More Gurudwara Wiki  Posts
ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਆਖਰੀ ਭਾਗ


ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਆਖਰੀ ਭਾਗ ਪੜੋ ਜੀ ।
ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਤੇ ਸਿੰਚਾਈ ਬਾਕੀ ਗੁਰੂਆਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ ਨਾਨਕ ਸਾਹਿਬ ਨੇ ਉਸ ਵਕਤ ਰਖ ਦਿਤੀ ਸੀ ਜਦ ਉਹਨਾਂ ਨੇ ਆਪਣੇ ਨਾਲ ਜੁੜਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਸੀ ।
“ਜਾਓ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ ।।
ਇਤੁ ਮਾਰਗਿ ਪੈਰ ਧਰੀ ਜੈ ਸਿਰਿ ਦੀਜੈ ਕਾਣਿ ਨਾ ਕੀਜੈ ।।
ਗੁਰੂ ਅਰਜਨ ਸਾਹਿਬ ਨੇ ਇਸ ਗਲ ਦੀ ਪੁਸ਼ਟੀ ਕਰਦਿਆਂ ਕਿਹਾ:
ਪਹਿਲਾਂ ਮਰਨਿ ਕਬੂਲਿ ਕਰ ਜੀਵਨ ਕੀ ਛਡਿ ਆਸ
ਹੋਹੁ ਸਭਨਾ ਕੀ ਰੇਣੁਕਾ ਤੋਉ ਅਉ ਹਮਾਰੇ ਪਾਸਿ ।।“
ਸਿਖਾਂ ਲਈ ਤਾਂ ਗੁਰੂ ਗੋਬਿੰਦ ਸਿੰਘ ਦੀ ਥਾਂ ਹੀ ਕੁਝ ਵਖਰੀ ਹੈ ਪਰ ਇਕ ਨਹੀ, ਦੋ ਨਹੀਂ ਦਸ ਨਹੀ ਲਖਾ , ਕਰੋੜਾ ਗੈਰ ਸਿਖ ਸਿਰਫ ਹਿੰਦੁਸਤਾਨੀ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਲੇਖਕਾ, ਇਤਿਹਾਸਕਾਰਾਂ , ਵਿਦਵਾਨਾ ,ਖੁਲੀ ਸੋਚ ਰਖਣ ਵਾਲੇ ਇਨਸਾਨਾ ਤੇ ਵਡੇ ਵਡੇ ਹੁਕਮਰਾਨਾਂ ਨੇ ਗੁਰੂ ਸਾਹਿਬ ਦੇ ਇਸ ਮਹਾਨ ਕਾਰਨਾਮੇ ਦੀ ਅਜ ਵੀ ਸ਼ਲਾਘਾ ਕਰਦੇ , ਨਾਮਸਤਕ ਹੋਕੇ ਸ਼ਰਧਾ ਨਾਲ ਸਿਰ ਝੁਕਾ ਲੈਂਦੇ ਹਨ ।
ਮਹਾਨ ਫੌਜੀ ਜਰਨੈਲ
ਓਹ ਇਕ ਨਿਡਰ ,ਮਹਾਨ ਫੌਜੀ ਜਰਨੈਲ ਤੇ ਭਾਰੀ ਜਥੇਬੰਦਕ ਸੂਝ ਸ਼ਕਤੀ ਦੇ ਮਾਲਕ ਸੀ । ਦਬੇ ਕੁਚਲੇ ਲੋਕਾਂ ਨੂੰ ਜਿਹਨਾਂ ਨੂੰ ਸਿਰ ਚੁਕ ਕੇ ਚਲਣ ਦਾ ਹੁਕਮ ਨਹੀ ਸੀ ਜਥੇਬੰਦ ਕਰਕੇ ਉਹਨਾਂ ਦੇ ਹਥ ਵਿਚ ਤਲਵਾਰ ਪਕੜਾ ਦੇਣੀ , ਵਡੀਆਂ ਵਡੀਆਂ ਤਾਕਤਾ ਨਾਲ ਮੁਕਾਬਲਾ ਕਰਨਾ, ਹਿੰਦੁਸਤਾਨ ਦੀ ਰੂੰਦ–ਖੂੰਦ ਵਿਚੋਂ ਐਸੇ ਯੋਧੇ ਪੈਦਾ ਕਰਨੇ ਜੋ ਸਿਰ ਤਲੀ ਤੇ ਧਰ ਕੇ ਹਰ ਕੁਰਾਬਾਨੀ ਦੇਣ ਲਈ ਤਿਆਰ–ਬਰ ਤਿਆਰ ਰਹਿੰਦੇ , ਕੋਈ ਛੋਟੀ ਗਲ ਨਹੀ । ਆਪਜੀ ਦੇ ਫੌਜ਼ ਦੇ ਹਰ ਸਿਖ ਨੂੰ ਆਪਜੀ ਦੀ ਅਗਵਾਈ ਤੇ ਜਿਤ ਤੇ ਪੂਰਾ ਪੂਰਾ ਭਰੋਸਾ ਹੁੰਦਾ ਜਿਸ ਕਰਕੇ ਉਹ ਆਪਜੀ ਦੇ ਇਕ ਇਸ਼ਾਰੇ ਤੇ ਹਰ ਕੁਰਬਾਨੀ ਦੇਣ ਲਈ ਸਦਾ ਤਤਪਰ ਰਹਿੰਦੇ, ਚਾਹੇ ਓਹ ਭੰਗਾਣੀ ਦਾ ਯੁਧ ਹੋਵੇ, ਅਨੰਦਪੁਰ, ਚਮਕੌਰ ਜਾਂ ਮੁਕਤਸਰ ਦੀ ਲੜਾਈ । ਹਰ ਸਿਖ ਆਪਣੇ ਅੰਦਰ ਕੋਮੀ ਜਜ੍ਬਾ ਲੇਕੇ ਅਗੇ ਵਧ ਵਧ ਕੇ ਲੜਦਾ । Cunnigham ਲਿਖਦੇ ਹਨ ਕੀ ਗੁਰੂ ਗੋਬਿੰਦ ਸਿੰਘ ਜੀ ਇਕ ਪੁਜੇ ਹੋਏ ਜਰਨੈਲ ਸੀ । ਉਹਨਾਂ ਦੀਆਂ ਸਾਰੀਆਂ ਜਿਤਾਂ ਸਿਆਣਪ ਤੇ ਸੂਝ ਦਾ ਨਤੀਜਾ ਸੀ ” । ਮੁਗਲ ਹਕੂਮਤ ਅਜਿਤ ਹੈ ਮੁਗਲਾਂ ਦੀ ਇਸ ਸੋਚ ਨੂੰ ਉਹਨਾਂ ਨੇ ਤਹਿਸ ਨਹਿਸ ਕਰਕੇ ਰਖ ਦਿਤਾ । ਉਹਨਾਂ ਨੇ ਜੋ ਕਿਲਿਆਂ ਦੀ ਉਸਾਰੀ ਦੀਆਂ ਥਾਵਾਂ ਨੀਅਤ ਕੀਤੀਆਂ ਜਿਥੋਂ ਕਦੇ ਵੀ ਹਾਰ ਨਹੀਂ ਸੀ ਹੋ ਸਕਦੀ ਸੀ । ਦੁਸ਼ਮਨ ਨੂੰ ਕਿਲੇ ਤੋਂ ਦੂਰ ਹੀ ਰੋਕਿਆ ਜਾ ਸਕਦਾ ਸੀ । ਸਤਲੁਜ ਤੋਂ ਪਾਰ ਕਿਲੇ , ਲੋਹਗੜ , ਹੋਲਗੜ , ਨਿਰਮੋਹਗੜ ਅਤੇ ਦੋ ਦਰਿਆ ਦੇ ਵਿਚਕਾਰ ਕੁਝ ਫਾਸਲੇ ਤੇ ਉਤੇ ਫਤਹਿਗੜ ,ਅਨੰਦ ਗੜ, ਤੇ ਕੇਸਗੜ ਉਸਾਰੇ ।
ਗੁਰੂ ਸਾਹਿਬ ਨੇ ਇਕੋ ਪਹਿਰਾਵਾ, ਏਕੋ ਨਾਹਰਾ ,” ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ” ਏਕੋ ਜਿਹੇ ਹਕੂਕ , ਇਕ ਪੂਜਾ ਅਸਥਾਨ , ਇਕੋ ਬਾਟੇ ਵਿਚੋ ਅਮ੍ਰਿਤ ਛਕਣ ਦੀ ਪਰੰਪਰਾ , ਇਕੋ ਜਹੀ ਰਹਿਤ ਤੇ ਇਕੋ ਸਾਂਝੇ ਆਦਰਸ਼ ਲਈ ਸਭ ਨੂੰ ਇਕਠਾ ਕੀਤਾ । ਸਭ ਨੂੰ ਨਾ ਟੁਟਣ ਵਾਲੀ ਏਕਤਾ ਵਿਚ ਪਰੋ ਦਿਤਾ , ਜੀਵਨ ਜੀਣ ਦਾ ਵਲ ਸਿਖਾ ਦਿਤਾ । ਸਿਖਾਂ ਨੂੰ ਸ਼ਸ਼ਤਰ ਬਧ ਕਰਕੇ ਸੁਤੰਤਰ ਰਾਜਸੀ ਸੱਤਾ ਬਖਸ਼ੀ , ਜਿਸ ਨਾਲ ਹਿੰਦੁਸਤਾਨ ਵਿਚ ਪਹਿਲੀ ਵਾਰੀ ਕੋਈ ਧਰਮ ਸਿਆਸੀ ਤਾਕਤ ਬਣਿਆ । ਇਸਤੋਂ ਪਹਿਲਾਂ ਕੋਈ ਐਸੀ ਕੋਮ ਨਹੀ ਸੀ ਦੇਖੀ ਜਿਸ ਵਿਚ ਨੀਵੀਂ ਜਾਤ ਦੇ ਮਜਬੀ , ਚਮਿਆਰ , ਨਾਈ ,ਧੋਬੀ ,ਛੀਂਬਾ , ਜਿਹਨਾਂ ਦਾ ਵਜੂਦ ਉਚੀਆਂ ਜਾਤਾਂ ਦੇ ਪੈਰਾਂ ਦੀ ਧੂਲ ਤੋਂ ਸਿਵਾ ਕੁਝ ਨਾ ਹੋਵੇ , ਜਿਸਨੇ ਕਦੀ ਨੰਗੀ ਕਰਦ ਹਥ ਵਿਚ ਨਾ ਪਕੜੀ ਹੋਵੇ , ਇਕ ਬਹਾਦਰ ਕੋਂਮ ਹੀ ਨਹੀਂ ਬਣੀ ਬਲਿਕ ਦੂਸਰਿਆਂ ਲਈ ਆਪਾ ਵਾਰਨ ਵਿਚ ਵੀ ਸਭ ਤੋ ਮੋਹਰੇ ਸੀ ।
ਉਹਨਾਂ ਦੀ ਅਵਾਜ਼ ਵਿਚ ਇਤਨੀ ਤਾਕਤ ਸੀ ਕਿ ਭੰਗਾਣੀ ਦੇ ਯੁਦ ਵਿਚ ਜਦੋਂ 500 ਪਠਾਣ ਜੋ ਪੀਰ ਬੁਧੂ ਸ਼ਾਹ ਨੇ ਭਰਤੀ ਕਰਵਾਏ ਸੀ ਉਨਾ ਵਿਚੋਂ 400 ਪਠਾਨ ਰਾਜਿਆ ਦੀ ਇਨੀ ਵਡੀ ਫੌਜ਼ ਦੇਖਕੇ ਘਬਰਾ ਗਏ ਤੇ ਗੁਰੂ ਸਾਹਿਬ ਦਾ ਸਾਥ ਛਡ ਗਏ ਜਿਸ ਨਾਲ ਸਿਖ ਫੌਜ਼ ਦੇ ਹੋਸਲੇ ਵੀ ਢਹਿ ਢੇਰੀ ਹੋ ਗਏ । ਜਦ ਗੁਰੂ ਸਾਹਿਬ ਨੇ ਦੇਖਿਆ ਤਾਂ ਉਹਨਾਂ ਦੇ ਇਕ ਜਾਦੁਈ ਐਲਾਨ ਨੇ ਸਿਖਾਂ ਵਿਚ ਐਸਾ ਜੋਸ਼ ਭਰਿਆ ਕੀ ਓਹ ਆਪਾ ਵਾਰਨ ਨੂੰ ਤਿਆਰ ਹੋ ਗਏ । ਜਿਹਨਾਂ ਨੇ ਕਦੀ ਨੰਗੀ ਕਰਦ ਨੂੰ ਹਥ ਵਿਚ ਨਹੀ ਸੀ ਪਕੜਿਆ ਵੇਰੀਆਂ ਦੇ ਅਜਿਹੇ ਆਹੂ ਲਾਹੇ ਕੀ ਓਹ ਵੀ ਤ੍ਰਹਿ ਤ੍ਰਹਿ ਕਰ ਉਠੇ। ਜਦੋਂ ਪੀਰ ਬੁਧੂ ਸ਼ਾਹ ਨੂੰ ਪਤਾ ਲਗਾ ਤਾਂ ਓਹ ਵੀ ਆਪਣੇ 700 ਮੁਰੀਦ, ਚਾਰੋ ਪੁਤਰ , ਭਰਾ ਭਤੀਜਿਆਂ ਸਮੇਤ ਲੜਾਈ ਵਿਚ ਆ ਪਹੁੰਚੇ ਤੇ ਐਸੇ ਜੋਹਰ ਦਿਖਾਏ ਕੀ ਦੁਸ਼ਮਨ ਲੜਾਈ ਦਾ ਮੈਦਾਨ ਛੋੜ ਕੇ ਨਸ ਉਠੇ। ਇਹ ਸੀ ਉਸ ਸਾਹਿਬ–ਏ–ਕਮਾਲ ਦੇ ਬੋਲਾਂ ਤੇ ਸ਼ਖਸ਼ੀਅਤ ਦਾ ਅਸਰ ।
ਇਕ ਵਾਰੀ ਦਰਬਾਰ ਲਗਣ ਤੋਂ ਬਾਅਦ ਗੁਰੂ ਸਾਹਿਬ ਦੀ ਚਰਚਾ ਪਿੰਡ ਦੇ ਚੌਧਰੀ ਡਲੇ ਨਾਲ ਸ਼ੁਰੂ ਹੋਈ । ਡਲੇ ਨੇ ਕਿਹਾ ਕੀ ਅਗਰ ਤੁਸੀਂ ਮੈਨੂੰ ਸਦ ਲੇਂਦੇ ਤਾਂ ਤੁਹਾਨੂੰ ਆਨੰਦਪੁਰ ਦਾ ਕਿਲਾ ਨਾ ਛਡਣਾ ਪੈਂਦਾ । ਮੇਰੇ ਆਦਮੀ ਇਹੋ ਜਹੇ ਸੂਰਮੇ ਹਨ ਕਿ ਵੈਰੀਆਂ ਨੂੰ ਘੋੜੇ ਸਮੇਤ ਚੁਕ ਕੇ ਲੈ ਜਾਂਦੇ ਹਨ। ਗੁਰੂ ਸਾਹਿਬ ਮੁਸਕਰਾਏ ਤੇ ਕਿਹਾ ,” ਕੋਈ ਨਹੀ ਬੜੇ ਮੋਕੇ ਅਉਣਗੇ । ਇਕ ਦਿਨ ਗੁਰੂ ਸਾਹਿਬ ਨੂੰ ਲਕੜ ਦੀ ਬੰਦੂਕ ਕਿਸੇ ਸ਼ਰਧਾਲੂ ਨੇ ਭੇਟ ਕੀਤੀ । ਗੁਰੂ ਸਾਹਿਬ ਨੇ ਡਲੇ ਦੀ ਫੌਜ਼ ਦਾ ਜਾਇਜਾ ਲੈਣਾ ਕੀਤਾ । ਡਲੇ ਨੂੰ ਕਿਹਾ .”ਉਸ ਦਿਨ ਤੂੰ ਆਖ ਰਿਹਾ ਸੀ ਮੇਰੇ ਸੂਰਮੇ ਮੋਤ ਤੋਂ ਨਹੀ ਡਰਦੇ , ਅਸਾਂ ਨੇ ਬਦੂਕ ਦਾ ਜਾਇਜਾ ਲੇਣਾ ਹੈ, ਦੇਖਣਾ ਹੈ ਕੀ ਛਾਤੀ ਵਿਚ ਇਹ ਕਿਤਨਾ ਵਡਾ ਜ਼ਖਮ ਕਰਦੀ ਹੈ , ਨਿਸ਼ਾਨਾ ਕਿਦਾਂ ਦਾ ਹੈ ? ਆਪਣੇ ਕਿਸੇ ਇਕ ਨੋਜਵਾਨ ਨੂੰ ਸਦੋ । ਬੜੀ ਦੇਰ ਇੰਤਜਾਰ ਕਰਣ ਤੋ ਬਾਦ ਕੋਈ ਵੀ ਨੋਜਵਾਨ ਨਾ ਆਇਆ। ਗੁਰੂ ਸਾਹਿਬ ਨੇ ਕਿਹਾ ਹੁਣ ਤੂੰ ਹੀ ਖੜਾ ਹੋ ਜਾ । ਡਲੇ ਦਾ ਵੀ ਚਲਦੀ ਗੋਲੀ ਦੇ ਸਾਮਨੇ ਖੜੇ ਹੋਣ ਦਾ ਹਠ ਨਾ ਪਿਆ । ਗੁਰੂ ਸਾਹਿਬ ਨੇ ਸਿਖਾਂ ਨੂੰ ਸਨੇਹਾ ਭੇਜਿਆ , ਵੀਰ ਸਿੰਘ ਤੇ ਧੀਰ ਸਿੰਘ , ਪਿਓ ਪੁਤਰ ਆਪਸ ਵਿਚ ਬਹਿਸ ਕਰਦੇ ਆ ਰਹੇ ਸਨ । ਪੁਤਰ ਨੇ ਗੁਰੂ ਸਾਹਿਬ ਨੂੰ ਕਿਹਾ ਕਿ ਇਹਨਾਂ ਨੂੰ ਜੰਗ ਦਾ ਬੜਾ ਤਜਰਬਾ ਹੈ ਕਿਸੇ ਔਖੇ ਵੇਲੇ ਤੁਹਾਡੇ ਕੰਮ ਆਉਣਗੇ ਗੋਲੀ ਮੇਰੇ ਸੀਨੇ ਵਿਚ ਮਾਰੋ । ਪਿਤਾ ਕਹਿ ਰਿਹਾ ਸੀ ਇਹ ਜਵਾਨ ਹੈ ਫਿਰ ਕੰਮ ਆਵੇਗਾ , ਮੇਰੀ ਉਮਰ ਬੀਤ ਚੁਕੀ ਹੈ ਮੇਰੇ ਸੀਨੇ ਵਿਚ ਗੋਲੀ ਮਾਰੋ । ਗੁਰੂ ਸਾਹਿਬ ਨੇ ਕਿਹਾ ਕੀ ਤੁਸੀਂ ਦੋਨੋ ਹੀ ਖੜੇ ਹੋ ਜਾਉ । ਗੁਰੂ ਸਾਹਿਬ ਬੈਰਲ ਕਦੀ ਇਧਰ ਕਰ ਦਿੰਦੇ ਕਦੀ ਉਧਰ । ਦੋਨੋ ਪਿਓ ਪੁਤਰ ਨਿਸ਼ਾਨੇ ਅਗੇ ਆਉਣ ਲਈ ਅਗੇ ਪਿਛੇ ਹੁੰਦੇ ਰਹਿੰਦੇ। ਇਹ ਦੇਖਕੇ ਡਲਾ ਸਿਖਾਂ ਦੀ ਗੁਰੂ ਪ੍ਰਤੀ ਸ਼ਰਧਾ ਦੇਖਕੇ ਬੜਾ ਸ਼ਰਮਿੰਦਾ ਹੋਇਆ । ਇਹ ਸ਼ਰਧਾ ਅਜ ਵੀ ਹੈ ਤੇ ਸਦੀਆਂ ਤਕ ਰਹੇਗੀ ਖਾਲੀ ਇਸ ਨੂੰ ਹਲਾ–ਸ਼ੇਰੀ ਦੀ ਤੇ ਇਕ ਹੋਣਹਾਰ ਆਗੂ ਦੀ ਲੋੜ ਹੈ ।
ਕਹਿੰਦੇ ਹਨ ਕੀ ਜਦੋਂ ਲਾਹੋਰ ਸੁਮਨ ਬੁਰਜ ਤੇ ਮਹਾਰਾਜਾ ਰਣਜੀਤ ਸਿੰਘ ਨੇ ਸ਼ਾਹ ਜ਼ਮਾਨ ਤੇ ਹਮਲਾ ਕੀਤਾ ਤਾਂ ਕਿਲੇ ਦੀ ਫਸੀਲ ਨੂੰ ਤੋੜਨ ਲਈ ਭੰਗੀ ਮਿਸਲ ਤੋ ਇਕ ਖਾਸ ਤੋਪ ਮੰਗਵਾਈ ਗਈ , ਜਿਸਦੇ 20-21 ਗੋਲਿਆਂ ਨਾਲ ਫਸੀਲ ਟੁਟਣੀ ਸੀ । ਅਜੇ ਮਸਾਂ ਤਿੰਨ ਕੁ ਗੋਲੇ ਚਲੇ ਸੀ ਤਾ ਤੋਪ ਦਾ ਇਕ ਪਹੀਆ ਟੁਟ ਗਿਆ । ਹਫੜਾ ਦਫੜੀ ਮਚ ਗਈ । ਨਾ ਤੋਪ ਨੂੰ ਠੀਕ ਕਰਾਣ ਦਾ ਵਕ਼ਤ ਸੀ ਨਾ ਸਹੂਲੀਅਤ । ਆਖਿਰ ਇਹ ਫੈਸਲਾ ਹੋਇਆ ਕਿ.ਵਾਰੀ ਵਾਰੀ ਇਕ ਇਕ ਫੌਜੀ ਆਪਣੇ ਕੰਧੇ ਤੋ ਪਹੀਏ ਦਾ ਕੰਮ ਚਲਾਵੇਗਾ । ਪਰ ਇਹ ਤਹਿ ਸੀ ਕੀ ਕੰਧਾ ਦੇਣ ਵਾਲਾ ਬੰਦਾ ਗੋਲਾ ਚਲਣ ਤੇ ਤੂੰਬਾ ਤੂੰਬਾ ਹੋ ਜਾਵੇਗਾ। ਇਥੇ ਇਕ ਪਠਾਣਾ ਦਾ ਸੂਹਿਯਾ ਵੀ ਸੀ ਜੋ ਸਿਖ ਦਾ ਭੇਜ ਬਦਲ ਕੇ ਪਠਾਣਾ ਨੂੰ ਖਬਰ ਪਹੁਚੰਦਾ ਸੀ । ਪਹੀਆ ਟੁਟਣਾ , ਓਸਦਾ ਹਲਾ ਤੇ ਸਿੰਘਾ ਦੇ ਸ਼ੋਰ ਸ਼ਰਾਬੇ ਦੀ ਅਵਾਜ਼ ਸੁਣ ਕੇ ਸੋਚਣ ਲਗਾ ਕੀ ਕਹਿਣਾ ਬੜਾ ਅਸਾਨ ਹੈ ਪਰ ਜਦ ਕਰਨ ਦਾ ਵਕ਼ਤ ਆਇਆ ਤਾ ਭਗਦੜ ਮਚ ਗਈ ਹੈ । ਸੋਚਦਾ ਸੋਚਦਾ ਓਹ ਉਸ ਥਾਂ ਤੇ ਪਹੁੰਚ ਗਿਆ ਜਿਥੇ ਸਿਖ ਆਪਸ ਵਿਚ ਲੜ ਰਹੇ ਸਨ , ਪਹਿਲੇ ਕੰਧਾ ਮੈ ਦਿਆਂਗਾ , ਪਹਿਲੇ ਮੈ । ਦੇਖ ਕੇ ਹੈਰਾਨ ਹੋ ਗਿਆ ਅਖਾਂ ਤਰ ਹੋ ਗਈਆਂ । ਸਿਖਾਂ ਦਾ ਜੋਸ਼ ਦੇਖਕੇ ਉਸਦਾ ਆਪਣਾ ਵੀ ਦਿਲ ਕਰ ਆਇਆ ਕੰਧਾ ਦੇਣ ਵਾਸਤੇ ਪਰ ਉਸਨੇ ਸੋਚਿਆ ਫਿਰ ਇਸ ਤਵਾਰੀਖ ਨੂੰ , ਇਨਾ ਦੀਆਂ ਕੁਰਬਾਨੀਆ ਨੂੰ ਲਿਖੇਗਾ ਕੋਣ । ਇਨੇ ਨੂੰ ਸਿਖਾਂ ਦਾ ਜਥੇਦਾਰ ਆਇਆ । ਉਸਨੇ ਸਭ ਨੂੰ ਚੁਪ ਕਰਾਇਆ ਤੇ ਪੁਛਿਆ ਕਿ ਤੁਹਾਡਾ ਜਥੇਦਾਰ ਕੋਣ ਹੈ ਸਿਖਾਂ ਨੇ ਕਿਹਾ ਕਿ ਤੁਸੀਂ ਤਾਂ ਉਸਨੇ ਕਿਹਾ ਕੀ ਪਹਿਲਾ ਹਕ ਮੇਰਾ ਹੈ ਕੰਧਾ ਦੇਣ ਦਾ । ਓਹ ਸਭ ਤੋ ਅਗੇ ਖੜ ਗਿਆ ਤੇ ਉਸਦੇ ਪਿਛੇ 15-20 ਜਣਿਆ ਦੀ ਬਾਕੀ ਲਾਈਨ ਸੀ । ਇਹ ਸੀ ਸਿਖਾ ਦੀ ਸੋਚ ਦਾ ਮਿਆਰ ਤੇ ਗੁਰੂ ਸਾਹਿਬ ਦੀ ਸ਼ਖਸ਼ੀਅਤ ਦਾ ਅਸਰ । ‘
ਸੰਤ ਸਿਪਾਹੀ
ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ ਜਹਿਦ ਕਰਦੇ ਰਹੇ, ਝੂਜਦੇ ਰਹੇ , ਆਤਮ ਵਿਸ਼ਵਾਸ ਨਾਲ ਆਤਮ ਸਨਮਾਨ ਲਈ ਸੰਘਰਸ਼ ਕਰਦੇ ਰਹੇ ,ਮਜਲੂਮਾਂ .ਗਰੀਬਾਂ ਤੇ ਇਨਸਾਫ਼ ਦੀ ਰਖਿਆ ਕਰਨ ਲਈ ਅਨੇਕ ਕੁਰਬਾਨੀਆਂ ਦਿਤੀਆ ਪਰ ਨਿਸ਼ਚਿਤ ਆਦਰਸ਼ਾ ਤੋ ਮੂੰਹ ਨਹੀ ਮੋੜਿਆ । ਗੁਰੂ ਪਿਤਾ ਦੀ ਸ਼ਹੀਦੀ ਹੋਵੇ ਜਾਂ ਬਚਿਆ ਦੀ ,ਮੈਦਾਨੇ ਜੰਗ ਜਾਂ ਸਰਹੰਦ ਦੀਆਂ ਨੀਹਾਂ ਵਿਚ, ਓਹ ਹਮੇਸ਼ਾ ਹੀ ਅਡੋਲ ਰਹੇ ਤੇ ਹਰ ਕੁਰਬਾਨੀ ਤੋ ਬਾਅਦ ਰਬ ਦਾ ਸ਼ੁਕਰ ਮਨਾਉਂਦੇ ਰਹੇ ।
ਅਵਤਾਰ, ਪੈਗੰਬਰਾਂ , ਰਸੂਲਾਂ ਵਿਚ ਕੋਈ ਵੀ ਐਸਾ ਨਹੀਂ ਹੋਇਆ ,ਜਿਸਨੇ ਆਪਣੇ ਪੁਤਰਾਂ ਨੂੰ ਆਪ ਜੰਗ ਵਿਚ ਸ਼ਹੀਦ ਹੋਣ ਲਈ ਤੋਰਿਆ ਹੋਵੇ ,ਸ਼ਹੀਦ ਕਰਵਾਕੇ ਇਕ ਵੀ ਹੰਜੂ ਕੇਰੇ ਬਿਨਾਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੋਵੇ ਇਸ ਲਈ ਕੀ ਬਚੇ ਆਪਣੇ ਧਰਮ ਤੇ ਫਰਜ਼ ਲਈ ਕੁਰਬਾਨ ਹੋਏ ਹਨ, ਆਪਣੇ ਪੁਤਰਾਂ ਨੂੰ ਵਾਰਕੇ ਦੇਸ਼ਵਾਸੀਂਆਂ ਦੀ ਰੂਹ ਨੂੰ ਪੁਨਰ ਜੀਵਤ ਕੀਤਾ ਹੋਵੇ । ਇਹ ਭਗਤੀ ਤੇ ਸ਼ਕਤੀ ਦੇ ਸੁਮੇਲ ਦੀ ਇਕ ਹਦ ਹੈ ।
ਮਿਰਜ਼ਾ ਹਕੀਮ ਅਲਾਹ ਯਾਰ ਖਾਨ ਜੋਗੀ ਗੁਰੂ ਸਾਹਿਬ ਦੇ ਪੀਰ ਪੈਗੰਬਰਾਂ ਦੇ ਰੁਤੇਬੇ ਬਾਰੇ ਲਿਖਦੇ ਹਨ:
“ਯਾਕੂਬ ਨੇ ਯੂਸਫ ਕੇ ਬਿਛੜਨੇ ਨੇ ਰੁਲਾਇਆ
ਸਾਬਰ ਕੋਈ ਕਮ ਐਸਾ ਰ੍ਸੂਲੋੰ ਮੇ ਆਯਾ
ਕਟਵਾ ਕੇ ਪਿਸਰ ਚਾਰ ਏਕ ਆਂਸੂ ਨਾ ਗਿਰਾਯਾ
ਰੁਤਬਾ ਗੁਰੂ ਗੋਬਿੰਦ ਸਿੰਘ ਨੇ ਰਿਸ਼ਿਓਂ ਕਾ ਬੜਾਇਆ“
ਸਾਰੇ ਰਹਿਬਰਾਂ ਵਿਚ ਗੁਰੂ ਗੋਬਿੰਦ ਸਿੰਘ ਜੀ ਵਰਗਾ ਸਬਰ , ਸਿਦਕ , ਸਹਿਜ , ਅਡੋਲਤਾ ਦਾ ਮੁਜਸਮਾ ਅਜੇ ਤਕ ਕੋਈ ਨਹੀਂ ਹੋਇਆ । ਅਨੇਕਾ ਦੇਸ਼ੀ , ਵਿਦੇਸ਼ੀ, ਵਖ ਵਖ ਧਰਮਾਂ , ਵਿਸ਼ਵਾਸਾ , ਭਾਸ਼ਾਵਾਂ ਦੇ ਲੇਖਕਾ, ਇਤਿਹਾਸਕਾਰਾਂ , ਸਹਿਤਕਾਰਾਂ ਤੇ ਵਿਦਵਾਨਾ ਨੇ ਉਨਾ ਦੀ ਮਹਾਨਤਾ , ਅਨੋਖੀ , ਅਜ਼ੀਮ ਅਤੇ ਅਦਭੁਤ ਕ੍ਰਿਸ਼ਮਈ ਸ਼ਖਸ਼ੀਅਤ ਬਾਰੇ ਲਿਖਦਿਆਂ ਆਪਣੀ ਸ਼ਰਧਾ ਅਤੇ ਨਿਘੇ ਸਤਕਾਰ ਦਾ ਪ੍ਰਗਟਾਵਾ ਕੀਤਾ ਹੈ ।
ਗੁਰੂ ਸਾਹਿਬ ਨੇ ਕਿਸੇ ਵੀ ਜਿਤ ਮਗਰੋਂ ਕਿਸੇ ਦੀ ਜਗਹ ਤੇ ਕਬਜਾ ਨਹੀ ਕੀਤਾ ,ਨਾ ਕੋਈ ਨਿਜੀ ਲਾਭ ਉਠਾਇਆ , ਨਾ ਦੋਲਤ ਲੁਟੀ , ਨਾ ਕਿਸੇ ਨੂੰ ਬੰਦੀ ਬਣਾਇਆ , ਕਿਸੀ ਦੀ ਬਹੁ ਬੇਟੀ ਨੂੰ ਬੇਆਬਰੂ ਨਹੀਂ ਕੀਤਾ ਨਾ ਕਰਵਾਇਆ । ਉਹਨਾਂ ਦੀਆਂ ਲੜਾਈ ਦੀਆਂ ਸ਼ਰਤਾ ਵੀ ਦੁਨਿਆ ਤੋ ਵਖਰੀਆਂ ਸਨ , ਕਿਸੇ ਤੇ ਪਹਿਲੇ ਹਲਾ ਨਹੀਂ ਬੋਲਣਾ , ਕਿਸੇ ਤੇ ਪਹਿਲੇ ਵਾਰ ਨਹੀਂ ਕਰਨਾ , ਭਗੋੜੇ ਦੇ ਪਿਛੇ ਨਹੀ ਭਜਣਾ, ਜਖਮੀ ਚਾਹੇ ਆਪਣਾ ਹੋਵੇ ਜਾਂ ਦੁਸ਼ਮਨ ਦਾ ਪਾਣੀ ਪਿਲਾਣ ਦੇ ਨਾਲ ਨਾਲ ਮਰਹਮ ਪਟੀ ਕਰਨਾ, ਇਹ ਖਾਲੀ ਸਿਪਾਹੀ ਤੇ ਨਹੀ ਹੋ ਸਕਦਾ ,ਸੰਤ ਸਿਪਾਹੀ ਹੀ ਹੋ ਸਕਦਾ ਹੈ ।
ਓਹ ਚਾਹੁੰਦੇ ਤਾਂ ਰਾਜਿਆਂ ਤੇ ਮੁਗਲ ਹਕੂਮਤ ਨਾਲ ਸੁਲਾ– ਕੁਲ ਦੀ ਨੀਤੀ ਅਪਣਾਕੇ ਆਰਾਮ ਦੀ ਜਿੰਦਗੀ ਬਸਰ ਕਰ ਸਕਦੇ ਸੀ ਪਰ ਉਹਨਾਂ ਨੇ ਔਖਾ ਰਾਹ ਚੁਣਿਆ ,ਜਿਸਦੀ ਪਹਿਲੀ ਸ਼ਰਤ ਹੀ ਕੁਰਬਾਨੀ ਸੀ । ਆਪਨੇ ਪਿਤਾ ਨੂੰ ਕੁਰਬਾਨ ਕੀਤਾ , ਪੁਤਰਾਂ ਨੂੰ, ਹਜਾਰਾਂ ਪਿਆਰੇ ਸਿਖਾਂ ਨੂੰ ਆਪਣੀ ਅਖੀ ਸ਼ਹੀਦ ਹੁੰਦਿਆ ਵੇਖਿਆ । ਆਨੰਦਪੁਰ ਨੂੰ ਛਡ ਕੇ ਸਰਸਾ ਚਮਕੋਰ ਤੇ ਮਾਛੀਵਾੜੇ ਦੀਆਂ ਅਓਕੜਾ ਦਾ ਮੁਕਾਬਲਾ ਕਰਕੇ ਜਦ ਦੀਨੇ ਪਹੁੰਚ ਕੇ ਔਰੰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਓਹ ਵੀ ਚੜਦੀ ਕਲਾ ਵਿਚ ਜਿਸ ਨੂੰ ਪੜਕੇ ਹਿੰਦੁਸਤਾਨ ਦਾ ਪਥਰ ਦਿਲ ਬਾਦਸ਼ਾਹ ਵੀ ਕੰਬ ਉਠਿਆ ।
ਰਾਧਾ ਕ੍ਰਿਸ਼ਨਨ ਲਿਖਦੇ ਹਨ ,” ਧਰਮ ਦਾ ਕੰਮ ਹੈ ਕਿ ਮਨੁਖ ਨੂੰ ਸਹੀ ਢੰਗ ਨਾਲ ਜਿੰਦਗੀ ਜਿਓਣਾ ਸਿਖਾਏ । ਸਿਖ ਧਰਮ, ਮਨੁਖ ਨੂੰ ਆਪਣੀ ਜਿੰਦਗੀ ਨਾਲ ਜੋੜਦਾ ਹੈ ਤੇ ਸਿਖ ਜਿੰਦਗੀ ਮਨੁਖ ਨੂੰ ਧਰਮ ਨਾਲ । ਅਗਰ ਇਨਾਂ ਦੋਨੋ ਨੂੰ ਅਡ ਅਡ ਕਰ ਦਿਤਾ ਜਾਏ ਤੇ ਨਾ ਧਰਮ ਵਿਕਸਿਤ ਹੋ ਸਕਦਾ ਹੈ ਨਾਂ ਇਨਸਾਨ । ਸਿਖ ਧਰਮ ਨੇ ਮਨੁਖ ਨੂੰ ਸਮਾਜ ਵਿਚ ਪੈਦਾ ਹੋਈਆਂ ਬੁਰਾਈਆਂ ,ਓਕੜਾ ਤੇ ਜਦੋ–ਜਹਿਦ ਵਿਚੋਂ ਭਜਣਾ ਨਹੀ ਸਿਖਾਇਆ ਸਗੋਂ ਟਾਕਰਾ ਕਰਨਾ ਸਿਖਾਇਆ ਹੈ ਤੇ ਇਹ ਧਰਮ ਦੀ ਸਿਖਰ ਨੂੰ ਛੋਹਣ ਵਾਲੇ ਸੀ ਗੁਰੂ ਗੋਬਿੰਦ ਸਿੰਘ ਜੀ ਸਨ । ਜਦੋਂ ਧਰਮ ਨੇ ਸਭ ਨੂੰ ਸੁਖ ਸ਼ਾਂਤੀ ਦੇਣੀ ਸੀ , ਆਪਸ ਦੇ ਝਗੜੇ ਕਿ ਮੇਰਾ ਰਬ ਚੰਗਾ ਹੈ, ਮੇਰਾ ਰਬ ਚੰਗਾ ਹੈ ਕਹਿ ਕੇ, ਆਪਸ ਵਿਚ ਵੰਡੀਆ ਪੈ ਗਈਆਂ । ਰਬ ਦੇ ਨਾਵਾਂ ਤੇ ਧਰਮਾਂ ਕਰਕੇ ਲੋਕ ਲੜਦੇ ਰਹੇ ਤਦ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਨੂੰ ਅਕਾਲ ਪੁਰਖ ਦੀ ਫੋਜ਼ ਕਹਕੇ ਰਬ ਨੂੰ ਵੰਡਣ ਦਾ ਝਗੜਾ ਹੀ ਖਤਮ ਕਰ ਦਿਤਾ ।
ਸਿਖਾਂ ਨਾਲ ਪਿਆਰ
ਗੁਰੂ ਸਾਹਿਬ ਆਪਣੇ ਸਿਖਾਂ ਨੂੰ ਬੇਹਦ ਪਿਆਰ ਕਰਦੇ ਸੀ । ਪਤਾ ਨਹੀ ਸੀ ਚਲਦਾ ਕੀ ਸਿਖ ਗੁਰੂ ਸਾਹਿਬ ਦੇ ਆਸ਼ਕ ਹਨ ਜਾਂ ਗੁਰੂ ਸਾਹਿਬ ਸਿਖਾਂ ਦੇ ।ਉਹਨਾਂ ਦੇ ਬੋਲ ਇਤਨੇ ਮਿਠੇ ਤੇ ਜਾਦੂ ਭਰੇ ਸੀ ਕਿ ਮੁਰਦਿਆਂ ਵਿਚ ਵੀ ਜਾਨ ਪਾ ਦਿੰਦੇ ਸੀ । ਬਖਸ਼ਿਸ਼ਾ ਇਤਨੀਆਂ ਕਰਦੇ ਸੀ ਕੀ ਕਰ ਕਰ ਕੇ ਉਹਨਾਂ ਦਾ ਆਪਾ ਮਾਰ ਦਿੰਦੇ ਸੀ । ਉਹਨਾਂ ਦਾ ਇਨਸਾਨਿਅਤ ਨਾਲ ਪਿਆਰ ਤਾਂ ਸੀ ਹੀ ਓਹ ਆਪਣੇ ਸਿਖਾਂ ਨੂੰ ਵੀ ਰਜ ਕੇ ਪਿਆਰ ਕਰਦੇ ਸੀ । ਜਦ ਚਮਕੋਰ ਦੀ ਗੜ੍ਹੀ ਚੋਂ ਤਿੰਨ ਪਿਆਰਿਆਂ ਦੇ ਨਾਲ ਗੁਰੂ ਸਾਹਿਬ ਨਿਕਲੇ ਤਾਂ ਰਸਤੇ ਵਿਚ ਹੋਰ ਲਾਸ਼ਾਂ ਦੇ ਨਾਲ ਉਹਨਾਂ ਦੇ ਬਚਿਆਂ ਦੀਆਂ ਵੀ ਲਾਸ਼ਾ ਪਈਆਂ ਹੋਈਆਂ ਸਨ । ਜਦ ਭਾਈ ਦਾਇਆ ਸਿੰਘ ਦੀ ਨਜਰ ਅਜੀਤ ਸਿੰਘ ਤੇ ਜੁਝਾਰ ਸਿੰਘ ਦੀ ਲਾਸ਼ ਤੇ ਪਈ ਤਾ ਉਹਨਾਂ ਦਾ ਦਿਲ ਕੀਤਾ ਕੀ ਆਪਣੀ ਦਸਤਾਰ ਅਧੀ ਅਧੀ ਕਰਕੇ ਦੋਨਾ ਦੇ ਉਪਰ ਪਾਣ ਦਾ । ਜਦ ਉਹਨਾਂ ਨੇ ਆਪਣੀ ਖਾਹਿਸ਼ ਗੁਰੂ ਸਾਹਿਬ ਅਗੇ ਪ੍ਰਗਟ ਕੀਤੀ , ਕਿਹਾ ਕੀ ਦੁਨਿਆ ਦੇ ਗਰੀਬ ਤੋਂ ਗਰੀਬ ਬਚੇ ਵੀ ਬਿਨਾਂ ਕਫਨ ਤੋਂ ਇਸ ਦੁਨਿਆ ਤੋ ਨਹੀ ਜਾਂਦੇ, ਤਾਂ ਗੁਰੂ ਸਾਹਿਬ ਨੇ ਕਿਹਾ ਕੀ ਦੇਖ ਇਹ ਸਾਰੀਆਂ ਲਾਸ਼ਾਂ ,ਇਹ ਸਭ ਮੇਰੇ ਬਚੇ ਹਨ, ਜੇ ਤੇਰੇ ਕੋਲ ਸਭ ਦੇ ਉਤੇ ਕਫਨ ਪਾਣ ਦਾ ਇੰਤਜ਼ਾਮ ਹੈ ਤਾਂ ਤੇਰੀ ਖਾਹਿਸ਼ ਪੂਰੀ ਹੋ ਸਕਦੀ ਹੈ । ਇਹ ਕਹਿਕੇ ਗੁਰੂ ਸਾਹਿਬ ਅਗੇ ਨੂੰ ਤੁਰ ਪਏ ।
ਖਾਲਸੇ ਨੂੰ ਆਪਣਾ ਸਰੂਪ , ਆਪਣੀ ਆਤਮਾ ,ਆਪਣੇ ਵਿਚਾਰ , ਜੋ ਕੁਝ ਵੀ ਉਨਾ ਕੋਲ ਸੀ ਆਪਣਾ ਤਨ–ਮਨ , ਧਨ ਸਭ ਕੁਝ ਖਾਲਸੇ ਦੀ ਝੋਲੀ ਵਿਚ ਪਾ ਦਿਤਾ । ਓਹਨਾ ਤੋ ਅਮ੍ਰਿਤ ਛਕਕੇ ,ਖਾਲਸੇ ਨੂੰ ਆਪਣੇ ਬਰਾਬਰ ਖੜਾ ਕਰ ਦਿਤਾ ਤੇ ਕਿਹਾ ਵੀ ਕਿ ਜੇ ਮੈਂ ਗੁਰੂ ਬਣਿਆ ਰਿਹਾ ਤੇ ਤੁਸੀਂ ਚੇਲੇ ਤੇ ਫਿਰ ਬਰਾਬਰੀ ਕਿਵੇਂ ਹੋਈ ?
ਸੇਵ ਕਰੀ ਇਨ ਹੀ ਕੀ ਭਾਵਤ
ਅਓਰ ਕੀ ਸੇਵ ਸੁਹਾਤ ਨਾ ਜੀ ਕੋ
ਦਾਨ ਦਿਓ ਇਨ ਹੀ ਕੋ ਭਲੇ
ਅਰੁ ਆਨ ਕੋ ਦਾਨ ਨ ਲਾਗਤ ਨੀਕੋ
ਮੁਕਤੇ ਮੇਰੇ ਪ੍ਰਾਨ ,ਜੋ ਕਰਨ ਸੋ ਪ੍ਰਵਾਨ ।।
ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ
ਨਹੀਂ ਮੋ ਸੋ ਗਰੀਬ ਕਰੋਰ ਪਰੇ
ਖਾਲਸਾ ਮੇਰਾ ਰੂਪ ਹੈ ਖਾਸ
ਖਾਲਸੇ ਮਹਿ ਹਓ ਕਰਹਿ ਨਿਵਾਸ
ਸਿਖ ਪੰਚੋ ਮੇ ਮੇਰਾ ਵਾਸਾ
ਪੂਰਨ ਕਰੇ ਜਿਹ ਆਸਾ
ਖਾਲਸਾ ਗੁਰੂ, ਗੁਰੂ ਖਾਲਸਾ ਕਹੋ ਮੈ ਅਬ
ਜੈਸੇ ਗੁਰੂ ਨਾਨਕ ਅੰਗਦ ਕੋ ਕੀਨਿਓ“
ਅਲਾਹ ਯਾਰ ਖਾਨ ਜੋਗੀ ਲਿਖਦਾ ਹੈ ਕੀ ਜਿਨਾਂ ਪਿਆਰ ਗੁਰੂ ਸਾਹਿਬ ਨੇ ਆਪਣੇ ਸਿਖਾਂ ਨਾਲ ਕੀਤਾ ਕਿਸੇ ਮੁਰਸ਼ਦ ਨੇ ਆਪਣੇ ਮੁਰੀਦ ਨਾਲ ਨਹੀ ਕੀਤਾ ।
“ਹਾਸ਼ਾ ਕਿਸੀ ਮੁਰਸ਼ਦ ਮੈਂ ਯੇਹ ਇਸਾਰ ਨਹੀਂ ਹੈਂ।
ਏਹ ਪਿਆਰ ਕਿਸੀ ਪੀਰ ਮੈਂ ਜਿਨ੍ਹਾਰ ਨਹੀਂ ਹੈਂ।“
ਜਦੋਂ ਚਮਕੋਰ ਦੀ ਗੜੀ ਵਿਚੋਂ ਬਚਿਆਂ ਨੂੰ ਲੈਕੇ ਗੁਰੂ ਸਾਹਿਬ ਨੂੰ ਨਿਕਲਨ ਵਾਸਤੇ ਕਿਹਾ ਗਿਆ ਤਾਂ ਉਹਨਾਂ ਨੇ ਇਹ ਕਿਹਾ ਤੁਸੀਂ ਕੇਹੜੇ ਬਚਿਆਂ ਦੀ ਗਲ ਕਰਦੇ ਹੋ ਤੁਸੀਂ ਸਾਰੇ ਹੀ ਮੇਰੇ ਬਚੇ ਹੋ । ਉਹ ਗਲ ਵਖਰੀ ਹੈ ਕੀ ਜਦ ਦੋਨੋ ਬਚੇ ਸ਼ਹੀਦ ਹੋ ਗਏ ਤਾਂ ਸਿਖਾਂ ਨੇ ਪੰਜ ਪਿਆਰਿਆਂ ਦਾ ਰੂਪ ਧਾਰ ਕੇ ਗੁਰੂ ਸਾਹਿਬ ਨੂੰ ਗੜੀ ਵਿਚੋਂ ਨਿਕਲਣ ਦਾ ਹੁਕਮ ਦਿਤਾ ਜਿਸ ਨੂੰ ਮਨਾ ਕਰਨਾ ਉਹਨਾਂ ਦੇ ਵਸ ਵਿਚ ਨਹੀਂ ਸੀ , ਕਿਓਂਕਿ ਇਹ ਹੁਕਮ ਦੇਣ ਦੀ ਤਾਕਤ ਗੁਰੂ ਸਾਹਿਬ ਨੇ ਖੁਦ ਪੰਜ ਪਿਆਰਿਆਂ ਨੂੰ ਬਖਸ਼ੀ ਸੀ । ਸਿਖਾਂ ਨੇ ਇਸ ਨੂੰ ਇਸਤਮਾਲ ਕਰਨਾ ਪਿਆ ਕਿਓਂਕਿ ਅਗਲੇ ਦਿਨ ਗੜੀ ਵਿਚ ਸਭ ਦੀ ਸ਼ਹੀਦੀ ਯਕੀਨਨ ਸੀ ਤੇ ਜੇ ਕਲ ਨੂੰ ਗੁਰੂ ਸਾਹਿਬ ਵੀ ਨਾ ਰਹੇ ਤਾਂ ਸਿਖੀ ਤੇ ਸਿਖਾਂ ਦੀ ਅਗਵਾਈ ਕੋਣ ਕਰੇਗਾ?
ਜਦੋਂ ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਲਖੀ ਜੰਗਲ ਵਿਚ ਗੁਰੂ ਸਾਹਿਬ ਨੂੰ ਮਿਲਣ ਵਾਸਤੇ ਆਏ, ਸਾਹਿਬਜਾਦਿਆਂ ਨੂੰ ਉਹਨਾਂ ਨਾਲ ਨਾਂ ਦੇਖਕੇ ਪੁਛਿਆ ਕੀ ਸਾਹਿਬਜ਼ਾਦੇ ਕਿਥੇ ਹਨ ? ਤਾਂ ਗੁਰੂ ਸਾਹਿਬ ਨੇ ਖਾਲਸੇ ਦੇ ਇਕੱਠ ਵਲ ਇਸ਼ਾਰਾ ਕਰਕੇ ਕਿਹਾ ਇਹਨਾਂ ਵਿਚ ਆਪਣੇ ਅਜੀਤ, ਜੁਝਾਰ ,ਫਤਹਿ ਸਿੰਘ ਤੇ ਜੋਰਾਵਰ ਨੂੰ ਢੂੰਡ ਲਉ ਮੇਰੇ ਵਾਸਤੇ ਇਹ ਸਭ ਅਜੀਤ ,ਜੁਝਾਰ. ਫਤਹਿ ਤੇ ਜੋਰਾਵਰ ਹਨ।
“ਇਨ ਪੁਤਰਨ ਕੇ ਸੀਸ ਪੈ ਵਾਰ ਦੀਏ ਸੁਤ ਚਾਰ ।
ਚਾਰ ਮੁਏ ਤਾਂ ਕਿਯਾ ਹੁਆ ਜੀਵਤ ਕਈ ਹਜ਼ਾਰ ।“
ਇਸਤੋ ਮੈਨੂ ਸੁਖਪ੍ਰੀਤ ਸਿੰਘ ਉਦੋਕੇ ਜੀ ਦੀ ਵਾਰਤਾ ਯਾਦ ਆਈ ਹੈ , ਜਦੋਂ ਓਹ ਇੰਗ੍ਲੈੰਡ ਇਕ ਸਕੂਲ ਵਿਚ ਬਚਿਆਂ ਦੀ ਧਾਰਮਿਕ ਕਲਾਸ ਲੈਣ ਗਏ ਤਾਂ ਇਕ ਅੰਗਰੇਜ਼ ਬਚੀ ਨੇ ਸਵਾਲ ਕੀਤਾ, ਕੀ ਸ਼ਾਦੀ ਤੇ ਮਾ–ਬਾਪ ਮੁੰਡੇ ਕੁੜੀ ਤੋਂ ਪੈਸੇ ਕਿਓਂ ਘੁਮਾਂਦੇ ਹਨ । ਉਹਨਾਂ ਨੇ ਦਸਿਆ ਕੀ ਇਹ ਚਾਹੇ ਸਾਡੀ ਰਸਮ ਨਹੀ ਪਰ ਇਸਦਾ ਮਤਲਬ ਇਹੀ ਹੁੰਦਾ ਹੈ ਕੀ ਅਸੀਂ ਤੁਹਾਡੇ ਅਗੇ ਪੈਸੇ ਨੂੰ ਕੁਝ ਨਹੀ ਸਮ੍ਝਦੇ ਮਤਲਬ ਇਸ ਪੈਸੇ ਤੋ ਵੀ ਵਧ ਪਿਆਰ ਅਸੀਂ ਤੁਹਾਨੂੰ ਕਰਦੇ ਹਾਂ । ਤਾਂ ਉਸ ਬਚੀ ਨੇ ਪੁਛਿਆ ਕੀ ਕਿਨੇ ਪੈਸੇ ਵਾਰਦੇ ਹਨ ਤੇ ਵਧ ਤੋ ਵਧ ਕਿਤਨਾ ਸਿਰਵਾਰਨਾ ਅਜ ਤਕ ਕਿਸੇ ਨੇ ਕੀਤਾ ਹੋਵੇਗਾ । ਤਾਂ ਉਦੋਕੇ ਸਾਹਿਬ ਨੇ ਦਸਿਆ ਕੀ ਮੈਨੂ ਪੈਸਿਆਂ ਦਾ ਤਾ ਪਤਾ ਨਹੀ ਪਰ ਜੋ ਸਿਰਵਾਰਨਾ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਖਾਲਸੇ ਤੇ ਕੀਤਾ ਹੈ ਓਹ ਅਜ ਤਕ ਹੋਰ ਕਿਸੇ ਨੇ ਨਹੀਂ ਕੀਤਾ ।
ਜਦੋਂ ਮੁਕਤ੍ਸਰ ਦਾ ਜੰਗ ਖਤਮ ਹੋਇਆ ਤਾਂ ਗੁਰੂ ਸਾਹਿਬ ਮੋਰਚੇ ਤੋਂ ਨਿਕਲਕੇ ਜੰਗ ਦੇ ਮੈਦਾਨ ਵਿਚ ਪਹੁੰਚੇ । ਵਜੀਰ ਖਾਨ ਅਪਣਿਆ ਲਾਸ਼ਾਂ ਨੂੰ ਇਥੇ ਛਡ ਕੇ ਚਲਾ ਗਿਆ ਸੀ । ਗੁਰੂ ਸਾਹਿਬ ਨੇ ਆਪਣੇ ਇਕ ਇਕ ਸਿਖ ਗੋਦੀ ਵਿਚ ਲਿਆ ਉਹਨਾਂ ਦਾ ਮੂੰਹ ਪੂੰਜਿਆ, ਬੜੇ ਪਿਆਰ ਨਾਲ ਉਨਾ ਨੂੰ ਮਨਸਬ ਦਾਰੀਆਂ ਬਖ੍ਸ਼ੀਆਂ , ਮੇਰਾ ਪੰਜ ਹਜ਼ਾਰੀ, ਮੇਰਾ ਦਸ ਹਜ਼ਾਰੀ , ਮੇਰਾ ਤੀਸ ਹਜ਼ਾਰੀ ਆਦਿ । ਬਖਸ਼ਿਸ਼ਾਂ ਕਰਦੇ ਕਰਦੇ ਜਦ ਓਹ ਮਹਾਂ ਸਿੰਘ ਕੋਲ ਪਹੁੰਚੇ,...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)