ਭਾਈ ਕਟਾਰੂ ਜੀ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇਕ ਸਿੱਖ ਭਾਈ ਕਟਾਰੂ ਹੋਇਆ ਹੈ , ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿਚ ਰਹਿੰਦਾ ਸੀ । ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ , ਸਾਰਾ ਚਾਰਜ ਉਸ ਸਮੇਂ ਸੂਬੇਦਾਰ ਕੋਲ ਹੁੰਦਾ ਸੀ ਇਹ ਭਾਈ ਕਟਾਰੂ ਸੂਬੇਦਾਰ ਕੋਲ ਧੜਵਈ ਦੀ ਨੌਕਰੀ ਕਰਦਾ ਸੀ , ਲੋਕਾਂ ਨੂੰ ਰਾਸ਼ਨ ਦਿੰਦਾ ਸੀ ਤੇ ਗੁਰੂ ਅਰਜਨ ਦੇਵ ਜੀ ਤੋਂ ਚਰਨ ਪਾਹੁਲ ਪ੍ਰਾਪਤ ਕਰਕੇ ਗੁਰਮੰਤਰ ਦੀ ਦਾਤ ਲੈ ਕੇ ਸਿੱਖ ਸਜਿਆ ਸੀ । ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖੀ ਦਿੱਤੀ ਤੇ ਪੁੱਛਿਆ ਕੀ ਕੰਮ ਕਰਦਾ ਹੈਂ? ਜੀ ! ਧੜਵਈ ਦੀ ਨੌਕਰੀ। ਤਾਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਕਟਾਰੂ ਜੀ ਨੂੰ ਸਿੱਖੀ ਕਮਾਉਣ ਵਾਸਤੇ ਪੰਜ ਬਚਨ ਦਿੱਤੇ :
1. ਘੱਟ ਨਹੀਂ ਤੋਲਣਾ ।
2. ਦਸਵੰਧ ਜ਼ਰੂਰ ਕੱਢਣਾ ਹੈ ।
3. ਅੰਮ੍ਰਿਤ ਵੇਲੇ ਉੱਠ ਕੇ ਜਪੁਜੀ ਸਾਹਿਬ ਦਾ ਪਾਠ ਕਰਕੇ ਕੁਝ ਛਕਣਾ ਹੈ ।
4. ਕੰਮ – ਕਾਰ ਕਰਦਿਆਂ ਵਾਹਿਗੁਰੂ ਸ਼ਬਦ ਦੀ ਕਮਾਈ ਕਰਨੀ ਹੈ ।
5. ਕਿਸੇ ਦਾ ਜਾਣ ਬੁੱਝ ਕੇ ਦਿਲ ਨਹੀਂ ਦੁਖਾਣਾ ।
ਇਸ ਨੇ ਸਾਰੇ ਬਚਨ ਮੰਨੇ । ਇਲਾਕੇ ਵਿਚ ਬੜੀ ਸੋਭਾ ਹੋ ਗਈ । ਜਦੋਂ ਇਲਾਕੇ ਵਿਚ ਸੋਭਾ ਹੋ ਗਈ ਤੇ ਜਿਨ੍ਹਾਂ ਕੋਲ ਸੋਭਾ ਬਰਦਾਸ਼ਤ ਨਹੀਂ ਸੀ ਹੁੰਦੀ ਉਹ ਕਹਿੰਦੇ ਹਨ ਕਿ ਕਿਹੜਾ ਕੰਮ ਕਰੀਏ ਕਿ ਭਾਈ ਕਟਾਰੂ ਨੂੰ ਬਦਨਾਮ ਕਰੀਏ। ਅੱਠ ਕੁ ਬੰਦੇ ਉਨ੍ਹਾਂ ਦੀ ਦੁਕਾਨ ਤੇ ਆਏ। ਤਿੰਨ ਚਾਰਾਂ ਨੇ ਗੱਲੀਂ ਲਗਾ ਲਿਆ ਤੇ ਤਿੰਨਾਂ-ਚਾਰਾਂ ਨੇ ਉਨ੍ਹਾਂ ਦੇ ਵੱਟੇ ਬਦਲਾ ਦਿੱਤੇ। ਪੰਜ-ਸੱਤ ਵੱਟੇ ਬਦਲਾ ਦਿੱਤੇ ਜਿਨ੍ਹਾਂ ਨਾਲ ਤੋਲ ਕਰਕੇ ਲੋਕਾਂ ਨੂੰ ਰਾਸ਼ਨ ਦੇਂਦਾ ਸੀ। ਈਰਖਾ ਵਾਲਿਆਂ ਨੇ ਘੱਟ ਤੋਲ ਵਾਲੇ ਵੱਟੇ ਇਸ ਦੀ ਦੁਕਾਨ ਤੇ ਰੱਖ ਦਿੱਤੇ ਅਤੇ ਨਾਲ ਹੀ ਮਹਿਕਮੇ ਨੂੰ ਸ਼ਿਕਾਇਤ ਕਰ ਦਿੱਤੀ ਕਿ ਇਸ ਨੂੰ ਛਾਪਾ ਮਾਰੋ ਇਹ ਘੱਟ ਤੋਲਦਾ ਹੈ। ਮਹਿਕਮੇ ਵਾਲੇ ਆ ਗਏ, ਆ ਕੇ ਕਹਿੰਦੇ ਭਾਈ ਕਟਾਰੂ ਤੇਰੀ ਸ਼ਿਕਾਇਤ ਆਈ ਹੈ ਤੂੰ ਘੱਟ ਤੋਲਦਾ ਹੈਂ । ਤੇਰੇ ਵੱਟੇ ਚੈੱਕ ਕਰਨੇ ਹਨ। ਜਦੋਂ ਉਨ੍ਹਾਂ ਕਿਹਾ ਕਿ ਵੱਟੇ ਚੈੱਕ ਕਰਨੇ ਹਨ ਤੇ ਉਦੋਂ ਨਿਗ੍ਹਾ ਗਈ ਕਿ ਪੰਜ – ਸੱਤ ਵੱਟੇ ਮੇਰੇ ਨਹੀਂ। ਮਹਿਕਮੇ ਵਾਲੇ ਕਹਿੰਦੇ ਵੱਟੇ ਚੈੱਕ ਕਰਵਾ। ਪਤਾ ਕੀ ਕਹਿੰਦਾ ਹੈ ਮਹਿਕਮੇ ਵਾਲਿਆਂ ਨੂੰ ਕਿ ਤੁਸੀਂ ਵੱਟੇ ਚੈੱਕ ਕਰੋ, ਮੈਨੂੰ ਆਪਣਾ ਕੰਮ ਕਰਨ ਦਿਓ । ਆਪਣਾ ਕੰਮ ਕਿਹੜਾ ਸੀ ? ਸ੍ਰੀ ਗੁਰੂ ਅਰਜਨ ਦੇਵ ਜੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ