ਅਬਦੁਲ ਮਜੀਦ ਲਿਖਦੇ ਹਨ ,’ ਗੁਰੂ ਗੋਬਿੰਦ ਸਿੰਘ ਕਦੇ ਇਸਲਾਮ ਜਾਂ ਮੁਸਲਮਾਨਾ ਦੇ ਵੈਰੀ ਨਹੀਂ ਸੀ ” । ਜੋ ਪੈਗੰਬਰ ਖੁਦਾ ਦੀ ਖਲਕਤ ਨੂੰ ਇਕ ਸਮਝਦਾ ਹੋਵੇ , ਨਿਮਾਜ਼ ਅਤੇ ਪੂਜਾ , ਮੰਦਰ ਅਤੇ ਮਸਜਿਦ ਵਿਚ ਕੋਈ ਫਰਕ ਨਾ ਕਰਦਾ ਹੋਵੇ , ਜਿਸਦੀ ਫੌਜ਼ ਵਿਚ ਹਜ਼ਾਰਾਂ ਮੁਸਲਮਾਨ, ਜਾਲਮ ਮੁਗਲ ਹਕੂਮਤ ਨਾਲ ਟਾਕਰਾ ਕਰਨ ਲਈ ਖੜੇ ਹੋਣ , ਜਿਸਦੇ ਪੈਰੋਕਾਰ ਲੜਾਈ ਦੇ ਮੈਦਾਨ ਵਿਚ ਆਪਣੇ ਅਤੇ ਦੁਸ਼ਮਨ ਨੂੰ ਪਾਣੀ ਪਿਲਾਣ ਤੇ ਮਰਹਮ ਪਟੀ ਦੀ ਸੇਵਾ ਕਰਣ , ਜਿਸਦੇ ਲੰਗਰ ਵਿਚ ਹਰ ਮੁਸਲਮਾਨ , ਹਿੰਦੂ , ਸਿਖ ਇਕ ਪੰਗਤ ਵਿਚ ਬੈਠ ਕੇ ਲੰਗਰ ਛਕਣ ਤੇ ਸੰਗਤ ਕਰਨ ਓਹ ਭਲਾ ਕਿਸੇ ਮਜਹਬ ਦਾ ਵੈਰੀ ਕਿਵੈ ਹੋ ਸਕਦਾ ਹੈ । ਓਹ ਵਖਰੀ ਗਲ ਹੈ ਕੀ ਉਸ ਵਕਤ ਜੋ ਜੁਲਮ ਕਰ ਰਹੇ ਸੀ ਇਤਫਾਕਨ ਮੁਸਲਮਾਨ ਸਨ । ਜੰਗਾਂ ਦੀ ਸ਼ੁਰੂਵਾਤ ਤਾਂ ਪਹਾੜੀ ਰਾਜੇ , ਜੋ ਕੀ ਹਿੰਦੂ ਸਨ , ਉਹਨਾਂ ਤੋ ਹੋਈ , ਜਿਸ ਵਿਚ ਪੀਰ ਬੁਧੂ ਸ਼ਾਹ , ਜੋ ਕੀ ਇਕ ਨਾਮੀ ਮੁਸਲਮਾਨ ਫਕੀਰ ਸਨ ਆਪਣੇ 700 ਮੁਰੀਦ , ਚਾਰ ਪੁਤਰ, ਭਰਾ ਤੇ ਭਤੀਜਿਆਂ ਸਮੇਤ ਗੁਰੂ ਸਾਹਿਬ ਨਾਲ ਆ ਖੜੇ ਹੋਏ । ਗੁਰੂ ਸਾਹਿਬਾਨਾ ਨੇ ਲੋੜ ਪਈ ਤਾਂ ਮੁਸਲਮਾਨਾ ਲਈ ਮਸੀਤਾ ਵੀ ਬਣਵਾਈਆਂ । ਬੰਦਾ ਬਹਾਦਰ , ਮਿਸਲਾਂ ਤੇ ਮਹਾਰਾਜਾ ਰਣਜੀਤ ਸਿੰਘ ਵਕਤ ਵੀ ਮਸੀਤਾਂ ਬਣੀਆ ਪਰ ਅਜ ਤਕ ਕਿਸੇ ਸਿਖ ਨੇ ਢਾਹੀਆਂ ਨਹੀਂ ।
ਦਾਨ–ਵੀਰ
ਗੁਰੂ ਗੋਬਿੰਦ ਸਿੰਘ ਤੋਂ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ