22 ਦਸੰਬਰ ਅੰਮ੍ਰਿਤ ਵੇਲੇ ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਗੁਰ ਇਤਿਹਾਸ ਤੇ ਜੀ।
ਸਰਸਾ ਦੇ ਕੰਢੇ ਤੇ ਲੜਾਈ
ਜਦੋਂ ਲੜਾਈ ਸ਼ੁਰੂ ਹੋਈ ਸੀ ਗੁਰੂ ਸਾਹਿਬ ਕੋਲ 10000 ਫੌਜ਼ ਸੀ ਹੁਣ ਸਿਰਫ 1500 -1600 ਰਹਿ ਗਏ , ਉਸ ਵਿਚੋਂ ਵੀ ਭੁਖ ਦੇ ਕਾਰਣ ਬਹੁਤੇ ਮਰਨ ਦੇ ਕਿਨਾਰੇ ਪਹੁੰਚ ਚੁਕੇ ਸੀ। ਆਨੰਦਪੁਰ ਦਾ ਕਿਲਾ ਤੇ ਹੋਰ ਗੁਰੂ ਅਸਥਾਨਾਂ ਦੀ ਸੇਵਾ ਭਾਈ ਗੁਰਬਖਸ਼ ਸਿੰਘ ਨੂੰ ਸੌਪ ਕੇ ਅਧੀ ਰਾਤੀ ਕਿਲਾ ਖਾਲੀ ਕਰ ਦਿਤਾ। 1500-1600 ਸਿਖ 21 ਦਸੰਬਰ ਦੀ ਬਰਫੀਲੀ ਰਾਤ ਵਿਚ ਭੁਖੇ ਭਾਣੇ ਜਿਸ ਦਲੇਰੀ ਤੇ ਸਾਹਸ ਨਾਲ ਗੁਰੂ ਸਾਹਿਬ ਦੀ ਅਗਵਾਈ ਹੇਠ ਜਾਲਮਾਂ ਦੇ ਘੇਰੇ ਵਿਚੋਂ ਲੰਘ ਕੇ ਜਾ ਰਹੇ ਸੀ ਉਸਦੀ ਦਾਦ ਜਾਲਮ ਤੇ ਲੁਟੇਰੇ ਵੀ ਦੇ ਰਹੇ ਸੀ। ਅਜੇ ਓਹ ਕੀਰਤਪੁਰ ਹੀ ਪਹੁੰਚੇ ਸਨ, ਕਿ ਮੁਗਲਾਂ ਨੇ ਬੜੀ ਬੇਰਹਿਮੀ ਤੇ ਬੇਹਆਈ ਨਾਲ ਕਸਮਾਂ ਵਾਇਦੇ ਛਿਕੇ ਟੰਗ ਕੇ ਥਕੇ ਟੁੱਟੇ, ਭੁਖੇ ਭਾਣੇ ਗਿਣਤੀ ਦੇ ਸਿਖਾਂ ਤੇ ਟੁਟ ਪਏ। ਬਾਬਾ ਅਜੀਤ ਸਿੰਘ, ਭਾਈ ਉਦੈ ਸਿੰਘ, ਭਾਈ ਜੀਵਨ ਸਿੰਘ ਤੇ ਕੁਝ ਹੋਰ ਸਿਖਾਂ ਨੇ ਇਨ੍ਹਾ ਨੂੰ ਇਥੇ ਹੀ ਰੋਕਣ ਦਾ ਫੈਸਲਾ ਕਰ ਲਿਆ ਤਾਕਿ ਓਹ ਗੁਰੂ ਸਾਹਿਬ ਤਕ ਨਾ ਪੁਜ ਸਕਣ। ਸ਼ਾਹੀ ਟਿਬੀ, ਸਰਸਾ ਦੇ ਕੰਢੇ, ਜਿਸ ਸਿਦਕ ਤੇ ਦਲੇਰੀ ਨਾਲ ਇਨਾ ਗਿਣਤੀ ਦੇ ਸਿੰਘਾਂ ਨੇ ਟਾਕਰਾ ਕੀਤਾ ਓਹ ਬੇਮਿਸਾਲ ਸੀ ਜੋ ਜੂਝ ਕੇ ਸ਼ਹੀਦ ਹੋਏ ਉਨ੍ਹਾ ਵਿਚ, ਭਾਈ ਜੀਵਨ ਸਿੰਘ, ਭਾਈ ਬਚਿਤਰ ਸਿੰਘ ਤੇ ਭਾਈ ਉਦੈ ਸਿੰਘ ਜੀ ਸਨ।
ਗੋਲੀਆਂ ਵਰ ਰਹੀਆਂ ਸਨ, ਤੀਰ ਚਲ ਰਹੇ ਸਨ, ਗੁਰੂ ਸਾਹਿਬ ਦੇ ਨਿਤਨੇਮ ਦਾ ਵਕਤ ਹੋ ਗਿਆ ਸੀ। ਗੁਰੂ ਸਾਹਿਬ ਨਿਤਨੇਮ ਦਾ ਪਾਠ ਤੇ ਆਸਾ ਦੀ ਵਾਰ ਦਾ ਕੀਰਤਨ ਕਰ ਰਹੇ ਸੀ। ਕੋਟਲਾ ਨਿਹੰਗ ਸਿੰਘ ਸੰਗਤਾ ਦੀ ਰਾਖੀ ਕਰ ਰਹੇ ਸੀ। ਭਿੰਆਨਕਤਾ ਚਰਮ ਸੀਮਾ ਤਕ ਪਹੁੰਚ ਚੁਕੀ ਸੀ, ਪੰਜਾਬ ਦੀਆ ਠੰਡੀਆਂ ਰਾਤਾਂ, ਬਾਰਸ਼, ਝਖੜ, ਮੀਹ ਵਰਗੀਆਂ ਗੋਲੀਆਂ ਦੀ ਬੁਛਾੜ, ਪਿਛੇ ਲਖਾਂ ਦੀ ਫੌਜ਼, ਚੜ ਆਈ ਸਰਸਾ ਜਿਸ ਨੂੰ ਪਾਰ ਕਰਨਾ ਸੀ, ਦੇ ਵਿਚ ਤਿਲਕਦੀਆਂ ਜਾਨਾਂ , ਜਿਨਾਂ ਵਿਚ ਕਈ ਸ਼ਹੀਦ ਹੋਏ , ਕਈ ਡੁਬੇ, , ਮਸਾਂ ਕੁਝ ਕੁ ਸਿੰਘ ਬਰ੍ਫੀਲੇ ਪਾਣੀ ਦੀ ਫੇਟ ਤੋ ਬਚਕੇ ਪਾਰ ਹੋਏ ਪਰ ਅਜਿਹੇ ਖੇਰੂੰ ਖੇਰੂੰ ਹੋਏ ਕਿ ਆਪਸ ਵਿਚ ਉਨ੍ਹਾ ਦਾ ਮੇਲ ਨਾ ਹੋ ਸਕਿਆ। ਮਾਤਾ ਗੁਜਰ ਕੌਰ ਤੇ ਦੋ ਸਾਹਿਬਜਾਦੇ ਗੰਗੂ ਰਸੋਈਏ ਨਾਲ ਸਰਹੰਦ ਵਲ ਨਿਕਲ ਗਏ। ਭਾਈ ਮਨੀ ਸਿੰਘ ਦੇ ਜਥੇ ਨਾਲ ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਤੇ ਪੰਜ ਹੋਰ ਸਿੰਘਾਂ ਦੀ ਮੋਹਾੜ ਦਿਲੀ ਵਾਲੇ ਪਾਸੇ ਹੋ ਗਈ। ਬਹੁਤ ਸਾਰਾ ਸਮਾਨ ਜਿਸ ਵਿਚ ਸਾਲਾਂ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ