ਅੱਜ ਮੈ ਉਸ ਗੁਰੂ ਸਹਿਬ ਜੀ ਦੇ ਸਬੰਧ ਵਿੱਚ ਲਿਖਣ ਦੀ ਕੋਸ਼ਿਸ਼ ਕਰਨ ਲੱਗਾ ਜਿਹਨਾਂ ਦੇ ਗੁਣ ਗੁਰੂ ਅਰਜਨ ਸਾਹਿਬ ਜੀ ਨੇ ਭਾਈ ਸੱਤੇ ਬਲਵੰਡ ਜੀ ਨੇ ਭੱਟ ਸਹਿਬਾਨ ਨੇ ਗੁਰੂ ਗ੍ਰੰਥ ਸਹਿਬ ਵਿਚ ਦਰਜ ਕੀਤੇ ਹਨ । ਮੈ ਛੋਟੀ ਜਿਹੀ ਇਕ ਬੂੰਦ ਅਥਾਹ ਸਮੁੰਦਰ ਦੀ ਕੀ ਸਿਫਤ ਲਿਖ ਸਕਦਾ ਹਾ ਪਰ ਫੇਰ ਵੀ ਗੁਰੂ ਰਾਮਦਾਸ ਸਾਹਿਬ ਜੀ ਦਾਸ ਤੇ ਮਿਹਰ ਦੀ ਨਿਗਾਹ ਕਰਕੇ ਉਸਤਿਤ ਲਿਖਵਾ ਲੈਣ ਜੀ । ਗੁਰੂ ਰਾਮਦਾਸ ਸਾਹਿਬ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਪਾਕਿਸਤਾਨ ਵਿੱਚ ਪਿਤਾ ਹਰਿਦਾਸ ਜੀ ਦੇ ਘਰ ਤੇ ਮਾਤਾ ਦਇਆ ਕੌਰ ਜੀ ਦੀ ਪਵਿੱਤਰ ਕੁੱਖ ਤੋ 1534 ਵਿੱਚ ਹੋਇਆ । ਆਪ ਜੀ ਪਹਿਲੀ ਸੰਤਾਨ ਹੋਣ ਦੇ ਨਾਤੇ ਲੋਕ ਆਪ ਜੀ ਨੂੰ ਜੇਠਾ ਕਹਿ ਕੇ ਬਲੌਣ ਲਗੇ । ਸੱਤ ਕੁ ਸਾਲ ਦੀ ਉਮਰ ਵਿੱਚ ਪਹਿਲਾ ਮਾਤਾ ਜੀ ਤੇ ਫੇਰ ਪਿਤਾ ਜੀ ਚਲ ਵਸੇ । ਆਂਢ ਗੁਆਢ ਤੇ ਰਿਸਤੇਦਾਰ ਜੇਠਾ ਜੀ ਤੋ ਨਫਰਤ ਕਰਨ ਲੱਗ ਪਏ ਆਪਣੇ ਬੱਚਿਆ ਤੇ ਵੀ ਰਾਮਦਾਸ ਸਾਹਿਬ ਜੀ ਦਾ ਪਰਿਸ਼ਾਵਾ ਤੱਕ ਨਾ ਪੈਣ ਦੇਂਦੇ । ਪਰ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਦੇ ਦਰਸ਼ਨਾਂ ਲਈ ਸੰਗਤ ਤਰਸਦੀਆਂ ਫਿਰਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਕੋਈ ਆਸਰਾ ਤਕ ਨਹੀ ਸੀ ਦੇਂਦਾ ਅੱਜ ਉਹ ਗੁਰੂ ਰਾਮਦਾਸ ਸਾਹਿਬ ਜੀ ਨਿਆਸਰਿਆਂ ਦੇ ਆਸਰਾ ਹਨ । ਜਿਸ ਗੁਰੂ ਰਾਮਦਾਸ ਸਾਹਿਬ ਨੂੰ ਕੋਈ ਖਾਣ ਲਈ ਰੋਟੀ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੋ ਹਰ ਰੋਜ ਲੱਖਾਂ ਸੰਗਤਾਂ ਪ੍ਰਸ਼ਾਦਾ ਛੱਕਦੀਆਂ ਹਨ । ਜਿਸ ਰਾਮਦਾਸ ਨੂੰ ਕੋਈ ਪੈਸਾਂ ਤੱਕ ਨਹੀ ਸੀ ਦੇਣ ਨੂੰ ਤਿਆਰ ਅੱਜ ਉਸ ਰਾਮਦਾਸ ਸਾਹਿਬ ਜੀ ਦੇ ਚਰਨਾਂ ਵਿੱਚ ਹਰ ਰੋਜ ਲੱਖਾਂ ਕਰੋੜਾਂ ਰੁਪਏ ਚੜਦੇ ਹਨ । ਜਿਸ ਰਾਮਦਾਸ ਦਾ ਨਾਮ ਆਢ ਗੁਆਢ ਜਾ ਰਿਸਤੇਦਾਰ ਆਪਣੇ ਬੱਚਿਆ ਨੂੰ ਨਹੀ ਸਨ ਲੈਣ ਦੇਂਦੇ ਅੱਜ ਉਸ ਰਾਮਦਾਸ ਸਾਹਿਬ ਜੀ ਦਾ ਨਾਮ ਲੈ ਕੇ ਸੰਗਤਾਂ ਮੁਕਤੀ ਪ੍ਰਾਪਤ ਕਰ ਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਇਹ ਆਖ ਕੇ ਛੱਡ ਦਿਤਾਂ ਸੀ ਕਿ ਇਸ ਦੇ ਜਨਮ ਲੈਣ ਕਰਕੇ ਇਸ ਦੇ ਮਾ ਪਿਉ ਮਰ ਗਏ ਹਨ । ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਨਾਮ ਲੈਣ ਕਰਕੇ ਮਰਦੇ ਲੋਕ ਵੀ ਤੰਦਰੁਸਤ ਹੋ ਰਹੇ ਹਨ । ਜਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਆਢ ਗੁਆਢ ਤੇ ਰਿਸਤੇਦਾਰ ਆਪਣੇ ਘਰਾਂ ਵਿੱਚ ਰਹਿਣ ਨਹੀ ਸਨ ਦੇਂਦੇ , ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਘਰ ਸੋਨੇ ਹੀਰਿਆਂ ਨਾਲ ਜੜਿਆ ਹੈ ਜਿਸ ਦੇ ਦਰਸ਼ਨਾਂ ਵਾਸਤੇ ਸਾਰੀ ਦੁਨੀਆ ਤੋ ਸੰਗਤਾ ਆਉਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਦੇ ਤਨ ਢੱਕਣ ਨੂੰ ਕੋਈ ਰਿਸਤੇਦਾਰ ਕਪੜਾ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੇ ਲੱਖਾ ਦੇ ਰੁਮਾਲਿਆ ਦੀ ਕਈ ਕਈ ਸਾਲ ਵਾਰੀ ਨਹੀ ਆਉਦੀ । ਜਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਦੁੱਖ ਵੇਲੇ ਕੋਈ ਦਵਾ ਦਾਰੂ ਨਹੀ ਸੀ ਦੇਦਾਂ ਅੱਜ ਉਸ ਰਾਮਦਾਸ ਸਾਹਿਬ ਜੀ ਦੇ ਦਰ ਤੋ ਲੱਖਾ ਲੋਕ ਰਾਜੀ ਹੋ ਕੇ ਜਾਦੇ ਹਨ ਇਹ ਹੈ ਗੁਰੂ ਨਾਨਕ ਸਾਹਿਬ ਦੇ ਘਰ ਦੀ ਵਡਿਆਈ । ਗੁਰੂ ਰਾਮਦਾਸ ਸਾਹਿਬ ਨੇ ਜਦੋ ਅਵਤਾਰ ਧਾਰਿਆ ਸੀ ਉਸ ਸਮੇ ਇਸ ਧਰਤੀ ਤੇ ਵੱਡੇ ਤਿੰਨ ਗੁਰੂ ਸਹਿਬਾਨ ਸਰੀਰ ਕਰਕੇ ਵਿਚਰ ਰਹੇ ਸਨ ਤੇ ਚੌਥੇ ਗੁਰੂ ਸਹਿਬਾਨ ਵੀ ਇਸ ਧਰਤੀ ਤੇ ਸਰੀਰ ਕਰਕੇ ਆ ਗਏ ਸਨ। ਕਿਨਾ ਕਰਮਾ ਵਾਲਾ ਉਹ ਸਮਾਂ ਹੋਵੇਗਾ ਜਦੋ ਆਪ ਅਕਾਲ ਪੁਰਖ ਜੀ ਚਾਰ ਸਰੀਰ ਧਾਰ ਕੇ ਇਸ ਮਾਤਲੋਕ ਤੇ ਵਿਚਰ ਰਹੇ ਹੋਣਗੇ ਧਰਤੀ ਦੇ ਕਿਨੇ ਵੱਡੇ ਭਾਗ ਹੋਣਗੇ । ਗੁਰੂ ਰਾਮਦਾਸ ਸਾਹਿਬ ਜੀ ਦਾ ਅਵਤਾਰ ਧਾਰਨ ਨਾਲ ਉਹ ਲਾਹੌਰ ਦੀ ਸ਼ਰਾਪੀ ਧਰਤੀ ਸਿਫਤੀ ਦਾ ਘਰ ਬਣ ਗਈ। ਬਹੁਤ ਸੋਚਣ ਵਾਲੀ ਗੱਲ ਹੈ ਜਿਵੇ ਮਗਹਰ ਦੀ ਧਰਤੀ ਜਿਥੇ ਲੋਕ ਮਰਨ ਤੋ ਡਰਦੇ ਸਨ ਕਿ ਏਥੇ ਮਰਿਆ ਖੋਤੇ ਦੀ ਜੂੰਨ ਮਿਲਦੀ ਹੈ । ਪਰ ਭਗਤ ਕਬੀਰ ਸਾਹਿਬ ਜੀ ਦੇ ਉਸ ਮਗਹਰ ਦੀ ਧਰਤੀ ਤੇ ਸਰੀਰ ਛੱਡਣ ਨਾਲ ਉਹ ਸ਼ਰਾਪੀ ਧਰਤੀ ਪੂਜਨ ਯੋਗ ਹੋ ਗਈ । ਇਸੇ ਤਰਾਂ ਕਿਸੇ ਸਮੇ ਗੁਰੂ ਨਾਨਕ ਸਾਹਿਬ ਜੀ ਜੀਵਾਂ ਤੇ ਅਤਿਆਚਾਰ ਹੁੰਦਾ ਵੇਖ ਕੇ ਕਹਿ ਦਿੰਦੇ ਹਨ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ । ਜਦੋ ਗੁਰੂ ਰਾਮਦਾਸ ਸਾਹਿਬ ਜੀ ਨੇ ਲਾਹੌਰ ਦੀ ਧਰਤੀ ਚੂਨਾ ਮੰਡੀ ਵਿੱਚ ਅਵਤਾਰ ਧਾਰਨ ਕੀਤਾਂ ਤਾ ਗੁਰੂ ਅਮਰਦਾਸ ਸਾਹਿਬ ਜੀ ਨੇ ਕਹਿ ਦਿੱਤਾ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ।।
ਬਿਰਧ ਨਾਨੀ ਗੁਰੂ ਰਾਮਦਾਸ ਸਾਹਿਬ ਜੀ ਨੂੰ ਨਾਲ ਬਾਸਰਕੇ ਪਿੰਡ ਲੈ ਆਈ ਤੇ ਫੇਰ ਗੋਇੰਦਵਾਲ ਸਾਹਿਬ ਵਿਖੇ ਲੈ ਗਈ ।ਬਿਰਧ ਨਾਨੀ ਰਾਤ ਨੂੰ ਹੀ ਕਣਕ ਭਿਉ ਰਖਦੀ ਸਵੇਰੇ ਹੀ ਜੇਠਾ ਜੀ ਗੁਰੂ ਦਰਬਾਰ ਵਿਚ ਜਿਥੇ ਕਾਰ -ਸੇਵਾ ਹੁੰਦੀ ਮਿਠੀ ਤੇ ਸੁਰੀਲੀ ਅਵਾਜ਼ ਵਿਚ ਘੁੰਗਨੀਆਂ ਵੇਚਦੇ ,ਸੰਗਤਾਂ ਨੂੰ ਠੰਡਾ ਜਲ ਛਕਾਂਦੇ ਤੇ ਨਾਲ ਨਾਲ ਤੰਤੀ ਵਜਾ ਕੇ ਗੁਰਬਾਣੀ ਵੀ ਸੁਣਾਉਂਦੇ ਰਹਿੰਦੇ ਸੰਗਤਾਂ ਉਨ੍ਹਾ ਦੀ ਸੋਹਣੀ ਸੂਰਤ , ਮਿਠੀ ਅਵਾਜ਼ ਤੇ ਗੁਣੀ ਸੁਭਾਵ ਕਰਕੇ ਬਦੋ -ਬਦੀ ਖਿਚੀਆਂ ਆਉਦੀਆਂ ਘੁੰਗਨੀਆਂ ਵੇਚਣ ਤੋ ਬਾਦ ਜੇਠਾ ਜੀ ਗੁਰੂ ਦਰਬਾਰ ਵਿਚ ਹਾਜਰੀ ਭਰਦੇ , ਬੜੇ ਪਿਆਰ ਨਾਲ ਸੇਵਾ ਦੇ ਨਾਲ ਨਾਲ ਸਿਮਰਨ ਵੀ ਕਰਦੇ ਰਹਿੰਦੇ ਤੇ ਕਦੀ ਕਦੀ ਤੰਤੀ ਵਜਾਕੇ ਕੀਰਤਨ ਵੀ ਕਰਦੇ ਇਸ ਬੱਚੇ ਦੀ ਇਸ ਛੋਟੀ ਜਹੀ ਉਮਰ ਵਿਚ ਇਤਨੀ ਲਗਨ , ਪ੍ਰੇਮ ਸਾਦਗੀ ,ਤੇ ਨਿਮਰਤਾ ਦੇਖ ਕੇ ਗੁਰੂ ਸਹਿਬ ਮਨ ਹੀ ਮਨ ਵਿਚ ਬਹੁਤ ਖੁਸ਼ ਹੁੰਦੇ ਤੇ ਉਸਨੂੰ ਆਸ਼ੀਰਵਾਦ ਦਿੰਦੇ ।
ਗੁਰੂ ਅਮਰ ਦਾਸ ਦੀਆ ਦੋ ਸਪੁਤਰੀਆਂ ਸਨ ਵਡੀ ਪੁਤਰੀ ਦਾਨੀ ਦਾ ਵਿਆਹ ਭਾਈ ਰਾਮਾ ਜੀ ਨਾਲ ਹੋ ਗਿਆ ਸੀ । ਛੋਟੀ ਪੁਤਰੀ ਬੀਬੀ ਭਾਨੀ ਦੇ ਵਿਆਹ ਦਾ ਜਿਕਰ ਆਪਣੀ ਪਤਨੀ ਮਨਸਾ ਦੇਵੀ ਨਾਲ ਕਰਦਿਆਂ ਕਰਦਿਆਂ ਇਕ ਦਿਨ ਅਚਾਨਕ ਪੁਛ ਲਿਆ ਕਿ ਬੀਬੀ ਭਾਨੀ ਲਈ ਤੁਹਾਨੂੰ ਕਿਹੋ ਜਿਹਾ ਵਰ ਚਾਹੀਦਾ ਹੈ ? ਸਾਹਮਣੇ ਭਾਈ ਜੇਠਾ ਜੀ ਸੇਵਾ ਕਰ ਰਹੇ ਸਨ , ਕਹਿਣ ਲਗੇ ਇਹੋ ਜਿਹਾ , ਤਾਂ ਗੁਰੂ ਸਾਹਿਬ ਨੇ ਕਿਹਾ ਕਿ ਇਹੋ ਜਿਹਾ ਤਾ ਸਿਰਫ ਇਹੀ ਹੋ ਸਕਦਾ ਹੈ ? ਬਸ ਫੈਸਲਾ ਕਰ ਲਿਆ ਨਾਨੀ ਨੂੰ ਬੁਲਾ ਕੇ ਬੀਬੀ ਭਾਨੀ ਦਾ ਰਿਸ਼ਤਾ ਪੱਕਾ ਕਰ ਦਿਤਾ ਅਗਲੇ ਸਾਲ ਜੇਠਾ ਜੀ ਨੂੰ ਸਭ ਗੁਣ ਸੰਪੂਰਨ ਦੇਖਕੇ, ਬੀਬੀ ਭਾਨੀ ਦਾ ਵਿਆਹ ਜੇਠਾ ਜੀ ਨਾਲ ਕਰਵਾ ਦਿਤਾ ।
ਗੁਰੂ ਅਮਰ ਦਾਸ ਜੇਠਾ ਜੀ ਦੀ ਸਖਸ਼ੀਅਤ ਤੋ ਕਾਫੀ ਪ੍ਰਭਾਵਿਤ ਸਨ । ਉਨ੍ਹਾ ਦੀ ਅਦੁਤੀ ਸੇਵਾ, ਨਿਮਰਤਾ ਮਿਠਾ ਬੋਲਣਾ, ਤੇ ਚੇਹਰੇ ਤੇ ਅਲਾਹੀ ਨੂਰ ਸੀ । ਵਿਆਹ ਤੋ ਬਾਅਦ ਵੀ ਓਹ ਗੁਰੂ ਅਮਰਦਾਸ ਦੀ ਤਨ-ਮਨ ਨਾਲ ਸੇਵਾ ਕਰਦੇ ਗੋਇੰਦਵਾਲ ਦੀ ਬਾਓਲੀ ਸੇਵਾ ਦੀ ਤਿਆਰੀ ਕੀਤੀ, ਜਿਸਦਾ ਸਾਰਾ ਕਾਰਜ ਰਾਮਦਾਸ ਜੀ ਨੇ ਸੰਭਾਲ ਲਿਆ । ਸੇਵਾ ਕਰਦੇ ਕਰਦੇ ਓਹ ਖੁਦ ਵੀ ਟੋਕਰੀਆਂ ਢੋਂਦੇ ਸਾਰਾ ਸਾਰਾ ਦਿਨ ਗੁਰੂ ਘਰ ਦੀ ਸੇਵਾ, ਕਾਰ ਸੇਵਾ ਤੇ ਲੰਗਰ ਦੀ ਸੇਵਾ ਵਿਚ ਲਗੇ ਰਹਿੰਦੇ ਉਨਾ ਦੀ ਹਲੀਮੀ, ਬਾਣੀ ਦੀ ਮਿਠਾਸ , ਤੇ ਤੰਤੀ ਸਾਜ ਵਜਾਕੇ ਕੀਰਤਨ ਕਰਨ ਨਾਲ ਸੰਗਤਾਂ ਨਿਹਾਲ ਹੋ ਜਾਂਦੀਆ ਬੀਬੀ ਭਾਨੀ ਦਾ ਵੀ ਸਮੁਚਾ ਜੀਵਨ ਗੁਰੂ ਘਰ ਦੀ ਸੇਵਾ ਵਿਚ ਹੀ ਲੰਘਿਆ ਓਹ ਵੀ ਆਪਣੇ ਪਿਤਾ ਨੂੰ ਗੁਰੂ ਨਾਨਕ ਦਾ ਰੂਪ ਜਾਣ ਸੇਵਾ ਵਿਚ ਲਗੇ ਰਹਿੰਦੇ ਇਕ ਦਿਨ ਭਾਨੀ ਜੀ ਗੁਰੂ ਅਮਰ ਦਾਸ ਜੀ ਨੂੰ ਨੁਹਾ ਰਹੇ ਸੀ ਅਚਾਨਕ ਚੌਕੀ ਦਾ ਪਾਵਾ ਟੁਟ ਗਿਆ,ਇਹ ਸੋਚਕੇ ਕੀ ਗੁਰੂ ਸਾਹਿਬ ਡਿਗ ਨਾ ਪੈਣ ਆਪਣਾ ਹਥ ਥਲੇ ਰਖ ਦਿਤਾ, ਲਹੂ ਦੇ ਫੋਹਾਰੇ ਛੁਟੇ ਜਦੋਂ ਗੁਰੂ ਅਮਰ ਦਾਸ ਜੀ ਨੇ ਪੁਛਿਆ ਤਾਂ ਇਨਾ ਦੀ ਸੇਵਾ ਦੇਖਕੇ ਬਹੁਤ ਖੁਸ਼ ਹੋਏ ਕੁਝ ਮੰਗਣ ਨੂੰ ਕਿਹਾ ਬੀਬੀ ਭਾਨੀ ਨੇ ਘਰ ਦੀ ਗਦੀ ਘਰ ਵਿਚ ਰਹੇ ਦੀ ਮੰਗ ਕੀਤੀ ।
ਇਕ ਦਿਨ ਰਾਮ ਦਾਸ ਜੀ ਨੇ ਬਾਓਲੀ ਦੀ ਸੇਵਾ ,ਕਰਦੇ ਸਿਰ ਤੇ ਟੋਕਰੀ ਚੁਕੀ ਹੋਈ ਸੀ । ਕਪੜੇ ਸਾਰੇ ਮਿਟੀ ਤੇ ਗਾਰੇ ਨਾਲ ਲਿਬੜੇ ਹੋਏ ਸੀ ਓਨ੍ਹਾ ਦੇ ਰਿਸ਼ਤੇਦਾਰ ਤੇ ਗੁਆਂਢੀ ,ਜੋ ਲਾਹੌਰ ਦੀਆਂ ਸੰਗਤਾ ਨਾਲ ਗੁਰੂ ਸਾਹਿਬ ਦੇ ਦਰਸ਼ਨਾ ਲਈ ਆਏ ਹੋਏ ਸਨ ,ਜਦ ਜੇਠਾ ਜੀ ਨੂੰ ਦੇਖਿਆ ਤੇ ਬੁਰਾ ਭਲਾ ਕਿਹਾ ” ਤੂੰ ਪੇਟ ਦੀ ਖਾਤਿਰ ਸਹੁਰਿਆਂ ਦੀ ਟੋਕਰੀ ਢੋਂਦਾ ਹੈ , ਤੂੰ ਤਾਂ ਸਾਡੇ ਪਿੰਡ ਦਾ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ