ਮਾਛੀਵਾੜਾ ਭਾਗ 5
ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । ਜੰਗਲ ਵਿਚ ਪੁੱਜੇ । ਸੰਘਣੇ ਜੰਗਲ ਵਿਚ ਇਕ ਜੰਡ ਆਇਆ । ਉਸ ਜੰਡ ਦੇ ਹੇਠਾਂ – ਥਾਂ ਸਾਫ਼ ਸੀ । ਇਕ ਉਭਰੀ ਜੜ੍ਹ ਉੱਤੇ ਸਿਰ ਰੱਖ ਕੇ ਲੇਟ ਗਏ । * ਜੰਡ ਦੇ ਹੇਠਾਂ ਸੌਂ ਗਏ । ਨੀਂਦ ਆ ਗਈ । ਕ੍ਰਿਪਾਨ ਨੂੰ ਹੱਥ ਵਿਚ ਰੱਖ ਲਿਆ । ਫ਼ਰੀਦ ਜੀ ਦੇ ਕਥਨ ਅਨੁਸਾਰ , “ ਇਟ ਸਰਹਾਣੇ ਭੋਏਂ ਸਵਣ ਕੀਤਾ । ਮਖ਼ਮਲੀ ਸੇਜਾਂ ‘ ਤੇ ਆਰਾਮ ਕਰਨ ਵਾਲੇ ਧਰਤੀ ‘ ਤੇ ਲੇਟੇ — ਸਮਾਂ ਵੀ ਉਹ ਜਦੋਂ ਕਿ ਵੈਰੀ ਕਈ ਲੱਖ ਦੀ ਗਿਣਤੀ ਵਿਚ ਭਾਲ ਕਰ ਰਿਹਾ ਸੀ । ਝਾੜੀ ਝਾੜੀ ਵਿਚੋਂ ਆਵਾਜ਼ ਆ ਰਹੀ ਸੀ , “ ਦੱਸੋ ਕਿਤੇ ਸਿੱਖ ਪੀਰ ਦੇਖਿਆ | ਗੁਰੂ ਜੀ ਦੀ ਜੰਡ ਹੇਠਾਂ ਅੱਖ ਲੱਗ ਗਈ । ਵਾਹਵਾ ਚਿਰ ਆਰਾਮ ਕਰ ਲਿਆ ਤਾਂ ਅੱਖ ਖੁੱਲ੍ਹਣ ਦੇ ਨਾਲ ਹੀ ਮਨੁੱਖੀ ਆਵਾਜ਼ਾਂ ਸੁਣਾਈ ਦਿੱਤੀਆਂ , ਉੱਠ ਕੇ ਖਲੋ ਗਏ ਤੇ ਵੌੜ ਲਈ । “ ਦੇਖੋ ! ਔਹ ਜਾਂਦੇ ਜੇ ? … ਰਹੀਮ ਬਖ਼ਸ਼ – ਔਧਰ ਹੋ । ” ਇਉਂ ਭਾਂਤ ਭਾਂਤ ਦੀਆਂ ਆਵਾਜ਼ਾਂ ਕੱਸੀਆਂ ਜਾਂਦੀਆਂ ਸੁਣਾਈ ਦਿੱਤੀਆਂ । ਦੀਨ ਦੁਨੀ ਦੇ ਮਾਲਕ , ਜਿਨ੍ਹਾਂ ਨੇ ਭਾਰਤ ਦੀ ਗ਼ੁਲਾਮੀ ਦੇ ਸੰਗਲ ਕੱਟਣ ਲਈ ਇਕ ਸ਼ਕਤੀ ਪੈਦਾ ਕੀਤੀ , ਮਹਾਨ ਇਨਕਲਾਬ ਲਿਆਂਦਾ । ਜਿਹੜੇ ਤਲਵਾਰ ਕੋਲੋਂ ਡਰਦੇ ਸਨ , ਜਿਨ੍ਹਾਂ ਨੇ ਰਾਤ ਬਾਹਰ ਨਿਕਲ ਕੇ ਨਹੀਂ ਸੀ ਤੱਕਿਆ , ਉਹਨਾਂ ਨੂੰ ਤੀਰ ਕਮਾਨ ਕ੍ਰਿਪਾਨ ਫੜਾ ਦਿੱਤੀ । ਘੋੜ – ਸਵਾਰੀ ਸਿਖਾਈ ਤੇ ਜੰਗਜੂ ਬਣਾਇਆ । ਖ਼ਾਲਸਾ ਸਾਜਿਆ , ਘਸੀਟੇ ਦਾ ਨਾਂ ਬਦਲ ਕੇ ਪਹਾੜ ਸਿੰਘ ਰੱਖਿਆ ਤੇ ਆਜ਼ਾਦੀ ਦੀ ਜੰਗ ਆਰੰਭ ਕੀਤੀ । ਧਰਮ ਤੇ ਕੌਮ ਤੋਂ ਕੁਝ ਵੀ ਲੁਕਾ ਕੇ ਨਾ ਰੱਖਿਆ । ਰੌਲਾ ਮਿਟਿਆ । ਲੱਭਣ ਵਾਲੇ ਪਰੇ ਨੂੰ ਚਲੇ ਗਏ ਤਾਂ ਪੂਰਬ ਦੱਖਣ ਦਿਸ਼ਾ ਵੱਲ ਚਲੇ ਗਏ । ਪੈਰਾਂ ਵਿਚ ਛਾਲੇ ਪੈ ਗਏ ਸੀ । ਗੁਲਾਬੀ ਰੰਗ ਦੀਆਂ ਪੈਰਾਂ ਦੀਆਂ ਤਲੀਆਂ ਲਹੂ ਨਾਲ ਲਾਲ ਹੋ ਗਈਆਂ । ਭਲ ਪੈ ਗਈ । ਤੁਰਨਾ ਕਠਨ ਸੀ । ਭਾਈ ਜੀਊਣੇ ਦੀ ਦਿੱਤੀ ਟਿੰਡ ਤੇ ਉਸ ਵਿਚਲੀ ਅੱਗ ਨਾਲ ਹੋਰ ਅੱਗ ਬਾਲ ਕੇ ਸੇਕੀ । ਸਰੀਰ ਨੂੰ ਗਰਮ ਕੀਤਾ ਸੀ , ਚਰਨਾਂ ਨੂੰ ਵੀ ਸੇਕਿਆ ਸੀ , ਚਰਨਾਂ ਦੀ ਸੋਜ ਮੱਠੀ ਨਾ ਹੋਈ । ਪੂਰਬ ਦੱਖਣ ਵੱਲ ਮਾਹੀ ਚੱਲ ਪਿਆ । ਜੰਗਲ ਸੰਘਣਾ ਸੀ । ਕਰੀਰ ਮਲ੍ਹੇ , ਕਿੱਕਰ ਦੇ ਕਬੂਟੇ ਕੰਡਿਆਂ ਵਾਲੇ , ਲੰਘਣਾ ਔਖਾ ਸੀ , ਫਿਰ ਵੀ ਤੁਰੇ ਗਏ , ਜਾਮਾ ਕੰਡਿਆਂ ਨਾਲ ਅੜਦਾ , ਕਿਤੇ ਬਚਾ ਲੈਂਦੇ ਤੇ ਕਿਤੇ ਖਿੱਚ ਕੇ ਅੱਗੇ ਵਧਦੇ ਤਾਂ ਉਸ ਦੀ ਲੀਰ ਲੱਥ ਜਾਂਦੀ । ਆ ਗਏ ਦੂਰ — ਬਲੋਲ ਪੁਰ ਤੇ ਕਿੜੀ ਤੋਂ ਦੂਰ । ਆਪਣੀ ਵੱਲੋਂ ਤਾਂ ਪੈਂਡਾ ਬਹੁਤ ਕੀਤਾ – ਪਰ ਜੰਗਲ ਹੋਣ ਕਰਕੇ ਬਹੁਤ ਦੂਰ ਨਾ ਜਾ ਸਕੇ । ਕਰੀਰਾਂ ਤੇ ਬੇਰੀਆਂ ਦਾ ਝਾੜ ਆਇਆ , ਭਾਰੀ ਝਾੜ । ਉਸ ਝਾੜ ਵਿਚ ਮੁੜ ਆਸਣ ਲਾਇਆ । * ਉਸ ਝਾੜ ਵਿਚ ਅੱਕ ਲੱਗਾ , ਅੱਕ ਵੀ ਖੇੜੇ ਉੱਤੇ ਸੀ , ਫੁੱਲ ਲੱਗੇ ਸਨ । ਅੱਕ ਦੇ ਫੁੱਲਾਂ ਨੂੰ ਤੋੜਿਆ । ਕਮਰਕੱਸਾ ਖੋਲ੍ਹ ਕੇ ਉਹਨਾਂ ਨੂੰ ਸਾਫ਼ ਕੀਤਾ ਤੇ ਅਕਾਲ ਪੁਰਖ ਦਾ ਨਾਮ ਲੈ ਕੇ ਛਕ ਗਏ । ਅੱਕਾਂ ਦੇ ਫੁੱਲ ਗਰਮ ਹੁੰਦੇ ਹਨ । ਸਿਆਲ ਦੇ ਵਿਚ ਗਰਮੀ ਪਹੁੰਚਾਉਂਦੇ ਤੇ ਸਰੀਰ ਦੀ ਭੁੱਖ ਨੂੰ ਘਟਾਉਂਦੇ ਤੇ ਸ਼ਕਤੀ ਦਿੰਦੇ ਹਨ । ਭਾਈ ਗੁਰਦਾਸ ਜੀ ਨੇ ਜੋ ਸਤਿਗੁਰੂ ਨਾਨਕ ਦੇਵ ਜੀ ਦੇ ਬਾਬਤ ਉਚਾਰਿਆ ਹੈ : ਰੇਤ ਅੱਕ ਆਹਾਰੁ ਕਰਿ , ਰੋੜਾ ਕੀ ਗੁਰ ਕਰੀ ਵਿਛਾਈ । ਭਾਰੀ ਕਰੀ ਤਪਸਿਆ , ਬਡੇ ਭਾਗੁ ਹਰਿ ਸਿਉ ਬਣਿ ਆਈ । ( ਵਾਰ ੧ , ਪਉੜੀ ੨੪ ) ਉਹਨਾਂ ਨੇ ਭਾਰੀ ਤਪਸਿਆ ਕੀਤੀ – ਅੰਤ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਵੀ ਐਸਾ ਹੀ ਆਹਾਰ ਕਰਨਾ ਪਿਆ । ਹੇਠਾਂ ਧਰਤੀ ਕਰੜੀ ਸੀ । ਘਾਹ ਨਹੀਂ ਸੀ , ਕਰੀਰਾਂ ਦੀ ਛਾਂ ਕਰ ਕੇ ਰੋੜਾਂ ਵਾਲੀ ਪੱਕੀ ਥੋੜ੍ਹੀ ਸੀ । ਘੱਟਾ ਮੀਂਹ ਨਾਲ ਬੈਠ ਗਿਆ ਸੀ । ਦਾਤਾ ਬਾਂਹ ਸਿਰਹਾਣੇ ਰੱਖ ਕੇ ਲੇਟ ਗਿਆ । ਹਨੇਰੇ ਦੀ ਉਡੀਕ ਕਰਨੀ ਸੀ । ਕਿਉਂਕਿ ਦਿਨੇ ਚੱਲਣਾ ਔਖਾ ਸੀ । ਫ਼ੌਜ ਫਿਰਦੀ ਸੀ । ਰੋਪੜ ਤੋਂ ਸਮਰਾਲੇ ਤਕ ਮੁਗ਼ਲ ਲਸ਼ਕਰ ਪਾਗ਼ਲ ਹੋਇਆ ਫਿਰਦਾ ਸੀ । ਕਿਉਂਕਿ ਚਮਕੌਰ ਵਿਚ ਭਾਈ ਸੰਗਤ ਸਿੰਘ ਜੀ ਨੂੰ ਦੇਖ ਕੇ ਮੁਗ਼ਲਾਂ ਨੂੰ ਭਰੋਸਾ ਹੋ ਗਿਆ ਸੀ ਕਿ ਗੁਰੂ ਜੀ ਅੱਗੇ ਚਲੇ ਗਏ । ‘ ਅੱਗੇ ਕਿਥੇ ਕੁ ਜਾਣਗੇ ? ਉਹਨਾਂ ਦੇ ਕਿਆਸ ਸਨ । ਉਹ ਭਾਲਦੇ ਫਿਰਦੇ ਸੀ । ਧਰਮ ਤੇ ਦੇਸ਼ ਬਦਲੇ ਅਸਾਡੇ ਵੱਡਿਆਂ ਨੂੰ ਕਿੰਨੇ ਕਸ਼ਟ ਉਠਾਉਣੇ ਪਏ ? ਦੇਖੋ ਮਖ਼ਮਲੀ ਸੇਜ ਉੱਤੇ ਲੇਟਣ ਵਾਲੇ ਕਰੜੀ ਧਰਤੀ ਉੱਤੇ ਲੇਟ ਗਏ , ਸੱਪ ‘ ਤੇ ਬਿੱਛੂ ਦੂਰ ਖਲੋ ਗਏ । ਕੀੜੇ – ਮਕੌੜੇ ਤੇ ਪੰਛੀ ਚੁੱਪ ਹੋ ਗਏ । ਉਹ ਵੀ ਹੈਰਾਨ ਸਨ । ਦੀਨ – ਦੁਨੀ ਦਾ ਮਾਲਕ ਉਹਨਾਂ ਕੋਲ ਚੱਲ ਕੇ ਆਇਆ । ਧਰਤੀ ਨੂੰ ਭਾਗ ਲਾਉਣ । ਜੁਗਾਂ ਤੋਂ ਚਲੀ ਆ ਰਹੀ ਅਨ – ਸਤਿਕਾਰੀ ਧਰਤੀ । ਦਾਤੇ ਦੇ ਚਰਨ ਪੈਣ ਨਾਲ ਭਾਗਾਂ ਵਾਲੀ ਬਣ ਗਈ । ਉਥੇ ਲੇਟਿਆਂ ਹੋਇਆਂ ਸਤਿਗੁਰੂ ਜੀ ਨੇ ਅਨੰਦਪੁਰ ਤੇ ਅਨੰਦਪੁਰ ਤੋਂ ਚੱਲ ਕੇ ਝਾੜ ਤਕ ਪਹੁੰਚਣ ਦੇ ਸਾਰੇ ਹਾਲਾਤ ਉੱਤੇ ਵੀਚਾਰ ਕੀਤੀ — ਇਕ ਫ਼ਿਲਮ ਬਣ ਕੇ ਸਾਰੇ ਹਾਲਾਤ ਨੇਤਰਾਂ ਅੱਗੋਂ ਦੀ ਲੰਘੇ । – “ ਮਾਤਾ ਜੀ ! ” ਉਹਨਾਂ ਨੇ ਖ਼ਿਆਲ ਕੀਤਾ , “ ਬਿਰਧ ਮਾਤਾ ਜੀ ਤੇ ਛੋਟੇ ਬਾਬੇ ( ਸਾਹਿਬਜ਼ਾਦੇ ) ਕਿਧਰ ਗਏ ਹੋਣਗੇ ? ਕਿਤੇ ਸਰਸਾ ਦੀ ਭੇਟ ਨਾ ਹੋ ਗਏ ਹੋਣ । ਆਤਮਾ ਦੀ ਉਡਾਰੀ ਹੋਰ ਉੱਚੀ ਹੋਈ — ਅੱਗੇ ਵਧੀ । ਧਨ , ਮਾਲ , ਡੰਗਰ , ਅਨੰਦਪੁਰ , ਸਿੱਖ ਸੇਵਕ , ਆਪਣੇ ਮਹਿਲ , ਮਾਤਾ ਜੀ , ਸਾਹਿਬਜ਼ਾਦੇ , ਸਾਰੇ ਹੀ ਨੇਤਰਾਂ ਅੱਗੇ ਆਏ ਤੇ ਇਹੋ ਆਖੀ ਗਏ , “ ਤੇਰਾ ਭਾਣਾ ਮੀਠਾ ਲਾਗੇ । ” ਗੁਰੂ ਜੀ ਦੀ ਸੁਰਤਿ ਅਕਾਲ ਪੁਰਖ ਦੇ ਚਰਨਾਂ ਨਾਲ ਜੁੜ ਗਈ । ਸੰਸਾਰਕ ਤੇ ਧਰਤੀ ਦੇ ਜੀਵਨ ਨੂੰ ਭੁੱਲ ਗਏ , ਸੁਰਤਿ ਜੁੜੀ ਤਾਂ ਅਕਾਲ ਉਸਤਤ ਕਰਨ ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥ —– ***** —– ***** ਜਲੇ ਹਰੀ ॥ ਥਲੇ ਹਰੀ ॥ ਉਰੇ ਹਰੀ । ਬਨੇ ਹਰੀ ॥੧॥੫੧ ॥ ਗਿਰੇ ਹਰੀ ॥ ਗੁਫੇ ਹਰੀ ॥ ਛਿਤੇ ਹਰੀ ॥ ਨਭੈ ਹਰੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ