More Gurudwara Wiki  Posts
ਬੀਬੀ ਤੁਲਸਾਂ ਜੀ – ਜਾਣੋ ਇਤਿਹਾਸ


ਬੀਬੀ ਤੁਲਸਾਂ
ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ ।ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਪ੍ਕਾਂਸ਼ ਰੂਪ ਕਰ ਕੇ ਜਾਣਿਆ ਹੈ । ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਸਾਰੀ ਉਮਰ ਬੀਬੀ ਤੁਲਸਾਂ ਜੀ ਵਾਹਿਗੁਰੂ ਜੀ ਦੀ ਯਾਦ ਦਾ ਅਨੰਦ ਮਾਣ ਦੀ ਰਹੀ ।
‘ ਗੁਰ ਨਾਨਕ ਪ੍ਰਕਾਸ਼ ‘ ਵਿੱਚ ਇਹ ਘਟਨਾ ਪਿੰਡ ਤਲਵੰਡੀ ( ਹੁਣ ਸ੍ਰੀ ਨਨਕਾਣਾ ਸਾਹਿਬ ਜੀ ਵਿਖੇ ਵਾਪਰੀ ਦੱਸੀ ਗਈ ਹੈ । ਇਸ ਵਿਤਾਂਤ ਅਨੁਸਾਰ , ਇੱਕ ਦਿਨ ਗੁਰੂ ਨਾਨਕ ਦੇਵ ਜੀ ਤਲਵੰਡੀ ਵਿਖੇ ਆਪਣੇ ਘਰ ਵਿੱਚ ਲੇਟੇ ਹੋਏ ਹਨ । ਮਾਤਾ ਤ੍ਰਿਪਤਾ ਜੀ ਨੇ ਭੋਜਨ ਤਿਆਰ ਕਰਵਾਇਆ ਤੇ ਤੁਲਸਾਂ ਦਾਸੀ ਨੂੰ ਕਿਹਾ , “ ਮੇਰੇ ਪੁੱਤਰ ਨੂੰ ਜਗਾਉ ॥ ਕਿਤੇ ਭੋਜਨ ਠੰਢਾ ਨਾ ਹੋ ਜਾਏ । ਉਸ ਨੂੰ ਆਖੋ ਕਿ ਭੋਜਨ ਕਰ ਲਏ । ਸਮਝਦਾਰ ਦਾਸੀ ਜਦੋਂ ਗੁਰੂ ਨਾਨਕ ਦੇਵ ਜੀ ਕੋਲ ਪਹੁੰਚੀ , ਤਾਂ ਗੁਰੂ ਜੀ ਸੁੱਤੇ ਹੋਏ ਸਨ । ਗੁਰੂ ਜੀ ਦਾ ਪੈਰ ਕਪੜੇ ਤੋਂ ਬਾਹਰ ਸੀ । ਦਾਸੀ ਦੇ ਮਨ ਵਿੱਚ ਪ੍ਰੇਮ ਜਾਗਿਆ । ਉਸ ਨੇ ਗੁਰੂ ਦੇ ਚਰਨਾਂ ਤੇ ਆਪਣਾ ਸਿਰ ਰੱਖ ਕੇ ਮੱਥਾ ਟੇਕਿਆ ਵੱਡੇ ਭਾਗਾਂ ਵਾਲੀ ਦਾਸੀ ਨੇ ਜਦੋਂ ਗੁਰੂ ਜੀ ਦੇ ਚਰਨ ਨੂੰ ਆਪਣੇ ਮੱਥੇ ਨਾਲ ਛੋਹਿਆ , ਤਾਂ ਉਸ ਨੂੰ ਤਿੰਨਾਂ ਲੋਕਾਂ ਦੀ ਸ਼ੁੱਧ ਪ੍ਰਾਪਤ ਹੋ ਗਈ । ਦਾਸੀ ਨੇ ਤਿੰਨਾਂ ਲੋਕਾਂ ਦੀ ਸੋਝੀ ਪ੍ਰਾਪਤ ਕਰਦਿਆਂ ਹੀ ਇੱਕ ਅਨੁਪਮ ਕੌਤਕ ਦੇਖਿਆ । ਲਾਹੌਰ ਦੇ ਵਾਪਾਰੀ ਗੁਰਸਿੱਖ ਭਾਈ ਮਨਸੁਖ ਦਾ ਸਮੁੰਦਰੀ ਜਹਾਜ਼ ਸਮੁੰਦਰ ਵਿੱਚ ਸੀ । ਉਸ ਨੂੰ ਉਥੋਂ ਕੋਈ ਰੁਕਾਵਟ ਆ ਰਹੀ ਸੀ | ਉਸ ਨੇ ਗੁਰੂ ਨਾਨਕ ਦੇਵ ਜੀ ਅੱਗੇ ਅਰਦਾਸ ਕੀਤੀ , “ ਹੇ ਦੀਨਾਂ ਦੇ ਬੰਧੂ ,( ਇਹ ਬੰਧੂ ਸ਼ਬਦ ਬੰਗਾਲ ਵਿੱਚ ਬੋਲਿਆ ਜਾਂਦਾ ਹੈ ਜਿਸ ਦਾ ਮਤਲਬ ਹੁੰਦਾ ਭਰਾ , ਵੀਰ ) ਪੂਰਣ ਸਤਿਗੁਰੂ , ਛੇਤੀ ਮੇਰੀ ਸਹਾਇਤਾ ਕਰੋ । ” | ਗੁਰੂ ਜੀ ਨੇ ਅੰਤਰਯਾਮੀ ਗੁਰੂ ਨਾਨਕ ਦੇਵ ਜੀ ਨੇ ਭਾਈ ਮਨਸੁਖ ਦੀ ਅਰਦਾਸ ਸੁਣੀ ਤੇ ਉਥੈ ਪਹੁੰਚ ਗਏ ਭਾਈ ਮਨਸੁਖ ਦੇ ਜਹਾਜ਼ ਨੂੰ ਕਿਨਾਰੇ ਲਾਇਆ । ਦਾਸੀ ਨੇ ਦਿੱਵ – ਸੋਝੀ ਰਾਹੀਂ ਇਹ ਸਭ ਕੁੱਝ ਦੇਖਿਆ ਤੇ ਗੁਰੂ ਜੀ ਨੂੰ ਬਿਨਾਂ ਜਗਾਏ ਹੀ ਵਾਪਸ ਚਲੀ ਗਈ । ਗੁਰੂ ਜੀ ਦੀ ਮਾਤਾ ਜੀ ਨੂੰ ਦਾਸੀ ਨੇ ਆਖਿਆ , “ ਮੈਂ ਗੁਰੂ ਜੀ ਨੂੰ ਜਗਾਇਆ ਨਹੀਂ । ਉਹ ਤਾਂ ਕਿਸੇ ਸਿੱਖ ਦਾ ਜਹਾਜ਼ ਲੰਘਾ ਰਹੇ ਸਨ । ਜਦੋਂ ਉਹ ਆਪਣੇ ਸਿੱਖ ਦਾ ਜਹਾਜ਼ ਲੰਘਾ ਦੇਣਗੇ , ਤਾਂ ਮੈਂ ਉਨ੍ਹਾਂ ਜਗਾ ਦੇਵਾਂਗੀ । ” ਮਾਤਾ ਜੀ ਨੇ ਸਮਝਿਆ ਕਿ ਦਾਸੀ ਮਜ਼ਾਕ ਕਰ ਰਹੀ ਹੈ । ਇਸਲਈ ਮਾਤਾ ਜੀ ਨੇ ਆਪ ਜਾ ਕੇ : ਗੁਰੂ ਜੀ ਨੂੰ ਜਗਾ ਕੇ ਭੋਜਨ ਕਰਵਾਇਆ । ਫਿਰ ਮਾਤਾ ਜੀ ਬੋਲੇ , “ ਸੁਣ ਪੁੱਤਰ , ਤੇਰੀ ਹਾਲਤ ਦੇਖ ਕੇ ਦਾਸੀ ਮੇਰੇ ਨਾਲ ਮਜ਼ਾਕ ਕਰਦੀ ਸੀ । ਉਸ ਨੇ ਮੈਂਨੂੰ ਆਖਿਆ ਕਿ ਗੁਰੂ ਜੀ ਕਿਸੇ ਸਿੱਖ ਦਾ ਜਹਾਜ਼ ਲੰਘਾ ਰਹੇ ਹਨ । ਮਾਤਾ ਜੀ ਦੀ ਗੱਲ ਸੁਣ ਕੇ ਗੁਰੂ ਜੀ ਬੋਲੇ , “ ਤੁਸੀਂ ਇਸ ਕਮਲੀ ਦੀ ਗੱਲ ਦੇ ਵਿਸ਼ਵਾਸ਼ ਨਾ ਕਰੋ ।
ਭਾਈ ਸਾਹਿਬ ਵੀਰ ਸਿੰਘ ਜੀ ਨੇ ਆਪਣੇ ਵੱਲੋਂ ਦਿੱਤੇ ‘ ਫੁਟ – ਨੋਟ ‘ ਵਿੱਚ ਇਸ ਪ੍ਰਕਾਰ ਲਿਖਿਆ ਹੈ : ਕਮਲੀ ਹੋਣ ਤੋਂ ਮੁਰਾਦ ਸ਼ੁਦਾਈ ਹੋਣ ਦੀ ਨਹੀਂ , ਜਿਕੂ ਬੀਮਾਰ ਹੁੰਦੇ ਹਨ ; ਪਰੰਤੂ ਮਸਤਾਨੀ ਅਵਸਥਾ ਦੀ ਮੁਰਾਦ ਹੈ ਕਿ ਉਹ ਅੰਤਰਮੁਖ ਸੁੱਖ ਵਿੱਚ ਰਹੀ ਤੇ ਬਾਹਰਲੀ ਸੁਧ ਪੂਰੀ ਸਾਵਧਾਨਤਾ ਦੀ ਨਾ ਹੋਈ । ਜੇ ਅੰਤਰਮੁਖ ਸੁਰਤ ਏਕਾ ਤੇ ਨਾਮ ਰਸ ਵਿੱਚ ਨਾ ਰਹੀ ਹੋਵੇ , ਤਾਂ ਮੁਕਤ ਨਹੀਂ ਹੋ ਸਕਦੀ । ਸੁਧ ਪਰਤੀ ਇਸ ਵਾਸਤੇ ਨਾ , ਕਿ ਉਹ ਭਾਂਡਾ ਹਲਕਾ ਸੀ । ਰੱਬੀ ਭੇਤ ਜਰ ਨਹੀਂ ਸਕਦੀ ਸੀ । ਜੇ ਹੋਸ਼ ਪੂਰੀ ਪਰਤਦੀ , ਤਾਂ ਡਰ ਸੀ ਕਿ ਉਹ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)