ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਤੇਗ ਬਹਾਦਰ ਸਾਹਿਬ ਜੀ ਪਟਿਆਲਾ ਤੋਂ ਦਿੱਲੀ ਜਾਣ ਸਮੇਂ ਇੱਥੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਚੀਕਾ-ਕੈਥਲ (ਹਰਿਆਣਾ) ਵੱਲ ਰਵਾਨਾ ਹੋਏ ਸਨ | ਨੌਵੇਂ ਪਾਤਸ਼ਾਹ ਜੀ ਤੋਂ ਪਹਿਲਾਂ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੀ ਦਿੱਲੀ ਜਾਣ ਸਮੇਂ ਇੱਥੇ ਰੁਕੇ ਸਨ, ਜਿਸ ਕਾਰਨ ਹੁਣ ਇੱਥੇ ਪਾਤਸ਼ਾਹੀ ਛੇਵੀਂ ਅਤੇ ਪਾਤਸ਼ਾਹੀ ਨੌਵੀਂ ਦੇ ਨਾਂਅ ‘ਤੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਇਤਿਹਾਸਕਾਰਾਂ ਅਨੁਸਾਰ ਪਿੰਡ ਦਾ ਇਕ ਸੁਰਮੁੱਖ ਨਾਂਅ ਦਾ ਵਿਅਕਤੀ ਜੋ ਕਿ ਕੋਹੜ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਪਿੰਡ ਤੋਂ ਬਾਹਰ ਇਕ ਝੀੜੀ (ਛੋਟੀ ਛਪੜੀ) ਨੇੜੇ ਝੁੱਗੀ ਵਿਚ ਰਹਿੰਦਾ ਸੀ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਉਸ (ਕੋਹੜੀ) ਨੂੰ ਆਦੇਸ਼ ਦਿੱਤਾ ਕਿ ਉਹ ਛਪੜੀ ਵਿਚ ਇਸ਼ਨਾਨ ਕਰੇ ਅਤੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Harmeet singh
Waheguru ji ka khalsa ji mehar karo ji