More Gurudwara Wiki  Posts
ਇਤਿਹਾਸ ਬਾਬਾ ਦੀਪ ਸਿੰਘ ਜੀ


ਇਤਿਹਾਸ ਬਾਬਾ ਦੀਪ ਸਿੰਘ ਜੀ l
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ ਜੱਟ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਅਤੇ ਮਾਤਾ ਜਿਓਣੀ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ ‘ਦੀਪਾ’ ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ ‘ਦੀਪਾ’ ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ ‘ਦੀਪੇ’ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ‘ਦੀਪ ਸਿੰਘ’ ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਨਾਮ :- ਬਾਬਾ ਦੀਪ ਸਿੰਘ ਜੀ
ਜਨਮ :- 1682 ਪਹੂਵਿੰਡ ਅੰਮ੍ਰਿਤਸਰ (ਜਿਸਨੂੰ ਹੁਣ ਜ਼ਿਲ੍ਹਾ ਤਰਨ ਤਾਰਨ)
ਪ੍ਰਸਿੱਧੀ
1) ਸ਼ਹੀਦੀ ਮਿਸਲ ਦਾ ਪਹਿਲਾ ਸਰਦਾਰ
2) ਦਮਦਮੀ ਟਕਸਾਲ ਦਾ ਪਹਿਲਾ ਸਰਦਾਰ
20-22 ਸਾਲ ਦੀ ਉਮਰ ਵਿੱਚ ਹੀ ਬਾਬਾ ਦੀਪ ਸਿੰਘ ਇੱਕ ਸਿਆਣੇ ਵਿਦਵਾਨ ਤੇ ਸੂਰਬੀਰ ਸੈਨਿਕ ਬਣ ਗਏ। ਇੱਕ ਪਾਸੇ ਤਾਂ ਆਪ ਸਿੱਖ ਸੰਗਤ ਅੰਦਰ ਪਾਵਨ ਗੁਰਬਾਣੀ ਦਾ ਗਿਆਨ ਕਰਵਾਉਂਦੇ ਅਤੇ ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ-ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖਾਂ ਵਿੱਚ ਨਵਾਂ ਧਾਰਮਿਕ ਜੋਸ਼ ਭਰਦੇ ਸਨ, ਦੂਸਰੇ ਪਾਸੇ ਆਪ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰਕੇ ਲੋੜ ਸਮੇਂ ਮੈਦਾਨ-ਏ-ਜੰਗ ਵਿੱਚ ਜਾ ਕੇ ਜੈਕਾਰੇ ਬੁਲਾਉਂਦੇ ਸਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ ਵੱਖ-ਵੱਖ ਅਸਥਾਨਾਂ ਰਾਹੀਂ ਹੁੰਦੇ ਹੋਏ ਪਾਵਨ ਅਸਥਾਨ ਦਮਦਮਾ ਸਾਹਿਬ, ਤਲਵੰਡੀ ਸਾਬੋ, ਜ਼ਿਲ਼੍ਹਾ ਬਠਿੰਡਾ ਵਿਖੇ ਪਹੁੰਚੇ। ਇਸ ਪਾਵਨ ਅਸਥਾਨ ‘ਤੇ ਬਾਬਾ ਦੀਪ ਸਿੰਘ ਜੀ ਗੁਰੂ ਪਾਤਸ਼ਾਹ ਜੀ ਦੇ ਚਰਨਾਂ ਵਿੱਚ ਹਾਜ਼ਰ ਹੋਏ। ਆਪ ਜੀ ਇੱਕ ਮਹਾਨ ਕੀਰਤਨੀਏ ਤੇ ਵਧੀਆ ਲਿਖਾਰੀ ਵੀ ਸਨ।
‘ਗੁਰੂ ਕੀ ਕਾਂਸ਼ੀ’
ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਨੂੰ ‘ਗੁਰੂ ਕੀ ਕਾਂਸ਼ੀ’ ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਕਾਰਜ ਕਰਦੇ ਅਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਸਨ। ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਹੀ ਵੱਡੇ ਸਿੱਖ ਵਿਦਵਾਨ ਸਨ।
12 ਮਿਸਲਾਂ
17ਵੀਂ ਸਦੀ ਵਿੱਚ ਸਮੁੱਚਾ ਖਾਲਸਾ ਪੰਥ ਜੰਗਲਾਂ ਤੇ ਪਹਾੜਾਂ ਵਿੱਚੋਂ ਬਾਹਰ ਆ ਕੇ ਇੱਕ ਸੰਗਠਿਤ ਰੂਪ ਵਿੱਚ ਇਕੱਤਰ ਹੋਇਆ। ਖਾਲਸਾ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰ ਕਰ ਕੇ 12 ਮਿਸਲਾਂ ਅੰਦਰ ਵੰਡਿਆ ਗਿਆ ਜਿਸ ਦੇ 12 ਮੁੱਖ ਜਥੇਦਾਰ ਥਾਪੇ ਗਏ। ਇਨ੍ਹਾਂ ਮਿਸਲਾਂ ਵਿੱਚੋਂ ਇੱਕ ਮਿਸਲ ਦਾ ਨਾਂ ਸੀ ‘ਸ਼ਹੀਦ ਮਿਸਲ’। ਬਾਬਾ ਦੀਪ ਸਿੰਘ ਜੀ ਇਸ ‘ਸ਼ਹੀਦ ਮਿਸਲ’ ਦੇ ਮੁੱਖ ਜਥੇਦਾਰ ਸਨ। ਇਸ ਸਦੀ ਅੰਦਰ ਭਾਰਤ ਨੂੰ ਵਿਦੇਸ਼ੀ ਹਮਲਾਵਾਰਾਂ ਨੇ ਖ਼ੂਬ ਲੁੱਟਿਆ ਤੇ ਇਥੋਂ ਦੀਆਂ ਬਹੂ-ਬੇਟੀਆਂ ਦੀ ਇੱਜ਼ਤ ਨੂੰ ਮਿੱਟੀ ਵਿੱਚ ਰੋਲ਼ਿਆ। ਇਸ ਸਮੇਂ ਮਿਸਲਾਂ ਦੇ ਜਥੇਦਾਰਾਂ ਨੇ ਮਿਲ ਕੇ ਇਨ੍ਹਾਂ ਅਫ਼ਗਾਨ ਧਾੜਵੀਆਂ ਦਾ ਮੁਕਾਬਲਾ ਕਰਨਾ ਸ਼ੁਰੂ ਕੀਤਾ ਜਿਸ ਨਾਲ ਭਾਰਤ ਦਾ ਲੁੱਟਿਆ ਬਹੁ-ਕੀਮਤੀ ਮਾਲ-ਅਸਬਾਬ ਵਾਪਸ ਦਿਵਾਇਆ ਜਾਂਦਾ ਰਿਹਾ। ਸਿੱਖੀ ਪਰੰਪਰਾ ਦਾ ਇੱਕ ਅਨਿੱਖੜਵਾਂ ਤੇ ਸਰਵੋਤਮ ਪੱਖ ਹੈ ਕਿ ਕਿਸੇ ਮਜ਼ਲੂਮ ਤੇ ਗਰੀਬ ਦੀ ਰੱਖਿਆ ਕਰਨਾ ਅਤੇ ਅਨਿਆਂ ਵਿਰੁੱਧ ਡਟ ਕੇ ਪਹਿਰਾ ਦੇਣਾ। ਉਸ ਸਮੇਂ ਸਿੱਖ ਪੰਥ ਨੇ ਸਿੱਖੀ ਦੀ ਇਸ ਮਹਾਨ ਪਰੰਪਰਾ ਉਂਪਰ ਬਾਖ਼ੂਬੀ ਅਮਲ ਕਰਦਿਆਂ ਪਹਿਰਾ ਦਿੱਤਾ ਅਤੇ ਮੁਗ਼ਲ ਤੇ ਅਫ਼ਗਾਨ ਧਾੜਵੀਆਂ ਨੂੰ ਪਛਾੜਿਆ।
ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, ਆਪਣੇ 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅੰਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇਨਚਾਰਜ ਜਮਾਲ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ‘ਤੇ ਪੁੱਜੀ ਤਾਂ ਆਪ ਦੇ ਦਿਲ ‘ਤੇ ਅਸਹਿ ਸੱਟ ਵੱਜੀ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ‘ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿੱਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)