More Gurudwara Wiki  Posts
1 ਦਸੰਬਰ ਦਾ ਇਤਿਹਾਸ – ਭਾਈ ਗੁਰਬਖਸ਼ ਸਿੰਘ ਜੀ ਤੇ ਉਹਨਾਂ ਦੇ 30 ਸਾਥੀਆਂ ਦੀ ਸ਼ਹੀਦੀ


1 ਦਸੰਬਰ ਵਾਲੇ ਦਿਨ ਜਥੇਦਾਰ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਤੇ ਉਹਨਾਂ ਦੇ 30 ਸਾਥੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਸ਼ਹਾਦਤ ਦਿੱਤੀ। ਬਾਬਾ ਜੀ ਦਾ ਅਸਥਾਨ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਹੈ ।
ਆਉ ਸੰਖੇਪ ਝਾਤ ਮਾਰੀਏ ਇਸ ਇਤਿਹਾਸ ਤੇ ਜੀ।
ਸ਼ਹੀਦ ਬਾਬਾ ਗੁਰਬਖਸ਼ ਸਿੰਘ ਉਹ ਸਿਦਕੀ ਸਿੰਘ ਸਨ ਜਿਨ੍ਹਾ ਨੇ ਅਹਿਮਦ ਸ਼ਾਹ ਦੁੱਰਾਨੀ ਦੇ ਸੱਤਵੇਂ ਹਮਲੇ ਵੇਲੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਤਿਕਾਰ ਦੀ ਰਾਖੀ ਕਰਦਿਆਂ ਆਪਣੇ 30 ਸਿੰਘਾ ਨਾਲ 30000 ਅਫ਼ਗ਼ਾਨ ਫੌਜਾਂ ਨਾਲ ਟਕਰ ਲਈ ਤੇ ਲੜਦਿਆਂ ਸ਼ਹੀਦ ਹੋ ਗਏ । ਇਹ ਘਟਨਾ 1 ਦਸੰਬਰ 1764 ਦੀ ਹੈ ਜਦੋਂ ਅਹਿਮਦ ਸ਼ਾਹ ਅਬਦਾਲੀ ਨੇ ਹਿੰਦੁਸਤਾਨ ਉੱਪਰ ਸਤਵਾਂ ਹਮਲਾ ਕੀਤਾ। ਇਸ ਵਾਰੀ ਉਹ ਨਜੀਬੇ ਰੁਹੇਲੇ ਦੀ ਮਦਤ ਕਰਨ ਉਸਦੇ ਸਦੇ ਤੇ ਆਇਆ ਸੀ । ਜਵਾਹਰ ਸਿੰਘ ਭਗਤਪੁਰੀਏ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਨਜੀਬ-ਉਦ-ਦੌਲਾ, ਦਿਲੀ ਤੇ ਹਮਲਾ ਕਰਣ ਦੀ ਤਿਆਰੀ ਕਰ ਰਿਹਾ ਸੀ । ਇਸ ਮਕਸਦ ਨੂੰ ਪੂਰਾ ਕਰਨ ਲਈ ਉਸਨੇ ਖਾਲਸਿਆਂ ਅਤੇ ਮਰਾਠਿਆਂ ਦੋਨੋ ਤੋਂ ਸਹਾਇਤਾ ਦੀ ਮੰਗ ਕੀਤੀ । ਮਰਾਠਿਆਂ ਦਾ ਸਰਦਾਰ ਮਲਹਾਰ ਰਾਓ ਹੁਲਕਰ ਤਾਂ ਖੜ੍ਹਾ ਤਮਾਸ਼ਾ ਹੀ ਦੇਖਦਾ ਰਿਹਾ ਪਰ ਦਲ ਖਾਲਸਾ ਦਾ ਸਰਦਾਰ ਜੱਸਾ ਸਿੰਘ ਅਹੁਲੁਵਾਲੀਆ 15 ਹਜ਼ਾਰ ਸਿੰਘਾਂ ਸਮੇਤ ਜਵਾਹਰ ਸਿੰਘ ਦੀ ਮਦਦ ਲਈ ਦਿਲੀ ਪਹੁੰਚ ਗਿਆ । ਨਜੀਬ-ਉਦ-ਦੌਲਾ ਨੇ ਆਪਣੇ ਆਪ ਨੂੰ ਮੁਸੀਬਤ ਵਿੱਚ ਘਿਰੇ ਦੇਖ ਅਬਦਾਲੀ ਵੱਲ ਸੁਨੇਹਾ ਭੇਜ ਦਿੱਤਾ।
ਅਬਦਾਲੀ ਨੂੰ ਇਹ ਭੀ ਖ਼ਬਰਾਂ ਤਾਂ ਪਹਿਲੇ ਹੀ ਮਿਲ ਚੁਕੀਆਂ ਸਨ ਕਿ ਸਿੰਘਾਂ ਨੇ ਪੰਜਾਬ ਵਿੱਚ ਦੁਰਾਨੀਆਂ ਦਾ ਸਫਾਇਆ ਕਰ ਦਿੱਤਾ ਹੈ। ਸਿੰਘਾਂ ਸਰਹੰਦ ਉੱਪਰ ਕਬਜ਼ਾ ਕਰ ਚੁਕੇ ਸੀ। ਲਾਹੋਰ ਦਾ ਸੂਬਾ ਖਾਲਸਾ ਜੀ ਦੀ ਈਨ ਮੰਨ ਚੁਕਾ ਸੀ, ਜਹਾਨ ਖ਼ਾਨ ਅਤੇ ਸਰਬਲੰਦ ਖ਼ਾਨ ਸਿਆਲਕੋਟ ਅਤੇ ਰੁਹਤਾਸ ਵਿੱਚ ਸਿੰਘਾਂ ਪਾਸੋਂ ਬੁਰੀ ਤਰਾਂ ਮਾਰ ਖਾ ਚੁਕੇ ਸਨ। ਇਨ੍ਹਾਂ ਸਾਰੇ ਹਲਾਤ ਨੂੰ ਮੁੱਖ ਰੱਖ ਕੇ ਅਬਦਾਲੀ ਨੇ ਆਪਣੇ ਨਾਲ ਕਲਾਤ ਦੇ ਬਲੋਚ ਹਾਕਮ ਮੌਰ ਨਸੀਰ ਖਾਨ ਨੂੰ ਲਿਆ ਅਤੇ ਸਿੰਘਾਂ ਵਿਰੁੱਧ ਜਹਾਦ ਦਾ ਨਾਹਰਾ ਲਗਾਂਦੇ ਹਿੰਦੁਸਤਾਨ ਉੱਪਰ ਆਪਣਾ ਸਤਵਾਂ ਹਮਲਾ ਬੋਲ ਦਿੱਤਾ।
ਇਸ ਵੇਲੇ ਸਿੱਖ ਸਰਦਾਰ ਵੱਖ-ਵੱਖ ਮੁਹਿੰਮਾਂ ਉੱਪਰ ਗਏ ਹੋਏ ਸਨ ਅਤੇ ਕੇਂਦਰੀ ਪੰਜਾਬ ਸਿੰਘਾਂ ਤੋਂ ਲਗਭਗ ਖਾਲੀ ਸੀ। ਸਰਦਾਰ ਜੱਸਾ ਸਿੰਘ ਜਵਾਹਰ ਸਿੰਘ ਦੀ ਸਹਾਇਤਾ ਲਈ ਦਿਲੀ ਸੀ। ਭੰਗੀ ਸਰਦਾਰ ਸਾਂਦਲ ਬਾਰ ਦੇ ਇਲਾਕੇ ਵੱਲ ਸਨ। ਉਸ ਵਕਤ ਕੇਵਲ ਸਰਦਾਰ ਚੜ੍ਹਤ ਸਿੰਘ ਹੀ ਸਿਆਲਕੋਟ ਵਿਚ ਮੋਜੂਦ ਸੀ । ਉਸ ਨੇ ਜਦ ਅਬਦਾਲੀ ਦੇ ਲਾਹੌਰ ਪਹੁੰਚਣ ਦੀ ਖ਼ਬਰ ਸੁਣੀ ਤਾਂ ਇਕਦਮ ਅਚਾਨਕ ਅਬਦਾਲੀ ਦੇ ਕੈਂਪ ਤੇ ਹਮਲਾ ਬੋਲ ਦਿੱਤਾ। ਹਮਲਾ ਇੰਨਾ ਤੇਜ ਅਤੇ ਸਖ਼ਤ ਸੀ ਕਿ ਦੁਰਾਨੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ। ਇਸ ਤਰ੍ਹਾਂ ਸਰਦਾਰ ਚੜ੍ਹਤ ਸਿੰਘ ਅਬਦਾਲੀ ਨਾਲ ਇੱਕ ਸਫ਼ਲ ਟੱਕਰ ਲੈ ਕੇ, ਫਿਰ ਕਿਸੇ ਮੌਕੇ ਦੀ ਤਾੜ ਲਈ ਇੱਕ ਪਾਸੇ ਹਟ ਗਿਆ।
ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ ਅਮ੍ਰਿਤਸਰ ਵੱਲ ਗਏ ਹਨ। ਸਿੰਘਾਂ ਦਾ ਪਿੱਛਾ ਕਰਦੇ ਕਰਦੇ ਉਹ ਅੰਮ੍ਰਿਤਸਰ ਵੱਲ ਆਪਣੀਆ 30 000 ਫੋਜਾਂ ਲੈਕੇ ਚਲ ਪਿਆ । ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਇਸ ਵੇਲੇ ਕੇਵਲ ਤੀਹ ਕੁ ਸਿੰਘ ਹੀ ਸਨ ਅਤੇ ਇਨ੍ਹਾਂ ਦੇ ਜਥੇਦਾਰ ਸਨ, ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ। ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ। ਪੱਕੇ ਨਿਤਨੇਮੀ, ਰਹਿਤ ਮਰਯਾਦਾ ਵਿੱਚ ਪਰਪੱਕ ਅਤੇ ਜਿਧਰ ਵੀ ਕਿਧਰੇ ਜੰਗ-ਯੁੱਧ ਹੁੰਦਾ, ਹਮੇਸ਼ਾਂ ਮੂਹਰੇ ਹੋ ਡਟਦੇ ਸਨ।
ਅਬਦਾਲੀ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਦੀ ਖ਼ਬਰ ਸੁਣਦਿਆਂ ਹੀ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਅਤੇ ਉਸ ਦੇ ਤੀਹ ਸਾਥੀਆਂ ਨੇ ਵੀ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਤਿਆਰੀ ਆਰੰਭ ਦਿੱਤੀ। ਉਹ ਸਾਰੇ ਸਨਮੁਖ ਸ਼ਹੀਦੀਆਂ ਪ੍ਰਾਪਤ ਕਰਨ ਦੀਆਂ ਅਰਜ਼ੋਈਆਂ ਕਰਦੇ ਅਬਦਾਲੀ ਦਾ ਮੁਕਾਬਲਾ ਕਰਨ ਲਈ ਇਕਦਮ ਤਿਆਰ ਹੋ ਗਏ । ਇਨ੍ਹਾਂ ਸਭ ਸਿੰਘਾਂ ਨੇ ਆਪਣੇ ਸ਼ਸਤਰ-ਬਸਤਰ ਸਜਾ ਲਏ। ਅਨੰਦ ਸਾਹਿਬ ਦਾ ਪਾਠ ਕੀਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਾਕ ਲਿਆ, ਕੜਾਹ ਪ੍ਰਸ਼ਾਦ ਵਰਤਾਇਆ ,ਚਾਰ ਪਰਦੱਖਣਾ ਕੀਤੀਆਂ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਅਤੇ ਫਿਰ ਅਰਦਾਸ ਕੀਤੀ- ਰਤਨ ਸਿੰਘ ਭੰਗੂ ਲਿਖਦੇ ਹਨ –
ਹਰਿਮੰਦਰ ਕੇ ਹਜੂਰ ਇਮ ਖੜ ਕਰ ਕਰੀ ਅਰਦਾਸ।
ਸਤਿਗੁਰ ਸਿੱਖੀ ਸੰਗ ਨਿਭੈ ਸੀਸ ਕੇਸਨ ਕੇ ਸਾਥ॥48॥
ਇਤਨੇ ਨੂੰ ਅਬਦਾਲੀ ਦੀਆਂ ਫੌਜਾਂ ਪ੍ਰਕਰਮਾਂ ਨੇੜੇ ਪਹੁੰਚ ਚੁਕੀਆਂ ਸਨ । ਸਿੰਘ ਤੀਹ ਸਨ ਤੇ ਅਬਦਾਲੀ ਦੀਆਂ ਫੌਜਾਂ ਦੀ ਗਿਣਤੀ ਤੀਹ ਹਜ਼ਾਰ , ਸਿੰਘ ਜਿਸ ਪਾਸੇ ਵੀ ਪੈਂਦੇ, ਦੁਸ਼ਮਣਾਂ ਦੀਆਂ ਸਫ਼ਾਂ ਚੀਰਦੇ ਜਾਂਦੇ। ਇਸ ਤਰ੍ਹਾਂ ਉਹ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਦੁਸ਼ਮਣ ਨਾਲ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)