More Gurudwara Wiki  Posts
ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ


ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਫ਼ਾਰਸੀ ਰਚਨਾ ਹੈ।’ਜ਼ਫ਼ਰਨਾਮਾ’ ਫ਼ਾਰਸੀ ਦੇ ਦੋ ਸ਼ਬਦਾਂ ‘ਜ਼ਫ਼ਰ’ ਅਤੇ ‘ਨਾਮਾ’ ਨਾਲ ਮਿਲਕੇ ਬਣਿਆ ਹੈ।ਜ਼ਫ਼ਰ ਦਾ ਅਰਥ ਹੈ ਜਿੱਤ, ਕਾਮਯਾਬੀ, ਤਕਮੀਨ ਅਤੇ ਨਾਮਾ ਦਾ ਅਰਥ ਹੈ ਲਿਖਤ, ਕਿਰਤ, ਚਿੱਠੀ, ਪੱਤਰ, ਪੁਸਤਕ ਆਦਿ ।
ਮਾਛੀਵਾੜੇ ਦੇ ਜੰਗਲ ਤੋਂ ਬਾਦ ਗੁਰੂ ਗੋਬਿੰਦ ਸਿੰਘ ਜੀ ਦੀਨਾ ਪੁੱਜੇ, ਜਿੱਥੇ ਉਹਨਾਂ ਨੇ ਔਰੰਗਜ਼ੇਬ ਵੱਲ ਦਸੰਬਰ 1705 ਵਿੱਚ ਆਪਣੀ ਫਤਹ ਦਾ ਪੱਤਰ ਜ਼ਫਰਨਾਮਾ ਲਿਖ ਕੇ ਭਾਈ ਦਇਆ ਸਿੰਘ ਤੇ ਭਾਈ ਧਰਮ ਸਿੰਘ ਹੱਥ ਭੇਜਿਆ। ਜਦੋ ਇਹ ਜਫਰਨਾਮਾਂ ਔਰੰਗਜ਼ੇਬ ਨੂੰ ਉਸ ਦੀ ਬੇਟੀ ਨੇ ਪੜ੍ਹ ਕੇ ਸੁਣਾਇਆ ਫੇਰ ਔਰੰਗਜ਼ੇਬ ਉਠ ਨਹੀ ਸਕਿਆ ।
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਬੀਤਿਆ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ ਦੀ ਟੋਪੀ ਕਈ ਵਾਰ ਸਿਰ ਤੇ ਟਿਕੀ ਤੇ ਕਈ ਵਾਰ ਡਿਗੀ ।
ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ ਅਜ ਦੀ ਰਾਤ ਟੱਪਰੀਵਾਸਾ ਤੋਂ ਵੀ ਭੈੜਾ ਸੀ ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ ਖੰਘ ਛਿੜ ਪਈ ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ । ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ ਸੀ ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ । ਗੁਰੂ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ ।
ਚਾਂਦਨੀ ਚੌਕ ਦੇ ਸਾਮਣੇ ਚੌਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ । ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ । ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ ।
ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੌੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ ਉਹ ਵਿਲਕਣ ਲਗਾ ਮਤੀਦਾਸ ਦੇ ਸਿਰ ਤੇ ਚਲਦਾ ਆਰਾ ਉਸ ਨੂੰ ਪ੍ਰੱਤਖ ਦਿਸਣ ਲਗਾ ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “ ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੌੜ ਕੇ ਆਪਣੇ ਮੰਜੇ ਤੇ ਜਾ ਲੇਟਿਆ ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ
ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ । ਉਸਨੇ ਭਜਣ ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ । ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ ਦੁਨੀਆਂ ਨੂੰ ਪਿਠ ਕਿਵੇਂ ਦਿਖਾ ਸਕਦਾ ਹੈ । ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ ਖਾਲੀ ਇਕ ਰਾਤ ਦੀ ਤਾਂ ਗਲ ਸੀ ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ ਹਥ ਮਾਰਕੇ ਅਗ ਦੀਆਂ ਲਪਟਾਂ ਬੁਝਾਣ ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ । ਹੁਣ ਓਹ ਰੋਣ -ਹਾਕਾ ਹੋ ਗਿਆ ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ ।
ਉਹ ਪਾਣੀ ਦੀ ਸੁਰਾਹੀ ਵਲ ਦੋੜਿਆ ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ ਉਹ ਲੇਟਣ ਲਗਾ , ਉਹਦੀਆਂ ਅਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੌਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਡਕ ਦੇ ਰਹੀ ਹੈ । ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ । ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੌਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ ਮੈਂ ਹਾਲਤ ਦਾ ਮੁਕਾਬਲਾ ਕਰਾਂਗਾ ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ । ਦੋਜਖ ਦੀ ਸਜ਼ਾ ਤੋ ਬਚਾਂਗਾ ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅਖਾਂ ਮੂੰਦ ਦਿਤੀਆਂ ਉਸ ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ ਤੇਗ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

One Comment on “ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)