ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ। ਬਚਪਨ ਵਿਚ ਹੀ ਸਾਊ, ਮਿਠਬੋਲੜਾ ਅਤੇ ਮਸਤ ਸੁਭਾਅ ਹੋਣ ਕਰਕੇ ਮਾਤਾ-ਪਿਤਾ ਨੇ ਆਪਣੀ ਬੱਚੀ ਦਾ ਨਾਮ ਖੀਵੀ ਰੱਖਿਆ।
ਸੰਨ 1519 ਈ: ਵਿਚ (16 ਮੱਘਰ ਸੰਮਤ 1576) ਮਾਤਾ ਖੀਵੀ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਫੇਰੂ ਮੱਲ ਜੀ ਦੇ ਪੁੱਤਰ ਭਾਈ ਲਹਿਣਾ ਜੀ ਨਾਲ ਹੋ ਗਿਆ, ਜੋ ਬਾਅਦ ਵਿਚ ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਬਣੇ। ਵਿਆਹ ਤੋਂ ਬਾਅਦ ਉਹਨਾਂ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਈ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ। ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।
ਭਾਈ ਲਹਿਣਾ ਜੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਅਤੇ ਉਹਨਾਂ ਨੇ ਲਗਭਗ 7 ਸਾਲ ਗੁਰੂ ਸਾਹਿਬ ਦੀ ਸੰਗਤ ਕੀਤੀ। ਗੁਰ-ਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਤੋਂ ਗੁਰਮਤਿ ਦਾ ਪ੍ਰਚਾਰ ਸ਼ੁਰੂ ਕੀਤਾ ਤਾਂ ਮਾਤਾ ਖੀਵੀ ਨੇ ਲੰਗਰ ਦੀ ਸੇਵਾ ਦੇ ਸਾਰੇ ਪ੍ਰਬੰਧ ਦੀ ਜ਼ਿੰਮੇਵਾਰੀ ਆਪ ਸੰਭਾਲ ਲਈ। ਮਾਤਾ ਖੀਵੀ ਵੱਲੋਂ ਬਹੁਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ ਅਤੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Varinder singh
Nyc
Akashdeep singh
Bht vedia sir