ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ ਤੇ ਲੋਭ ਲਾਲਚ ਤੋ ਕਿਤੇ ਉਪਰ । ਉਹਨਾਂ ਨੇ ਸਿਮਰਨ ਵੀ ਕੀਤਾ ਤੇ ਜੰਗ ਵੀ ,ਜਰ ਜੋਰੁ ਜਾਂ ਜਮੀਨ ਲਈ ਨਹੀ ,ਨਾ ਕਿਸੇ ਨੂੰ ਦੁਖ ਪਹੁੰਚਾਣ ਲਈ ,ਸਗੋ ਗਰੀਬਾਂ ਤੇ ਮਜ੍ਲੂਮਾ ਦੀ ਰਖਿਆ ਕਰਨ ਤੇ ਜੋਰ ਜਬਰ ਦਾ ਟਾਕਰਾ ਕਰਨ ਲਈ । ਓਹਨਾਂ ਨੇ ਨਾ ਕਿਸੇ ਦੀ ਦੋਲਤ ਲੁਟੀ , ਨਾ ਜਮੀਨ ਜਾਇਦਾਦ ਤੇ ਕਬਜਾ ਕੀਤਾ , ਨਾ ਕਿਸੀ ਦੀ ਬਹੂ ਬੇਟੀ ਨੂੰ ਬੇਆਬਰੂ ਕੀਤਾ ਨਾ ਕਰਵਾਇਆ,ਨਾ ਕਿਸੇ ਨੂੰ ਕੈਦ ਕੀਤਾ , ਨਾ ਅੰਗ ਵਡੇ , ਨਾ ਸੂਲੀ ਤੇ ਚਾੜਿਆ , ਓਹ ਲੜੇ ਤੇ ਸਿਰਫ ਅਸੂਲਾਂ ਵਾਸਤੇ, ਹਕ ਤੇ ਸਚ ਦੀ ਰਾਖੀ ਕਰਨ ਵਾਸਤੇ ਓਹ ਵੀ ਤਦ ਜਦੋਂ ਬਾਕੀ ਸਾਰੇ ਸ਼ਾਂਤਮਈ ਢੰਗ ਫ਼ੇਲ ਹੋ ਚੁਕੇ ਸਨ ।
ਉਹਨਾਂ ਦੀਆ ਕੁਰਬਾਨੀਆਂ ਦਾ ਕੋਈ ਅੰਤ ਨਹੀ । 9 ਸਾਲ ਦੀ ਉਮਰ ਵਿਚ ਪਿਤਾ ਨੂੰ ਤਿਲਕ ਤੇ ਜੰਜੂ ਦੀ ਰਖਿਆ ਵਾਸਤੇ ਕੁਰਬਾਨ ਕੀਤਾ , ਜਿਸ ਵਿਚ ਨਾ ਕਿਸੇ ਗੁਰੂ ਨੂੰ ਵਿਸ਼ਵਾਸ ਸੀ ਤੇ ਨਾ ਹੀ ਸਤਕਾਰ । ਸਿਰਫ 42 ਸਾਲ ਦੀ ਉਮਰ ਵਿਚ ਉਹਨਾ ਨੇ ਗੁਰੂ ਨਾਨਕ ਦੇਵ ਜੀ ਦੇ ਆਰੰਭ ਕੀਤੇ ਜਬਰ ਤੇ ਜੁਲਮ ਦੇ ਖਿਲਾਫ਼ ਕ੍ਰਾਂਤਿਕਾਰੀ ਸਿਧਾਂਤਾਂ ਨੂੰ ਸਿਖਰ ਤੇ ਪਹੁੰਚਾਇਆ , ਜਿਸ ਲਈ ਉਹਨਾ ਨੇ ਆਪਣੇ ਸਰਬੰਸ ਤੇ ਅਨੇਕਾਂ ਪਿਆਰੇ ਸਿਖਾ ਦੀ ਕੁਰਬਾਨੀ ਦਿਤੀ । ਉਹਨਾਂ ਦਾ ਹੌਸਲਾ ਵੀ ਕਮਾਲ ਦਾ ਸੀ ਇਤਨਾ ਕੁਝ ਵਾਪਰ ਗਿਆ ਪਰ ਫਿਰ ਵੀ ਚੜਦੀ ਕਲਾ ਵਿਚ ਰਹਿਕੇ ਰਬ ਦਾ ਸ਼ੁਕਰ ਮਨਾਉਂਦੇ ਰਹੇ । ਚਮਕੌਰ ਦੀ ਜੰਗ ਵਿਚ ਆਪਣੇ ਪੁਤਰਾਂ ਨੂੰ ਆਪਣੀ ਹਥੀਂ ਤਿਆਰ ਕਰਕੇ ਸ਼ਹਾਦਤ ਲਈ ਤੋਰਨਾਂ ,ਆਪਣੀ ਅਖੀਂ ਸ਼ਹੀਦ ਹੁੰਦਿਆਂ ਵੇਖ ਕੇ ਇਕ ਹੰਜੂ ਕੇਰੇ ਬਿਨਾ ਉਸ ਅਕਾਲ ਪੁਰਖ ਦਾ ਧੰਨਵਾਦ ਕਰਨਾ , ਦੋ ਪੁਤਰ ਸਰਹੰਦ ਦੀਆਂ ਨੀਹਾਂ ਵਿਚ ਚਿਣਵਾ ਦਿਤੇ ਗਏ । ਸੀ ਨਹੀ ਕੀਤੀ , ਸਿਤਮ ਜਫਾ ਕਹਿਰ ਦਾ ਮੁਕ਼ਾਬਲਾ ਪਿਆਰ ਤੇ ਸਿਦਕ ਨਾਲ ਕਰਨਾ ਇਹ ਕੋਈ ਆਮ ਗਲ ਨਹੀ । ਪੁਤਰ ਵੀ ਜਿਹਨਾਂ ਨੇ ਇਤਨੀ ਮਾਸੂਮ ਉਮਰ ਵਿਚ ਸ਼ਹਾਦਤ ਦੇਕੇ ਆਪਣੇ ਜਾਹੋ–ਜਲਾਲ ਨਾਲ ਨਾ ਕੇਵਲ ਸਿਖ ਇਤਿਹਾਸ ਰੋਸ਼ਨ ਕੀਤਾ ਬਲਕਿ ਸ਼ਹੀਦੀ ਦੀ ਇਕ ਐਸੀ ਮਿਸਾਲ ਕਾਇਮ ਕੀਤੀ ਜੋ ਦੁਨਿਆ ਦੇ ਇਤਿਹਾਸ ਨਾਲੋਂ ਵਖਰੀ ਹੈ।
ਜਿਤਨੇ ਖਿਤਾਬ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲੇ ਹਨ ਸ਼ਾਇਦ ਹੀ ਕਿਸੇ ਹੋਰ ਮਹਾਪੁਰਸ਼ ਨੂੰ ਮਿਲੇ ਹੋਣ । ਉਹਨਾਂ ਨੂੰ ਸ਼ਹੀਦ ਪਿਤਾ ਦਾ ਪੁਤਰ ਤੇ ਸ਼ਹੀਦ ਪੁਤਰਾਂ ਦਾ ਪਿਤਾ ਬਣਨ ਦਾ ਮਾਣ ਮਿਲਿਆ ਉਹਨਾਂ ਦਾ ਸਾਰਾ ਜੀਵਨ ਦੇਸ਼ ਤੇ ਕੌਮ ਲਈ ਕੁਰਬਾਨੀਆਂ ਕਰਦੇ ਬੀਤਿਆ ਖਾਸ ਕਰਕੇ ਪੋਹ ਦੇ ਓਹ 7 ਦਿਨ ਜਿਨਾਂ ਨੂੰ ਸੁਣਕੇ ਹ਼ਰ ਇਕ ਦੇ ਰੋੰਗਟੇ ਖੜੇ ਹੋ ਜਾਂਦੇ , ਦਿਲ ਕੰਬ ਉਠਦਾ । ਚਾਰ ਪੁਤਰ ਤਿੰਨ ਪਿਆਰੇ ਤੇ 500 ਤੋ ਵਧ ਸੰਤ ਸਿਪਾਹੀ ਜੋ ਉਨਾਂ ਨੂੰ ਪੁਤਰਾਂ ਤੋਂ ਵਧ ਪਿਆਰੇ ਸੀ, ਸ਼ਹੀਦ ਹੋਏ ।
ਬੜੀ ਹੈਰਾਨੀ ਦੀ ਗਲ ਹੈ ਕੀ ਜਿਹਨਾਂ ਦੇ ਤਿਲਕ ਜੰਜੂ ਦੀ ਰਖਿਆ ਲਈ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਜਾਨ ਕੁਰਬਾਨ ਕਰ ਦਿਤੀ ਉਹਨਾਂ ਹਿੰਦੂਆਂ ਨੇ ਹੀ ਪਹਿਲਾ ਤੇ ਕਈ ਲਗਾਤਾਰ ਹਮਲੇ ਗੁਰੂ ਗੋਬਿੰਦ ਸਾਹਿਬ ਤੇ ਕੀਤੇ ਤੇ ਨਾ–ਕਾਮਯਾਬ ਹੋਣ ਤੇ ਮੁਗਲ ਹਕੂਮਤ ਨੂੰ ਆਪਣੇ ਨਾਲ ਗੰਡ ਲਿਆ । ਉਹਨਾਂ ਦੀ ਗੁਰੂ ਘਰ ਨਾਲ ਦੁਸ਼ਮਨੀ ਨੇ ਭਾਰਤ ਦੀ ਬਦਕਿਸ੍ਮਤੀ ਨੂੰ ਹੋਰ ਲੰਬੇਰਾ ਕਰ ਦਿਤਾ । ਸਰ ਰਣਬੀਰ ਏਡੀਟਰ ਮਿਲਾਪ ਲਿਖਦੇ ਹਨ ”ਇਤਿਹਾਸ ਦੀ ਸਭ ਤੋਂ ਵਧੇਰੇ ਦੁਖਾਂਤਰ ਗਲ ਇਹ ਹੈ ਕਿ ਜਿਹਨਾਂ ਹਿੰਦੂਆਂ ਦੀ ਖਾਤਰ ਗੁਰੂ ਤੇਗ ਬਹਾਦਰ ਸਾਹਿਬ ਸ਼ਹੀਦ ਹੋਏ , ਜਿਹਨਾਂ ਨੂੰ ਜਗਾਉਣ ਤੇ ਸ਼ਕਤੀਸ਼ਾਲੀ ਬਣਾਉਣ ਲਈ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਦਿਤਾ ,ਆਪਣਾ ਜੀਵਨ ਨਿਛਾਵਰ ਕਰ ਦਿਤਾ ਪਹਿਲਾ ਹਮਲਾ ਉਹਨਾਂ ਨੇ ਕੀਤਾ ਤੇ ਕਈ ਵਾਰ ਦੁਹਰਾਇਆ , ਚਾਹੇ ਹਮੇਸ਼ਾਂ ਹੀ ਉਹਨਾਂ ਨੂੰ ਮੂੰਹ ਦੀ ਖਾਣੀ ਪਈ।
ਪਰ ਕੁਝ ਹਿੰਦੂ ਤੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ