ਦੌਲਤਾਂ ਦਾਈ
ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ।
ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ।
ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਾਲੂ ਜੀਆਂ ਅਤੇ ਮਾਤਾ ਤ੍ਰਿਪਤਾ ਜੀਆਂ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਕੁਝ ਇਤਿਹਾਸਕਾਰ ਵੈਸਾਖ ਵਿੱਚ ਦਸਦੇ ਹਨ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਈ ਦੌਲਤਾਂ ਦੇ ਹੀ ਸਨ ਜਿਹਨਾਂ ਨੇ ਨਿਰੰਕਾਰ ਪਹਿਲੀ ਵਾਰ ਛੂਹਿਆ। ਜਿਹਨਾਂ ਦੀ ਪਹਿਲੀ ਛੋਹ ਅਤੇ ਪਹਿਲੇ ਦੀਦਾਰ ਪਾਕੇ ਦਈ ਦੌਲਤਾਂ ਸੰਸਾਰ ਦੀ ਸੱਚੀ ਸੁੱਚੀ ਦੌਲਤ ਨਾਲ ਸਦਾ ਚਿਰ ਲਈ ਤ੍ਰਿਪਤ ਹੋ ਗਈ।
ਮਾਈ ਦੌਲਤਾਂ ਜੀ ਜਿੰਨਾਂ ਨੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਸਨ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਮੁਸਲਮਾਨ ਦਾਈ ਮਾਈ ਦੌਲਤਾਂ ਨੂੰ ਪ੍ਰਾਪਤ ਹੋਇਆ । ਰਾਇ ਭੋਏ ਦੀ ਤਲਵੰਡੀ ‘ ਤੇ ਜਦ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਵੇਲੇ ਭਲੇ ਨਸੀਬਾਂ ਵਾਲੀ ਦਾਈ ਮਾਈ ਦੌਲਤਾਂ ਦੇ ਅਨੁਭਵੀ ਗਿਆਨ ਚੋਂ ਨਿਕਲੀ ਗੱਲ ਸੱਚੀ ਹੋਈ ਇਹ ਬਾਲਕ ( ਨਾਨਕ ) ਆਮ ਨਹੀਂ ਹੈ , ਕੋਈ ਰੱਬੀ ਨੂਰ ਹੈ । ਕਿਉਂਕਿ ਦਾਈ ਦੌਲਤਾਂ ਨੇ ਆਪਣੀ ਜਿੰਦਗੀ ਵਿੱਚ ਬਹੁਤ ਬੱਚਿਆਂ ਨੂੰ ਜਨਮ ਦਵਾਇਆ ਪਰ ਇਹ ਇਲਾਹੀ ਨੂਰ ਪਹਿਲੀ ਵਾਰ ਦੇਖਿਆ ਸੀ । ਮਾਈ ਦੌਲਤਾਂ ਰਿਸ਼ਤੇ ਚੋਂ ਭਾਈ ਮਰਦਾਨੇ ਦੇ ਤਾਏ ਦੀ ਧੀ ਲਗਦੀ ਸੀ ।ਮਾਈਂ ਦੌਲਤਾਂ ਕਿਸ ਨਾਲ ਵਿਆਹੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ