵੀ ਵਿਚ ਗੁਰਸਿੱਖਾਂ ਸਮੇਤ ਗਿ੍ਫ਼ਤਾਰ ਕਰਕੇ ਸਰਹਿੰਦ ਦੇ ਹਾਕਮ ਅਬਦੁਲ ਅਜ਼ੀਜ਼ ਦਿਲਾਵਰ ਖਾਂ ਅੱਗੇ 13-14 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ | ਜਿੱਥੇ ਉਸ ਨੇ ਗੁਰੂ ਸਾਹਿਬ ਜੀ ਨੂੰ ਗੁਰਸਿੱਖਾਂ ਸਮੇਤ ਬਸੀ ਪਠਾਣਾਂ ਦੇ ਕੈਦਖ਼ਾਨੇ ਦੀ ਇਕ ਅਸਥਾਈ ਹਵਾਲਾਤ ਵਿਚ ਬੰਦ ਕਰਨ ਦਾ ਹੁਕਮ ਦਿੱਤਾ ਸੀ | ਗੁਰੂ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ