‘ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ’ ਪਟਿਆਲਾ, ਆਧੁਨਿਕ ਪਟਿਆਲੇ ਸ਼ਹਿਰ ਦਾ ਪ੍ਰਮੁੱਖ ਧਾਰਮਿਕ-ਇਤਿਹਾਸਕ ਅਸਥਾਨ ਹੈ। ਜਿਸ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਹੈ। ਗੁਰੂ ਤੇਗ ਬਹਾਦਰ ਸਾਹਿਬ, ਪਹਿਲੀ ਵਾਰ 1661-62 ਈ: ਵਿਚ ਪ੍ਰਚਾਰ ਦੌਰੇ ਸਮੇਂ ਸੈਫ਼ਾਬਾਦ ਦੇ ਕਿਲ੍ਹੇ ਤੋਂ ਹੁੰਦੇ ਹੋਏ, ਇਥੇ ਬਿਰਾਜੇ ਸਨ। ਇਹ ਅਸਥਾਨ ਲਹਿਲ ਪਿੰਡ ਵਿਚ ਹੈ, ਜੋ ਹੁਣ ਪਟਿਆਲੇ ਸ਼ਹਿਰ ਵਿਚ ਸ਼ਾਮਿਲ ਹੈ।
ਸਥਾਨਿਕ ਰਵਾਇਤ ਅਨੁਸਾਰ ਦੂਸਰੀ ਵਾਰ, ਗੁਰੂ ਜੀ 1675 ਈ: ਵਿਚ ਦਿੱਲੀ ਨੂੰ ਜਾਣ ਸਮੇਂ ਕੁਝ ਚਿਰ ਲਈ ਇਥੇ ਰੁਕੇ ਸਨ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦਾ ਵਰਤਮਾਨ ਸਰੂਪ 1930 ਈ: ਵਿਚ ਹੋਂਦ ਵਿਚ ਆਇਆ, ਭਾਵੇਂ ਕਿ ਸੰਗਤਾਂ ਬਹੁਤ ਚਿਰ ਪਹਿਲਾਂ ਤੋਂ ਹੀ ਇਸ ਅਸਥਾਨ ਦੀ ਚਰਨ ਧੂੜ ਪਰਸ ਰਹੀਆਂ ਸਨ। 1930-33 ਈ: ਵਿਚ ਦੋ ਮੰਜ਼ਲੀ ਇਮਾਰਤ ਗੁਰਦੁਆਰਾ ਸਾਹਿਬ ਦੀ ਬਣਾਈ ਗਈ, ਜਿਸ ਦੀ ਜਗ੍ਹਾ ਨਵੀਂ ਵਿਸ਼ਾਲ ਇਮਾਰਤ ਉਸਾਰੀ ਅਧੀਨ ਹੈ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਨਾਲ ਸੁੰਦਰ ਸਰੋਵਰ ਵੀ ਬਣਿਆ ਹੋਇਆ ਹੈ। ਯਾਤਰੂਆਂ ਦੀ ਸਹੂਲਤ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Gurpreet Singh Maan
🙏🙏Waheguru ji da khalsha waheguru ji de fathe 🙏🙏
Lakhveer singh
Waheguru ji waheguru ji