ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਦਸਵਾਂ ਭਾਗ ਪੜੋ ਜੀ ।
ਗੁਰੂ ਗਰੰਥ ਸਾਹਿਬ:-
ਇਸ ਵਕਤ ਤਕ ਸਿੱਖਾਂ ਦੀ ਆਪਣੀ ਇਕ ਚੰਗੀ, ਤਕੜੀ ਤੇ ਨਵੀਂ ਕਿਸਮ ਦੀ ਦੁਨੀਆਂ ਬਣ ਚੁੱਕੀ ਸੀ ਜੋ ਹਿੰਦੂ ਮੁਸਲਮਾਨਾ ਤੋਂ ਬਿਲਕੁਲ ਅੱਡ ਸੀ। ਇਨ੍ਹਾਂ ਦੇ ਸਾਲਾਨੇ ਜੋੜ ਮੇਲੇ, ਰੋਜ਼ਾਨਾ ਕਥਾ, ਕੀਰਤਨ, ਸਾਂਝੇ ਲੰਗਰ, ਹੋਰ ਧਰਮ ਕਰਮ ਸੇਵਾ ਆਦਿ। ਲੋੜ ਸੀ ਇਕ ਸਾਂਝੇ ਧਰਮ ਮੰਦਰ ਤੇ ਪਵਿੱਤਰ ਗ੍ਰੰਥ ਦੀ।
ਸਿੱਖੀ ਵਿਚ ਬਾਣੀ ਪੜਨ,ਗਾਉਣ ਤੇ ਸੁਨਣ ਦੀ ਮਹਾਨਤਾ ਤੇ ਪ੍ਰਧਾਨਤਾ ਨੂੰ ਵੇਖਕੇ ਪ੍ਰਿਥੀਏ ਨੇ ਆਪਣੀ ਰਚਨਾ ਨੂੰ ਗੁਰਬਾਣੀ ਨਾਲ ਰਲਾਕੇ ਸਿਖਾਂ ਵਿਚ ਪ੍ਰਚਲਤ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਨਾਨਕ ਸਾਹਿਬ ਤੋਂ ਬਾਅਦ ਹਰ ਗੁਰੂ ਸਾਹਿਬਾਨ ਨੇ ਆਪਣਾ ਨਾਂ ਦੇਣ ਦੀ ਬਜਾਏ ਆਖਿਰ ਵਿਚ ਨਾਨਕ ਲਾਇਆ। ਪ੍ਰਿਥੀ ਚੰਦ ਤੇ ਉਸਦਾ ਦਾ ਪੁਤਰ ਮੇਹਰਬਾਨ ਆਪਣੀ ਬਾਣੀ ਉਚਾਰਕੇ ਬਾਣੀ ਹੇਠ ‘ ਨਾਨਕ ‘ ਨਾਮ ਜੋੜ ਕੇ ਬਾਣੀ ਨੂੰ ਖੰਡਨ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ । ਇਸ ਤਰ੍ਹਾਂ ਹੋਰ ਵੀ ਕਈ ਭੇਖੀ, ਜੋ ਸਿੱਖੀ ਦੇ ਵਿਰੋਧੀ ਸੀ, ਸਿੱਖੀ ਦੇ ਉਪਦੇਸ਼, ਅਸੂਲਾਂ , ਸਿਧਾਤਾਂ , ਨਿਸਚਿਆਂ ਦੇ ਆਦਰਸ਼ਾ ਵਿਚ ਹੇਰ ਫੇਰ ਕਰ ਸਕਦੇ ਸੀ।
ਸੋ ਗੁਰੂ ਸਾਹਿਬ ਨੇ ਇਥੇ ਹੀ ਇਸਤੇ ਰੋਕ ਲਗਾਉਣ ਲਈ ਤੇ ਗੁਰਬਾਣੀ ਨੂੰ ਸੁਧ ਤੇ ਆਪਣਾ ਅਸਲੀ ਰੂਪ ਦੇਣ ਲਈ ਜਿਸ ਵਿਚ ਏਕਤਾ, ਸਾਂਝੀਵਾਲਤਾ, ਊਚ-ਨੀਚ, ਜਾਤ-ਪਾਤ ਤੇ ਹੋਰ ਫਿਰਕਿਆਂ ਦਾ ਭੇਦ-ਭਾਵ ਨਾ ਹੋਵੇ, ਚਾਰੋ ਗੁਰੂ ਸਾਹਿਬਾਨਾ, ਉਨ੍ਹਾਂ ਦੀ ਆਪਣੀ ਬਾਣੀ ਤੇ ਹੋਰ ਭਗਤਾ ਦੀ ਬਾਣੀ ਨੂੰ ਲਿਖਤੀ ਰੂਪ ਦੇ ਕੇ ਇਕ ਗ੍ਰੰਥ ਸਾਹਿਬ ਦੀ ਸਥਾਪਨਾ ਕਰਨ ਦਾ ਫੈਸਲਾ ਕਰ ਲਿਆ। ਪਹਿਲੇ ਚਹੂੰਆਂ ਗੁਰੂ ਸਾਹਿਬਾਨਾ ਦੀ ਬਾਣੀ ਨੂੰ ਇਕੱਠਾ ਕੀਤਾ। ਫਿਰ ਆਪਣੀ ਬਾਣੀ, ਫਿਰ ਭਗਤਾ ਸਿਖਾਂ ਤੇ ਭਟਾਂ ਦੀ ਬਾਣੀ ਉਹ ਜੋ ਗੁਰੂ ਸਾਹਿਬ ਦੀ ਕਸੌਟੀ ਤੇ ਖਰੀ ਉਤਰਦੀ ਹੋਵੇ। ਦਰਜ ਕਰਨ ਲਗਿਆ ਕਿਸੇ ਭਗਤ ਦੀ ਕੋਈ ਜਾਤ-ਪਾਤ, ਅਮੀਰੀ, ਗਰੀਬੀ, ਊਚ-ਨੀਚ, ਕਿਤਾ, ਇਲਾਕਾ, ਹਦ, ਸਰਹਦ ਨੂੰ ਅਧਾਰ ਨਹੀਂ ਬਣਾਇਆ। ਕੇਵਲ ਤੇ ਕੇਵਲ ਸਾਂਝੀਵਾਲਤਾ ਤੇ ਆਦਰਸ਼ਾ ਨੂੰ ਮੁਖ ਰਖਕੇ, ਅਕਾਲ ਪੁਰਖ ਤੇ ਵਿਸ਼ਵਾਸ ਰਖਣਾ ਮੰਨਿਆ। ਗੁਰੂ ਗ੍ਰੰਥ ਸਾਹਿਬ ਕੇਵਲ ਧੁਰ ਕੀ ਬਾਣੀ-ਅਕਾਲ ਪੁਰਖ ਦੀ ਬਾਣੀ ਦੇ ਨਾਲ ਨਾਲ ਸੂਫੀ, ਸੰਤਾਂ, ਭਗਤਾਂ ਤੇ ਭਟਾਂ ਦੇ ਹਿਰਦਿਆਂ ਵਿਚੋਂ ਨਿਕਲਿਆ ਉਸ ਅਕਾਲ ਪੁਰਖ ਲਈ ਪਿਆਰ ਤੇ ਸ਼ਰਧਾ ਦਾ ਪ੍ਰਗਟਾਵਾ ਹੈ।
ਇਸ ਮਹਾਨ ਕਾਰਜ ਲਈ ਗੁਰੂ ਸਾਹਿਬ ਨੇ ਉਚੇਚਾ ਇਕਾਂਤ ਵਿਚ ਥਾਂ, ਜਿਥੇ ਜੰਡ,ਬੋਹੜ, ਅੰਜੀਰ ਤੇ ਪਿਪਲ ਦੇ ਦਰਖਤਾਂ ਦੀ ਛਾਂ ਤੇ ਹਰਆਵਲੀ ਸੀ, ਜਿਥੇ ਰਾਮਸਰ ਸਰੋਵਰ ਦੀ ਖੁਦਾਈ ਕਰਵਾਈ ਸੀ, ਉਸਦੇ ਕੰਢੇ ਤੇ ਸੰਮਤ 1603 ਵਿਚ ਭਾਈ ਗੁਰਦਾਸ ਜੀ ਤੋਂ ਕੁਝ ਹੋਰ ਸਿੱਖਾਂ ਦੀ ਮਦਦ ਨਾਲ ਲਿਖਾਈ ਆਰੰਭ ਕੀਤੀ। ਬਾਬਾ ਬੁੱਢਾ ਸਾਹਿਬ ਨੂੰ ਅੰਮ੍ਰਿਤਸਰ ਟਿਕਾਣਾ ਕਰਨ ਲਈ ਕਿਹਾ ਤਾਂ ਕਿ ਆਈਆਂ ਸੰਗਤਾਂ ਨੂੰ ਉਪਦੇਸ਼ ਦਿੰਦੇ ਰਹਿਣ। ਭਾਂਈ ਬੰਨੋ ਤੇ ਕੁਝ ਹੋਰ ਸਿੱਖਾਂ ਤੋਂ ਇਸ ਬੀੜ ਦੇ ਕਈ ਹੋਰ ਉਤਾਰੇ ਤਿਆਰ ਕਰਵਾਏ, ਤਾਂਕਿ ਦੁਰਾੜੇ ਬੈਠੀਆਂ ਸੰਗਤਾਂ ਵੀ ਇਸਦਾ ਰਸ ਮਾਣ ਸਕਣ, ਜਿਲਦ ਦੀ ਸੇਵਾ ਭਾਈ ਬੰਨੋਂ ਨੂੰ ਸੌਂਪੀ।
ਆਦਿ ਗਰੰਥ ਚਾਰ ਹਿੱਸਿਆ ਵਿਚ ਵੰਡਿਆ। ਪਹਿਲਾ ਪ੍ਰਸਤਾਵਨਾ, ਫਿਰ ਰਾਗਾਂ ਵਿਚ ਬਾਣੀ, ਰਾਗਾਂ ਤੋਂ ਬਾਹਰ ਸਲੋਕ, ਸਹਸਕ੍ਰਿਤੀ, ਗਾਥਾ, ਫੁਨੇਹ ਚਉਬੋਲੇ, ਸਵਈਏ ਅਤੇ ਆਖਿਰ ਵਿਚ ਸਲੋਕ ਵਾਰਾਂ ਤੇ ਵਧੀਕ ਲਿਖਕੇ ਮੁੰਦਾਵਣੀ ਦੀ ਮੋਹਰ ਲਗਾ ਦਿੱਤੀ। ਬਾਣੀ ਹੇਠ ਲਿਖੇ ਤੀਹ ਰਾਗਾਂ ਵਿਚ ਲਿਖੀਆਂ – ਸਿਰੀ ਰਾਗ, ਮਾਝ, ਗਉੜੀ, ਆਸਾ, ਗੂਜਰੀ, ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਿਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੋਂਡ, ਰਾਮਕਲੀ, ਨਟ-ਨਾਰਾਇਣ, ਮਾਲੀ ਗਉੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਜੈਜਾਵੰਤੀ ਅਤੇ ਪ੍ਰਭਾਤੀ। ਸ਼ੁਰੂਆਤ ਗੁਰੂ ਨਾਨਕ ਸਾਹਿਬ ਦੀ ਬਾਣੀ ਜਪੁਜੀ ਸਾਹਿਬ ਤੋਂ ਕੀਤੀ ਜੋ ਉਨ੍ਹਾਂ ਨੇ ਆਪਣੀ ਹੱਥੀ ਲਿਖੀ। ਪਹਿਲੇ ਚਾਰ ਗੁਰੂ ਸਾਹਿਬਾਨ ਦੇ ਸ਼ਬਦ ਫਿਰ ਆਪਣੀ ਬਾਣੀ-ਸਿਰਲੇਖ ਵਿਚ ਨਾਂ ਸਿਰਫ ਗੁਰੂ ਨਾਨਕ ਸਾਹਿਬ ਦਾ ਲਿਖਿਆ- ਉਸਤੋਂ ਬਾਅਦ ਗੁਰੂ ਸਾਹਿਬਾਨਾ ਦੀ ਸਾਰੀ ਬਾਣੀ ਮਹਲਾ-(ਜਾਮਾ) 1-2-3-4-5 ਇਸ ਤਰਤੀਬ ਨਾਲ ਛੰਦ, ਅਸਰਟਪਦੀਆਂ ਤੇ ਲੰਮੀਆ ਬਾਣੀਆਂ ਲਿਖੀਆਂ । ਫਿਰ ਭਗਤਾ, ਸਿਖਾਂ ਤੇ ਭਟਾਂ ਦੀਆਂ ਬਾਣੀਆਂ ਦਰਜ ਕੀਤੀਆ।
15 ਭਗਤਾਂ , ਫਰੀਦ, ਕਬੀਰ, ਨਾਮਦੇਵ, ਰਵਿਦਾਸ, ਰਾਮਾਨੰਦ, ਜੈਦਵ, ਤ੍ਰਿਲੋਚਨ, ਧੰਨਾ, ਸੈਣ, ਪੀਪਾ, ਭੀਖਣ, ਸਧਨਾ, ਪਰਮਾਨੰਦ, ਸੂਰਦਾਸ, ਬੇਣੀ ਆਦਿ ਭਟਾ ਦੀ ਬਾਣੀ,ਕਲਸਹਾਰ, ਜਾਲਪ, ਕੀਰਤ, ਭਿਖੀ ਮਲ, ਭਲ, ਨਲ, ਗਯੰਦ, ਬਲ, ਹਰਬੰਸ, ਮਥੁਰਾ ਬਨ, ਬਾਬਾ ਸੁੰਦਰ ਜੀ , ਸਤਾ ਬਲਵੰਡ, ਭਾਈ ਮਰਦਾਨਾ 4 ਸਿੱਖਾਂ ਦੀ ਬਾਣੀ ਸਭ ਤੋਂ ਵੱਧ ਗੁਰੂ ਅਰਜਨ ਦੇਵ ਜੀ ਦੀ ਬਾਣੀ ਹੈ। 5894 ਸਲੋਕਾਂ ਵਿਚੋਂ 2216...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ