More Gurudwara Wiki  Posts
ਇਤਿਹਾਸ – ਸਿੱਖ ਧਰਮ ਦੇ ਪਹਿਲੇ ਸ਼ਹੀਦ ਬਾਰੇ ਜਾਣਕਾਰੀ


ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ ਕੀਤਾ । ਇਸ ਸਿੱਖ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗਾ ਕਿਉਕਿ ਇਤਿਹਾਸ ਵਿੱਚ ਇਸ ਸਿੱਖ ਦਾ ਜਿਕਰ ਬਹੁਤ ਘੱਟ ਆਇਆ ਪਰ ਭਾਈ ਗੁਰਦਾਸ ਜੀ ਨੇ ਇਸ ਸਿੱਖ ਭਾਈ ਤਾਰੂ ਪੋਪਟ ਜੀ ਬਾਰੇ ਲਿਖਿਆ ਹੈ । ਤਾਰੂ ਭਾਈ ਜੀ ਦਾ ਨਾਮ ਸੀ ਤੇ ਪੋਪਟ ਇਹਨਾ ਦੀ ਗੋਤ ਸੀ । ਇਸ ਕਰਕੇ ਇਹਨਾ ਦਾ ਇਤਿਹਾਸ ਵਿੱਚ ਭਾਈ ਤਾਰੂ ਪੋਪਟ ਜੀ ਕਰਕੇ ਹੀ ਆਇਆ ਹੈ । ਆਉ ਇਕ ਝਾਤ ਮਾਰੀਏ ਭਾਈ ਗੁਰਦਾਸ ਜੀ ਦੀ ਵਾਰ ਤੇ ਜਿਸ ਵਿੱਚ ਭਾਈ ਗੁਰਦਾਸ ਜੀ ਨੇ ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਦੇ ਸਿੱਖਾਂ ਦਾ ਜਿਕਰ ਕੀਤਾ ਹੈ । ਤੇ ਬਾਅਦ ਫੇਰ ਭਾਈ ਤਾਰੂ ਪੋਪਟ ਜੀ ਦੇ ਜੀਵਨ ਕਾਲ ਤੇ ਇਕ ਝਾਤ ਮਾਰਾਗੇ ਜੀ ।
ਤਾਰੂ ਪੋਪਟ ਤਾਰਿਆ ਗੁਰਮੁਖ ਬਾਲ ਸੁਭਾਇ ਉਦਾਸੀ।
ਮੂਲਾ ਕੀੜ ਵਖਾਣੀਏ ਚਲਿਤ ਅਚਰਜ ਲੁਭਤ ਗੁਰਦਾਸੀ
ਪਿਰਥਾ ਖੇਡਾ ਸੋਇਰੀ ਚਰਣ ਸਰਣ ਸੁਖ ਸਹਿਜ ਨਿਵਾਸੀ
ਭਲਾ ਰਬਾਬ ਵਜਾਇੰਦਾ ਮਜਲਸ ‘ਮਰਦਾਨਾ’ ਮੀਰਾਸੀ
ਪਿਰਥੀ ਮਲ ਸਹਿਗਲ ਭਲਾ ਰਾਮਾ ਡਿਡੀ ਭਗਤ ਅਭਿਆਸੀ।
ਦੌਲਤ ਖਾਂ ਲੋਦੀ ਭਲਾ ਹੋਆ ਜਿੰਦ ਪੀਰ ਅਬਿਨਾਸੀ
ਮਾਲੋ ਮਾਂਗਾ ਸਿਖ ਦੁਇ ਗੁਰਬਾਣੀ ਰਸ ਰਸਿਕ ਬਿਲਾਸੀ
ਸਨਮੁਖ ਕਾਲੂ ਆਸ ਧਾਰ ਗੁਰਬਾਣੀ ਦਰਗਹਿ ਸਾਬਾਸੀ
ਗੁਰਮਤਿ ਭਾਉ ਭਗਤਿ ਪ੍ਰਗਾਸੀ॥ ੧੩॥
ਭਗਰ ਜੋ ਭਗਤਾ ਓਹਰੀ, ਜਾਪੂ ਵੰਸੀ ਸੇਵ ਕਮਾਵੈ
ਸੀਹਾਂ ਉਪਲ ਜਾਣੀਏ ਗਜਨ ਉਪਲ ਸਤਿਗੁਰ ਭਾਵੈ
ਮੈਲਸੀਆਂ ਵਿਚ ਆਖੀਏ ਭਾਗੀਰਥ ਕਾਲੀ ਗੁਨ ਗਾਵੈ
ਜਿਤਾ ਰੰਧਾਵਾਂ ਭਲਾ ਬੂੜਾ ਬੁਢਾ ਇਕ ਮਨ ਧਿਆਵੈ। (ਵਾਰ ੧੧)
ਭਾਈ ਤਾਰੂ ਪੋਪਟ ਜੀ ਲਾਹੌਰ ਦੇ ਰਹਿਣ ਵਾਲਾ ਸੀ ਇਕ ਵਾਰ ਛੋਟੇ ਹੁੰਦਿਆਂ ਆਪਣੀ ਮਾਂ ਦੇ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਦਰਸ਼ਨਾਂ ਨੂੰ ਆਇਆ। ਤੇ ਜਦ ਗੁਰੂ ਜੀ ਦੇ ਸਾਹਮਣੇ ਆਇਆ ਤਾ ਗੁਰੂ ਜੀ ਦੇ ਚਰਨਾਂ ਉਤੇ ਸਿਰ ਰੱਖ ਕੇ ਗੁਰੂ ਜੀ ਨੂੰ ਅਕਾਲ ਪੁਰਖ ਤਕ ਪਹੁੰਚਣ ਦਾ ਤਰੀਕਾ ਪੁਛਿਆ । ਗੁਰੂ ਜੀ ਨੇ ਆਖਿਆ ਤੂੰ ਏਡੀ ਛੋਟੀ ਉਮਰ ਵਿੱਚ ਏਨੀਆਂ ਸਿਆਣਪ ਭਰੀਆਂ ਗਲਾ ਕਰ ਰਿਹਾ ਇਸ ਦੀ ਵਜਾ ਦਸੋ । ਤਾ ਭਾਈ ਤਾਰੂ ਪੋਪਟ ਜੀ ਕਹਿਣ ਲਗੇ ਸਤਿਗੁਰੂ ਜੀ ਮੌਤ ਜਰੂਰੀ ਨਹੀ ਬਜੁਰਗ ਹੋ ਕੇ ਹੀ ਆਵੇ ਕਈ ਵਾਰ ਛੋਟੇ ਹੁੰਦਿਆਂ ਵੀ ਆ ਸਕਦੀ ਹੈ । ਤੁਸੀ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)