ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ ਤੁਲਣਾ-ਬਾਦਸ਼ਾਹੀ ਤਾਜ਼ ਨਾਲ ਕਰਦੇ ਹਨ। ਉਹ ਬਾਦਸ਼ਾਹ ਦੇ ਤਾਜ ‘ਤੇ ਕਲਗੀ-ਤੋੜੇ ਸਮਾਨ, ਆਪਣੇ ਦੁਮਾਲੇ ਦੇ ਮੂਹਰੇ ਚੰਦ-ਤੋੜਾ ਸਜਾ ਕੇ ਰੱਖਦੇ ਹਨ।
ਨਿਹੰਗ ਸਿੰਘਾਂ ਦਾ ਬਾਣਾ
ਨਿਹੰਗ ਸਿੰਘ
“ਨਿਹੰਗ ਸਿੰਘ, ਸਿੰਘਾਂ ਦਾ ਇੱਕ ਫਿਰਕਾ ਹੈ, ਜੋ ਸੀਸ ਪੁਰ ਫਰਹਰੇ ਵਾਲਾ ਦੁਮਾਲਾ, ਚੱਕ੍ਰ, ਤੋੜਾ, ਕਿਰਪਾਨ, ਖੰਡਾ, ਗਜਗਾਹ, ਆਦਿ ਸ਼ਸਤਰ ਅਤੇ ਨੀਲਾ ਬਾਣਾ ਪਹਿਨਦਾ ਹੈ।” ਇੱਕ ਵਾਰ ਬਾਬਾ ਫਤਹਿ ਸਿੰਘ ਜੀ ਸੀਸ ਤੇ ਦੁਮਾਲਾ ਸਜਾ ਕੇ ਦਸਮੇਸ਼ ਜੀ ਦੇ ਹਜ਼ੂਰ ਆਏ, ਜਿਸ ਪੁਰ ਪਿਤਾ ਜੀ ਨੇ ਫ਼ਰਮਾਇਆ ਕਿ ਇਸ ਬਾਣੇ ਦਾ ਨਿਹੰਗ ਪੰਥ ਹੋਵੇਗਾ। ਇਹ ਵੀ ਆਖਿਆ ਜਾਂਦਾ ਹੈ ਕਿ ਜਦ ਉੱਚ ਦੇ ਪੀਰ ਵਾਲਾ ਨੀਲਾ ਬਾਣਾ ਕਲਗੀਧਰ ਨੇ ਅੱਗ ਵਿੱਚ ਸਾੜਿਆ ਤਾਂ ਉਸ ਵੇਲੇ ਇੱਕ ਲੀਰ ਕਟਾਰ ਨਾਲ ਬੰਨ੍ਹੀ, ਜਿਸ ਤੋਂ ਨੀਲਾਂਬਰ ਸੰਪ੍ਰਦਾਇ ਚੱਲੀ। ਭਾਈ ਮਾਨ ਸਿੰਘ ਜੀ ਨਿਹੰਗ ਬਾਣਾ ਰੱਖਦੇ ਹੁੰਦੇ ਸਨ। ਭਾਈ ਕੌਲਾ ਜੋ ਪ੍ਰਿਥਵੀ ਚੰਦ ਦੀ ਔਲਾਦ ਵਿੱਚੋਂ ਸਨ, ਚਿੱਟੇ ਬਸਤਰ ਲੈ ਕੇ ਹਾਜ਼ਰ ਹੋਏ ਤਾਂ ਦਸਮੇਸ਼ ਜੀ ਨੇ ਨੀਲੇ ਬਸਤਰ ਲਾਹ ਕੇ ਸਾੜ ਦਿੱਤੇ। ਇੱਕ ਟਾਕੀ ਅੱਗ ਤੋਂ ਬਾਹਰ ਡਿੱਗ ਪਈ, ਗੁਰੂ ਜੀ ਦੀ ਆਗਿਆ ਨਾਲ ਭਾਈ ਮਾਨ ਸਿੰਘ ਨੇ ਆਪਣੀ ਪੱਗ ਉੱਪਰ ਟੰਗ ਲਈ। ਨੀਲੇ ਬਾਣੇ ਵਾਲਾ ਨਿਹੰਗਾਂ ਸਿੰਘਾਂ ਦਾ ਬਾਣਾ ਇਸ ਤਰ੍ਹਾਂ ਤੁਰਿਆ।
ਬੰਦਾ ਸਿੰਘ ਬਹਾਦਰ ਦੇ ਸਮੇਂ ਤੋਂ ਲੈ ਕੇ ਸਿੱਖ ਮਿਸਲਾਂ ਦੇ ਰਾਜ ਤਕ, ਮੁਗ਼ਲ ਸਰਕਾਰ ਵੱਲੋਂ ਦਸਮੇਸ਼ ਜੀ ਦੇ ਸਿਰਜੇ ਹੋਏ ਖਾਲਸੇ ਨੂੰ ਖ਼ਤਮ ਕਰਨ ਲਈ ਬੜੇ ਜ਼ੁਲਮ ਕੀਤੇ ਗਏ। ਉਸ ਭਿਆਨਕ ਕਸ਼ਟਾਂ ਭਰੇ ਅਤੇ ਸੰਕਟਮਈ ਸਮੇਂ ਦਾ ਟਾਕਰਾ ਕਰਨ ਲਈ ਸਿੰਘਾਂ ਨੇ ਸਿੱਖੀ ਸਿਦਕ ਕੇਸਾਂ-ਸਵਾਸਾਂ ਨਾਲ ਨਿਭਾਉਣ ਲਈ ਧਰਮ ਯੁੱਧਾਂ ਵਿੱਚ ਲੜਨ ਮਰਨ ਦਾ ਪ੍ਰਣ ਕਰ ਲਿਆ। ਇਸ ਲਈ ਉਹਨਾਂ ਨੇ ਵੱਧ ਤੋਂ ਵੱਧ ਸ਼ਸਤਰ ਰੱਖਣੇ ਸ਼ੁਰੂ ਕਰ ਦਿੱਤੇ। ਸਿੰਘਾਂ ਨੇ ਆਪਣੀ ਫੌਜੀ ਵਰਦੀ (ਬਾਣਾ) ਵੱਖਰੇ ਰੂਪ ਵਿੱਚ ਧਾਰਨ ਕੀਤੀ। ਗਲ਼ ਨੀਲੇ ਰੰਗ ਦਾ ਲੰਮਾ ਚੋਲਾ, ਲੱਕ ਨੂੰ ਕਮਰਕੱਸਾ, ਤੇੜ ਗੋਡਿਆਂ ਤੀਕ ਕਛਹਿਰਾ, ਸਿਰ ਤੇ ਉੱਚੀ ਪਗੜੀ (ਦੁਮਾਲਾ) ਤੇ ਉਸ ਦੁਆਲੇ ਚੱਕਰ, ਇਸ ਤਰ੍ਹਾਂ ਨਿਹੰਗੀ ਬਾਣੇ ਵਿੱਚ ਖਾਲਸਾ ਅਕਾਲ ਪੁਰਖ ਦੀ ਫੌਜ ਦੇ ਰੂਪ ਚ ਮੈਦਾਨ ਵਿੱਚ ਨਿੱਤਰਿਆ। ਨਿਹੰਗ ਸਿੰਘਾਂ ਦੇ ਪੰਜ ਸ਼ਸਤਰ ਪ੍ਰਸਿੱਧ ਹਨ – ਜਿਵੇਂ ਕਿਰਪਾਨ, ਖੰਡਾ, ਬਾਘ ਨਖਾ, ਤੀਰ-ਕਮਾਨ ਅਤੇ ਚੱਕਰ; ਜੋ ਅਕਸਰ ਛੋਟੇ ਛੋਟੇ ਅਕਾਰ ਦੇ ਹੁੰਦੇ ਹਨ, ਜਿਹਨਾਂ ਨੂੰ ਨਿਹੰਗ ਸਿੰਘ ਦੁਮਾਲੇ ਵਿੱਚ ਰੱਖਦੇ ਹਨ। ਨਿਹੰਗ ਸਿੰਘਾਂ ਪਾਸ ਵੈਸੇ ਤਾਂ ਬਹੁਤ ਸਾਰੇ ਸ਼ਸਤਰ ਹੁੰਦੇ ਹਨ ਪਰ ਸਿੱਖ ਰਵਾਇਤਾਂ ਅਨੁਸਾਰ ਉਹਨਾਂ ਪਾਸ ਕਿਰਪਾਨ, ਖੰਡਾ, ਤੀਰ-ਕਮਾਨ, ਚੱਕਰ, ਪੇਸ਼ਕਬਜ਼, ਤਮਚਾ, ਕਟਾਰ ਅਤੇ ਬੰਦੂਕ ਆਦਿ ਪ੍ਰਮੁੱਖ ਹਨ।
ਗੁਰੂ ਕੀਆਂ ਲਾਡਲੀਆਂ ਫੌਜਾਂ:
ਨਿਹੰਗ ਸਿੰਘ ਅਕਾਲ ਦੇ ਉਪਾਸ਼ਕ ਹਨ ਅਤੇ ਅਕਾਲ ਅਕਾਲ ਜਪਦੇ ਹਨ। ਇਸ ਲਈ ਖਾਲਸਾਈ ਫੌਜ ਨੂੰ ਅਕਾਲੀ ਫੌਜ ਦੇ ਨਾਮ ਨਾਲ ਵੀ ਪੁਕਾਰਿਆ ਜਾਣ ਲੱਗ ਪਿਆ। ਉਸ ਅਕਾਲੀ ਫੌਜ ਨੇ, ਸਿੱਖ ਧਰਮ ਦੀ ਪਰੰਪਰਾ ਅਤੇ ਗੁਰ-ਮਰਯਾਦਾ ਨੂੰ ਆਪਣੀਆਂ ਜਾਨਾਂ ਵਾਰ ਕੇ ਕਾਇਮ ਰੱਖਿਆ ਅਤੇ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਕੀਤੀ। ਆਮ ਸਿੱਖਾਂ ਨਾਲੋਂ ਨਿਹੰਗ ਸਿੰਘਾਂ ਵਿੱਚ ਉਹ ਸਾਰੇ ਵਿਸ਼ੇਸ਼ ਗੁਣ ਸਨ, ਜਿਹਨਾਂ ਨੂੰ ਦਸਮੇਸ਼ ਪਿਤਾ ਜੀ ਪਿਆਰਦੇ ਸਨ। ਇਸ ਲਈ ਨਿਹੰਗ ਸਿੰਘਾਂ ਨੂੰ ਗੁਰੂ ਕੀਆਂ ਲਾਡਲੀਆਂ ਫੌਜਾਂ ਵੀ ਕਿਹਾ ਜਾਣ ਲੱਗ ਪਿਆ।
ਨਿਹੰਗ ਸੰਪ੍ਰਦਾਇ ਖਾਲਸਾਈ ਰੂਪ ਵਿੱਚ ਪਿਛਲੇ ਤਿੰਨ ਸੌ ਸਾਲਾਂ ਤੋਂ ਚਲੀ ਆ ਰਹੀ ਹੈ ਅਤੇ ਅੱਜ ਤਕ ਕਾਇਮ ਹੈ। ਭਾਈ ਮਾਨ ਸਿੰਘ ਜੀ ਤੋਂ ਪਿੱਛੋਂ ਬੰਦਾ ਸਿੰਘ ਬਹਾਦਰ, ਬਾਬਾ ਦੀਪ ਸਿੰਘ, ਬਾਬਾ ਗੁਰਬਖਸ਼ ਸਿੰਘ ਅਤੇ ਭਾਈ ਦਰਬਾਰਾ ਸਿੰਘ ਦਲ ਖਾਲਸੇ ਦੇ ਮੁਖੀ ਜਥੇਦਾਰ ਰਹੇ। ਬਾਅਦ ਵਿੱਚ ਜਦੋਂ ਦਲ ਖਾਲਸਾ ਦੋ ਦਲਾਂ (ਬੁੱਢਾ ਦਲ ਤੇ ਤਰੁਨਾ ਦਲ) ਵਿੱਚ ਵੰਡਿਆ ਗਿਆ ਤਾਂ ਨਵਾਬ ਕਪੂਰ ਸਿੰਘ ਨੂੰ ਪੰਥ ਦਾ ਮੁਖੀ ਜਥੇਦਾਰ ਚੁਣਿਆ ਗਿਆ। ਉਸ ਤੋਂ ਪਿੱਛੋਂ ਅਕਾਲੀ ਨੈਣਾ ਸਿੰਘ, ਅਕਾਲੀ ਫੂਲਾ ਸਿੰਘ, ਬਾਬਾ ਹਨੂੰਮਾਨ ਸਿੰਘ, ਬਾਬਾ ਤਪਾ ਸਿੰਘ, ਬਾਬਾ ਸਾਹਿਬ ਸਿੰਘ, ਬਾਬਾ ਪ੍ਰਹਿਲਾਦ ਸਿੰਘ, ਬਾਬਾ ਗਿਆਨ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਚੇਤ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਨੀਯਤ ਕੀਤੇ ਜਾਂਦੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ