ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਗਿਆਰਵਾਂ ਭਾਗ ਪੜੋ ਜੀ ।
ਜਦੋਂ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ ਤਾਂ ਅੰਮ੍ਰਿਤਸਰ ਦੀ ਆਮ ਸਤਹ ਤੋਂ ਨੀਂਵਾ ਰੱਖਿਆ ਗਿਆ। ਜਦੋਂ ਬਾਬਾ ਬੁੱਢਾ ਜੀ ਨੇ ਸਵਾਲ ਕੀਤਾ ਕਿ ਮੰਦਰਾ, ਤੇ ਮਸੀਤਾ ਹਮੇਸ਼ਾ ਉੱਚੀ ਜਗਹ ਤੇ ਬਣਦੀਆਂ ਹਨ । ਤੁਸੀਂ ਇਸਨੂੰ ਨੀਵੇਂ ਥਾਂ ਕਿਉਂ ਰੱਖਿਆ ਹੈ ਤਾ ਗੁਰੂ ਸਾਹਿਬ ਨੇ ਕਿਹਾ ਕਿ ਹਰੀ (ਪਰਮਾਤਮਾ) ਮਨ ਤੋ ਨੀਵਿਆਂ ਨੂੰ ਹੀ ਮਿਲਦਾ ਹੈ। ਬਾਬਾ ਬੁੱਢਾ ਜੀ ਨੇ ਆਪਣੇ ਸੀਸ ਤੇ ਆਸਣ ਦਿੱਤਾ। ਪਿੱਛੇ ਪਿੱਛੇ ਢੋਲਕੀ ਛੈਣੇ ਵਜਾਦੀਆਂ ਸੰਗਤਾਂ ਸ਼ਬਦ ਪੜਦੀਆਂ। ਇਸ ਤਰ੍ਹਾਂ ਇਹ ਨਗਰ ਕੀਰਤਨ ਦੇ ਰੂਪ ਵਿਚ ਰਾਮਸਰ ਦੀ ਪਵਿੱਤਰ ਧਰਤੀ ਤੋਂ ਹਰਿਮੰਦਰ ਸਾਹਿਬ ਪੁਜੀਆਂ ਜੇਹੜੀ ਰਵਾਇਤ ਅਜ ਤਕ ਕਾਇਮ ਹੈ। ਅਗਲੇ ਦਿਨ ਪੋਥੀ ਸਾਹਿਬ ਦੀ ਸਥਾਪਨਾ ਕੀਤੀ ਜਾਣੀ ਸੀ। ਸਵੇਰੇ ਦੀਵਾਨ ਲਗੇ ਜਿਸ ਵਿਚ ਪੋਥੀ ਸਾਹਿਬ ਦੀ ਮਹੱਤਤਾ ਨੂੰ ਸਮਝਾਇਆ ਗਿਆ ਜੋ ਗ੍ਰਹਿਸਤ ਸੰਸਾਰ ਸਾਗਰ ਤੇ ਤਾਰਨ ਲਈ ਜਹਾਜ ਸਮਾਨ ਹੈ ਜੋ ਚਿਤ ਲਾਕੇ ਇਸ ਨੂੰ ਪੜੇਗਾ, ਸੁਣੇਗਾ ਤੇ ਵਿਚਾਰੇਗਾ ਉਹ ਅਰਾਮ ਨਾਲ ਭਵ ਸਾਗਰ ਤੋਂ ਤਰ ਜਾਏਗਾ। ਉਨ੍ਹਾ ਨੇ ਫੁਰਮਾਇਆ ਸਤਿਗੁਰੂ ਦਾ ਸਰੀਰ ਹਰ ਸਮੇਂ ਕੋਈ ਨਹੀਂ ਦੇਖ ਸਕਦਾ, ਨਾ ਹੀ ਸਦਾ ਰਹਿਣ ਵਾਲਾ ਹੈ। ਇਹ ਗ੍ਰੰਥ ਗੁਰੂ ਦਾ ਹਿਰਦਾ ਹੈ ਜਿਸ ਨੂੰ ਹਰ ਵੇਲੇ ਦੇਖਿਆ ਤੇ ਪੇਖਿਆ ਜਾ ਸਕਦਾ ਹੈ। ਉਨ੍ਹਾ ਨੇ ਇਹ ਵੀ ਹਿਦਾਇਤ ਦਿਤੀ ਕਿ ਇਸਦਾ ਕੋਈ ਅਖਰ, ਲਗ ਮਾਤ੍ਰ ਵਧ ਘਟ ਕਰਨ ਦੀ ਜੁਅਰਤ ਨਾ ਕਰੇ ।
” ਆਪ ਤੇ ਘਾਟ ਨਾ ਬਾਧ ਕਰੇ ਜੋ ਕਰੈ ਹੋਇ ਮੂਰਖ ਸੋ ਪਛਤਾਈ “
ਹਰ ਸਮੇ ਖੁਸ਼ੀ ਗਮੀ ਵਿਚ ਇਸਦਾ ਸਹਾਰਾ ਲੈਣ ਦੀ ਹਿਦਾਇਤ ਦਿਤੀ । ਪਹਿਲਾ ਪ੍ਰਕਾਸ਼ 1604, ਨੂੰ ਹਰਿਮੰਦਰ ਸਾਹਿਬ ਵਿਖੇ ਹੋਇਆ ਜਿਸਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਥਾਪੇ ਗਏ। ਪਹਿਲਾ ਵਾਕ ਸੀ
ਸੰਤਾ ਕੇ ਕਾਰਜ ਆਪ ਖਲੋਇਆ
ਹਰ ਕੰਮ ਕਰਵਣਿ ਆਇਆ ਰਾਮ ।।
ਗੁਰੂ ਨਾਨਕ ਸਾਹਿਬ ਨੇ ਬਾਣੀ ਨੂੰ ਗੁਰੂ ਮੰਨਿਆ । ਗੁਰੂ ਅਰਜਨ ਦੇਵ ਜੀ ਨੇ ਇਸਦਾ ਸੰਕਲਨ ਕਰਕੇ ਮਹਾਨ ਤੇ ਸਤਿਕਾਰਤ ਥਾਂ ਦਿੱਤੀ। ਬਾਣੀ ਨੂੰ ਹਰਿਮੰਦਰ ਸਾਹਿਬ ਵਿਚ ਸਥਾਪਨਾ ਕਰਕੇ ਮਨੁਖਤਾ ਨੂੰ ਗੁਰਬਾਣੀ ਤੇ ਸੰਗੀਤ ਦੇ ਸੁਮੇਲ ਰਾਹੀਂ ਆਤਮਿਕ ਸ਼ਾਂਤੀ ਦਾ ਤੋਹਫਾ ਪ੍ਰਦਾਨ ਕੀਤਾ। ਜਿਥੇ ਦਿਨ ਰਾਤ ਕੀਰਤਨ ਤੇ ਸੰਗੀਤ ਦੀਆਂ ਮਨੋਹਰ ਧੁਨਾਂ ਗੂੰਜਦੀਆਂ। ਸਰੋਵਰ ਤੋਂ ਉਠਦੀਆਂ ਠੰਢੀਆਂ ਹਵਾਵਾ ਜਿਸ ਨਾਲ ਅੰਦਰ ਬੈਠੀਆਂ ਸੰਗਤਾਂ ਦਾ ਤਨ-ਮਨ ਠੰਢਾ ਹੁੰਦਾ। ਵਿਚਕਾਰ ਇਕ ਮੰਜਿਲ ਤੇ ਚਾਰੇ ਤਰਫ ਦੇ ਮੰਜਲਾ, ਗਰਮੀ-ਸਰਦੀ ਦੋਨੋਂ ਦੇ ਅਨਕੂਲ ਹੋਣਾ। ਸੰਗਤ-ਤੇ ਸੰਗੀਤ ਦੇ ਸਮੈਲ ਵਿਚ 24 ਘੰਟੇ ਕੀਰਤਨ, ਜੋ ਗੁਰੂ ਸਾਹਿਬ ਖੁਦ ਸਿਰੰਦੇ ਵਜਾਕੇ ਕਰਦੇ, ਸੰਗਤ ਨੂੰ ਸਿਖਾਉਂਦੇ ਤੇ ਉਤਸਾਹਿਤ ਕਰਦੇ। ਭਾਵੇਂ ਇਸ ਵਕਤ ਤਕ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਨਹੀਂ ਸੀ ਮਿਲੀ ਪਰ ਬਾਣੀ ਨੂੰ ਗੁਰੂ ਮੰਨਣ ਤੇ ਸਮਝਣ ਦੀ ਗਲ ਤਾਂ ਸਿੱਖ ਧਰਮ ਵਿਚ ਆਰੰਭ ਕਾਲ ਤੋਂ ਹੀ ਸੀ।
104 ਸਾਲ ਪਿਛੋਂ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਕੁਝ ਚਿਰ ਪਹਿਲਾਂ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ, 59 ਸ਼ਬਦ ਤੇ 57 ਸਲੋਕ ਦਰਜ ਕਰਵਾਏ। ਅਕਤੂਬਰ 1708 ਵਿਚ ਆਪਣੇ ਸਚ-ਖੰਡ ਦੀ ਵਾਪਸੀ ਦੇ ਸਮੇਂ ਨਦੇੜ ਵਿਖੇ ਦੇਹਧਾਰੀ ਗੁਰੂ ਦੀ ਹਮੇਸ਼ਾ ਲਈ ਸਮਾਪਤੀ ਕਰਕੇ ਗਿਆਰਵਾਂ ਅਸਥਾਨ ਗੁਰੂ ਗ੍ਰੰਥ ਸਾਹਿਬ ਨੂੰ ਦੇ ਦਿੱਤਾ। ਸਿਖਾਂ ਨੂੰ ਸ਼ਬਦ ਦੇ ਲੜ ਲਗਾਕੇ ਜੋ ਕਿ ਉਨ੍ਹਾਂ ਦਾ ਸਿੱਖ ਕੌਮ ਤੇ ਇਕ ਬਹੁਤ ਵਡਾ ਅਹਿਸਾਨ ਹੈ, ਜੋਤੀ ਜੋਤ ਸਮਾ ਗਏ।
ਗੁਰੂ ਅਰਜਨ ਸਾਹਿਬ ਦੇ ਵਕਤ ਗੁਰੂ ਘਰ ਦੇ ਵਿਰੋਧੀਆਂ ਕੋਲੋਂ ਇਹ ਬਰਦਾਸ਼ਤ ਨਹੀਂ ਹੋਇਆ। ਉਨ੍ਹਾਂ ਨੇ ਅਕਬਰ ਨੂੰ ਸ਼ਿਕਾਇਤ ਕੀਤੀ। ਇਨ੍ਹਾਂ ਵਿਚ ਉਹ ਲੋਕ ਵੀ ਸ਼ਾਮਲ ਸਨ ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਥਾਂ ਨਹੀਂ ਸੀ ਦਿੱਤੀ ਗਈ ਜਿਵੇਂ ਕਾਨਾ, ਪੀਲੂ, ਸਜੂ ਤੇ ਹਸਨ। ਉਨ੍ਹਾਂ ਨੇ ਅਕਬਰ ਨੂੰ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਇਕ ਗ੍ਰੰਥ ਦੀ ਸਥਾਪਨਾ ਕੀਤੀ ਹੈ। ਜਿਸ ਵਿਚ ਮੁਸਲਮਾਨ ਪੀਰ ਪੈਗੰਬਰਾਂ, ਆਗੂਆਂ, ਹਿੰਦੂ ਅਵਤਾਰਾ ਤੇ ਦੇਵੀ ਦੇਵਤਿਆਂ ਦੀ ਨਿੰਦਾ ਕੀਤੀ ਗਈ ਹੈ । 1605 ਦੇ ਅਰੰਭ ਵਿਚ ਅਕਬਰ ਬਟਾਲਾ ਆਇਆ। ਅਕਬਰ ਗੁਰੂ ਸਾਹਿਬ ਪ੍ਰਤੀ ਅਕੀਦਤ ਦਾ ਭਾਵ ਰਖਦਾ ਸੀ। ਉਸਨੇ ਸਾਜੀ ਬੀੜ ਦੇ ਦਰਸ਼ਨ ਕਰਨ ਲਈ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ