ਅਸੀਂ ਰੋਜ਼ਾਨਾਂ ਦੋਵਾਂ ਵੇਲਿਆਂ ਦੀ ਅਰਦਾਸ ਵਿੱਚ ਪੜ੍ਹਦੇ ਹਾਂ ਕਿ “ਜਿੰਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ’ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲਣਾ ਜੀ ਵਾਹਿਗੁਰੂ।” ਸਿੱਖ ਹਮੇਸ਼ਾਂ ਗੁਰਦੁਆਰਿਆਂ ਲਈ ਕੁਰਬਾਨੀਆਂ ਕਰਨ ਨੂੰ ਤਿਆਰ ਰਹਿੰਦੇ ਹਨ, ਜਿੰਨ੍ਹਾਂ ਹਿੱਸੇ ਇਹ ਸੇਵਾ ਆ ਜਾਂਦੀ ਹੈ ਉਹ ਬਿਨਾ ਕਿਸੇ ਯੱਕ-ਤੱਕ ਦੇ ਆਪਣਾ ਆਪ ਕੁਰਬਾਨ ਕਰ ਦਿੰਦੇ ਹਨ ਅਤੇ ਬਾਕੀ ਰਹਿੰਦੇ ਇਸ ਸੇਵਾ ਲਈ ਅਰਦਾਸਾਂ ਕਰਦੇ ਹਨ ਅਤੇ ਕੁਰਬਾਨ ਹੋਇਆਂ ਨੂੰ ਸਿਜਦੇ ਕਰਨ ਹਨ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਿੱਖ ਨੂੰ ਕਿਧਰਿਓਂ ਇਹ ਖਬਰ ਮਿਲਦੀ ਕਿ ਗੁਰੂ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਤਾਂ ਸਿੱਖ ਬਿਨ੍ਹਾਂ ਦੇਰੀ ਕੀਤਿਆਂ ਕਮਰਕੱਸੇ ਕਰ ਰਣ ਵਿੱਚ ਪਹੁੰਚ ਜਾਂਦਾ ਹੈ ਅਤੇ ਗੁਰੂ ਸਾਹਿਬ ਦੇ ਅਦਬ ਦੀ ਬਹਾਲੀ ਲਈ ਹਰ ਸੰਭਵ ਯਤਨ ਕਰਦਾ ਹੈ। ਸਿੱਖਾਂ ਨੇ ਇਹ ਅਦਬ ਸ਼ਾਂਤਮਈ ਸ਼ਹਾਦਤਾਂ ਨਾਲ ਵੀ ਬਹਾਲ ਕਰਵਾਇਆ ਹੈ ਅਤੇ ਆਪਣੀ ਤੇਗ ਦੇ ਜੌਹਰ ਵਿਖਾ ਕੇ ਵੀ।
ਇਸੇ ਤਰ੍ਹਾਂ ਸੰਨ 1964 ਵਿੱਚ ਗੁਰਦੁਆਰਾ ਪਾਉਂਟਾ ਸਾਹਿਬ ‘ਤੇ ਮਹੰਤ ਗੁਰਦਿਆਲ ਸਿੰਘ ਦਾ ਕਬਜਾ ਸੀ ਜੋ ਮਹੰਤ ਲਹਿਣਾ ਸਿੰਘ ਦਾ ਪੁੱਤਰ ਸੀ। ਮਹੰਤ ਲਹਿਣਾ ਸਿੰਘ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਉਹਨਾਂ ਦਾ ਸਤਿਕਾਰ ਸੀ ਪਰ ਮਹੰਤ ਲਹਿਣਾ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ’ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ। ਸਰਕਾਰੇ-ਦਰਬਾਰੇ ਅਫ਼ਸਰਾਂ ਨਾਲ ਉਸ ਦਾ ਚੰਗਾ ਰਸੂਖ ਹੋਣ ਕਰਕੇ ਉਹ ਸਰਕਾਰ ਦੀ ਸ਼ਹਿ ’ਤੇ ਮਨਮੱਤੀਆਂ ਅਤੇ ਕੁਰੀਤੀਆਂ ਕਰਦਾ ਸੀ। ਗੁਰਦੁਆਰੇ ਦੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਨਾ ਚਲਾਉਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ ਸੀ ਜਿਸ ਦੇ ਚਲਦਿਆਂ ਪਾਉਂਟਾ ਸਾਹਿਬ ਦੇ ਆਸ-ਪਾਸ ਦੇ ਪਿੰਡਾਂ ਦੀ ਸੰਗਤ ਇੱਕ ਵਿਸ਼ੇਸ਼ ਜਥਾ ਲੈ ਕੇ ਦੁਆਬੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਹਰੀਆਂ ਵੇਲਾਂ (ਹੁਸ਼ਿਆਰਪੁਰ) ਪਹੁੰਚੀ। ਸੰਗਤ ਨੇ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਹਰਭਜਨ ਸਿੰਘ ਨੂੰ ਸਾਰੀ ਜਾਣਕਾਰੀ ਦੇ ਦਿੱਤੀ। ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਬਾਬਾ ਹਰਭਜਨ ਸਿੰਘ ਦੀ ਅਗਵਾਈ ਹੇਠ ਸ਼ਸਤਰਧਾਰੀ ਨਿਹੰਗ ਸਿੰਘਾਂ ਦਾ ਦਲ ਪਾਉਂਟਾ ਸਾਹਿਬ ਲਈ ਰਵਾਨਾ ਹੋ ਗਿਆ। ਮਹੰਤ ਦੀ ਸਰਕਾਰੇ ਦਰਬਾਰੇ ਅਤੇ ਪੁਲਸ ਨਾਲ ਗੰਢਤੁੱਪ ਸੀ। ਮਹੰਤ ਨੇ ਆਪਣੀ ਪਹੁੰਚ ਨਾਲ ਪੁਲਿਸ ਦਾ ਪ੍ਰਬੰਧ ਕਰ ਲਿਆ ਅਤੇ ਭਾੜੇ ਦੇ ਬਦਮਾਸ਼ ਵੀ ਬੁਲਾ ਲਏ।
ਮਹੰਤ ਦੇ ਬੰਦਿਆਂ ਨੇ ਸਿੰਘਾਂ ਨਾਲ ਹੱਥੋਪਾਈ ਵੀ ਕੀਤੀ ਪਰ ਸਿੰਘਾਂ ਨੇ ਸਿਆਣਪ ਤੋਂ ਕੰਮ ਲਿਆ ਅਤੇ ਇਕ ਵਾਰ ਲਈ ਗੱਲ ਵੱਧ ਜਾਣ ਤੋਂ ਰੋਕ ਲਈ। ਪਾਉਂਟਾ ਸਾਹਿਬ ਦੀ ਪਵਿੱਤਰਤਾ ਲਈ ਗੁਰੂ ਸਾਹਿਬ ਨੂੰ ਅਰਦਾਸ ਕਰ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਹਿਮਾਚਲ ਪ੍ਰਸ਼ਾਸਨ ਨੇ ਬਾਬਾ ਹਰਭਜਨ ਸਿੰਘ ਜੀ ਨੂੰ ਸਮਝੌਤੇ ਦੇ ਬਹਾਨੇ ਬੁਲਾ ਕੇ ਗ੍ਰਿਫਤਾਰ ਕਰ ਲਿਆ। 22 ਮਈ ਨੂੰ ਪੁਲਿਸ ਕਮਿਸ਼ਨਰ ਆਰ.ਕੇ.ਚੰਡੋਲ ਦੀ ਅਗਵਾਈ ਹੇਠ ਸਪੀਕਰ ਰਾਹੀਂ ਸ੍ਰੀ ਅਖੰਡ ਪਾਠ ਸਾਹਿਬ ਬੰਦ ਕਰਕੇ ਬਾਹਰ ਆਉਣ ਦੀ ਚਿਤਾਵਨੀ ਦਿੱਤੀ ਜਾਣ ਲੱਗੀ ਪਰ ਕੋਈ ਬਾਹਰ ਨਾ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ