ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ੭ਪੋਹ (22 ਦਿਸੰਬਰ) ਅਤੇ ੧੨ ਪੋਹ (27 ਦਿਸੰਬਰ) 1704 ਨੂੰਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Lovepreet singh khalsa
It’s very nic
Sukhjinder Singh
🌷🙏WAHEGURU 🌷🙏WAHEGURU 🎁🎁🌷💛WAHEGURU💛🌷 WAHEGURU🙏💛🌷
Harman mottay
Waheguru g
Nishan
Waheguru