ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਮਤਿ ਦੇ ਪ੍ਰਚਾਰ ਲਈ ਮਾਲਵੇ ਨੂੰ ਜਾਂਦੇ ਹੋਏ ਇਸ ਅਸਥਾਨ ‘ਤੇ ਬਿਰਾਜਮਾਨ ਹੋਏ ਸਨ | ਇਸ ਪਿੰਡ ਦੇ ਵਸਨੀਕ ਭਾਈ ਦਿਆਲਾ ਜੀ ਅਤੇ ਹੋਰ ਸੰਗਤਾਂ ਨੇ ਗੁਰੂ ਮਹਾਰਾਜ ਜੀ ਦੀ ਬਹੁਤ ਸੇਵਾ ਕੀਤੀ ਅਤੇ ਸੇਵਾ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਜੀ ਨੇ ਇਸ ਅਸਥਾਨ ‘ਤੇ ਖੂਹ ਲਗਵਾਇਆ ਜੋ ਕਿ ਅੱਜ ਵੀ ਸਰੋਵਰ ਵਿਚ ਸਥਿਤ ਹੈ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇਣ ਲਈ ਦਿੱਲੀ ਨੂੰ ਜਾਂਦੇ ਸਮੇਂ ਦੂਜੀ ਵਾਰ ਪਿੰਡ ਭਗੜਾਣਾ ਵਿਖੇ ਇਸ ਅਸਥਾਨ ‘ਤੇ ਠਹਿਰੇ | ਭਾਈ ਦਿਆਲਾ ਜੀ ਅਤੇ ਹੋਰ ਸੰਗਤਾਂ ਨੇ ਗੁਰੂ ਜੀ ਦਾ ਬਹੁਤ ਸਤਿਕਾਰ ਕੀਤਾ | ਗੁਰੂ ਜੀ ਨੇ ਭਾਈ ਦਿਆਲਾ ਜੀ ਨੂੰ ਆਪਣੇ ਦੋਵੇਂ ਸਪੁੱਤਰ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ