ਜਦੋਂ ਔਰਤਾਂ ਦਾ ਜਤ ਪਰਖਣ ਦੀ ਗੱਲ ਕਰਨ ਵਾਲਿਆਂ ਦਾ ਸਿੰਘਾਂ ਨੇ ਸਤ ਪਰਖਿਆ!
ਅਹਿਮਦ ਸ਼ਾਹ ਅਬਦਾਲੀ ਹਿੰਦ ਮੁਲਕ ਦੀ ਧੁਨੀ ਦਿੱਲੀ ਨੂੰ ਫ਼ਤਹ ਕਰਕੇ, ਮੇਰਠ, ਬਿੰਦ੍ਰਬਨ ਦਾ ਇਲਾਕਾ ਲੁਟ ਪੁਟ ਕੇ ਜਦੋਂ ਵਾਪਸ ਆਪਣੇ ਮੁਲਕ ਨੂੰ ਮੁੜਨ ਲੱਗਦਾ ਹੈ ਤਾਂ ਉਹ ਜਿੱਥੇ ਆਪਣੀ ਨਾਲ ਬੇਇੰਤਹਾ ਦੌਲਤ, ਹੀਰੇ-ਜਵਾਰਾਤ, ਨੌਜਵਾਨ ਗੁਲਾਮ ਲਿਜਾ ਰਿਹਾ ਸੀ, ਉਥੇ ਹੀ ਉਹ ਕਾਬੁਲ ਕੰਧਾਰ ਗਜ਼ਨੀ ਦੇ ਬਾਜ਼ਾਰਾਂ ਵਿਚ ਟਕੇ ਟਕੇ ਤੇ ਵੇਚਣ ਲੀ ਇਸ ਮੁਲਕ ਦੀ ਔਰਤਾਂ ਵੀ ਲਿਜਾ ਰਿਹਾ ਸੀ, ਜਿਨ੍ਹਾਂ ਦੀ ਗਿਣਤੀ ਕਈ ਸੈਕੜਿਆਂ ਵਿਚ ਸੀ। ਕਿਸੇ ਮਰਾਠੇ ਜਾਂ ਰਾਜਪੂਤ ਦੀ ਹਿੰਮਤ ਨ ਪਈ ਕਿ ਉਹ ਇਨ੍ਹਾਂ ਧੀਆਂ ਧਿਆਣੀਆਂ ਦੀ ਇੱਜ਼ਤ ਕੱਜ ਸਕੇ।
ਅਬਦਾਲੀ ਜਦ ਬਿਆਸ ਦਾ ਪੱਤਣ ਟੱਪਿਆ ਤਾਂ ਸਿੰਘਾਂ ਨੇ ਥਾਂ ਪੁਰ ਅੱਟਕ ਤਕ ਉਸਤੇ ਹਮਲੇ ਕਰਕੇ ਉਸਦਾ ਜਿੱਥੇ ਧਨ ਦੌਲਤ ਦਾ ਭਾਰ ਹੌਲਾ ਕੀਤਾ, ਉਥੇ ਹੀ ਸ.ਜੱਸਾ ਸਿੰਘ ਆਹਲੂਵਾਲੀਆ, ਚੜਤ ਸਿੰਘ ਸ਼ੁਕਰਚੱਕੀਆ, ਹਰੀ ਸਿੰਘ ਭੰਗੀ ਆਦਿ ਨੇ ਕਹਿੰਦੇ ਕੋਈ ੧੭੦੦ ਦੇ ਲਾਗੇ ਤਾਗੇ ਜਵਾਨ ਨੂੰਹਾਂ ਧੀਆਂ ਨੂੰ ਅਬਦਾਲੀ ਦੇ ਪੰਜੇ ਵਿਚੋਂ ਬਚਾ ਲਿਆ, ਜਦੋਂ ਇਨ੍ਹਾਂ ਨੂੰ ਵਾਪਸ ਇਨ੍ਹਾਂ ਦੇ ਘਰਾਂ ਤਕ ਪਹੁੰਚਾਣ ਦਾ ਵਕਤ ਆਇਆ ਤਾਂ ਕੁਝ ਬਾਹਮਣਾਂ ਦੀ ਚੁਕ ਵਿਚ ਇਹਨਾਂ ਦੇ ਪਰਿਵਾਰਾਂ ਨੇ ਆਪਣੀਆਂ ਧੀਆਂ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ, ਅਖੇ ਇਹ ਇਨ੍ਹੇ ਦਿਨ ਬਾਹਰ ਰਹੀਆਂ ਨੇ ਅਪਵਿੱਤਰ ਹੋ ਗਈਆਂ ਹਨ। ਸਿੰਘਾਂ ਬੜਾ ਸਮਝਾਇਆ ਕਿ ਭਾਈ ਇਹੋ ਜਾ ਕੁਝ ਨਹੀ ਹੋਇਆ, ਇਹ ਬੱਚੀਆਂ ਜਤ ਸਤ ਵਿਚ ਪ੍ਰਪਕ ਨੇ, ਨਾਲੇ ਇਨ੍ਹਾਂ ਵਿਚਾਰੀਆਂ ਦਾ ਕਾਅਦਾ ਦੋਸ਼, ਫਰਜ਼ ਤੇ ਥੋਡਾ ਸੀ ਇਨ੍ਹਾਂ ਨੂੰ ਬਚਾਉਣ ਦਾ !
ਗੱਲ ਦਾ ਪਾਸਾ ਜਦ ਪੁਠਾ ਪੈਂਦਾ ਦੇਖਿਆ ਤਾਂ ਬਾਹਮਣ ਕਹਿਣ ਲੱਗੇ ਕਿ, ਅਸੀਂ ਤੁਹਾਡੇ ਨਾਲ ਸਹਿਮਤ ਹਾਂ, ਪਰ ਇਨ੍ਹਾਂ ਨੂੰ ਆਪਣੇ ਜਤ ਸਤ ਦਾ ਸਬੂਤ ਦੇਣਾ ਪਵੇਗਾ, ਅਸੀਂ ਅੱਗ ਬਾਲ੍ਹਾਂਗੇ, ਇਹ ਉਸ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ