More Gurudwara Wiki  Posts
ਮਾਛੀਵਾੜਾ ਭਾਗ 6


ਮਾਛੀਵਾੜਾ ਭਾਗ 6

ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ ਭੁੱਲ ਗਏ । ਭਾਈ ਜੀਊਣਾ ਗੁਰੂ ਜੀ ਦੀ ਭਾਲ ਵਿਚ ਵਿਆਕੁਲ ਹੋ ਗਿਆ । ਨੱਠਾ ਫਿਰਿਆ ਆਵਾਜ਼ਾਂ ਮਾਰਦਾ ਰਿਹਾ । ਉਸ ਦੇ ਬੋਲ ਨਾਲ ਜੰਗਲ ਦੀ ਸੁੰਞਤਾ ਗੂੰਜ ਉਠਦੀ ਤੇ ਉਸ ਦੇ ਕੰਨਾਂ ਨੂੰ ਸੁਣਾਈ ਦਿੰਦੀ । ਉਹ ਗੁਰੂ ਜੀ ਦੀ ਭਾਲ ਕਰਦਾ ਹੋਇਆ ਡਿੱਗ ਪਿਆ । ਉਸ ਵੇਲੇ ਸ਼ਾਮ ਹੋਣ ਵਾਲੀ ਸੀ , ਉਸ ਦੇ ਮੂੰਹ ਘੁੱਟ ਪਾਣੀ ਪਾਉਣ ਵਾਲਾ ਵੀ ਕੋਈ ਨਹੀਂ ਸੀ । ਉਸ ਵੇਲੇ ਤਿੰਨ ਸਿੱਖ ਆ ਗਏ — ਭਾਈ ਧਰਮ ਸਿੰਘ , ਭਾਈ ਮਾਨ ਸਿੰਘ ਤੇ ਭਾਈ ਦਇਆ ਸਿੰਘ । ਉਹਨਾਂ ਨੇ ਦੇਖਿਆ , ਪਹਿਲਾਂ ਤਾਂ ਸਮਝਿਆ ਸ਼ਾਇਦ ਮਰਿਆ ਪਿਆ ਹੈ , ਪਰ ਜਦੋਂ ਨਬਜ਼ ਦੇਖੀ ਤਾਂ ਭਾਈ ਧਰਮ ਸਿੰਘ ਨੇ ਨਾਲ ਦੇ ਸਾਥੀਆਂ ਨੂੰ ਆਖਿਆ , “ ਜੀਊਂਦਾ ਹੈ । ਪਾਣੀ ਮੂੰਹ ਪਾਉ । ” ਭਾਈ ਮਾਨ ਸਿੰਘ ਨੇ ਛੱਪੜੀ ਵਿਚੋਂ ਕੱਪੜਾ ਭਿਉਂ ਕੇ ਭਾਈ ਜੀਊਣੇ ਦੇ ਮੂੰਹ ਉੱਤੇ ਨਿਚੋੜਿਆ ਤਾਂ ਉਹ ਇਕ ਦਮ ਹੋਸ਼ ਵਿਚ ਆ ਗਿਆ , ਉਸ ਨੇ ਪੁੱਛਿਆ , “ ਗੁਰੂ ਜੀ ! ” “ ਗੁਰੂ ਜੀ । ” ਸ਼ਬਦ ਉਸ ਦੀ ਜ਼ਬਾਨੋਂ ਸੁਣ ਕੇ ਉਹਨਾਂ ਨੇ ਇਕ ਦੂਸਰੇ ਵੱਲ ਦੇਖਿਆ । ਉਹ ਵੀ ਗੁਰੂ ਜੀ ਨੂੰ ਲੱਭਦੇ ਹੋਏ ਵਿਆਕੁਲ ਹੋ ਰਹੇ ਸਨ । ਥਕੇਵਾਂ ਸੀ । ਗੁਰਮੁਖਾ ਕੌਣ ਹੈਂ ? ” ਭਾਈ ਦਇਆ ਸਿੰਘ ਨੇ ਪੁੱਛਿਆ । “ ਮੈਂ ਜੀਊਣਾ ….. ਬਲੋਲਪੁਰ ਤੋਂ ਜੀਊਣਾ । ” ਭਾਈ ਜੀਊਣੇ ਨੇ ਉੱਤਰ ਦਿੱਤਾ | “ ਤੁਸਾਂ ਗੁਰੂ ਜੀ ਨੂੰ ਦੇਖਿਆ ? ” “ ਹਾਂ …. ਦੇਖਿਆ — ਗੁਰੂ ਜੀ ਆਪ ਚੱਲ ਕੇ ਦਰਸ਼ਨ ਦੇਣ ਆਏ , ਪਰ ਮੈਂ ਮੰਦਭਾਗੀ ਸੇਵਾ ਨਾ ਕਰ ਸਕਿਆ । ਇਸ ਤੋਂ ਅੱਗੇ ਉਸ ਨੇ ਪੂਰਨ ਮਸੰਦ ਦੀ ਦੁਰਘਟਨਾ ਸੁਣਾਈ । “ ਕਿਧਰ ਨੂੰ ਗਏ ਸਨ ? ” “ ਏਧਰ ਆਏ ਸੀ — ਮੈਨੂੰ ਪਠਾਣਾਂ ਨੇ ਫੜ ਲਿਆ ਉਹ ਪੂਰੀ ਗੱਲ ਨਾ ਕਰ ਸਕਿਆ । ਉਸ ਨੇ ਪਾਣੀ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)