More Gurudwara Wiki  Posts
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਐਸੇ ਸਮੇ ਹੋਇਆ, ਜਦੋਂ ਭਾਰਤ-ਵਰਸ਼ ਵਿਚ ਲਗਭਗ ਪੰਜ ਸੌ ਸਾਲਾਂ ਤੋਂ ਪੱਕੇ ਪੈਰਾਂ ‘ਤੇ ਹੋਇਆ ਇਸਲਾਮੀ ਰਾਜ ਐਨ ਚੜ੍ਹਦੀਆਂ ਕਲਾਂ ਵਿਚ ਸੀ, ‘ਵੱਸੋ ਅਤੇ ਵੱਸਣ ਦਿਓ’ ਦੇ ਆਦਰਸ਼ ਤੋਂ ਡਿੱਗ ਕੇ ਧੱਕੇਸ਼ਾਹੀ ਅਤੇ ਜ਼ੁਲਮ ਉਤੇ ਤੁਲ ਬੈਠਾ ਸੀ।
ਸ਼ਾਹੀ ਕਰਮਚਾਰੀਆਂ ਵਲੋਂ ਪਹਿਲਾਂ ਭੀ ਬਥੇਰੀ ਮਨ-ਆਈ ਅਤੇ ਬੇਨਿਆਈ ਪਰਜਾ ਨਾਲ ਹੁੰਦੀ ਚਲੀ ਆ ਰਹੀ ਸੀ। ਭਾਈ ਗੁਰਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹਾਲ ਦੱਸਦਿਆਂ ਲਿਖਿਆ ਹੈ:
ਭਹੁ ਵਾਟੀਂ ਜਗਿ ਚੱਲਿਆਂ, ਜਬ ਹੀ ਭਏ ਮੁਹੰਮਦ ਯਾਰਾ॥
ਕੌਮ ਬਹੱਤਰ ਸੰਗਿ ਕਰਿ, ਬਹੁ ਬਿਧਿ ਵੈਰ ਵਿਰੋਧ ਪਸਾਰਾ॥
ਰੋਜ਼ੇ ਈਦ ਨਿਮਾਜ਼ ਕਰਿ, ਕਰਮੀ ਬੰਦਿ ਕੀਆ ਸੰਸਾਰਾ॥
ਪੀਰ ਪਿਕੰਬਰ ਔਲੀਏ, ਗੌਂਸ ਕੁਤਬ ਬਹੁ ਭੇਖ ਸਵਾਰਾ॥
ਠਾਕੁਰ ਦੁਆਰੇ ਢਾਹਿ ਕੈ, ਤਿਹ ਠਉੜੀਂ ਮਾਸੀਤ ਉਸਾਰਾ॥
ਮਾਰਨਿ ਗਊ ਗਰੀਬ ਨੂੰ, ਧਰਤੀ ਉਪਰਿ ਪਾਪ ਬਿਥਾਰਾ॥
ਕਾਫਰ ਮੁਲਹਦ ਇਰਮਨੀ, ਰੂਮੀ ਜੰਗੀ ਦੁਸ਼ਮਨ ਦਾਰਾ॥
ਪਾਪੇ ਦਾ ਵਰਤਿਆ ਵਰਤਾਰਾ॥10॥ (1)
ਪਰ ਹੁਣ ਸਿੱਧਾ ਬਾਦਸ਼ਾਹ ਔਰੰਗਜ਼ੇਬ ਵਲੋਂ ਤਲਵਾਰ ਦੇ ਜ਼ੋਰ ਨਾਲ ਇਸਲਾਮ ਫੈਲਾਣ ਅਤੇ ਹਿੰਦੂਆਂ ਦਾ ਖੁਰਾ-ਖੋਜ ਮਿਟਾਣ ਦਾ ਬੀੜਾ ਚੁਕਿਆ ਗਿਆ। ਕੇਵਲ ਹਿੰਦੂਆਂ ਦਾ ਹੀ ਨਹੀਂ, ਸਗੋਂ ਸ਼ੀਆਂ ਮੁਸਲਮਾਨ ਭੀ, ਜਿਹੜੇ ਔਰੰਗਜੇਬ ਦੇ ਆਪਣੇ ਮਜ਼ਹਬ ‘ਸੁੰਨੀ’ ਦੇ ਵਿਰੋਧੀ ਸਨ, ਹਿੰਦੂਆਂ ਵਾਂਗ ਸੈਂਕੜਿਆਂ ਦੀ ਗਿਣਤੀ ਵਿਚ ਕਤਲ ਹੁੰਦੇ ਹਨ।
ਹਿੰਦੂ ਮਾਪਿਆਂ ਪਾਸੋਂ ਉਹਨਾਂ ਦੀਆਂ ਕੁਆਰੀਆਂ ਲੜਕੀਆਂ, ਭਰਾਵਾਂ ਪਾਸੋਂ ਉਹਨਾਂ ਦੀਆਂ ਜਵਾਨ ਭੈਣਾਂ, ਮਰਦਾ ਪਾਸੋਂ ਉਹਨਾਂ ਦੀਆਂ ਪਤੀਬ੍ਰਤਾ ਪਤਨੀਆਂ, ਧੱਕੇ-ਸ਼ਾਹੀ ਨਾਲ ਖੋਹੀਆਂ ਜਾਂਦੀਆਂ ਸਨ। ਇਹਨਾਂ ਅਤਿਆਚਾਰਾਂ ਨੇ ਹਿੰਦੂਆਂ ਨੂੰ, ਜਿਹੜੇ ਅੱਗੇ ਹੀ ਸਦੀਆਂ ਦੀ ਗ਼ੁਲਾਮੀ ਦੇ ਕਾਰਨ ਕਾਇਰ ਹੋ ਚੁਕੇ ਸਨ, ਹੋਰ ਵੀ ਡਰਾਕਲ ਬਣਾ ਦਿੱਤਾ। ਹੁਣ ਕਿਸੇ ਛੋਟੇ-ਮੋਟੇ ਜੋਧੇ ਦਾ ਕੰਮ ਨਹੀਂ ਸੀ ਕਿ ਅਜਿਹੇ ਕੱਟੜ ਅਤੇ ਭਿਆਨਕ ਰਾਜ ਦੇ ਵਿਰੱਧ ਬੋਲ ਸਕੇ।
(2) ਦੂਜੇ ਪਾਸੇ, ਗੁਰੂ ਗੋਬਿੰਦ ਸਿੰਘ ਜੀ ਵਲ ਭੀ ਵੇਖੋ। ਉਮਰ ਕੇਵਲ ਨੌ ਸਾਲਾਂ ਦੀ, ਨਾ ਕੋਈ ਨਾਲ ਸਲਾਹਕਾਰ, ਨਾ ਕੋਈ ਸੰਬੰਧੀ ਮਦਦਗਾਰ, ਨਾ ਕੋਈ ਫ਼ੌਜ ਜਾਂ ਲਸ਼ਕਰ, ਨਾ ਕਿਲ੍ਹਾ, ਨਾ ਰਿਆਸਤ ਅਤੇ ਨਾ ਕੋਈ ਹੋਰ ਸਮਾਨ।
ਟਕਾਰੇ ਲਈ ਇਕ ਪਾਸੇ ਦੇਸ ਦੀ ਵੱਡੀ ਤਾਕਤ ਦਾ ਮਾਲਕ ਕੱਟੜ ਔਰੰਗਜ਼ੇਬ ਤੁਲਿਆ ਬੈਠਾ ਹੈ, ਦੂਜੇ ਪਾਸੇ ਪਹਾੜੀ ਹਿੰਦੂ ਰਾਜਪੂਤ ਰਾਜੇ ਗੋਂਦਾਂ ਗੁੰਦ ਰਹੇ ਹਨ, ਤੀਜੇ ਪਾਸੇ ਘਰ ਦੇ ਭੇਤੀ ਬਾਬਾ ਧੀਰਮਲ ਅਤੇ ਰਾਮ ਰਾਇ ਦੁਸ਼ਮਨਾਂ ਨੂੰ ਸੂਆਂ ਦੇ ਰਹੇ ਹਨ, ਅਤੇ ਚੌਥੇ ਨਿੱਘਰੇ ਹੋਏ ਡਰਾਕਲ ਲੋਕ ਸਗੋਂ ਰਾਹ ਵਿਚ ਰੋੜੇ ਅਟਕਾ ਕੇ ਰਾਜ਼ੀ ਹਨ।
ਪਰ ਸਤਿਗੁਰੂ ਜੀ ਨੇ ਸਮਝ ਲਿਆ ਸੀ ਕਿ ਇਹਨਾਂ ਡਰਾਕਲ ਤੇ ਕਾਇਰ ਲੋਕਾਂ ਵਿਚੋਂ ਹੀ ਜੋਧੇ ਬਣਨੇ ਹਨ, ਬੀਰ ਸੂਰਮੇ ਕਿਤੋਂ ਹੋਰ ਬਾਹਰੋਂ ਨਹੀਂ ਆਉਣੇ।
ਸਤਿਗੁਰੂ ਜੀ ਨੇ ਇਹਨਾਂ ਗਿੱਦੜਾਂ ਤੇ ਕਾਇਰਾਂ ਵਿਚੋਂ ਹੀ ਸ਼ੇਰ ਬਣਾਏ ਅਤੇ ਚਿੜੀਆਂ ਤੋਂ ਬਾਜ ਤੁੜਾਏ।
ਗੁਰੂ ਗੋਬਿੰਦ ਸਿੰਘ ਜੀ ਦੀ ਅਮ੍ਰਿਤ-ਸ਼ਕਤੀ ਦਾ ਜ਼ਿਕਰ ਇਕ ਹਜ਼ੂਰੀ ਕਵੀ ਇਉਂ ਕਰਦਾ ਹੈ:
ਗੁਰੂ ਗੋਬਿੰਦ ਸਿੰਘ ਪ੍ਰਗਟਿਓ, ਦਸਵਾਂ ਅਵਤਾਰਾ॥
ਜਿਨਿ ਅਲੱਖ ਅਪਾਰ ਨਿਰੰਜਨਾ, ਜਪਿਓ ਕਰਤਾਰਾ॥
ਨਿਜ ਪੰਥੁ ਚਲਾਇਓ ਖਾਲਸਾ, ਧਰਿ ਤੇਜ ਕਰਾਰਾ॥
ਸਿਰਿ ਕੇਸ ਧਾਰਿ, ਕਰ ਖੜਗ ਕੋ, ਸਭ ਦੁਸਟ ਪਛਾਰਾ॥
ਸੀਲ ਜੱਤ ਕੀ ਕਛ ਪਹਰਿ, ਪਕੜੋ ਹਥਿਆਰਾ॥
ਸਚ ਫਤਹ ਬੁਲਾਈ ਗੁਰੂ ਕੀ, ਜੀਤਿਓ ਰਣ ਭਾਰਾ॥
ਸਭ ਦੈਂਤ ਅਰਨਿ ਕੋ ਘੇਰਿ ਕਰਿ, ਕੀਜੈ ਪਰਿਹਾਰਾ॥
ਜਬ ਸਹਜੇ ਪ੍ਰਗਟਿਓ ਜਗਤ ਮਹਿ, ਗੁਰੁ ਜਾਪੁ ਅਪਾਰਾ॥
ਯੌਂ ਉਪਜੇ ਸਿੰਘ ਭੁਜੰਗੀਏ, ਨੀਲੰਬਰ ਧਾਰਾ॥
ਤੁਰਕ ਦੁਸ਼ਟ ਸਭ ਛੈ ਕੀਏ, ਹਰਿ ਨਾਮੁ ਉਚਾਰਾ॥
ਤਿਨ ਆਗੈ ਕੋਇ ਨ ਠਹਰਿਓ, ਭਾਗੇ ਸਿਰਦਾਰਾ॥
ਤਹ ਰਾਜੇ ਸ਼ਾਹ ਅਮੀਰੜੇ, ਹੋਏ ਸਭ ਛਾਰਾ॥
ਫਿਰਿ ਸੁਨਿ ਕਰਿ ਐਸੀ ਧਮਕ ਕੌ, ਕਾਂਪੈ ਗਿਰਿ ਭਾਰਾ॥
ਤਬ ਸਭ ਧਰਤੀ ਹਲਚਲ ਭਈ, ਛਾਡੇ ਘਰ ਬਾਰਾ॥
ਇਉਂ ਐਸੇ ਦੁੰਦ ਕਲੇਸ਼ ਮਹਿ, ਖਪਿਓ ਸੰਸਾਰਾ॥
ਤਹ ਬਿਨੁ ਸਤਿਗੁਰ ਕੋ ਹੈ ਨਹੀਂ, ਭੈ ਕਾਟਨਹਾਰਾ॥
ਗਹਿ ਐਸੇ ਖੜਗ ਦਿਖਾਇਅਨੁ, ਕੋ ਸਕੈ ਨ ਝੇਲਾ॥
ਵਾਹੁ ਵਾਹੁ ਗੋਬਿੰਦ ਸਿੰਘ, ਆਪੇ ਗੁਰੁ ਚੇਲਾ॥15॥
ਉਹਨਾਂ ਲੋਕਾਂ ਨੇ ਹੀ, ਜਿਹੜੇ ਬਿਲਕੁਲ ਨਕਾਰੇ ਤੇ ਨਿਰਬਲ ਹੋ ਚੁੱਕੇ ਸਨ, ਅੰਮ੍ਰਿਤ ਦੀ ਸ਼ਕਤੀ ਨਾਲ ਬੜੇ ਬੜੇ ਮੁਗ਼ਲ ਜਰਨੈਲਾਂ ਦੇ ਮੂੰਹ ਭਵਾ ਦਿੱਤੇ। ਉਹਨਾਂ ਦੇ ਵਿਚੋਂ ਹੀ ਬਾਬਾ ਦੀਪ ਸਿੰਘ ਜਿਹੇ ਅਤੇ ਬਾਬਾ ਗੁਰਬਖ਼ਸ਼ ਸਿੰਘ ਜਿਹੇ ਅਨੇਕਾਂ ਸੂਰਮੇ ਰਣਾਂ ਵਿਚ ਆਹੂ ਲਾਹਣ ਵਾਲੇ ਨਿੱਤਰ ਪਏ। ਚਮਕੌਰ ਦੀ ਇਕ ਨਿੱਕੀ ਜਿਹੀ ਹਵੇਲੀ ਵਿਚ ਸਿਰਫ਼ ਚਾਲੀ ਸਿੰਘਾਂ ਨੇ ਦਸ ਲੱਖ ਵੈਰੀ-ਦਲ ਦਾ ਜੋ ਟਾਕਰਾ ਕੀਤਾ, ਉਸ ਦੀ ਮਿਸਾਲ ਦੁਨੀਆਂ ਵਿਚ ਅਜੇ ਤਕ ਨਹੀਂ ਮਿਲਦੀ।
ਸਵਾ ਲਾਖ ਸੇ ਏਕ ਲੜਾਊਂ॥ ਤਬੀ ਗੋਬਿੰਦ ਸਿੰਘ ਨਾਮ ਕਹਾਊਂ॥
ਇਕ ਵਾਕ ਨੂੰ ਕਲਗੀਧਰ ਪਾਤਿਸ਼ਾਹ ਨੇ ਸਾਰੀ ਦੁਨੀਆਂ ਦੇ ਸਾਹਮਣੇ ਸੂਰਜ ਵਾਂਗ ਰੌਸ਼ਨ ਕਰ ਦਿੱਤਾ। ਔਰੰਗਜ਼ੇਬ ਵਲ ਭੇਜੇ ‘ਜ਼ਫਰਨਾਮੇ’ ਵਿਚ ਸਤਿਗੁਰੂ ਜੀ ਨੇ ਚਮਕੌਰ ਦੇ ਇਸ ਅਦੁੱਤੀ ਕਾਰਨਾਮੇ ਦਾ ਇਉਂ ਜ਼ਿਕਰ ਕੀਤਾ ਹੈ:
ਗੁਰਸਨਹ ਚਿਹ ਕਾਰੇ ਕੁਨਦ ਚਿਹਲ ਨਰ॥
ਕਿ ਦਹ ਲਖ ਬਰਾਯਦ ਬਰੋ ਬੇ-ਖ਼ਬਰ॥19॥
ਹਮਾਖ਼ਿਰ ਚਿਹ ਮਰਦੀ? ਖੁਨਦ ਕਾਰਜ਼ਾਰ॥
ਕਿ ਬਰ ਚਿਹਲ ਤਨ ਆਯਦਸ਼ ਬੇ-ਸ਼ੁਮਾਰ॥41॥
ਭਾਵ, ਭੁੱਖੇ ਭਾਣੇ ਚਾਲੀ ਆਦਮੀ ਕੀ ਕਰ ਸਕਦੇ ਹਨ, ਜੇ ਉਨ੍ਹਾਂ ਉਤੇ ਅਨ-ਗਿਣਤ ਫ਼ੌਜ ਟੁੱਟ ਪਵੇ। 19।
ਆਖ਼ਰ ਜੁੱਧ ਵਿਚ ਨਿਰੀ ਬਹਾਦਰੀ ਕੀ ਕਰ ਸਕਦੀ ਹੈ, ਜੇ ਚਾਲੀ ਆਦਮੀਆਂ ਉਤੇ ਬੇਅੰਤਹਾ ਫ਼ੌਜ ਹੱਲਾ ਬੋਲ ਦੇਵੇ। 41।
(3) ਮਹਾਭਾਰਤ ਜੁੱਧ ਸਾਰੇ ਸੰਸਾਰ ਦੇ ਇਤਿਹਾਸ ਵਿਚ ਉਂਘਾ ਅਤੇ ਸੂਰਮਤਾਈ ਨਾਲ ਭਰਪੂਰ ਮੰਨਿਆ ਜਾਂਦਾ ਹੈ। ਪਰ ਉਸ ਵਿਚ ਪਾਂਡਵਾਂ ਦਾ ਜਿੱਤਣਾ ਕੋਈ ਅਨੋਖੀ ਗੱਲ ਨਹੀਂ ਸੀ। ਸ੍ਰੀ ਕ੍ਰਿਸ਼ਨ ਜੀ ਜਿਹੇ ਸਲਾਹਕਾਰ, ਅਰਜਨ ਜਿਹੇ ਨੀਤੀ-ਵੇਤਾ, ਭੀਮ ਜਿਹੇ ਬਲੀ, ਲੱਖਾਂ ਹੋਰ ਮਦਦਗਾਰ, ਰਥਾਂ ਘੋੜਿਆਂ ਤੀਰਾਂ ਕਮਾਨਾਂ ਦੇ ਸਾਮਾਨ ਉਹਨਾਂ ਦੇ ਨਾਲ ਸਨ। ਮੁਕਾਬਲਾ ਕੇਵਲ ਆਪਣੇ ਹੀ ਤਾਏ ਚਾਚੇ ਦੇ ਪੁੱਤਰ ਭਰਾਵਾਂ ‘ਕੈਰਵਾਂ’ ਨਾਲ ਹੀ ਸੀ।
ਪਰ ਅਸੀਂ ਹੁਣੇ ਹੀ ਵੇਖ ਆਏ ਹਾਂ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਵੇਲੇ ਦੇਸ ਦੀ ਕਿਤਨੀ ਡਾਢੀ ਭਿਆਨਕ ਹਾਲਤ ਸੀ। ਸਤਿਗੁਰੂ ਜੀ ਦੇ ਨਾਲ ਕੋਈ ਉਂਚੇ ਤਜਰਬੇ ਵਾਲੇ ਸਹਾਇਕ ਨਹੀਂ ਸਨ, ਕੋਈ ਸਾਮਾਨ ਨਹੀਂ ਸੀ। ਫਿਰ ਭੀ ਸਿਰਫ਼ ਪਰਮੇਸ਼ਵਰ ‘ਤੇ ਭਰੋਸਾ ਰੱਖ ਕੇ ਹੌਸਲੇ ਤੇ ਧੀਰਜ ਨਾ ਮੁਗ਼ਲਾਂ ਜਿਹੀਆਂ ਕੱਟੜ ਲੱਖਾਂ ਫ਼ੌਜਾਂ ਦਾ ਮੁਕਾਬਲਾ ਕਰ ਕੇ, ਜਿੱਤਾਂ ਪ੍ਰਾਪਤ ਕਰਨੀਆਂ ਦੁਨੀਆਂ ਦੇ ਇਤਿਹਾਸ ਵਿਚ ਕੇਵਲ ਗੁਰੂ ਗੋਬਿੰਦ ਸਿੰਘ ਜੀ ਦਾ ਹੀ ਕੰਮ ਸੀ। ਉਹੀ ਕਵੀ ਸਤਿਗੁਰੂ ਜੀ ਦੀ ਬੀਰਤਾ ਦੀ ਇਸ ਉਂਚੀ ਬੇ-ਮਿਸਾਲ ਸ਼ਾਨ ਨੂੰ ਵੇਖ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

One Comment on “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)